Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਡਰਾਈਵਿੰਗ ਲਾਇਸੈਂਸ ਅਤੇ ਆਰ. ਸੀ. ਨੂੰ ਲੈ ਕੇ ਸਰਕਾਰ ਨੇ ਚੁੱਕੇ ਵੱਡੇ ਕਦਮ

22 ਦਸੰਬਰ, 2025 07:22 PM

ਚੰਡੀਗੜ੍ਹ : ਪੰਜਾਬ ਸਰਕਾਰ ਨੇ 2025 ਦੌਰਾਨ ਸੂਬੇ ਦੇ ਨਾਗਰਿਕਾਂ ਨੂੰ ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟ੍ਰੇਸ਼ਨ ਨਾਲ ਸਬੰਧਤ 56 ਸਮਾਰਟ ਸੇਵਾਵਾਂ 24 ਘੰਟੇ ਉਪਲੱਬਧ ਕਰਵਾਈਆਂ ਹਨ, ਜਿਨ੍ਹਾਂ ਦਾ ਲਾਭ ਪ੍ਰਾਰਥੀਆਂ ਵੱਲੋਂ ਆਨਲਾਈਨ ਅਪਲਾਈ ਕਰਕੇ ਜਾਂ ਸੇਵਾ ਕੇਂਦਰ ਰਾਹੀਂ (ਦਫਤਰੀ ਸਮੇਂ ਦੌਰਾਨ) ਜਾਂ ਫਿਰ 1076 ਹੈਲਪਲਾਈਨ ਨੰਬਰ 'ਤੇ ਕਾਲ ਕਰਕੇ ਆਪਣੇ ਘਰ ਵਿਖੇ ਹੀ ਲਿਆ ਜਾ ਸਕਦਾ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਲਗਭਗ ਸਾਢੇ 3 ਸਾਲਾਂ ਤੋਂ ਆਮ ਨਾਗਰਿਕਾਂ ਨੂੰ ਆਵਾਜਾਈ ਦੇ ਖੇਤਰ ਵਿਚ ਬਿਹਤਰ ਸੇਵਾਵਾਂ ਮੁਹੱਈਆਂ ਕਰਵਾਈਆਂ ਹਨ, ਜਿਸ ਨਾਲ ਜਿੱਥੇ ਆਮ ਲੋਕਾਂ ਦੀ ਖੱਜਲ-ਖੁਆਰੀ ਘਟੀ ਹੈ, ਉੱਥੇ ਹੀ ਪਾਰਦਰਸ਼ੀ ਪ੍ਰਕਿਰਿਆ ਅਪਣਾਉਂਦਿਆਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਕਰਕੇ ਭ੍ਰਿਸ਼ਟਚਾਰ ਦਾ ਖਾਤਮਾ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੇ ਨਾਗਰਿਕਾਂ ਲਈ ਇਹ ਸੇਵਾਵਾਂ ਵਿਭਾਗ ਦੀ ਸਾਈਟ ਰਾਹੀਂ http://www.parivahan.gov.in 'ਤੇ 24 ਘੰਟੇ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਨਾਗਰਿਕ ਇਹ ਸੇਵਾਵਾਂ ਘਰ ਬੈਠੇ ਹੀ ਆਪਣੇ ਆਧਾਰ ਰਾਹੀਂ ਹਾਸਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਡਰਾਈਵਿੰਗ ਲਾਇਸੈਂਸ ਅਤੇ ਆਰ.ਸੀ. ਦੇ ਸਮਾਰਟ ਕਾਰਡਾਂ ਦੀ ਚੰਡੀਗੜ੍ਹ ਵਿਖੇ ਇਕੋ ਥਾਂ ‘ਤੇ ਪ੍ਰਿਟਿੰਗ ਕਰਕੇ ਸਪੀਡ ਪੋਸਟ ਰਾਹੀਂ ਬਿਨੈਕਾਰ ਦੇ ਘਰ ਭੇਜਣ ਦੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਲੋੜੀਂਦੇ ਦਸਤਾਵੇਜਾਂ ਜਿਵੇਂ ਕਿ ਰਜਿਸਟ੍ਰੇਸ਼ਨ ਸਰਟੀਫਿਕੇਟ, ਡਰਾਈਵਿੰਗ ਲਾਈਸੈਂਸ ਅਤੇ ਬੀਮਾ ਵਰਗੇ ਦਸਤਾਵੇਜਾਂ ਨੂੰ ਡਿਜੀਟਲ ਪਲੇਟਫਾਰਮ ਉੱਪਰ ਭਾਵ ਐਮ-ਪਰਿਵਾਹਨ ਅਤੇ ਡਿਜੀ-ਲਾਕਰ ਵਿਚ ਰੱਖ ਕੇ ਇਨਫੋਰਸਮੈਂਟ ਸਟਾਫ ਨੂੰ ਪੇਸ਼ ਕਰਨ ਤੇ ਅਸਲ ਦਸਤਾਵੇਜ ਵਜੋਂ ਹੀ ਮੰਨਣ ਲਈ ਵੀ ਮਾਨਤਾ ਦਿੱਤੀ ਗਈ ਹੈ।

ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਔਰਤਾਂ ਨੂੰ ਸਰਕਾਰੀ ਬੱਸਾਂ ਵਿਚ ਮੁਫ਼ਤ ਸਫ਼ਰ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਸਾਲ 2022-23 ਤੋਂ ਲੈ ਕੇ 2025-26 ਤੱਕ (15-10-2025 ਤੱਕ) ਮਹਿਲਾ ਮੁਸਾਫਿਰਾਂ ਨੇ ਵੱਖ-ਵੱਖ ਸਮੇਂ ਤੇ ਪੰਜਾਬ ਰੋਡਵੇਜ਼/ਪਨਬੱਸ ਦੀਆ ਬੱਸਾਂ ਵਿਚ ਕਰੀਬ 21 ਕਰੋੜ ਮੁਫ਼ਤ ਯਾਤਰਾਵਾਂ ਦਾ ਲਾਭ ਲਿਆ, ਜਿਸ ਲਈ ਸੂਬਾ ਸਰਕਾਰ ਨੇ ਕਰੀਬ 1157 ਕਰੋੜ ਰੁਪਏ ਖਰਚ ਕੀਤੇ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਕ ਹੋਰ ਸਹੂਲਤ ਦਿੰਦਿਆਂ ਸੂਬੇ ਦੇ ਨਾਗਰਿਕਾਂ ਲਈ ਈ-ਲਰਨਰਜ਼ ਲਾਇਸੈਂਸ ਦੀ ਸਹੂਲਤ ਮੁਹੱਈਆ ਕਰਵਾਈ ਹੈ। ਇਸ ਪ੍ਰਕਿਰਿਆ ਤਹਿਤ ਸੂਬੇ ਦੇ ਯੋਗ ਨਾਗਰਿਕ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਆਧਾਰ ਰਾਹੀਂ ਆਪਣਾ ਲਰਨਿੰਗ ਲਾਈਸੈਂਸ ਘਰ ਬੈਠੇ ਹੀ ਹਾਸਲ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਸੂਬੇ ਦੇ ਮੋਟਰ ਵਹੀਕਲ ਡੀਲਰਾਂ ਨੂੰ ਵੀ ਆਧਾਰ ਰਾਹੀਂ ਨਵੇਂ ਵਾਹਨਾਂ ਦੀ ਮੌਕੇ 'ਤੇ ਰਜਿਸਟ੍ਰੇਸ਼ਨ ਲਈ ਪ੍ਰਵਾਨਗੀ ਦੇਣ ਵਾਲੀ ਅਥਾਰਟੀ ਵਜੋਂ ਅਧਿਕਾਰਤ ਕੀਤਾ ਹੈ।

ਇਹ ਪ੍ਰਣਾਲੀ ਦਾ ਮਕਸਦ ਵੀ ਲੋਕਾਂ ਨੂੰ ਖੱਜਲ ਖੁਆਰੀ ਤੋਂ ਨਿਜਾਤ ਦਿਵਾ ਕੇ ਵਹੀਕਲ ਡੀਲਰ ਪੱਧਰ ਤੇ ਹੀ ਰਜਿਸਟ੍ਰੇਸ਼ਨ ਸਰਟੀਫਿਕੇਟ ਪ੍ਰਵਾਨ ਕਰਾਉਣਾ ਹੈ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਵਾਲਵੋ ਬੱਸਾਂ ਚਲਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੋਂ ਦਿੱਲੀ ਹਵਾਈ ਅੱਡੇ ਤੱਕ ਪੰਜਾਬ ਰੋਡਵੇਜ਼/ਪਨਬੱਸ ਦੀਆਂ ਕੁੱਲ 19 ਵਾਲਵੋ ਬੱਸਾਂ ਚਲਾਈਆਂ ਗਈਆਂ ਹਨ, ਜਿਨ੍ਹਾਂ ਦਾ ਕਿਰਾਇਆ ਪ੍ਰਾਈਵੇਟ ਬੱਸਾਂ ਦੇ ਮੁਕਾਬਲੇ ਬਹੁਤ ਥੋੜ੍ਹਾ ਹੈ ਅਤੇ ਇਹ ਬੱਸਾਂ ਪੰਜਾਬੀਆਂ ਨੂੰ ਆਰਾਮਦਾਇਕ ਸਫ਼ਰ ਸਹੂਲਤਾਂ ਪ੍ਰਦਾਨ ਕਰ ਰਹੀਆਂ ਹਨ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼