Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਵੱਲੋਂ ਗਣਤੰਤਰ ਦਿਵਸ ਦੀ ਫਾਈਨਲ ਰਿਹਰਸਲ ਦਾ ਨਿਰੀਖਣ

24 ਜਨਵਰੀ, 2026 10:28 PM
ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਸੰਗਰਾਮੀਆਂ ਦੀ ਭਲਾਈ ਅਤੇ ਬਾਗਬਾਨੀ ਵਿਭਾਗਾਂ ਦੇ ਮੰਤਰੀ ਸ਼੍ਰੀ ਮੋਹਿੰਦਰ ਭਗਤ 26 ਜਨਵਰੀ ਨੂੰ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਮੋਹਾਲੀ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੌਰਾਨ ਸਵੇਰੇ 10 ਵਜੇ ਰਾਸ਼ਟਰੀ ਝੰਡਾ ਲਹਿਰਾਉਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਇੱਥੇ ਦਿੱਤੀ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਦੇ ਨਾਲ ਮਿਲ ਕੇ ਅੱਜ ਸਮਾਰੋਹ ਸਥਾਨ ’ਤੇ ਗਣਤੰਤਰ ਦਿਵਸ ਦੀ ਫਾਈਨਲ ਰਿਹਰਸਲ ਦੌਰਾਨ ਪਰੇਡ, ਮਾਰਚ ਪਾਸਟ, ਝਾਕੀਆਂ ਅਤੇ ਸੱਭਿਆਚਾਰਕ ਪ੍ਰੋਗਰਾਮ ਦਾ ਨਿਰੀਖਣ ਕੀਤਾ। ਤਿਆਰੀਆਂ ’ਤੇ ਸੰਤੁਸ਼ਟੀ ਪ੍ਰਗਟ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਾਰੇ ਭਾਗੀਦਾਰਾਂ ਵੱਲੋਂ ਪੇਸ਼ ਕੀਤੀਆਂ ਪੇਸ਼ਕਾਰੀਆਂ ਬਹੁਤ ਪ੍ਰਭਾਵਸ਼ਾਲੀ ਰਹੀਆਂ। ਉਨ੍ਹਾਂ ਨੇ ਕੜਾਕੇ ਦੀ ਠੰਡ ਦੇ ਬਾਵਜੂਦ ਵਿਦਿਆਰਥੀਆਂ ਵੱਲੋਂ ਦਿਖਾਏ ਗਏ ਜੋਸ਼ ਅਤੇ ਮਨਮੋਹਕ ਸੱਭਿਆਚਾਰਕ ਪ੍ਰੋਗਰਾਮਾਂ ਦੀ ਸ਼ਲਾਘਾ ਕੀਤੀ।
ਉਨ੍ਹਾਂ ਦੱਸਿਆ ਕਿ ਏ ਪੀ ਜੇ ਸਕੂਲ, ਖਰੜ; ਸੇਂਟ ਸੋਲਜਰ ਕਾਨਵੈਂਟ ਸਕੂਲ, ਮੋਹਾਲੀ; ਸਰਕਾਰੀ ਹਾਈ ਸਕੂਲ, ਦੌਣ; ਅਜੀਤ ਕਰਮ ਸਿੰਘ ਇੰਟਰਨੈਸ਼ਨਲ ਸਕੂਲ, ਮੋਹਾਲੀ ਅਤੇ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਸਮੇਤ ਲਗਭਗ 1000 ਵਿਦਿਆਰਥੀਆਂ ਨੇ ਆਪਣੇ ਪ੍ਰਦਰਸ਼ਨਾਂ ਰਾਹੀਂ ਦਰਸ਼ਕਾਂ ਨੂੰ ਖੂਬ ਮੋਹ ਲਿਆ।

ਇਸ ਮੌਕੇ ਸਰਕਾਰੀ ਕਾਲਜ, ਮੋਹਾਲੀ; ਲਕਸ਼ਮੀ ਤਾਰਾ ਰਾਠੌਰ ਸਕੂਲ, ਸਿਆਲਬਾ ਮਾਜਰੀ; ਮਾਤਾ ਸਾਹਿਬ ਕੌਰ ਪਬਲਿਕ ਸਕੂਲ, ਸਵਾਰਾ ਅਤੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਕੁਰਾਲੀ ਦੇ ਐਨ ਸੀ ਸੀ ਕੈਡਟਾਂ ਨੇ ਵੀ ਭਾਗ ਲਿਆ। ਇਸ ਤੋਂ ਇਲਾਵਾ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸੋਹਾਣਾ ਅਤੇ ਸਕੂਲ ਆਫ਼ ਐਮੀਨੈਂਸ, ਫੇਜ਼-3ਬੀ1 ਦੇ ਬੈਂਡ ਦਲਾਂ ਨੇ ਡੀਐਸਪੀ ਸਿਟੀ-1 ਪ੍ਰਿਥਵੀ ਸਿੰਘ ਚਾਹਲ ਦੀ ਅਗਵਾਈ ਹੇਠ ਪੁਰਸ਼ ਅਤੇ ਮਹਿਲਾ ਪੁਲਿਸ ਟੁਕੜੀਆਂ ਦੇ ਪਿੱਛੇ-ਪਿੱਛੇ ਮਾਰਚ ਕੀਤਾ।

ਜਾਗਰੂਕਤਾ ਗਤੀਵਿਧੀ ਦੇ ਤੌਰ ’ਤੇ ਸੀ ਐਮ ਦੀ ਯੋਗਸ਼ਾਲਾ ਦਾ ਵੀ ਆਯੋਜਨ ਕੀਤਾ ਗਿਆ, ਜਿਸ ਦੌਰਾਨ ਜ਼ਿਲ੍ਹਾ ਯੋਗ ਕੋਆਰਡੀਨੇਟਰ ਪ੍ਰਤਿਮਾ ਡਾਵਰ ਦੀ ਦੇਖ ਰੇਖ ਹੇਠ ਯੋਗ ਟ੍ਰੇਨਰਾਂ ਵੱਲੋਂ ਯੋਗ ਅਭਿਆਸ ਕਰਵਾ ਕੇ ਦਰਸ਼ਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਲਈ ਪ੍ਰੇਰਿਤ ਕੀਤਾ ਗਿਆ।

ਕਾਰਜਕ੍ਰਮ ਦਾ ਸਮਾਪਨ ਸਰਕਾਰੀ ਪ੍ਰਾਇਮਰੀ ਸਕੂਲ, ਫੇਜ਼-3ਬੀ1, ਮੋਹਾਲੀ ਦੇ ਵਿਸ਼ੇਸ਼ ਬੱਚਿਆਂ ਵੱਲੋਂ ਰਾਸ਼ਟਰੀ ਗੀਤ ਦੀ ਭਾਵਪੂਰਣ ਪੇਸ਼ਕਾਰੀ ਨਾਲ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਬੈਠਣ, ਸੁਰੱਖਿਆ ਅਤੇ ਸਮੁੱਚੇ ਪ੍ਰਬੰਧਾਂ ਸਬੰਧੀ ਸਾਰੀਆਂ ਤਿਆਰੀਆਂ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਦੀ ਨਿਗਰਾਨੀ ਹੇਠ ਪੂਰੀਆਂ ਕਰ ਲਈਆਂ ਗਈਆਂ ਹਨ।

ਗਣਤੰਤਰ ਦਿਵਸ ਪਰੇਡ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਅਤੇ ਪ੍ਰਮੁੱਖ ਸਕੀਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ। ਸਿਹਤ ਵਿਭਾਗ, ਪੁਲਿਸ, ਖੇਤੀਬਾੜੀ ਅਤੇ ਸਹਿਕਾਰਤਾ, ਜੰਗਲਾਤ ਵਿਭਾਗ, ਵਰਕਾ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੀ ਐਸ ਪੀ ਸੀ ਐਲ ਵੱਲੋਂ ਝਾਕੀਆਂ ਤਿਆਰ ਕੀਤੀਆਂ ਗਈਆਂ ਹਨ।

ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਏ ਡੀ ਸੀ ਅਨਮੋਲ ਸਿੰਘ ਧਾਲੀਵਾਲ ਅਤੇ ਗੀਤਿਕਾ ਸਿੰਘ, ਐਸ ਡੀ ਐਮ ਦਮਨਦੀਪ ਕੌਰ, ਸਹਾਇਕ ਕਮਿਸ਼ਨਰ (ਜ) ਡਾ ਅੰਕਿਤਾ ਕਾਂਸਲ, ਮੁੱਖ ਮੰਤਰੀ ਫੀਲਡ ਅਫ਼ਸਰ ਗੁਰਮੀਤ ਸਿੰਘ ਸੋਹੀ, ਜ਼ਿਲ੍ਹਾ ਸਿੱਖਿਆ ਅਫ਼ਸਰ ਡਾ ਗਿੰਨੀ ਦੁੱਗਲ ਅਤੇ ਦਰਸ਼ਨਜੀਤ ਸਿੰਘ ਆਦਿ ਮੌਜੂਦ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼