Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਡੇਂਗੂ ਦਾ ਡੰਗ: ਮੱਛਰਾਂ ਦੇ ਪ੍ਰਜਨਨ ਚੱਕਰ ਨੂੰ ਤੋੜਨਾ ਬਹੁਤ ਜ਼ਰੂਰੀ  – ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ

24 ਅਪ੍ਰੈਲ, 2026 06:34 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜ਼ਿਲ੍ਹੇ ਅੰਦਰ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ “ਹਰ ਸ਼ੁੱਕਰਵਾਰ–ਡੇਂਗੂ 'ਤੇ ਵਾਰ” ਮੁਹਿੰਮ ਪੂਰੇ ਜੋਸ਼ ਨਾਲ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੇ ਤਹਿਤ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਸਿਹਤ ਟੀਮ ਵੱਲੋਂ ਲਗਾਤਾਰ ਨਿਗਰਾਨੀ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।
 
ਇਸੇ ਕੜੀ ਵਿੱਚ ਅੱਜ ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਨੇ ਮਾਤਾ ਪ੍ਰਕਾਸ਼ ਕੌਰ ਮਿਡਲ ਸਕੂਲ, ਗੜਸ਼ੰਕਰ ਰੋਡ, ਨਵਾਂਸ਼ਹਿਰ ਵਿਖੇ “ਹਰ ਸ਼ੁੱਕਰਵਾਰ–ਡੇਂਗੂ 'ਤੇ ਵਾਰ” ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਿਹਤ ਟੀਮ ਸਮੇਤ ਸਕੂਲ ਅਤੇ ਆਲੇ-ਦੁਆਲੇ ਇਲਾਕੇ ਵਿੱਚ ਮੱਛਰਾਂ ਦੀ ਬ੍ਰੀਡਿੰਗ ਨੂੰ ਰੋਕਣ ਲਈ ਲਾਰਵਾ ਚੈੱਕਿੰਗ ਕੀਤੀ ਅਤੇ ਜਰੂਰੀ ਹਦਾਇਤਾਂ ਜਾਰੀ ਕੀਤੀਆਂ।
 
ਉਨ੍ਹਾਂ ਦੱਸਿਆ ਕਿ ਡੇਂਗੂ ਇੱਕ ਵਾਇਰਲ ਬਿਮਾਰੀ ਹੈ ਜੋ ਏਡੀਜ ਮੱਛਰ ਦੇ ਕੱਟਣ ਨਾਲ ਫੈਲਦੀ ਹੈ। ਇਹ ਮੱਛਰ ਦਿਨ ਦੇ ਸਮੇਂ ਕਟਦਾ ਹੈ ਅਤੇ ਸਿਰਫ ਸਾਫ ਖੜ੍ਹੇ ਪਾਣੀ ਵਿੱਚ ਹੀ ਪੈਦਾ ਹੁੰਦਾ ਹੈ। ਇਸ ਲਈ ਮੱਛਰਾਂ ਦੇ ਪ੍ਰਜਨਨ ਚੱਕਰ ਨੂੰ ਤੋੜਨਾ ਬਹੁਤ ਜਰੂਰੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਹਰ ਹਫ਼ਤੇ ਕੂਲਰਾਂ, ਫਰਿੱਜ ਦੀਆਂ ਟਰੇਆਂ, ਗਮਲਿਆਂ, ਟੈਂਕੀਆਂ ਅਤੇ ਹੋਰ ਬਰਤਨਾਂ ਨੂੰ ਸਾਫ ਕਰਕੇ ਸੁੱਕਾ ਰੱਖਣ।
 
ਡਾ. ਸਤਵਿੰਦਰਪਾਲ ਸਿੰਘ ਨੇ ਸਿੰਗਲ ਯੂਜ਼ ਡਿਸਪੋਜ਼ੇਬਲ ਸਮੱਗਰੀ ਜਿਵੇਂ ਕੱਪ, ਗਲਾਸ ਅਤੇ ਪਲੇਟਾਂ ਨੂੰ ਸਹੀ ਢੰਗ ਨਾਲ ਨਸ਼ਟ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਇਨ੍ਹਾਂ ਵਿੱਚ ਪਾਣੀ ਇਕੱਠਾ ਹੋਣ ਨਾਲ ਮੱਛਰਾਂ ਦੇ ਪੈਦਾ ਹੋਣ ਦਾ ਖਤਰਾ ਵਧ ਜਾਂਦਾ ਹੈ। ਇਸ ਲਈ ਵਰਤੋਂ ਤੋਂ ਬਾਅਦ ਇਨ੍ਹਾਂ ਨੂੰ ਤੁਰੰਤ ਨਸ਼ਟ ਕਰਨਾ ਜਾਂ ਸੁਰੱਖਿਅਤ ਢੰਗ ਨਾਲ ਨਿਪਟਾਰਾ ਕਰਨਾ ਜਰੂਰੀ ਹੈ।
 
ਉਨ੍ਹਾਂ ਨੇ ਸਕੂਲੀ ਵਿਦਿਆਰਥੀਆਂ ਨੂੰ ਵੀ ਡੇਂਗੂ ਤੋਂ ਬਚਾਅ ਬਾਰੇ ਜਾਗਰੂਕ ਕੀਤਾ ਅਤੇ ਕਿਹਾ ਕਿ ਜਾਗਰੂਕਤਾ ਹੀ ਇਸ ਬਿਮਾਰੀ 'ਤੇ ਕਾਬੂ ਪਾਉਣ ਦੀ ਸਭ ਤੋਂ ਵੱਡੀ ਕੁੰਜੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦਾ ਸਹਿਯੋਗ ਕਰਨ ਅਤੇ ਆਪਣੇ ਆਲੇ-ਦੁਆਲੇ ਸਾਫ-ਸਫ਼ਾਈ ਬਣਾਈ ਰੱਖਣ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਲਥ ਇੰਸਪੈਕਟਰ ਜੋਗਿੰਦਰ ਪਾਲ ਤੇ ਐੱਲ.ਐੱਚ.ਵੀ. ਗਗਨਦੀਪ ਕੌਰ ਸਮੇਤ ਸਕੂਲ ਟੀਚਰ, ਆਸ਼ਾ ਵਰਕਰਾਂ, ਨਰਸਿੰਗ ਵਿਦਿਆਰਥਣਾਂ ਤੇ ਸਕਲੀ ਬੱਚੇ ਮੌਜੂਦ ਸਨ। 
 
ਡੇਂਗੂ ਦੇ ਮੁੱਖ ਲੱਛਣ:
 
ਤੇਜ਼ ਬੁਖਾਰ
ਸਿਰ ਦਰਦ
ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ
ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ
ਚਮੜੀ 'ਤੇ ਲਾਲ ਦਾਗ
ਮਸੂੜਿਆਂ ਜਾਂ ਨੱਕ ਵਿੱਚ ਖੂਨ ਵਗਣਾ
 
ਡੇਂਗੂ ਤੋਂ ਬਚਾਅ ਲਈ ਅਹਿਮ ਸਾਵਧਾਨੀਆਂ:
 
ਕੂਲਰਾਂ, ਗਮਲਿਆਂ ਅਤੇ ਟਰੇਆਂ ਵਿੱਚ ਪਾਣੀ ਹਰ ਸ਼ੁੱਕਰਵਾਰ ਜ਼ਰੂਰ ਸਾਫ ਕਰੋ
ਪੂਰੀ ਬਾਂਹਾਂ ਵਾਲੇ ਕੱਪੜੇ ਪਹਿਨੋ
ਮੱਛਰਦਾਨੀ ਅਤੇ ਮੱਛਰ ਰੋਕੂ ਕਰੀਮਾਂ/ਤੇਲ ਵਰਤੋ
ਬੁਖਾਰ ਹੋਣ 'ਤੇ ਐਸਪਰੀਨ ਜਾਂ ਬਰੂਫਿਨ ਨਾ ਲਓ, ਸਿਰਫ ਪੈਰਾਸੀਟਾਮੋਲ ਦੀ ਵਰਤੋਂ ਕਰੋ
ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ
ਟੁੱਟੇ ਬਰਤਨ, ਟਾਇਰ ਆਦਿ ਖੁੱਲ੍ਹੇ ਵਿੱਚ ਨਾ ਰੱਖੋ
ਪਸ਼ੂ-ਪੰਛੀਆਂ ਦੇ ਪਾਣੀ ਵਾਲੇ ਬਰਤਨ ਹਰ ਹਫ਼ਤੇ ਸਾਫ ਕਰੋ
ਵੱਧ ਤੋਂ ਵੱਧ ਤਰਲ ਪਦਾਰਥਾਂ ਦੀ ਵਰਤੋਂ ਕਰੋ

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ