Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ‘ਚ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਕੀਤਾ ਗਿਆ ਜਾਗਰੂਕ

24 ਜਨਵਰੀ, 2026 10:22 PM

ਚੰਡੀਗੜ੍ਹ/ਗੜ੍ਹਸ਼ੰਕਰ/ਹੁਸ਼ਿਆਰਪੁਰ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਿੰਡ ਪੱਧਰ ’ਤੇ ਇਕੱਠਾਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਸਰਕਾਰ ਦੀਆਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਮੇਤ ਹੋਰਨਾਂ ਲੋਕ-ਹਿਤੈਸ਼ੀ ਨੀਤੀਆਂ ਅਤੇ ਚੱਲ ਰਹੀਆਂ ਵਿਕਾਸ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪਿੰਡ ਵਾਸੀਆਂ ਵੱਲੋਂ ਡਿਪਟੀ ਸਪੀਕਰ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

ਇਸ ਮੌਕੇ ਡਿਪਟੀ ਸਪੀਕਰ ਰੋੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਸਿਹਤ, ਸਿੱਖਿਆ, ਬੁਨਿਆਦੀ ਢਾਂਚੇ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਲਏ ਗਏ ਇਤਿਹਾਸਕ ਫ਼ੈਸਲੇ ਆਮ ਲੋਕਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਦੀ ਸਮੂਹਿਕ ਤਰੱਕੀ ਅਤੇ ਲੋਕਾਂ ਦੀ ਜੀਵਨ-ਸ਼ੈਲੀ ਨੂੰ ਸੁਧਾਰਨਾ ਹੈ।

ਇਸ ਮੌਕੇ ਡਿਪਟੀ ਸਪੀਕਰ ਰੋੜੀ ਨੇ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਗਈ 10 ਲੱਖ ਰੁਪਏ ਦੀ ਕੈਸ਼ਲੈੱਸ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ ਵੱਡੀਆਂ ਬਿਮਾਰੀਆਂ ਦੇ ਇਲਾਜ ਲਈ ਵਿੱਤੀ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਅਧੀਨ ਹੁਣ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦੀ ਸਹੂਲਤ ਮਿਲ ਰਹੀ ਹੈ, ਜਿਸ ਨਾਲ ਹੁਣ ਕਿਸੇ ਨੂੰ ਮਹਿੰਗੇ ਇਲਾਜ ਕਾਰਨ ਕਰਜ਼ੇ ਹੇਠ ਨਹੀਂ ਆਉਣਾ ਪਵੇਗਾ।

ਡਿਪਟੀ ਸਪੀਕਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਸਿਹਤ ਕਾਰਡ ਜ਼ਰੂਰ ਬਣਵਾਉਣ ਅਤੇ ਇਸ ਯੋਜਨਾ ਦਾ ਪੂਰਾ ਲਾਭ ਲੈਣ। ਉਨ੍ਹਾਂ ਦੱਸਿਆ ਕਿ ਸਿਹਤ ਕਾਰਡ ਬਣਾਉਣ ਦੀ ਪ੍ਰਕਿਰਿਆ ਬਹੁਤ ਸੌਖੀ ਹੈ ਅਤੇ ਪਿੰਡ ਪੱਧਰ ’ਤੇ ਕੈਂਪ ਲਗਾ ਕੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਨਾਲ ਹੀ, ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਯੋਗ ਪਰਿਵਾਰ ਇਸ ਯੋਜਨਾ ਤੋਂ ਵੰਚਿਤ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ ਹੀ ਲੋਕਤੰਤਰ ਦੀ ਅਸਲੀ ਤਾਕਤ ਹੈ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼