Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਰਾਸ਼ਟਰੀ

ਟਰੰਪ ਨਾਲ ਸਬੰਧ ਸੁਧਾਰਨ ਲਈ ਮੋਦੀ ਦਾ ਪ੍ਰੋਟੋਕਾਲ ਤੋੜਨਾ ਰਿਹਾ ਕਾਰਗਰ

24 ਅਕਤੂਬਰ, 2025 07:00 PM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਸ਼ਿੰਗਟਨ ਨਾਲ ਤਣਾਅ ਭਰੇ ਸਬੰਧਾਂ ਨੂੰ ਸੁਧਾਰਨ ਲਈ ਤੇਜ਼ੀ ਨਾਲ ਅੱਗੇ ਵਧ ਰਹੇ ਹਨ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁੜ ਤੋਂ ਜੁਡ਼ਨ ਦੀ ਕੋਸ਼ਿਸ਼ ’ਚ ਪ੍ਰੋਟੋਕਾਲ ਨੂੰ ਅੱਖੋਂ-ਪਰੋਖੇ ਕਰ ਰਹੇ ਹਨ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਆਪਣਾ ਪਛਾਣ ਪੱਤਰ ਪੇਸ਼ ਕਰਨ ਤੋਂ ਪਹਿਲਾਂ, ਅਮਰੀਕਾ ਦੇ ਨਾਮਜ਼ਦ ਰਾਜਦੂਤ ਸਰਜੀਓ ਗੋਰ ਦੇ ਅਚਾਨਕ ਨਵੀਂ ਦਿੱਲੀ ਪੁੱਜਣ ਨਾਲ ਕੂਟਨੀਤਿਕ ਹਲਕਿਆਂ ’ਚ ਹਲਚਲ ਮਚ ਗਈ। ਗੋਰ ਦੀ ਇਹ ਅਚਾਨਕ ਯਾਤਰਾ, ਜਿਸ ਦਾ ਮਕਸਦ ਕਥਿਤ ਤੌਰ ’ਤੇ ਮੋਦੀ-ਟਰੰਪ ਵਿਚਾਲੇ ਸਬੰਧਾਂ ਨੂੰ ਮਜ਼ਬੂਤ ਕਰਨਾ ਸੀ, ਕੁਝ ਸਮਾਂ ਲੈ ਸਕਦੀ ਹੈ।

ਹੁਣ ਇਹ ਸਪੱਸ਼ਟ ਹੈ ਕਿ ਪ੍ਰੋਟੋਕਾਲ ਤੋੜਨਾ ਕਾਰਗਰ ਰਿਹਾ। ਆਮ ਤੌਰ ’ਤੇ, ਕੋਈ ਨਵਾਂ ਦੂਤ ਉਦੋਂ ਯਾਤਰਾ ਕਰਦਾ ਹੈ, ਜਦੋਂ ਨਵੀਂ ਦਿੱਲੀ ਰਸਮੀ ਤੌਰ ’ਤੇ ਮਨਜ਼ੂਰੀ ਦੇ ਦਿੰਦੀ ਹੈ ਅਤੇ ਰਾਸ਼ਟਰਪਤੀ ਵੱਲੋਂ ਪਛਾਣ ਪੱਤਰ ਸਵੀਕਾਰ ਕਰ ਲਏ ਜਾਂਦੇ ਹਨ। ਸਰਜੀਓ ਗੋਰ ਦਾ ਛੇਤੀ ਦਿੱਲੀ ਪਹੁੰਚਣਾ ਉਸ ਪ੍ਰੋਟੋਕਾਲ ਦੀ ਉਲੰਘਣਾ ਹੈ। ਗੋਰ, ਸ਼ਾਇਦ, ਨਾਮਜ਼ਦ ਰਾਜਦੂਤ ਵਜੋਂ ਨਹੀਂ, ਸਗੋਂ ਇਕ ਵਿਸ਼ੇਸ਼ ਦੂਤ ਵਜੋਂ ਆਏ ਸਨ। ਟਰੰਪ ਦੇ 38 ਸਾਲਾ ਕਰੀਬੀ ਸਾਥੀ ਸਰਜੀਓ ਗੋਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਤੋਂ ਪਹਿਲਾਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਤੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨਾਲ ਮੁਲਾਕਾਤ ਕੀਤੀ।

ਇਹ ਸੰਪਰਕ ਮੋਦੀ ਵੱਲੋਂ 9 ਅਕਤੂਬਰ ਨੂੰ ਟਰੰਪ ਨੂੰ ‘ਇਤਿਹਾਸਕ ਗਾਜਾ ਸ਼ਾਂਤੀ ਯੋਜਨਾ ਦੀ ਸਫਲਤਾ’ ਲਈ ਵਧਾਈ ਦੇਣ ਤੋਂ ਬਾਅਦ ਹੋਇਆ ਹੈ, ਜੋ ਇਕ ਮਹੀਨੇ ਤੋਂ ਵੀ ਘੱਟ ਸਮੇਂ ’ਚ ਉਨ੍ਹਾਂ ਦੀ ਦੂਜੀ ਗੱਲਬਾਤ ਸੀ। ਇਸ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਅਤੇ ਟਰੰਪ ਵਿਚਾਲੇ 2 ਵਾਰ ਹੋਰ ਗੱਲਬਾਤ ਹੋਈ। ਵਪਾਰਕ ਤਣਾਅ ਅਜੇ ਵੀ ਅਣਸੁਲਝਿਆ ਹੈ ਅਤੇ ਦੋਵੇਂ ਪੱਖ ਟਰੰਪ ਦੇ ਇਸ ਰਵੱਈਏ ਕਾਰਨ ਰਿਸ਼ਤਿਆਂ ਨੂੰ ਦੁਸ਼ਮਣੀ ’ਚ ਬਦਲਣ ਤੋਂ ਪਹਿਲਾਂ ਸਮੀਕਰਣਾਂ ਨੂੰ ਫਿਰ ਤੋਂ ਸਥਾਪਤ ਕਰਨ ਲਈ ਉਤਸੁਕ ਵਿਖਾਈ ਦੇ ਰਹੇ ਹਨ। ਭਾਰਤ ਪਹਿਲਾਂ ਹੀ ਆਪਣੇ ਜੀ. ਐੱਸ. ਟੀ. ਅਤੇ ਆਮਦਨ ਟੈਕਸ ਢਾਂਚੇ ’ਚ ਸੁਧਾਰ ਕਰ ਚੁੱਕਾ ਹੈ, ਜਿਸ ਨਾਲ ਰੂਸੀ ਤੇਲ ਦਰਾਮਦ ’ਚ ਕਟੌਤੀ ਅਤੇ ਹੋਰ ਮੁੱਦਿਆਂ ’ਤੇ ਵੀ ਪਿੱਛੇ ਹਟਣ ਦੇ ਸੰਕੇਤ ਮਿਲੇ ਹਨ। ਗੋਰ ਦੀ ਭਾਰਤ ਯਾਤਰਾ ਨਾਲ ਤਣਾਅ ਘੱਟ ਕਰਨ ’ਚ ਮਦਦ ਮਿਲੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ