Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

08 ਜੂਨ, 2026 07:48 PM

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਾ-ਮੁਕਤ, ਤੰਦਰੁਸਤ ਅਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਨੈਸ਼ਨਲ ਐਕਸ਼ਨ ਪਲਾਨ ਫਾਰ ਡਰੱਗ ਡਿਮਾਂਡ ਰਿਡਕਸ਼ਨ ਅਤੇ ਨੈਸ਼ਨਲ ਐਕਸ਼ਨ ਪਲਾਨ ਫਾਰ ਸੀਨੀਅਰ ਸਿਟੀਜ਼ਨਜ਼ ਤਹਿਤ ਸਾਲ 2026-27 ਲਈ ਰਾਜ ਕਾਰਜ ਯੋਜਨਾਵਾਂ ਨੂੰ ਅੰਤਿਮ ਰੂਪ ਦੇਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਵਿੱਚ ਗ੍ਰਹਿ ਮਾਮਲੇ, ਸਿਹਤ ਅਤੇ ਪਰਿਵਾਰ ਭਲਾਈ, ਆਯੁਸ਼, ਸਕੂਲ ਸਿੱਖਿਆ, ਉੱਚ ਸਿੱਖਿਆ, ਯੁਵਕ ਸੇਵਾਵਾਂ ਅਤੇ ਖੇਡਾਂ, ਸੂਚਨਾ ਤੇ ਲੋਕ ਸੰਪਰਕ, ਪੰਜਾਬ ਹੁਨਰ ਵਿਕਾਸ ਮਿਸ਼ਨ, ਜੇਲ੍ਹ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਭਾਗ ਲਿਆ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਇੱਕ ਵਿਆਪਕ, ਨਤੀਜਾ-ਕੇਂਦਰਿਤ ਅਤੇ ਬਹੁ-ਵਿਭਾਗੀ ਰਣਨੀਤੀ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਤੱਕ ਸੀਮਤ ਨਹੀਂ ਹੈ, ਸਗੋਂ ਨਸ਼ਿਆਂ ਦੀ ਰੋਕਥਾਮ, ਜਾਗਰੂਕਤਾ, ਇਲਾਜ, ਮੁੜ ਵਸੇਬੇ ਅਤੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਵੀ ਠੋਸ ਕਦਮ ਚੁੱਕ ਰਹੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਨੈਸ਼ਨਲ ਐਕਸ਼ਨ ਪਲਾਨ ਫਾਰ ਡਰੱਗ ਡਿਮਾਂਡ ਰਿਡਕਸ਼ਨ ਤਹਿਤ ਸਾਲ 2026-27 ਲਈ 42.95 ਕਰੋੜ ਰੁਪਏ ਦੀ ਰਾਜ ਕਾਰਜ ਯੋਜਨਾ ਪ੍ਰਸਤਾਵਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਰਾਸ਼ੀ ਦੀ ਵਰਤੋਂ ਨਸ਼ਿਆਂ ਦੀ ਰੋਕਥਾਮ, ਜਾਗਰੂਕਤਾ ਮੁਹਿੰਮਾਂ, ਜੀਵਨ ਕੌਸ਼ਲ ਸਿੱਖਿਆ, ਕਾਊਂਸਲਿੰਗ ਸੇਵਾਵਾਂ, ਡੀ-ਐਡੀਕਸ਼ਨ ਅਤੇ ਪੁਨਰਵਾਸ ਪ੍ਰੋਗਰਾਮਾਂ, ਸਮਰੱਥਾ ਨਿਰਮਾਣ ਗਤੀਵਿਧੀਆਂ ਅਤੇ ਭਾਈਚਾਰਾ ਆਧਾਰਿਤ ਦਖ਼ਲਾਂ ਲਈ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਕੂਲਾਂ, ਕਾਲਜਾਂ ਅਤੇ ਭਾਈਚਾਰਕ ਪੱਧਰ 'ਤੇ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਯੁਵਾ ਭਾਗੀਦਾਰੀ ਨੂੰ ਉਤਸ਼ਾਹਿਤ ਕਰਕੇ ਨੌਜਵਾਨਾਂ ਨੂੰ ਸਕਾਰਾਤਮਕ ਦਿਸ਼ਾ ਵੱਲ ਪ੍ਰੇਰਿਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਅਧਿਆਪਕਾਂ, ਕਾਊਂਸਲਰਾਂ, ਸਿਹਤ ਕਰਮਚਾਰੀਆਂ, ਪੁਲਿਸ ਅਧਿਕਾਰੀਆਂ ਅਤੇ ਹੋਰ ਫਰੰਟਲਾਈਨ ਵਰਕਰਾਂ ਲਈ ਵਿਸ਼ੇਸ਼ ਸਮਰੱਥਾ ਨਿਰਮਾਣ ਪ੍ਰੋਗਰਾਮ ਚਲਾਏ ਜਾਣਗੇ ਤਾਂ ਜੋ ਉਹ ਨਸ਼ਿਆਂ ਨਾਲ ਸਬੰਧਤ ਚੁਣੌਤੀਆਂ ਦੀ ਪਛਾਣ ਅਤੇ ਹੱਲ ਲਈ ਹੋਰ ਪ੍ਰਭਾਵਸ਼ਾਲੀ ਭੂਮਿਕਾ ਨਿਭਾ ਸਕਣ।

ਪੁਨਰਵਾਸ ਸਬੰਧੀ ਗੱਲ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਨਸ਼ਾ ਪ੍ਰਭਾਵਿਤ ਵਿਅਕਤੀਆਂ ਲਈ ਕਾਊਂਸਲਿੰਗ, ਇਲਾਜ, ਪੁਨਰਵਾਸ ਅਤੇ ਹੁਨਰ ਵਿਕਾਸ ਤੇ ਰੋਜ਼ਗਾਰ ਨਾਲ ਸਬੰਧਿਤ ਸਿਖਲਾਈ ਦੇ ਮੌਕੇ ਵਧਾਏ ਜਾਣਗੇ ਤਾਂ ਜੋ ਉਨ੍ਹਾਂ ਦੀ ਸਮਾਜ ਵਿੱਚ ਸਨਮਾਨਜਨਕ ਵਾਪਸੀ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਔਰਤਾਂ ਅਤੇ ਬੱਚਿਆਂ ਵਰਗੇ ਸੰਵੇਦਨਸ਼ੀਲ ਵਰਗਾਂ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਡਾ. ਬਲਜੀਤ ਕੌਰ ਨੇ ਨੈਸ਼ਨਲ ਐਕਸ਼ਨ ਪਲਾਨ ਫਾਰ ਸੀਨੀਅਰ ਸਿਟੀਜ਼ਨਜ਼ ਤਹਿਤ ਪ੍ਰਸਤਾਵਿਤ ਕਾਰਜ ਯੋਜਨਾ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੀਨੀਅਰ ਨਾਗਰਿਕਾਂ ਨੂੰ ਸਨਮਾਨਪੂਰਵਕ, ਸੁਰੱਖਿਅਤ ਅਤੇ ਸਿਹਤਮੰਦ ਜੀਵਨ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਬਜ਼ੁਰਗਾਂ ਲਈ ਭਲਾਈ ਸੇਵਾਵਾਂ, ਜਾਗਰੂਕਤਾ ਗਤੀਵਿਧੀਆਂ ਅਤੇ ਵਿਭਾਗਾਂ ਦਰਮਿਆਨ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਆਪਣੇ-ਆਪਣੇ ਬਜਟ ਅਤੇ ਕਾਰਜ ਯੋਜਨਾਵਾਂ ਸਬੰਧੀ ਸੁਝਾਅ ਤੁਰੰਤ ਭੇਜਣ ਲਈ ਕਿਹਾ ਤਾਂ ਜੋ ਰਾਜ ਕਾਰਜ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜੰਗ ਨੂੰ ਜਿੱਤਣ ਲਈ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਲਾਜ਼ਮੀ ਹੈ ਅਤੇ ਪੰਜਾਬ ਸਰਕਾਰ ਇਸ ਸਮੱਸਿਆ ਦੇ ਖ਼ਾਤਮੇ ਲਈ ਲੋਕ ਲਹਿਰ ਖੜ੍ਹੀ ਕਰਨ ਵਾਸਤੇ ਦ੍ਰਿੜ੍ਹ ਸੰਕਲਪ ਹੈ।

ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ, ਸਮਾਜਿਕ ਭਲਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਲਈ ਸੁਰੱਖਿਅਤ, ਤੰਦਰੁਸਤ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਨ੍ਹਾਂ ਯਤਨਾਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਉਨ੍ਹਾਂ ਨੂੰ ਵਿਕਾਸ ਅਤੇ ਤਰੱਕੀ ਦੀ ਮੁੱਖ ਧਾਰਾ ਨਾਲ ਜੋੜਨਾ ਹੈ।

ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਸਕੱਤਰ ਸ੍ਰੀ ਗੁਰਕਿਰਤ ਕਿਰਪਾਲ ਸਿੰਘ ਆਈ.ਏ.ਐਸ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਆਈ.ਏ.ਐਸ, ਵਿਸ਼ੇਸ਼ ਸਕੱਤਰ ਸ੍ਰੀ ਕੇਸ਼ਵ ਹਿੰਗੋਨਿਆਂ, ਆਈ.ਏ.ਐਸ ਅਤੇ ਮਿਸ਼ਨ ਡਾਇਰੈਕਟਰ, ਪੀਐਸਡੀਐਮ, ਸ੍ਰੀਮਤੀ ਅੰਮ੍ਰਿਤਾ ਸਿੰਘ, ਆਈ.ਏ.ਐਸ. ਵਿਸ਼ੇਸ਼ ਤੌਰ 'ਤੇ ਸ਼ਾਮਲ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ