Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਡਿਪਟੀ ਕਮਿਸ਼ਨਰ ਨੇ ਸੜਕ ਸੁਰੱਖਿਆ ਕਮੇਟੀ ਦੀ ਕੀਤੀ ਮੀਟਿੰਗ, ਆਵਾਜਾਈ ਨਿਯਮਾਂ ਪ੍ਰਤੀ ਲੋਕਾਂ ਨੂੰ ਕੀਤਾ ਜਾਵੇ ਵੱਧ ਤੋਂ ਵੱਧ ਜਾਗਰੂਕ

16 ਜਨਵਰੀ, 2026 08:05 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸੜਕ ਸੁਰੱਖਿਆ ਦੀ ਮਹੀਨਾਵਾਰ ਮੀਟਿੰਗ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਖੇ ਹੋਈ।
ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜਿਨ੍ਹਾਂ ਸੜਕਾਂ ’ਤੇ ਚਿੱਟੀ ਪਟੀ ਨਹੀਂ ਹੈ ਉਨ੍ਹਾਂ ਸੜਕਾਂ ’ਤੇ ਤੁਰੰਤ ਚਿੱਟੀ ਪਟੀ ਲਗਾਈ ਜਾਵੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਅਤੇ ਕਾਰਜਕਾਰੀ ਏਜੰਸੀਆਂ ਨੂੰ ਸਖ਼ਤ ਅਤੇ ਸਮਾਂਬੱਧ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਹ ਸੰਭਾਵੀ ਹਾਦਸਿਆਂ ਦੀ ਰੋਕਥਾਮ ਲਈ ਪੂਰੀ ਮੁਸਤੈਦੀ ਨਾਲ ਕੰਮ ਕਰਨ ਅਤੇ ਉੱਚ-ਜੋਖਮ ਵਾਲੇ ਹਿੱਸਿਆਂ, ਡਿਵਾਈਡਰਾਂ, ਨਹਿਰਾਂ ਦੇ ਨਾਲ ਲੱਗਦੀਆਂ ਸੜਕਾਂ ਅਤੇ ਤਿੱਖੇ ਮੋੜਾਂ 'ਤੇ ਐਮਰਜੈਂਸੀ ਆਧਾਰ 'ਤੇ ਕੈਟਸ ਆਈਜ਼, ਰਿਫਲੈਕਟਰ ਅਤੇ ਬਲਿੰਕਰ ਲਗਾਉਣ ਨੂੰ ਯਕੀਨੀ ਬਣਾਉਣ।

ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਉਚੇਚੇ ਤੌਰ ’ਤੇ 9ਵੀਂ ਜਮਾਤ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਮਹੀਨੇ ਵਿੱਚ ਇੱਕ ਕਲਾਸ (ਪੀਰੀਅਡ) ਲਗਾ ਕੇ ਸੜਕ ਸੁਰੱਖਿਆ ਦੇ ਨਿਯਮਾਂ ਤੋਂ ਜਾਣੂ ਕਰਵਾਉਣ। ਉਨ੍ਹਾਂ ਬੱਚਿਆ ਨੂੰ ਸਵੇਰ ਦੀ ਸਭਾ ਵਿੱਚ ਵੀ ਸੜਕ ਨਿਯਮਾਂ ਤੋਂ ਜਾਣੂੰ ਕਰਵਾਉਣ ਲਈ ਕਿਹਾ ਅਤੇ ਸੜਕ ਸੁਰੱਖਿਆ ਵਿੱਚ ਬੱਚਿਆ ਦੀ ਰੂਚੀ ਵਧਾਉਣ ਲਈ ਸ਼ੋਗਨ, ਪੋਸਟਰ ਮੁਕਾਬਲੇ ਕਰਵਾਉਣ ਅਤੇ ਬੱਚਿਆਂ ਨੂੰ ਲਿਟਰੇਚਰ ਸਮੱਗਰੀ ਦੇਣ ਦੀ ਹਦਾਇਤ ਵੀ ਕੀਤੀ।

ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ। ਮੀਟਿੰਗ ਦੌਰਾਨ ਟਰਾਂਸਪੋਰਟ ਅਫ਼ਸਰ ਇੰਦਰਪਾਲ ਨੇ ਦੱਸਿਆ ਕਿ 1ਜਨਵਰੀ ਤੋਂ 31 ਜਨਵਰੀ ਤੱਕ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਦੌਰਾਨ ਹੁਣ ਤੱਕ ਜ਼ਿਲ੍ਹੇ ਅੰਦਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਗੱਡੀਆਂ ਉੱਪਰ ਰਿਫਲੈਕਟਰ, ਹਸਤਾਖਰ ਮੁਹਿੰਮ, ਅੱਖਾਂ ਦਾ ਚੈਕਅਪ ਕੈਂਪ ਅਤੇ ਸੈਮੀਨਾਰ ਆਦਿ ਕਰਵਾਏ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਬੱਸਾਂ, ਟੈਕਸੀ ਚਾਲਕਾਂ ਲਈ ਅੱਖਾਂ ਦਾ ਚੈਕਅਪ ਕੈਂਪ, ਮੁਫ਼ਤ ਹੈਲਮਟ, ਸਾਈਕਲ ਰੈਲੀ, ਵਾਕਰਥਨ, ਸੈਮੀਨਾਰ ਆਦਿ ਕਰਵਾ ਕੇ ਪਬਲਿਕ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 59 ਬਲੈਕ ਸਪੋਟ ਦੀ ਪਹਿਚਾਣ ਹੋਈ ਹੈ ਜਿਸ ’ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇ.ਵਿ) ਅਵਨੀਤ ਕੌਰ ਤੋਂ ਇਲਾਵਾ ਵੱਖ–ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼