Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਟੀ.ਬੀ. ਦੀ ਬਿਮਾਰੀ ਦਾ ਇਲਾਜ ਅਧੂਰਾ ਛੱਡਣਾ ਬੇਹੱਦ ਖ਼ਤਰਨਾਕ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

24 ਅਗਸਤ, 2025 04:47 PM

 

ਨਵਾਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਦਫਤਰ ਸਿਵਲ ਸਰਜਨ, ਸ਼ਹੀਦ ਭਗਤ ਸਿੰਘ ਨਗਰ ਵਿਖੇ ਸ਼ੁੱਕਰਵਾਰ ਨੂੰ ਟੀ.ਬੀ. ਮੁਕਤ ਭਾਰਤ ਅਭਿਆਨ ਨੂੰ ਸਫਲਤਾਪੂਰਵਕ ਨੇਪੜੇ ਚਾੜ੍ਹਨ ਲਈ ਕਮਿਊਨਿਟੀ ਹੈਲਥ ਅਫ਼ਸਰਾਂ (ਸੀ.ਐੱਚ.ਓਜ) ਦੀ ਕਪੈਸਿਟੀ ਬਿਲਡਿੰਗ ਟ੍ਰੇਨਿੰਗ ਆਯੋਜਿਤ ਕੀਤੀ ਗਈ।
 
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜ਼ਿਲ੍ਹੇ ਵਿਚ ਟੀ.ਬੀ. ਮੁਕਤ ਭਾਰਤ ਅਭਿਆਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਮਿਊਨਿਟੀ ਹੈਲਥ ਅਫ਼ਸਰਾਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਇਸ ਟੀ.ਬੀ. ਮੁਕਤ ਭਾਰਤ ਅਭਿਆਨ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਇਸ ਅਭਿਆਨ ਦੌਰਾਨ ਟੀ.ਬੀ. ਦੇ ਉਨ੍ਹਾਂ ਸ਼ੱਕੀ ਮਰੀਜ਼ਾਂ ਦੀ ਸਕਰੀਨਿੰਗ ਕੀਤੀ ਜਾਵੇ, ਜਿਨ੍ਹਾਂ ਵਿਚ ਇਹ ਬਿਮਾਰੀ ਹੋਣ ਦਾ ਖਤਰਾ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਦੋ ਹਫ਼ਤਿਆਂ ਤੋਂ ਵੱਧ ਖਾਂਸੀ, ਬੁਖਾਰ, ਭਾਰ ਘਟਣਾ, ਭੁੱਖ ਨਾ ਲੱਗਣੀ, ਥਕਾਵਟ, ਕਮਜ਼ੋਰੀ, ਸ਼ਰੀਰ ’ਚ ਦਰਦ ਵਰਗੇ ਲੱਛਣ ਆਉਣ ਤਾਂ ਉਸਦਾ ਟੈਸਟ ਜ਼ਰੂਰ ਕਰਵਾਇਆ ਜਾਵੇ।
 
ਉਨ੍ਹਾਂ ਅੱਗੇ ਦੱਸਿਆ ਕਿ ਇਸ ਅਭਿਆਨ ਦੌਰਾਨ ਆਸ਼ਾ ਵਰਕਰਾਂ ਆਪਣੇ ਪਿੰਡਾਂ ਤੋਂ ਸੈਂਪਲ ਲੈ ਕੇ ਨਵਾਂਸ਼ਹਿਰ, ਬੰਗਾ ਤੇ ਬਲਾਚੌਰ ਆਦਿ ਹਸਪਤਾਲਾਂ ਵਿਚ ਭੇਜਣਗੀਆਂ, ਜਿੱਥੇ ਉਨ੍ਹਾਂ ਦੇ ਨਾਟ ਟੈਸਟ ਕੀਤੇ ਜਾਣਗੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਟੀ.ਬੀ. ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹੇ ਅੰਦਰ ਆਉਂਦੇ ਵੱਖ-ਵੱਖ ਪਿੰਡਾਂ ਵਿੱਚ ਟੀ.ਬੀ. ਦੇ ਸ਼ੱਕੀ ਮਰੀਜ਼ਾਂ ਦੀ ਪਛਾਣ ਲਈ ਸਕਰੀਨਿੰਗ ਕੀਤੀ ਜਾਵੇ। ਮੁਹਿੰਮ ਵਿੱਚ ਆਮ ਲੋਕਾਂ ਵਿੱਚ ਟੀ.ਬੀ. ਦੇ ਕਾਰਨਾਂ, ਬਚਾਅ ਤੇ ਇਲਾਜ ਬਾਰੇ ਜਾਗਰੂਕ ਫੈਲਾਈ ਜਾਵੇਗੀ ਕਿ ਟੀ.ਬੀ. ਦੀ ਬਿਮਾਰੀ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਜੇਕਰ ਇਸਦਾ ਸਮੇਂ ਸਿਰ ਪਤਾ ਲੱਗ ਜਾਵੇ, ਤਾਂ ਇਸਦਾ ਸਫ਼ਲ ਇਲਾਜ ਕੀਤਾ ਜਾ ਸਕਦਾ ਹੈ ਅਤੇ ਅੱਜ ਤੱਕ, ਟੀ.ਬੀ. ਹੋਣ ਤੋਂ ਬਾਅਦ ਬਹੁਤ ਸਾਰੇ ਮਰੀਜ਼ ਦਵਾਈਆਂ ਨਾਲ ਠੀਕ ਹੋ ਚੁੱਕੇ ਹਨ। ਟੀ.ਬੀ. ਦਾ ਇਲਾਜ ਅਧੂਰਾ ਛੱਡਣਾ ਖ਼ਤਰਨਾਕ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਵਿੱਚ ਇਲਾਜ ਦੀ ਮੁਫ਼ਤ ਸਹੂਲਤ ਉਪਲੱਬਧ ਹੈ, ਜਿਸਦਾ ਟੀਬੀ ਦੇ ਮਰੀਜ਼ਾਂ ਨੂੰ ਬਹੁਤ ਫਾਇਦਾ ਹੋਵੇਗਾ।
 
ਇਸ ਮੌਕੇ ਡਾ. ਪ੍ਰਭਜੀਤ ਕੌਰ ਵਿਸ਼ਵ ਸਿਹਤ ਸੰਗਠਨ (ਡਬਲਿਊ.ਐੱਚ.ਓ.) ਕੰਸਲਟੈਂਟ, ਟੀਬੀ ਵਿਭਾਗ ਚੰਡੀਗੜ੍ਹ ਨੇ ਟੀਬੀ ਦੇ ਖ਼ਾਤਮੇ ਲਈ ਟੀ.ਬੀ. ਮੁਕਤ ਭਾਰਤ ਅਭਿਆਨ ਬਾਰੇ ਦੱਸਦੇ ਹੋਏ ਕਿਹਾ ਕਿ ਇਸ ਅਭਿਆਨ ਦਾ ਉਦੇਸ਼ ਇਸ ਬਿਮਾਰੀ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਲੁਕੇ ਹੋਏ ਐਕਟਿਵ ਕੇਸਾਂ ਦੀ ਜਲਦੀ ਭਾਲ ਕਰਕੇ ਉਨ੍ਹਾਂ ਦਾ ਇਲਾਜ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿਖੇ ਟੀ.ਬੀ. ਦੇ ਸ਼ੱਕੀ ਮਰੀਜਾਂ ਲਈ ਮੁਫ਼ਤ ਟੈਸਟ ਅਤੇ ਐਕਸ-ਰੇ ਦੀ ਸੁਵਿਧਾ ਉਪਲੱਬਧ ਹੈ। ਉਨ੍ਹਾਂ ਕਿਹਾ ਕਿ ਟੀ.ਬੀ. ਦਾ ਇਲਾਜ ਡਾਟਸ ਪ੍ਰਣਾਲੀ ਰਾਹੀਂ ਬਿਲਕੁੱਲ ਮੁਫਤ ਕੀਤਾ ਜਾਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਕੰਪੇਨ ਅਧੀਨ ਉੱਚ ਜ਼ੋਖਮ ਵਾਲੀ ਆਬਾਦੀ ਜਿਵੇਂ ਸਲਮ ਏਰੀਆ, ਜੇਲ੍ਹ, 60 ਸਾਲ ਤੋਂ ਵੱਧ ਉਮਰ ਦੇ ਵਿਅਕਤੀ, ਸ਼ੂਗਰ ਦੇ ਮਰੀਜ਼, ਐੱਚ.ਆਈ.ਵੀ. ਪਾਜੇਟਿਵ ਮਰੀਜ਼, ਡਾਇਲਾਸਿਸ ਮਰੀਜ਼, ਸਮੋਕਰ, ਫੈਕਟਰੀਆਂ ਤੇ ਭੱਠਿਆਂ 'ਤੇ ਕੰਮ ਕਰਨ ਵਾਲੇ ਮਜ਼ਦੂਰਾਂ ਅਤੇ ਟੀ.ਬੀ. ਦੇ ਮਰੀਜ਼ ਦੇ ਸੰਪਰਕ ’ਚ ਆਉਂਦੇ ਬੱਚਿਆਂ ਅਤੇ ਬਜ਼ੁਰਗਾਂ ਦੀ ਸਕਰੀਨਿੰਗ ਕਰਵਾ ਕੇ ਉਨ੍ਹਾਂ ਦੇ ਐਕਸਰੇ, ਸੀ.ਬੀ. ਨਾਟ ਅਤੇ ਟਰੂ ਨਾਟ ਟੈਸਟ ਕਰਵਾਉਣੇ ਹਨ। ਜੇਕਰ ਕੋਈ ਵਿਅਕਤੀ ਪੋਜੀਟਿਵ ਪਾਇਆ ਜਾਂਦਾ ਹੈ ਤਾਂ ਉਸ ਦਾ ਮੁਫਤ ਇਲਾਜ ਕਰਵਾਇਆ ਜਾਵੇਗਾ।
 
ਇਸ ਮੌਕੇ ਜ਼ਿਲ੍ਹਾ ਟੀ.ਬੀ. ਅਫਸਰ ਡਾ. ਕਿਸ਼ਨ ਕੁਮਾਰ ਨੇ ਦੱਸਿਆ ਕਿ ਦੇਸ਼ ਨੂੰ ਤਪਦਿਕ ਮੁਕਤ ਬਣਾਉਣ ਲਈ ਸਿਹਤ ਵਿਭਾਗ ਪੰਜਾਬ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਾਵੇਂ ਟੀ.ਬੀ. ਇੱਕ ਲਾਗ (ਛੂਤ) ਦੀ ਬਿਮਾਰੀ ਹੈ, ਪਰ ਜੇਕਰ ਸਮੇਂ ਸਿਰ ਇਸ ਦਾ ਪਤਾ ਲੱਗ ਜਾਵੇ ਅਤੇ ਪੂਰਾ ਇਲਾਜ ਕਰਵਾਇਆ ਜਾਵੇ ਤਾਂ ਇਹ ਪੂਰੀ ਤਰ੍ਹਾਂ ਠੀਕ ਹੋ ਜਾਂਦੀ ਹੈ। ਉਨਾਂ ਦੱਸਿਆ ਕਿ ਜਦੋਂ ਵੀ ਟੀ.ਬੀ. ਦਾ ਮਰੀਜ਼ ਖੰਘਦਾ ਜਾਂ ਛਿੱਕਦਾ ਹੈ ਤਾਂ ਟੀ.ਬੀ. ਦੇ ਕੀਟਾਣੂ ਹਵਾ ਵਿੱਚ ਫੈਲਦੇ ਹਨ। ਇਸ ਹਵਾ ਵਿੱਚ ਜਿਹੜਾ ਵੀ ਇਨਸਾਨ ਸਾਹ ਲੈਂਦਾ ਹੈ ਉਸਦੇ ਸਰੀਰ ਵਿੱਚ ਟੀ.ਬੀ. ਦੇ ਕੀਟਾਣੂ ਚਲੇ ਜਾਂਦੇ ਹਨ। ਜੇਕਰ ਕਿਸੇ ਵਿਅਕਤੀ ਦੀ ਬਿਮਾਰੀਆਂ ਨਾਲ ਲੜਨ ਦੀ ਰੋਗ ਪ੍ਰਤੀਰੋਧਕ ਸ਼ਕਤੀ ਮਜਬੂਤ ਹੈ ਤਾਂ ਟੀ.ਬੀ. ਦੇ ਕੀਟਾਣੂ ਸਰੀਰ ਵਿੱਚ ਖਤਮ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਇਹ ਵੱਡਾ ਤੇ ਆਮ ਭੁਲੇਖਾ ਹੈ ਕਿ ਟੀ.ਬੀ. ਮੌਤ ਦਾ ਕਾਰਨ ਬਣਦੀ ਹੈ, ਪਰ ਅਸਲ ਵਿੱਚ ਅਜਿਹਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬਿਮਾਰੀ ਦੇ ਅੱਗੇ ਫੈਲਣ ਤੋਂ ਰੁਕ ਜਾਂਦੀ ਹੈ। ਡਾ. ਕੁਮਾਰ ਨੇ ਇਹ ਵੀ ਦੱਸਿਆ ਕਿ ਟੀ.ਬੀ. ਦੇ ਮਰੀਜ਼ ਨੂੰ ਖੰਘਦੇ, ਛਿੱਕਦੇ ਹੋਏ ਹਮੇਸ਼ਾਂ ਮੂੰਹ 'ਤੇ ਕੱਪੜਾ ਰੱਖਣਾ ਚਾਹੀਦਾ ਹੈ, ਪੋਸ਼ਟਿਕ ਅਹਾਰ ਖਾਣਾ ਚਾਹੀਦਾ ਹੈ, ਜੰਕ ਫੂਡ ਨਹੀਂ ਖਾਣਾ ਚਾਹੀਦਾ ਅਤੇ ਜੇਕਰ ਕਿਸੇ ਦੇ ਘਰ ਵਿੱਚ ਕੋਈ ਟੀ.ਬੀ. ਦਾ ਮਰੀਜ਼ ਹੈ, ਤਾਂ ਉਸ ਟੀ.ਬੀ. ਦੇ ਮਰੀਜ਼ ਨੂੰ ਦਵਾਈ ਦਾ ਕੋਰਸ ਪੂਰਾ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਟੀ.ਬੀ. ਨੂੰ ਖਤਮ ਕਰਨ ਲਈ ਸਮੂਹਿਕ ਕਾਰਵਾਈ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਲਈ ਇੱਕ ਜਨ ਅੰਦੋਲਨ ਦੀ ਲੋੜ ਹੈ, ਜਿਸ ਵਿੱਚ ਸਰਕਾਰ ਦੇ ਨਾਲ-ਨਾਲ ਆਮ ਲੋਕਾਂ ਦਾ ਸਹਿਯੋਗ ਵੀ ਜ਼ਰੂਰੀ ਹੈ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਲਜੀਤ ਸਿੰਘ, ਐੱਸ.ਟੀ.ਐੱਸ. ਗੁਰਪ੍ਰੀਤ ਸਿੰਘ, ਮੋਨਿਕਾ, ਵਿਕਾਸ ਅਗਰਵਾਲ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
 

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ