Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ‘ਤੇ ਆਰਟੀਓ ਨੇ ਸਕੂਲ ਬੱਸਾਂ ਦੀ ਵਿਸ਼ੇਸ਼ ਜਾਂਚ ਦੀ ਚਲਾਈ ਮੁਹਿੰਮ

13 ਫ਼ਰਵਰੀ, 2026 07:01 PM
ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਅਨੁਸਾਰ ਆਰਟੀਓ ਅਮਨਦੀਪ ਕੌਰ ਘੁੰਮਣ ਵੱਲੋਂ ਜ਼ਿਲ੍ਹੇ ਵਿੱਚ ਸਕੂਲ ਬੱਸਾਂ ਦੀ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਉਦੇਸ਼ 'ਸੇਫ਼ ਸਕੂਲ ਵਾਹਨ ਯੋਜਨਾ' ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਅਤੇ ਵਿਦਿਆਰਥੀਆਂ ਲਈ ਸੁਰੱਖਿਅਤ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਹੈ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਵਿਸ਼ੇਸ਼ ਚੈਕਿੰਗ ਮੁਹਿੰਮਾਂ ਜਾਰੀ ਰਹਿਣਗੀਆਂ।
ਆਰਟੀਓ ਅਮਨਦੀਪ ਕੌਰ ਘੁੰਮਣ ਨੇ ਦੱਸਿਆ ਕਿ ਮੁਹਿੰਮ ਦੌਰਾਨ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ, ਜਿਸ ਵਿੱਚ ਬੱਸਾਂ ਦੇ ਫਿਟਨੈਸ ਸਰਟੀਫਿਕੇਟ, ਡਰਾਈਵਰ ਲਾਇਸੈਂਸ, ਕੰਡਕਟਰਾਂ ਦੀ ਮੌਜੂਦਗੀ, ਫਸਟ ਏਡ ਬਾਕਸ, ਅੱਗ ਬੁਝਾਉਣ ਵਾਲੇ ਯੰਤਰ, ਸਪੀਡ ਗਵਰਨਰ, ਸੀਸੀਟੀਵੀ ਕੈਮਰੇ ਅਤੇ ਜੀਪੀਐਸ ਸਿਸਟਮ ਆਦਿ ਦੀ ਜਾਂਚ ਕੀਤੀ ਗਈ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਵਿਰੁੱਧ ਮੋਟਰ ਵਹੀਕਲ ਐਕਟ ਤਹਿਤ ਚਲਾਨ ਜਾਰੀ ਕਰਕੇ ਲੋੜੀਂਦੀ ਕਾਰਵਾਈ ਕੀਤੀ ਗਈ।
ਉਨ੍ਹਾਂ ਸਪੱਸ਼ਟ ਕੀਤਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਾਰੇ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਵਾਹਨਾਂ ਨੂੰ 'ਸੇਫ਼ ਸਕੂਲ ਵਾਹਨ ਯੋਜਨਾ' ਦੇ ਅਨੁਸਾਰ ਰੱਖਣ ਅਤੇ ਸਮੇਂ-ਸਮੇਂ 'ਤੇ ਨਿਰਧਾਰਤ ਮਾਪਦੰਡਾਂ ਦੀ ਜਾਂਚ ਯਕੀਨੀ ਬਣਾਉਣ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ