Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

25 ਫ਼ਰਵਰੀ, 2026 06:33 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਅੰਦਰ ਮਾਨਸਿਕ ਰੋਗਾਂ ਦੇ ਬਿਹਤਰ ਇਲਾਜ ਪ੍ਰਬੰਧਨ ਲਈ ਯਤਨਸ਼ੀਲ ਹੈ।
 
ਇਸ ਲਈ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀਆਂ ਜਾਂ ਉਨ੍ਹਾਂ ਦੇ ਸਾਕ-ਸਬੰਧੀਆਂ ਨੂੰ ਟੈਲੀ-ਮਾਨਸ ਹੈਲਪਲਾਈਨ ਦਾ ਲਾਭ ਲੈਣ ਦੀ ਮੁੜ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਨਸਿਕ ਰੋਗਾਂ ਤੋਂ ਪੀੜਤ ਲੋਕਾਂ ਲਈ ਇਹ ਹੈਲਪਲਾਈਨ ਬੇਹੱਦ ਫ਼ਾਇਦੇਮੰਦ ਸਾਬਤ ਹੋ ਰਹੀ ਹੈ। ਟੋਲ ਫ੍ਰੀ ਹੈਲਪਲਾਈਨ ਨੰਬਰ 1800-89-14416 ਜਾਂ 14416 ਰਾਹੀਂ ਘਰ ਬੈਠੇ ਹੀ ਟੈਲੀ-ਮਾਨਸ ਸੇਵਾਵਾਂ ਲਈਆਂ ਜਾ ਸਕਦੀਆਂ ਹਨ। ਕਾਲਰ ਦੀ ਸਾਰੀ ਜਾਣਕਾਰੀ ਗੁਪਤ ਰੱਖੀ ਜਾਂਦੀ ਹੈ। ਜ਼ਿਕਰਯੋਗ ਹੈ ਕਿ ਮਾਨਸਿਕ ਸਿਹਤ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਮਾਨਸਿਕ ਤੰਦਰੁਸਤੀ ਵਿੱਚ ਵਾਧਾ ਕਰਨ ਲਈ ਸਰਕਾਰ ਨੇ 10 ਅਕਤੂਬਰ, 2022 ਨੂੰ ਟੈਲੀ-ਮਾਨਸ ਪ੍ਰਾਜੈਕਟ ਸ਼ੁਰੂ ਕੀਤਾ ਸੀ। ਟੈਲੀ-ਮਾਨਸ ਟੋਲ ਫ੍ਰੀ ਹੈਲਪਲਾਈਨ ਹੈ ਜੋ ਪੂਰੇ ਭਾਰਤ ਵਿੱਚ 24×7 ਮੁਫ਼ਤ ਮਾਨਸਿਕ ਸਿਹਤ ਸਲਾਹ ਪ੍ਰਦਾਨ ਕਰਦੀ ਹੈ।
 
ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਟੈਲੀ-ਮਾਨਸ ਰਾਹੀਂ ਮਰੀਜ਼ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਦੇ ਹੱਲ ਲਈ ਮਨੋਚਿਕਿਤਸਕਾਂ, ਮਨੋਵਿਗਿਆਨੀਆਂ, ਸਲਾਹਕਾਰਾਂ, ਸਮਾਜ ਸੇਵਕਾਂ ਆਦਿ ਨਾਲ ਜੁੜ ਸਕਦੇ ਹਨ। ਇਹ ਸੇਵਾ 20+ ਤੋਂ ਵੱਧ ਭਾਸ਼ਾਵਾਂ ਵਿੱਚ ਉਪਲਬੱਧ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਪ੍ਰਾਜੈਕਟ ਦਿਮਾਗੀ ਰੋਗਾਂ ਦੇ ਹਰ ਤਰ੍ਹਾਂ ਦੇ ਮਰੀਜ਼ਾਂ ਲਈ ਵੱਡਾ ਉਪਰਾਲਾ ਹੈ। ਇਸ ਹੈਲਪਲਾਈਨ ਰਾਹੀਂ ਘਰ ਬੈਠੇ ਦਿਮਾਗੀ ਰੋਗੀ ਸਲਾਹ ਅਤੇ ਦਵਾਈ ਬਾਰੇ ਪੁੱਛ ਸਕਦੇ ਹਨ। ਮਰੀਜ਼ ਡਾਕਟਰ ਕੋਲ ਆਨਲਾਈਨ ਅਪੁਆਇੰਟਮੈਂਟ ਬੁੱਕ ਕਰਵਾ ਸਕਦਾ ਹੈ।
 
ਉਨ੍ਹਾਂ ਕਿਹਾ ਕਿ ਟੈਲੀ-ਮਾਨਸ ਦੀ ਆਪਣੀ ਮੋਬਾਈਲ ਐਪ ਹੈ ਜਿਸ ਵਿੱਚ ਕਈ ਤਰ੍ਹਾਂ ਦੇ ਮੁੱਦਿਆਂ ਜਿਵੇਂ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਚਿੰਤਾ, ਪ੍ਰੀਖਿਆ ਤਣਾਅ, ਡਿਪਰੈਸ਼ਨ, ਇਕੱਲਤਾ, ਸੰਕਟ ਪ੍ਰਬੰਧਨ ਅਤੇ ਪਰਿਵਾਰਕ ਮੁੱਦਿਆਂ ਬਾਰੇ ਸਲਾਹ-ਮਸ਼ਵਰਾ ਫ਼ੋਨ ‘ਤੇ ਪ੍ਰਦਾਨ ਕੀਤਾ ਜਾਂਦਾ ਹੈ। ਟੈਲੀ ਮਾਨਸ ਲੋੜ ਪੈਣ ‘ਤੇ ਵਿਅਕਤੀਗਤ ਤੌਰ ‘ਤੇ ਸੇਵਾਵਾਂ ਵੀ ਪ੍ਰਦਾਨ ਕਰਦਾ ਹੈ। ਇਸ ਵਿੱਚ ਵੀਡੀਓ ਕਾਲ ਰਾਹੀ ਦਵਾਈ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ।
 
ਉਨ੍ਹਾਂ ਦੱਸਿਆ ਕਿ ਟੈਲੀ-ਮਾਨਸ ਦੀ ਮਹੱਤਵਪੂਰਨ ਵਿਸ਼ੇਸ਼ਤਾ ਇਸ ਦੀ ਪੂਰੀ ਗੁਪਤਤਾ ਹੈ। ਕਾਲ ਕਰਨ ਵਾਲੇ ਵਿਅਕਤੀ ਦੀ ਪਛਾਣ ਅਤੇ ਜਾਣਕਾਰੀ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਰੱਖਿਆ ਜਾਂਦਾ ਹੈ, ਜਿਸ ਨਾਲ ਲੋਕ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਆਪਣੀ ਸਮੱਸਿਆ ਖੁੱਲ੍ਹ ਕੇ ਸਾਂਝੀ ਕਰ ਸਕਦੇ ਹਨ। ਇਹ ਸੇਵਾ ਖ਼ਾਸ ਤੌਰ ‘ਤੇ ਪਿੰਡਾਂ ਅਤੇ ਦੂਰ-ਦੁਰੇਡੇ ਇਲਾਕਿਆਂ ਵਿੱਚ ਵੱਸਦੇ ਲੋਕਾਂ ਲਈ ਬਹੁਤ ਲਾਭਦਾਇਕ ਸਾਬਤ ਹੋ ਰਹੀ ਹੈ, ਜਿੱਥੇ ਮਾਨਸਿਕ ਸਿਹਤ ਸਬੰਧੀ ਗਿਆਨ ਦੀ ਘਾਟ ਹੁੰਦੀ ਹੈ। ਟੈਲੀ-ਮਾਨਸ ਰਾਹੀਂ ਹੁਣ ਭੂਗੋਲਿਕ ਦੂਰੀ ਮਾਨਸਿਕ ਸਿਹਤ ਸੇਵਾਵਾਂ ਵਿੱਚ ਰੁਕਾਵਟ ਨਹੀਂ ਰਹੀ। ਟੈਲੀ-ਮਾਨਸ ਨੌਜਵਾਨਾਂ, ਵਿਦਿਆਰਥੀਆਂ, ਕੰਮਕਾਜੀ ਵਰਗ, ਔਰਤਾਂ, ਬਜ਼ੁਰਗਾਂ ਅਤੇ ਸੰਵੇਦਨਸ਼ੀਲ ਵਰਗਾਂ ਲਈ ਸੁਰੱਖਿਅਤ ਸਹਾਰਾ ਬਣ ਕੇ ਉੱਭਰੀ ਹੈ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ