Tuesday, April 28, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

ਡਿਪਟੀ ਕਮਿਸ਼ਨਰ ਵੱਲੋਂ ਪੜ੍ਹਾਈ ਦੀ ਉਮਰ ‘ਚ ਬਾਲ ਮਜਦੂਰੀ ਕਰ ਰਹੇ ਬੱਚਿਆਂ ਦੀ ਸ਼ਨਾਖਤ ਕਰਨ ਦੇ ਨਿਰਦੇਸ਼

16 ਜੁਲਾਈ, 2025 05:08 PM

ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ)  : ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਦਫਤਰ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਲ੍ਹੇ ਵਿੱਚ ਅਜਿਹੇ ਬੱਚਿਆਂ ਦੀ ਪਛਾਣ ਕੀਤੀ ਜਾਵੇ ਜਿਹੜੇ   ਪੜਾਈ ਦੀ ਉਮਰ ਵਿੱਚ ਸੜਕਾਂ ‘ਤੇ ਬਾਲ ਮਜਦੂਰੀ ਕਰ ਰਹੇ ਹਨ ਅਤੇ ਇਨ੍ਹਾਂ ਬੱਚਿਆਂ ਦੀ ਪੁਰਨਵਾਸ ਲਈ ਲੋੜੀਂਦੇ ਕਦਮ ਚੁੱਕੇ ਜਾਣ ।

ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਕਿਹਾ ਕਿ ਬੱਚਿਆਂ ਖਿਲਾਫ ਜੁਰਮਾਂ, ਬਾਲ ਮਜਦੂਰੀ ਦੀ ਸ਼ਿਕਾਇਤ ਜਾਂ ਮੁਸੀਬਤ ਵਿੱਚ ਫਸੇ ਕਿਸੇ ਵੀ ਬੱਚੇ ਬਾਰੇ ਚਾਈਲਡ ਹੈਲਪਲਾਈਨ ਨੰਬਰ 1098 ‘ਤੇ ਸੰਪਰਕ ਕਰਕੇ ਮਦਦ ਲਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਬਾਲ ਮਜਦੂਰੀ, ਬੱਚਿਆਂ ਦੀ ਸੁਰੱਖਿਆ ਅਤੇ ਬਾਲ ਭਿੱਖਿਆ ਦੇ ਖਾਤਮੇ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ ਤਾਂ ਜੋ ਅਜਿਹੇ ਬੱਚਿਆਂ ਲਈ ਸਿਹਤਮੰਦ ਜੀਵਨ ਯਕੀਨੀ ਬਣਾਇਆ ਜਾ ਸਕੇ । ਇਸੇ ਦੌਰਾਨ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ‘ਤੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਅਵਨੀਤ ਕੌਰ ਨੇ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਬਾਲ ਭਲਾਈ ਕਮੇਟੀ ਅਤੇ ਜੁਵੇਨਾਇਲ ਜਸਟਿਸ ਬੋਰਡ ਦੀ ਤਿਮਾਹੀ ਮੀਟਿੰਗ ਦੌਰਾਨ ਬੇਸਹਾਰਾ, ਲੋੜਵੰਦ ਅਤੇ ਕਾਨੂੰਨੀ ਮਾਮਲਿਆਂ ਦਾ ਸਾਹਮਣਾ ਕਰ ਰਹੇ ਬੱਚਿਆਂ ਦੀ ਸੁਰੱਖਿਆ ਲਈ ਚੁੱਕੇ ਜਾ ਰਹੇ ਕਦਮਾਂ ਦੀ ਸਮੀਖਿਆ ਕੀਤੀ । ਬਾਲ ਭਲਾਈ ਕਮੇਟੀ ਦੇ ਚੇਅਰਪਰਸਨ ਨੂੰ ਹਦਾਇਤ ਕੀਤੀ ਕਿ ਦੇਰ-ਸਵੇਰ ਮਿਲੇ ਬੱਚਿਆਂ ਦੀ ਸੁਰੱਖਿਆ ਨੂੰ ਹਰ ਹਾਲ ਯਕੀਨੀ ਬਣਾਇਆ ਜਾਵੇ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਬੇਸਹਾਰਾ ਅਤੇ ਲੋੜਵੰਦ ਬੱਚਿਆਂ ਨੂੰ 24 ਘੰਟੇ ਦੇ ਅੰਦਰ-ਅੰਦਰ ਬਾਲ ਭਲਾਈ ਕਮੇਟੀ ਸਾਹਮਣੇ ਪੇਸ਼ ਕੀਤਾ ਜਾਵੇ ।

ਮੀਟਿੰਗ ਦੌਰਾਨ ਨਿਰਦੇਸ਼ ਦਿੱਤੇ ਕਿ ਪੁਲਿਸ ਅਧਿਕਾਰੀਆਂ ਵੱਲੋਂ ਬਾਲ ਮਜਦੂਰੀ ਦੌਰਾਨ ਰੈਸਕਿਊ ਕੀਤੇ ਬੱਚਿਆਂ ਦੇ ਪਰਿਵਾਰਾਂ ਨੂੰ ਟਰੇਸ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਇੱਕ ਦੂਜੇ ਨਾਲ ਮਿਲਾਇਆ ਜਾ ਸਕੇ। ਵਧੀਕ ਡਿਪਟੀ ਕਮਿਸ਼ਨਰ ਨੇ ਬੱਚਿਆਂ ਅੰਦਰ ਨਸ਼ਿਆ ਦੀ ਲਤ ਨੂੰ ਰੋਕਣ ਲਈ ਤਿਆਰ ਕੀਤੇ ਐਕਸ਼ਨ ਪਲੈਨ ਦੀ ਵੀ ਸਮੀਖਿਆ ਕੀਤੀ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਨਸ਼ਾ ਛੁਡਾਓ ਕੇਂਦਰ ਵਿੱਚ ਇੱਕ ਵੱਖਰਾ ਕਮਰਾ ਸਥਾਪਤ ਕੀਤਾ ਜਾਵੇ ਜਿਨ੍ਹਾਂ ਦਾ ਉੱਥੇ ਸੁਚੱਜੇ ਢੰਗ ਨਾਲ ਇਲਾਜ ਕੀਤਾ ਜਾ ਸਕੇ। ਜਿਲ੍ਹਾ ਡਰੱਗ ਅਥਾਰਟੀ ਨੂੰ ਹਦਾਇਤ ਕੀਤੀ ਗਈ ਕਿ ਕਮਿਸ਼ਨ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਸ਼ਡਿਊਲ ਐਚ, ਐਕਸ ਅਤੇ ਐਕਸ 1 ਅਧੀਨ ਆਉਂਦਿਆਂ ਦਵਾਈਆਂ ਦੀ ਵਿਕਰੀ ਬੱਚਿਆਂ ਨੂੰ ਨਾ ਕੀਤੀ ਜਾਵੇ ਅਤੇ ਅਜਿਹੀਆਂ ਦਵਾਈਆਂ ਵੇਚਣ ਵਾਲਿਆਂ ਦੁਕਾਨਾਂ ਦੇ ਬਾਹਰ ਸੀ.ਸੀ.ਟੀ.ਵੀ ਕੈਮਰੇ ਲਗਵਾਏ ਜਾਣ । ਅਵਨੀਤ ਕੌਰ ਨੇ ਜਿਲ੍ਹੇ ਵਿੱਚ ਪੀ.ਐਮ.ਕੇਅਰਸ਼ ਫਾਰ ਚਿਲਡਰਨ ਸਕੀਮ ਤਹਿਤ ਲਾਭ ਪ੍ਰਾਪਤ ਕਰ ਰਹੀ ਲਾਭਪਾਤਰੀ ਬੱਚੀ ਕੰਚਨ ਨਾਲ ਨਿੱਜੀ ਤੌਰ ਤੇ ਗੱਲਬਾਤ ਕਰਦਿਆਂ ਉਸਨੂੰ ਵੱਖ-ਵੱਖ ਵਿਭਾਗਾਂ ਦੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ । ਉਨ੍ਹਾਂ ਨੇ ਬੱਚੀ ਨੂੰ ਸਕੀਮ ਤਹਿਤ ਪ੍ਰਾਪਤ ਹੋਣ ਵਾਲੇ ਵਿੱਤੀ ਲਾਭ ਬਾਰੇ ਬੈਂਕ ਖਾਤੇ ਦੀ ਪਾਸਬੁੱਕ ਮੌਕੇ ਤੇ ਹੀ ਸਪੁਰਦ ਕੀਤੀ। ਇਸ ਦੌਰਾਨ ਬੇਸਹਾਰਾ ਅਤੇ ਲੋੜਵੰਦ ਬੱਚਿਆਂ ਲਈ ਚਲਾਈ ਜਾ ਰਹੀ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਤਹਿਤ ਕੇਸਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ ਗਿਆ ਅਤੇ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਰਾਹੀਂ ਬੱਚਿਆਂ ਦੇ ਜੀਵਨ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਹੰਭਲੇ ਮਾਰਨ ਦੀ ਤਾਕੀਦ ਕੀਤੀ ਗਈ ।

ਮੀਟਿੰਗ ਵਿੱਚ ਜੁਵੇਨਾਇਲ ਜਸਟਿਸ਼ ਬੋਰਡ ਦੇ ਪ੍ਰਿੰਸੀਪਲ ਮੈਜਿਸਟ੍ਰੈਟ ਕੋਂਪਲ ਧੱਜਲ, ਡੀ.ਐਸ.ਪੀ. ਰਾਜੀਵ ਕੁਮਾਰ, ਡਾ. ਮਨਦੀਪ ਕਮਲ, ਡਾ. ਰਾਜਨ ਸ਼ਾਸਤਰੀ , ਉਪਕਾਰ ਕੋਆਰਡੀਨੈਸ਼ਨ ਸੋਸਾਇਟੀ ਦੇ ਪ੍ਰਧਾਨ ਜਸਪਾਲ ਸਿੰਘ, ਜਿਲ੍ਹਾ ਖੇਡ ਅਫਸਰ ਵੰਦਨਾ, ਤਹਿਸੀਲ ਭਲਾਈ ਅਫਸਰ ਪੰਕਜ, ਖੁਰਾਕ ਸਿਵਲ ਸਪਲਾਈਜ਼ ਅਫਸਰ ਜਤਿਨ ਵਰਮਾ, ਜਿਲ੍ਹਾ ਰੋਜ਼ਗਾਰ ਅਫਸਰ ਸੰਦੀਪ ਕੁਮਾਰ, ਜਿਲ੍ਹਾ ਸਿੱਖਿਆ ਅਫਸਰ ਅਨਿਤਾ ਸ਼ਰਮਾ, ਸੀ.ਡੀ.ਪੀ.ਓ ਪੂਰਨ ਪੰਕਜ ਸ਼ਰਮਾ, ਗੌਰਵ ਸ਼ਰਮਾ, ਬਾਲ ਸੁਰੱਖਿਆ ਅਫਸਰ ਰਜਿੰਦਰ ਕੌਰ, ਬਾਲ ਭਲਾਈ ਕਮੇਟੀ ਦੇ ਚੇਅਰਪਰਸਨ ਸੋਨੀਆ ਐਂਗਰੀਸ਼ ਆਦਿ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ