Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਡਿਜੀਟਲ ਨਿਗਰਾਨੀ ਪ੍ਰਣਾਲੀ ਦੀ ਸਹੀ ਵਰਤੋਂ ਨਾਲ ਵਧੇਗੀ ਸਿਹਤ ਸੇਵਾਵਾਂ ਦੀ ਗੁਣਵੱਤਾ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

15 ਮਈ, 2026 05:57 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਅਤੇ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੀ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਅਗਵਾਈ ਹੇਠ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਵਿਖੇ ਐੱਲ.ਐੱਚ.ਵੀਜ਼, ਸੀ.ਐੱਚ.ਓਜ਼ ਅਤੇ ਏ.ਐੱਨ.ਐੱਮਜ਼ ਲਈ ਰੀਪ੍ਰੋਡਕਟਿਵ ਐਂਡ ਚਾਈਲਡ ਹੈਲਥ (ਆਰ.ਸੀ.ਐੱਚ.) ਅਤੇ ਹੈਲਥ ਮੈਨੇਜਮੈਂਟ ਇਨਫਰਮੇਸ਼ਨ ਸਿਸਟਮ (ਐੱਚ.ਐੱਮ.ਆਈ.ਐੱਸ.) ਸਬੰਧੀ ਵਿਸਤ੍ਰਿਤ ਟ੍ਰੇਨਿੰਗ ਕਰਵਾਈ ਗਈ।

ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਉੱਚ ਪੱਧਰੀ ਸਿਹਤ ਸੇਵਾਵਾਂ ਪਹੁੰਚਾਉਣ ਲਈ ਡਿਜਿਟਲ ਪਲੇਟਫਾਰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਆਰ.ਸੀ.ਐੱਚ. ਅਤੇ ਐਚ.ਐੱਮ.ਆਈ.ਐੱਸ. ਟ੍ਰੇਨਿੰਗਾਂ ਐੱਨ ਐੱਚ ਐੱਮ ਅਧੀਨ ਚੱਲ ਰਹੀਆਂ ਮਹੱਤਵਪੂਰਨ ਸਮਰੱਥਾ ਵਿਕਾਸ ਮੁਹਿੰਮਾਂ ਹਨ, ਜਿਨ੍ਹਾਂ ਦਾ ਉਦੇਸ਼ ਦੇਸ਼ ਵਿੱਚ ਡਿਜੀਟਲ ਸਿਹਤ ਸੇਵਾਵਾਂ ਅਤੇ ਨਿਗਰਾਨੀ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਹੈ। ਇਹ ਟ੍ਰੇਨਿੰਗਾਂ ਸਿਹਤ ਕਰਮਚਾਰੀਆਂ ਨੂੰ ਸਹੀ ਆਨਲਾਈਨ ਡਾਟਾ ਐਂਟਰੀ, ਲਾਭਪਾਤਰੀ ਟ੍ਰੈਕਿੰਗ, ਜੱਚਾ ਅਤੇ ਬੱਚਾ ਦੀ ਸਿਹਤ ਸੇਵਾਵਾਂ ਦੀ ਨਿਗਰਾਨੀ ਅਤੇ ਰੀਅਲ-ਟਾਈਮ ਰਿਪੋਰਟਿੰਗ ਲਈ ਯੋਗ ਬਣਾਉਂਦੀਆਂ ਹਨ। ਉਨ੍ਹਾਂ ਕਿਹਾ ਕਿ “ਸਹੀ ਡਾਟਾ ਹੀ ਸਿਹਤ ਯੋਜਨਾਵਾਂ ਦੀ ਅਸਲੀ ਤਾਕਤ ਹੁੰਦਾ ਹੈ। ਡਾਟਾ ਵਿੱਚ ਛੋਟੀ ਗਲਤੀ ਵੀ ਯੋਜਨਾਵਾਂ ਦੀ ਪ੍ਰਭਾਵਸ਼ੀਲਤਾ ਨੂੰ ਪ੍ਰਭਾਵਿਤ ਕਰ ਸਕਦੀ ਹੈ।” ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਹਦਾਇਤ ਵੀ ਕੀਤੀ।
 
ਟ੍ਰੇਨਿੰਗ ਦੌਰਾਨ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿਹਤ ਪ੍ਰੋਗਰਾਮਾਂ ਦੀ ਸਫਲਤਾ ਸਹੀ, ਸ਼ੁੱਧ ਅਤੇ ਸਮੇਂ-ਸਿਰ ਡਾਟਾ ‘ਤੇ ਨਿਰਭਰ ਕਰਦੀ ਹੈ। ਉਨ੍ਹਾਂ ਕਿਹਾ ਕਿ ਆਰ.ਸੀ.ਐੱਚ. ਅਤੇ ਐੱਚ.ਐੱਮ.ਆਈ.ਐੱਸ. ਪੋਰਟਲਾਂ ਦੀ ਸਹੀ ਵਰਤੋਂ ਨਾਲ ਜੱਚਾ ਅਤੇ ਬੱਚਾ ਸਿਹਤ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕਦਾ ਹੈ। ਇਸ ਤਰ੍ਹਾਂ ਦੀਆਂ ਟ੍ਰੇਨਿੰਗਾਂ ਨਾਲ ਸਿਹਤ ਕਰਮਚਾਰੀਆਂ ਦੀ ਕਾਰਗੁਜ਼ਾਰੀ ਵਿੱਚ ਨਿਖਾਰ ਆਉਂਦਾ ਹੈ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਦਾ ਹੈ।
 
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਅਤੇ ਜ਼ਿਲ੍ਹਾ ਨਿਗਰਾਨ ਅਤੇ ਮੁਲਾਂਕਣ ਅਫਸਰ ਗੁਰਪ੍ਰੀਤ ਸਿੰਘ ਵੱਲੋਂ ਭਾਗੀਦਾਰਾਂ ਨੂੰ ਡਾਟਾ ਐਂਟਰੀ ਦੇ ਨਵੇਂ ਮਾਪਦੰਡਾਂ, ਰਿਪੋਰਟਿੰਗ ਪ੍ਰਣਾਲੀ ਅਤੇ ਆਨਲਾਈਨ ਮਾਨੀਟਰਿੰਗ ਤਰੀਕਿਆਂ ਬਾਰੇ ਪ੍ਰੈਕਟਿਕਲ ਜਾਣਕਾਰੀ ਦਿੱਤੀ ਗਈ। ਫੀਲਡ ਪੱਧਰ ‘ਤੇ ਆਉਣ ਵਾਲੀਆਂ ਆਮ ਸਮੱਸਿਆਵਾਂ ਅਤੇ ਉਨ੍ਹਾਂ ਦੇ ਤੁਰੰਤ ਹੱਲਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।
 
ਇਸ ਮੌਕੇ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੀ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ, ਮੈਡੀਕਲ ਅਫਸਰ ਡਾ ਰਾਜਵਿੰਦਰ ਕੌਰ, ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ, ਮੈਡੀਕਲ ਲੈਬ ਟੈਕਨੀਸ਼ਅਨ ਅੰਮ੍ਰਿਤਪਾਲ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਮਰਚਾਰੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ