Wednesday, April 29, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

ਡਾਇਰੀਆ ਦੀ ਰੋਕਥਾਮ ਲਈ ਜਾਗਰੂਕਤਾ ਅਹਿਮ ਕੁੰਜੀ : ਡਾ ਮਨਦੀਪ ਕਮਲ

09 ਜੁਲਾਈ, 2025 10:01 PM
ਨਵਾਂਸ਼ਹਿਰ ( ਮਨੋਰੰਜਨ ਕਾਲੀਆ)  -ਮਾਣਯੋਗ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਨਦੀਪ ਕਮਲ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਰਾਸ਼ਟਰੀ ਦਸਤ ਰੋਕੂ ਮੁਹਿੰਮ ਤਹਿਤ ਡਾਇਰੀਆ ਦੀ ਰੋਕਥਾਮ ਲਈ ਯਤਨਸ਼ੀਲ ਹੈ।
 
ਇਸੇ ਕੜੀ ਤਹਿਤ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਨਦੀਪ ਕਮਲ ਨੇ ਸਿਹਤ ਬਲਾਕ ਬਲਾਚੌਰ ਅਧੀਨ ਪ੍ਰੇਮ ਨਗਰ ਅਤੇ ਫਤਹਿਪੁਰ ਵਿਖੇ ਅੱਜ ਮਮਤਾ ਦਿਵਸ ਚੈੱਕ ਕੀਤਾ। ਇਸੇ ਦੌਰਾਨ ਉਨ੍ਹਾਂ ਨੇ ਰਾਸ਼ਟਰੀ ਦਸਤ ਰੋਕੂ ਮੁਹਿੰਮ ਤਹਿਤ ਓ.ਆਰ.ਐੱਸ. ਪੈਕੇਟ ਤੇ ਜ਼ਿੰਕ ਗੋਲੀਆਂ ਵੰਡਣ ਤੇ ਹੱਥ ਧੋਣ ਵੀ ਵਿਧੀ ਸਿਖਾਉਣ ਦੇ ਕੰਮ ਦੀ ਸੁਪਰਵੀਜਨ ਕੀਤੀ। 
 
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸ਼ਰ ਡਾ. ਮਨਦੀਪ ਕਮਲ ਨੇ ਗਰਭਵਤੀ ਔਰਤਾਂ ਤੇ ਨਵੀਆਂ ਮਾਵਾਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਬਰਸਾਤ ਦੇ ਮੌਸਮ ਵਿਚ ਡਾਇਰੀਆ ਦੀ ਰੋਕਥਾਮ ਲਈ ਓ.ਆਰ.ਐੱਸ. ਪੈਕੇਟ ਤੇ ਜ਼ਿੰਕ ਗੋਲੀਆਂ ਬਹੁਤ ਲਾਹੇਵੰਦ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਗੰਦੇ ਹੱਥਾਂ ਨਾਲ ਹਮੇਸ਼ਾ ਬਿਮਾਰੀਆਂ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ, ਖਾਸ ਕਰਕੇ ਬੱਚਿਆਂ ਦੇ ਵਿਚ ਬਹੁਤ ਸਾਰੀਆਂ ਬਿਮਾਰੀਆਂ ਗੰਦੇ ਹੱਥਾਂ ਨਾਲ ਫੈਲਦੀਆਂ ਹਨ। ਅਸੀਂ ਆਪਣੇ ਹੱਥਾਂ ਨੂੰ ਸਾਫ ਰੱਖ ਕੇ ਤੰਦਰੁਸਤ ਜੀਵਨ ਦਾ ਆਨੰਦ ਮਾਣ ਸਕਦੇ ਹਾਂ। 
 
ਡਾ. ਮਨਦੀਪ ਕਮਲ ਨੇ ਕਿਹਾ ਕਿ ਡਾਇਰੀਆ ਦੀ ਰੋਕਥਾਮ ਲਈ ਜਾਗਰੂਕਤਾ ਅਹਿਮ ਕੁੰਜੀ ਹੈ। ਉਨ੍ਹਾਂ ਨੇ ਇਸ ਮੁਹਿੰਮ ਦੇ ਹਿੱਸੇ ਵਜੋਂ ਗਰਭਵਤੀ ਔਰਤਾਂ ਨੂੰ ਡਾਇਰੀਆ ਦੀ ਰੋਕਥਾਮ ਲਈ ਪੀਣ ਵਾਲੇ ਸਾਫ ਪਾਣੀ ਦੀ ਵਰਤੋਂ ਕਰਨ, ਸਾਬਣ ਨਾਲ ਚੰਗੀ ਤਰ੍ਹਾਂ ਨਾਲ ਹੱਥ ਧੋਣ, ਛੋਟੇ ਬੱਚਿਆਂ ਨੂੰ ਘੱਟੋ-ਘੱਟ ਛੇ ਮਹੀਨੇ ਤੱਕ ਕੇਵਲ ਮਾਂ ਦਾ ਦੁੱਧ ਪਿਲਾਉਣ, ਨਿੱਜੀ ਸਵੱਛਤਾ ’ਤੇ ਧਿਆਨ ਕੇਂਦਰਿਤ ਕਰਨ ਤੇ ਲੋੜੀਂਦਾ ਪੌਸ਼ਟਿਕ ਆਹਾਰ ਲੈਣ ਬਾਰੇ ਜਾਗਰੂਕ ਕੀਤਾ।
 
ਇਸ ਮੌਕੇ ਵੈਕਸੀਨ ਕੋਲਡਚੇਨ ਮੈਨੇਜਰ (ਵੀ.ਸੀ.ਸੀ.ਐੱਮ.) ਅੰਮ੍ਰਿਤਪਾਲ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਕਰਮਚਾਰੀ ਮੌਜੂਦ ਸਨ।
 
ਦਸਤ ਦੀ ਪਛਾਣ
 
► ਬੱਚਾ ਦੋ ਮਹੀਨੇ ਤੋਂ ਛੋਟਾ ਹੈ ਅਤੇ ਪਤਲਾ ਪਖਾਨਾ ਕਰ ਰਿਹਾ ਹੈ।
► ਬੱਚਾ ਦੋ ਮਹੀਨੇ ਤੋਂ ਪੰਜ ਸਾਲ ਤੱਕ ਦਾ ਹੈ ਅਤੇ 24 ਘੰਟੇ ਵਿੱਚ 3 ਜਾਂ ਇਸ ਤੋਂ ਜ਼ਿਆਦਾ ਵਾਰ ਪਤਲਾ/ਪਾਣੀ ਵਾਲਾ ਪਖਾਨਾ ਕਰਦਾ ਹੈ।
 
ਕਦੋਂ-ਕਦੋਂ ਹੱਥ ਧੋਈਏ:
 
* ਖਾਣਾ ਬਣਾਉਣ ਤੋਂ ਪਹਿਲਾਂ ਹੱਥ ਸਾਬਣ ਨਾਲ ਧੋਣਾ ਜ਼ਰੂਰੀ ਹੈ।
* ਖਾਣਾ ਖਾਣ ਤੋਂ ਪਹਿਲਾਂ ਅਤੇ ਬਾਅਦ ਵਿੱਚ ਹੱਥ ਸਾਬਣ ਨਾਲ ਧੋਣਾ ਜ਼ਰੂਰੀ ਹੈ।
* ਕਿਸੇ ਵੀ ਬਿਮਾਰੀ ਵਾਲੇ ਵਿਅਕਤੀ ਦੀ ਦੇਖਭਾਲ ਕਰਨ ਤੋਂ ਪਹਿਲਾਂ ਅਤੇ ਬਾਅਦ ਵਿਚ ਹੱਥ ਜ਼ਰੂਰ ਧੋਵੋ।
* ਪਖਾਨਾ ਜਾਣ ਤੋਂ ਬਾਅਦ ਹੱਥ ਚੰਗੀ ਤਰ੍ਹਾਂ ਸਾਬਣ ਨਾਲ ਧੋਵੋ।
* ਛੋਟੇ ਬੱਚੇ ਦਾ ਪਖਾਨਾ ਸਾਫ਼ ਕਰਨ ਤੋਂ ਬਾਅਦ ਆਪਣੇ ਹੱਥ ਚੰਗੀ ਤਰ੍ਹਾਂ ਸਾਬਣ ਨਾਲ ਧੋਵੋ।
* ਛਿੱਕ, ਖਾਂਸੀ ਅਤੇ ਨੱਕ ਸਾਫ਼ ਕਰਨ ਤੋਂ ਬਾਅਦ ਹੱਥ ਜ਼ਰੂਰ ਧੋਵੋ।
* ਕਿਸੇ ਵੀ ਪਾਲਤੂ ਜਾਨਵਰ ਜਾਂ ਪਸ਼ੂ ਦੀ ਦੇਖਭਾਲ ਕਰਨ ਤੋਂ ਬਾਅਦ ਹੱਥ ਜ਼ਰੂਰ ਧੋਵੋ।
* ਕੂੜਾ ਕਰਕਟ ਸੁੱਟਣ ਤੋਂ ਬਾਅਦ ਹੱਥ ਜ਼ਰੂਰ ਧੋਵੋ।
* ਜ਼ਖ਼ਮ ਨੂੰ ਸਾਫ਼ ਕਰਨ ਤੋਂ ਪਹਿਲਾਂ ਅਤੇ ਬਾਅਦ ਵਿੱਚ ਸਾਬਣ ਨਾਲ ਹੱਥ ਧੋਵੋ।
 
ਹੱਥ ਸਾਫ਼ ਕਰਨ ਦਾ ਸਹੀ ਤਰੀਕਾ :
 
1. ਸਭ ਤੋਂ ਪਹਿਲਾਂ ਸਾਫ਼ ਵੱਗਦੇ ਪਾਣੀ ਨਾਲ ਹੱਥ ਗਿੱਲੇ ਕਰੋ।
2. ਹਥੇਲੀਆਂ ’ਤੇ ਸਾਬਣ ਲਗਾ ਕੇ ਚੰਗੀ ਤਰ੍ਹਾਂ ਮਲੋ।
3. ਹੱਥ ਦਾ ਪਿਛਲਾ ਪਾਸਾ, ਉਂਗਲਾ ਦੇ ਵਿਚਕਾਰ ਅਤੇ ਨਹੁੰਆਂ ਦੇ ਹੇਠਾਂ ਚੰਗੀ ਤਰ੍ਹਾਂ 20 ਤੋਂ 30 ਸੈਕਿੰਡ ਮਲੋ।
4. ਸਾਫ਼ ਵਗਦੇ ਪਾਣੀ ਹੇਠ ਹੱਥਾਂ ਤੋਂ ਚੰਗੀ ਤਰ੍ਹਾਂ ਸਾਬਣ ਲਾਹ ਲਓ।
5. ਹੱਥਾਂ ਨੂੰ ਹਵਾ ਵਿੱਚ ਛੱਡ ਕੇ ਜਾਂ ਸਾਫ਼ ਤੋਲੀਏ ਨਾਲ ਸੁਕਾ ਲਓ।
 
ਓ.ਆਰ.ਐੱਸ. ਘੋਲ ਬਣਾਉਣ ਦਾ ਤਰੀਕਾ
 
1. ਹੱਥ ਚੰਗੀ ਤਰ੍ਹਾਂ ਸਾਬਣ ਨਾਲ ਧੋਅ ਲਓ।
2. ਇੱਕ ਸਾਫ਼ ਬਰਤਨ ਵਿੱਚ ਇੱਕ ਲੀਟਰ ਸਾਫ਼ ਤੇ ਪੀਣਯੋਗ ਪਾਣੀ ਲਓ।
3. ਇਸ ਪਾਣੀ ਵਿੱਚ ਓ.ਆਰ.ਐਸ. ਦਾ ਪੂਰਾ ਪੈਕਟ ਪਾ ਦਿਓ।
4. ਪਾਊਡਰ ਅਤੇ ਪਾਣੀ ਨੂੰ ਚੰਗੀ ਤਰ੍ਹਾਂ ਘੋਲ ਲਓ।
5. ਇਸ ਘੋਲ ਵਾਲੇ ਬਰਤਨ ਨੂੰ ਢੱਕ ਕੇ ਰੱਖੋ।
ਇੱਕ ਵਾਰ ਬਣਾਇਆ ਘੋਲ 24 ਘੰਟੇ ਤੱਕ ਹੀ ਵਰਤਿਆ ਜਾ ਸਕਦਾ ਹੈ।
 
Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ