Tuesday, September 01, 2026
BREAKING
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ ਹੜ੍ਹਾਂ 'ਚ ਰੁੜ੍ਹ ਕੇ ਆ ਗਿਆ ਕਰੋੜਾਂ ਦਾ ਖ਼ਜ਼ਾਨਾ ! ਰੈਸਕਿਊ ਟੀਮਾਂ ਨੂੰ ਮਿਲਿਆ ਸੋਨਾ ਹੀ ਸੋਨਾ PM ਮੋਦੀ ਨੇ ਇਰਾਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ! ਜੰਗ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਖੇਡ

ਟੀਮ ਇੰਡੀਆ ਲਈ ਵੱਡੀ ਖ਼ਬਰ ! ਫਿੱਟ ਹੋਇਆ ਇਹ ਧਾਕੜ ਖਿਡਾਰੀ, ਨਿਊਜ਼ੀਲੈਂਡ ਸੀਰੀਜ਼ ਤੋਂ ਪਹਿਲਾਂ ਖੇਡੇਗਾ 2 ਮੈਚ

02 ਜਨਵਰੀ, 2026 08:52 PM

ਭਾਰਤੀ ਕ੍ਰਿਕਟ ਪ੍ਰਸ਼ੰਸਕਾਂ ਤੇ ਟੀਮ ਇੰਡੀਆ ਲਈ ਨਵੇਂ ਸਾਲ ਦੇ ਸ਼ੁਰੂ ਵਿੱਚ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਭਾਰਤੀ ਵਨਡੇ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਆਪਣੀ ਸੱਟ ਤੋਂ ਪੂਰੀ ਤਰ੍ਹਾਂ ਉਭਰ ਚੁੱਕੇ ਹਨ ਅਤੇ ਮੈਦਾਨ 'ਤੇ ਵਾਪਸੀ ਕਰਨ ਲਈ ਤਿਆਰ ਹਨ। ਨਿਊਜ਼ੀਲੈਂਡ ਵਿਰੁੱਧ 11 ਜਨਵਰੀ ਤੋਂ ਸ਼ੁਰੂ ਹੋਣ ਵਾਲੀ ਵਨਡੇ ਸੀਰੀਜ਼ ਤੋਂ ਪਹਿਲਾਂ ਗਿੱਲ ਆਪਣੀ ਘਰੇਲੂ ਟੀਮ ਪੰਜਾਬ ਵੱਲੋਂ ਵਿਜੇ ਹਜ਼ਾਰੇ ਟਰਾਫੀ ਵਿੱਚ ਹਿੱਸਾ ਲੈਣਗੇ।

ਸੱਟ ਕਾਰਨ ਬਾਹਰ ਰਹੇ ਸਨ ਗਿੱਲ 
ਸਰੋਤਾਂ ਅਨੁਸਾਰ ਸ਼ੁਭਮਨ ਗਿੱਲ ਜਦੋਂ ਤੋਂ ਵਨਡੇ ਕਪਤਾਨ ਬਣੇ ਹਨ, ਉਹ ਦੋ ਵਾਰ ਸੱਟ ਦਾ ਸ਼ਿਕਾਰ ਹੋ ਚੁੱਕੇ ਹਨ। ਇਸੇ ਕਾਰਨ ਉਹ ਦੱਖਣੀ ਅਫ਼ਰੀਕਾ ਵਿਰੁੱਧ ਵਨਡੇ ਸੀਰੀਜ਼ ਵਿੱਚ ਹਿੱਸਾ ਨਹੀਂ ਲੈ ਸਕੇ ਸਨ,। ਹਾਲਾਂਕਿ ਉਨ੍ਹਾਂ ਨੇ ਟੀ-20 ਸੀਰੀਜ਼ ਵਿੱਚ ਵਾਪਸੀ ਕੀਤੀ ਸੀ, ਪਰ ਪੈਰ ਦੀ ਸੱਟ ਕਾਰਨ ਉਨ੍ਹਾਂ ਨੂੰ ਆਖਰੀ ਦੋ ਮੈਚਾਂ ਤੋਂ ਫਿਰ ਬਾਹਰ ਹੋਣਾ ਪਿਆ ਸੀ। ਹੁਣ ਪਿਛਲੇ ਕੁਝ ਸਮੇਂ ਤੋਂ ਉਹ ਆਪਣੇ ਘਰ ਅਤੇ ਪੰਜਾਬ ਦੀ ਟੀਮ ਨਾਲ ਲਗਾਤਾਰ ਅਭਿਆਸ ਕਰ ਰਹੇ ਹਨ।

ਜੈਪੁਰ ਵਿੱਚ ਦਿਖਾਉਣਗੇ ਬੱਲੇ ਦਾ ਜੌਹਰ 
ਸ਼ੁਭਮਨ ਗਿੱਲ ਸ਼ਨੀਵਾਰ 3 ਜਨਵਰੀ ਨੂੰ ਸਿੱਕਮ ਵਿਰੁੱਧ ਹੋਣ ਵਾਲੇ ਮੁਕਾਬਲੇ ਰਾਹੀਂ ਮੈਦਾਨ ਵਿੱਚ ਕਦਮ ਰੱਖਣਗੇ। ਇਸ ਤੋਂ ਬਾਅਦ ਉਹ 6 ਜਨਵਰੀ ਨੂੰ ਗੋਆ ਵਿਰੁੱਧ ਅਗਲਾ ਮੈਚ ਖੇਡ ਸਕਦੇ ਹਨ। ਪੰਜਾਬ ਦੇ ਇਹ ਦੋਵੇਂ ਮੈਚ ਜੈਪੁਰ ਵਿੱਚ ਖੇਡੇ ਜਾਣਗੇ। ਕਿਉਂਕਿ 7 ਜਨਵਰੀ ਨੂੰ ਭਾਰਤੀ ਟੀਮ ਨਿਊਜ਼ੀਲੈਂਡ ਸੀਰੀਜ਼ ਲਈ ਇਕੱਠੀ ਹੋ ਰਹੀ ਹੈ, ਇਸ ਲਈ ਗਿੱਲ ਪੰਜਾਬ ਦੇ ਤੀਜੇ ਮੈਚ ਵਿੱਚ ਹਿੱਸਾ ਨਹੀਂ ਲੈਣਗੇ।

ਅਰਸ਼ਦੀਪ ਸਿੰਘ ਵੀ ਮੈਦਾਨ 'ਚ ਉਤਰਨਗੇ 
ਸਿਰਫ਼ ਗਿੱਲ ਹੀ ਨਹੀਂ, ਸਗੋਂ ਭਾਰਤ ਦੇ ਸਟਾਰ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੇ ਵੀ ਪੰਜਾਬ ਵੱਲੋਂ ਇਹਨਾਂ ਦੋਵਾਂ ਮੈਚਾਂ ਵਿੱਚ ਖੇਡਣ ਦੀ ਪੂਰੀ ਸੰਭਾਵਨਾ ਹੈ। ਅਰਸ਼ਦੀਪ ਨੂੰ ਨਿਊਜ਼ੀਲੈਂਡ ਵਿਰੁੱਧ ਵਨਡੇ ਸੀਰੀਜ਼ ਅਤੇ ਆਉਣ ਵਾਲੇ ਟੀ-20 ਵਿਸ਼ਵ ਕੱਪ 2026 ਲਈ ਵੀ ਅਹਿਮ ਮੰਨਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਨਿਊਜ਼ੀਲੈਂਡ ਵਿਰੁੱਧ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ 3 ਜਨਵਰੀ ਨੂੰ ਹੋਣਾ ਹੈ। ਗਿੱਲ ਦੀ ਵਾਪਸੀ ਨਾਲ ਭਾਰਤੀ ਬੱਲੇਬਾਜ਼ੀ ਕ੍ਰਮ ਨੂੰ ਵੱਡੀ ਮਜ਼ਬੂਤੀ ਮਿਲੇਗੀ।

Have something to say? Post your comment

ਅਤੇ ਖੇਡ ਖਬਰਾਂ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ