Wednesday, June 24, 2026
BREAKING
ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਗਰ ਕੌਂਸਲ ਦੇ ਨਵੇਂ ਚੁਣੇ ਅਹੁਦੇਦਾਰਾਂ ਤੇ ਕੌਂਸਲਰਾਂ ਨਾਲ ਬਾਬਾ ਭਾਈ ਮੂਲ ਚੰਦ ਸਾਹਿਬ ਦੇ ਦਰਬਾਰ ਵਿਖੇ ਮੱਥਾ ਟੇਕਿਆ ਪੰਜਾਬ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਐਮ.ਪੀ. ਮਲਵਿੰਦਰ ਸਿੰਘ ਕੰਗ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ ਐਸ.ਆਈ.ਆਰ: ਸ਼ਹੀਦ ਭਗਤ ਸਿੰਘ ਨਗਰ ਵਿੱਚ 25 ਜੂਨ ਤੋਂ ਘਰ-ਘਰ ਸਰਵੇ ਸ਼ੁਰੂ ਹੋਵੇਗਾ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹੇ ਦੇ 56,421 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਟੀ.ਬੀ. ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, ਸਮੇਂ ਸਿਰ ਜਾਂਚ ਅਤੇ ਇਲਾਜ ਜ਼ਰੂਰੀ : ਡਾ. ਗੀਤਾਂਜਲੀ ਸਿੰਘ ਬੱਚਿਆਂ ਦੇ ਸਮਰ ਕੈਂਪ ਵਿੱਚ ਰਿਫਰੈਸ਼ਮੈਂਟ ਵੰਡੀ ਗਈ        ਤਾਂ ਬਚ ਜਾਂਦਾ ਕੇਤਨ...! ਪੁਣੇ 'ਚ ਮੰਗੇਤਰ ਕਤਲਕਾਂਡ ਮਾਮਲੇ 'ਚ ਵੱਡਾ ਖੁਲਾਸਾ

ਪੰਜਾਬ

ਟੀ.ਬੀ. ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, ਸਮੇਂ ਸਿਰ ਜਾਂਚ ਅਤੇ ਇਲਾਜ ਜ਼ਰੂਰੀ : ਡਾ. ਗੀਤਾਂਜਲੀ ਸਿੰਘ

24 ਜੂਨ, 2026 05:45 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਚਲਾਈ ਜਾ ਰਹੀ 100 ਦਿਨਾਂ ਟੀ.ਬੀ. ਮੁਕਤ ਭਾਰਤ ਮੁਹਿੰਮ ਤਹਿਤ ਜ਼ਿਲ੍ਹਾ ਟੀ.ਬੀ. ਵਿੰਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਪਿੰਡ ਕਾਹਲੋਂ ਵਿਖੇ ਹੈਂਡਹੇਲਡ ਡਿਜੀਟਲ ਐਕਸਰੇ ਟੀਬੀ ਸਕ੍ਰੀਨਿੰਗ ਕੈਂਪ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ।

ਕੈਂਪ ਦੌਰਾਨ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਅਗਵਾਈ ਹੇਠ ਪਿੰਡ ਵਾਸੀਆਂ ਦੀ ਟੀ.ਬੀ. ਸਬੰਧੀ ਸਕ੍ਰੀਨਿੰਗ ਕੀਤੀ ਗਈ ਅਤੇ ਸੰਭਾਵਿਤ ਮਰੀਜ਼ਾਂ ਦੀ ਪਛਾਣ ਲਈ ਡਿਜੀਟਲ ਐਕਸ-ਰੇ ਰਾਹੀਂ ਜਾਂਚ ਕੀਤੀ ਗਈ। ਇਸ ਮੌਕੇ ਲੋਕਾਂ ਨੂੰ ਟੀ.ਬੀ. ਦੇ ਲੱਛਣਾਂ, ਬਚਾਅ ਦੇ ਉਪਾਵਾਂ ਅਤੇ ਮੁਫ਼ਤ ਇਲਾਜ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਵੀ ਦਿੱਤੀ ਗਈ।
 
ਡਾ. ਗੀਤਾਂਜਲੀ ਸਿੰਘ ਨੇ ਦੱਸਿਆ ਕਿ ਟੀ.ਬੀ. ਇੱਕ ਇਲਾਜਯੋਗ ਬਿਮਾਰੀ ਹੈ। ਉਨ੍ਹਾਂ ਕਿਹਾ ਕਿ ਜੇ ਕਿਸੇ ਵਿਅਕਤੀ ਨੂੰ ਦੋ ਹਫ਼ਤਿਆਂ ਤੋਂ ਵੱਧ ਖੰਘ, ਲਗਾਤਾਰ ਬੁਖਾਰ, ਵਜ਼ਨ ਵਿੱਚ ਕਮੀ, ਭੁੱਖ ਨਾ ਲੱਗਣਾ ਜਾਂ ਰਾਤ ਸਮੇਂ ਜ਼ਿਆਦਾ ਪਸੀਨਾ ਆਉਣ ਵਰਗੇ ਲੱਛਣ ਹੋਣ ਤਾਂ ਉਹ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰੇ ਅਤੇ ਮੁਫ਼ਤ ਜਾਂਚ ਅਤੇ ਇਲਾਜ ਦੀ ਸਹੂਲਤ ਦਾ ਲਾਭ ਉਠਾਏ।
 
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦਾ ਟੀਚਾ ਟੀ.ਬੀ. ਦੇ ਮਰੀਜ਼ਾਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਨੂੰ ਤੁਰੰਤ ਇਲਾਜ ਨਾਲ ਜੋੜਨਾ ਹੈ ਤਾਂ ਜੋ ਟੀ.ਬੀ. ਮੁਕਤ ਭਾਰਤ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ।
 
ਕੈਂਪ ਨੂੰ ਸਫਲ ਬਣਾਉਣ ਵਿੱਚ ਟੀ.ਬੀ. ਸੁਪਰਵਾਈਜ਼ਰ ਗੁਰਪ੍ਰੀਤ ਸਿੰਘ, ਹੈਲਥ ਸੁਪਰਵਾਈਜ਼ਰ ਰਾਜੀਵ ਕੁਮਾਰ, ਰੇਡੀਓਗ੍ਰਾਫਰ ਸਰਬਜੀਤ ਸਿੰਘ ਅਤੇ ਆਸ਼ਾ ਵਰਕਰ ਮੰਜੂ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ। ਜ਼ਿਲ੍ਹਾ ਟੀ.ਬੀ. ਵਿੰਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਟੀ.ਬੀ. ਦੇ ਲੱਛਣ ਨਜ਼ਰ ਆਉਣ 'ਤੇ ਜਾਂਚ ਕਰਵਾਉਣ ਵਿੱਚ ਦੇਰੀ ਨਾ ਕਰਨ, ਕਿਉਂਕਿ ਸਮੇਂ ਸਿਰ ਪਛਾਣ ਅਤੇ ਇਲਾਜ ਨਾਲ ਇਸ ਬਿਮਾਰੀ ਨੂੰ ਪੂਰੀ ਤਰ੍ਹਾਂ ਹਰਾਇਆ ਜਾ ਸਕਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ

ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਗਰ ਕੌਂਸਲ ਦੇ ਨਵੇਂ ਚੁਣੇ ਅਹੁਦੇਦਾਰਾਂ ਤੇ ਕੌਂਸਲਰਾਂ ਨਾਲ ਬਾਬਾ ਭਾਈ ਮੂਲ ਚੰਦ ਸਾਹਿਬ ਦੇ ਦਰਬਾਰ ਵਿਖੇ ਮੱਥਾ ਟੇਕਿਆ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਗਰ ਕੌਂਸਲ ਦੇ ਨਵੇਂ ਚੁਣੇ ਅਹੁਦੇਦਾਰਾਂ ਤੇ ਕੌਂਸਲਰਾਂ ਨਾਲ ਬਾਬਾ ਭਾਈ ਮੂਲ ਚੰਦ ਸਾਹਿਬ ਦੇ ਦਰਬਾਰ ਵਿਖੇ ਮੱਥਾ ਟੇਕਿਆ

ਪੰਜਾਬ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਐਮ.ਪੀ. ਮਲਵਿੰਦਰ ਸਿੰਘ ਕੰਗ

ਪੰਜਾਬ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਐਮ.ਪੀ. ਮਲਵਿੰਦਰ ਸਿੰਘ ਕੰਗ

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਐਸ.ਆਈ.ਆਰ: ਸ਼ਹੀਦ ਭਗਤ ਸਿੰਘ ਨਗਰ ਵਿੱਚ 25 ਜੂਨ ਤੋਂ ਘਰ-ਘਰ ਸਰਵੇ ਸ਼ੁਰੂ ਹੋਵੇਗਾ

ਐਸ.ਆਈ.ਆਰ: ਸ਼ਹੀਦ ਭਗਤ ਸਿੰਘ ਨਗਰ ਵਿੱਚ 25 ਜੂਨ ਤੋਂ ਘਰ-ਘਰ ਸਰਵੇ ਸ਼ੁਰੂ ਹੋਵੇਗਾ

ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹੇ ਦੇ 56,421 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹੇ ਦੇ 56,421 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਬੱਚਿਆਂ ਦੇ ਸਮਰ ਕੈਂਪ ਵਿੱਚ ਰਿਫਰੈਸ਼ਮੈਂਟ ਵੰਡੀ ਗਈ       

ਬੱਚਿਆਂ ਦੇ ਸਮਰ ਕੈਂਪ ਵਿੱਚ ਰਿਫਰੈਸ਼ਮੈਂਟ ਵੰਡੀ ਗਈ       

ਪੰਜਾਬ 'ਚ ਪ੍ਰੀ-ਮਾਨਸੂਨ ਦੀ ਦਸਤਕ, ਇਨ੍ਹਾਂ ਤਾਰੀਖ਼ਾਂ ਤੋਂ ਸ਼ੁਰੂ ਹੋਵੇਗੀ ਬਰਸਾਤ

ਪੰਜਾਬ 'ਚ ਪ੍ਰੀ-ਮਾਨਸੂਨ ਦੀ ਦਸਤਕ, ਇਨ੍ਹਾਂ ਤਾਰੀਖ਼ਾਂ ਤੋਂ ਸ਼ੁਰੂ ਹੋਵੇਗੀ ਬਰਸਾਤ

ਰਵਨੀਤ ਸਿੰਘ ਬਿੱਟੂ ’ਤੇ ਭਰੋਸਾ ਬਰਕਰਾਰ, ਅੱਗਿਓਂ ਵੱਡੀ ਜ਼ਿੰਮੇਵਾਰੀ ਲਈ ਤਿਆਰ!

ਰਵਨੀਤ ਸਿੰਘ ਬਿੱਟੂ ’ਤੇ ਭਰੋਸਾ ਬਰਕਰਾਰ, ਅੱਗਿਓਂ ਵੱਡੀ ਜ਼ਿੰਮੇਵਾਰੀ ਲਈ ਤਿਆਰ!