Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਟੀ.ਬੀ. ਦੀ ਬਿਮਾਰੀ ਇਲਾਜਯੋਗ, ਜਾਗਰੂਕਤਾ ਤੇ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਰੋਕਥਾਮ ਸੰਭਵ : ਡਾ ਸਤਵਿੰਦਰਪਾਲ ਸਿੰਘ 

25 ਮਾਰਚ, 2026 06:52 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਬੁੱਧਵਾਰ ਨੂੰ ਵਿਸ਼ਵ ਤਪਦਿਕ (ਟੀ.ਬੀ.) ਦਿਵਸ ਮਨਾਇਆ ਗਿਆ। ਇਸ ਸਾਲ ਵਿਸ਼ਵ ਟੀ.ਬੀ. ਦਿਵਸ ਦਾ ਥੀਮ “ਹਾਂ! ਅਸੀਂ ਟੀਬੀ ਨੂੰ ਖਤਮ ਕਰ ਸਕਦੇ ਹਾਂ!” ਰੱਖਿਆ ਗਿਆ ਹੈ, ਜੋ ਸਮੂਹਿਕ ਯਤਨਾਂ ਰਾਹੀਂ ਟੀ.ਬੀ. ਦੇ ਖਾਤਮੇ ਦੀ ਪ੍ਰੇਰਣਾ ਦਿੰਦਾ ਹੈ।

ਇਸ ਮੌਕੇ ਡਾ. ਸਤਵਿੰਦਰਪਾਲ ਸਿੰਘ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਟੀ.ਬੀ. ਇੱਕ ਸੰਕਰਾਮਕ ਬਿਮਾਰੀ ਹੈ ਜੋ ਮੁੱਖ ਤੌਰ ‘ਤੇ ਫੇਫੜਿਆਂ ਨੂੰ ਪ੍ਰਭਾਵਿਤ ਕਰਦੀ ਹੈ, ਪਰ ਸਮੇਂ ‘ਤੇ ਪਛਾਣ ਅਤੇ ਠੀਕ ਇਲਾਜ ਨਾਲ ਇਸ ਦਾ ਪੂਰੀ ਤਰ੍ਹਾਂ ਇਲਾਜ ਸੰਭਵ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਟੀ.ਬੀ. ਦਾ ਇਲਾਜ ਮੁਫ਼ਤ ਉਪਲਬਧ ਹੈ ਅਤੇ ਮਰੀਜ਼ਾਂ ਨੂੰ ਨਿਯਮਿਤ ਅਤੇ ਪੂਰਾ ਇਲਾਜ ਲੈਣਾ ਬਹੁਤ ਜ਼ਰੂਰੀ ਹੈ।
 
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਵਿਅਕਤੀ ਨੂੰ ਲਗਾਤਾਰ ਖੰਘ, ਬੁਖਾਰ, ਵਜ਼ਨ ਘਟਣਾ ਜਾਂ ਰਾਤ ਸਮੇਂ ਪਸੀਨਾ ਆਉਣ ਵਰਗੇ ਲੱਛਣ ਨਜ਼ਰ ਆਉਣ, ਤਾਂ ਤੁਰੰਤ ਨੇੜਲੇ ਸਿਹਤ ਕੇਂਦਰ ‘ਤੇ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜਾਗਰੂਕਤਾ ਅਤੇ ਸਮੇਂ ਸਿਰ ਇਲਾਜ ਨਾਲ ਟੀ.ਬੀ. ਨੂੰ ਸਮਾਜ ਤੋਂ ਖਤਮ ਕੀਤਾ ਜਾ ਸਕਦਾ ਹੈ।
 
ਇਸ ਮੌਕੇ ਜ਼ਿਲ੍ਹਾ ਟੀ.ਬੀ. ਅਫਸਰ ਡਾ. ਕਿਸ਼ਨ ਰਾਏ ਨੇ ਇਸ ਬਿਮਾਰੀ ਸਬੰਧੀ ਸਮਾਜ ਵਿੱਚ ਫੈਲੀ ਦਹਿਸ਼ਤ ਨੂੰ ਖਤਮ ਕਰਨ ਦਾ ਸੱਦਾ ਦਿੱਤਾ ਅਤੇ ਸਾਰਿਆਂ ਨੂੰ ਟੀ.ਬੀ ਦੇ ਮਰੀਜ਼ ਨਾਲ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਨਾ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਰਾਸ਼ਟਰੀ ਟੀਬੀ ਖਾਤਮਾ ਪ੍ਰੋਗਰਾਮ ਤਹਿਤ ਪੰਜਾਬ ਵਿੱਚੋਂ ਟੀ.ਬੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਹਰ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਸਾਰਿਆਂ ਨੂੰ ਟੀ.ਬੀ ਦੇ ਖਾਤਮੇ ਲਈ ਕਿਸੇ ਵੀ ਪੱਧਰ ’ਤੇ ਯੋਗਦਾਨ ਪਾਉਣ ਦਾ ਅਹਿਦ ਲੈਣ ਦੀ ਅਪੀਲ ਕੀਤੀ।
 
ਇਸ ਦੌਰਾਨ ਨਰਸਿੰਗ ਵਿਦਿਆਰਥਣਾਂ ਵੱਲੋਂ ਲੋਕਾਂ ਨੂੰ ਟੀ.ਬੀ. ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਰੈਲੀ ਆਯੋਜਿਤ ਕਰਵਾਈ ਗਈ ਅਤੇ ਮਰੀਜ਼ਾਂ ਨੂੰ ਇਲਾਜ ਪੂਰਾ ਕਰਨ ਲਈ ਪ੍ਰੇਰਿਤ ਕੀਤਾ ਗਿਆ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਫਾਰਮੇਸੀ ਅਫਸਰ ਪਰਮਵੀਰ ਪ੍ਰਿੰਸ, ਰੁਪਿੰਦਰ ਸਿੰਘ, ਵਿਕਾਸ ਅਗਰਵਾਲ, ਗੁਰਪ੍ਰੀਤ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ। 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ