Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਇਕ ਅਹਿਮ ਉਪਾਅ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

22 ਅਗਸਤ, 2025 04:18 PM

ਨਵਾਂਸ਼ਹਿਰ ((ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਵਰਗੀਆਂ ਘਾਤਕ ਬਿਮਾਰੀਆਂ ਤੋਂ ਬਚਾਉਣ ਲਈ ਖ਼ੁਦ ਕਮਾਨ ਸੰਭਾਲੀ ਹੋਈ ਹੈ। ਇਸੇ ਕੜੀ ਤਹਿਤ ਡਾ. ਗੁਰਿੰਦਰਜੀਤ ਸਿੰਘ ਨੇ "ਹਰ ਸ਼ੁੱਕਰਵਾਰ-ਡੇਂਗੂ 'ਤੇ ਵਾਰ" ਮੁਹਿੰਮ ਮੌਕੇ ਆਮ ਲੋਕਾਂ ਤੇ ਮੁਲਾਜ਼ਮਾਂ ਨੂੰ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ, ਖਾਸ ਕਰਕੇ ਡੇਂਗੂ ਦੇ ਡੰਗ ਤੋਂ ਬਚਾਉਣ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ, ਨਵਾਂਸ਼ਹਿਰ ਦੇ ਦਫਤਰ ਦਾ ਦੌਰਾ ਕੀਤਾ ਤੇ ਲਾਰਵੇ ਦੀ ਜਾਂਚ ਕੀਤੀ। ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ, ਜ਼ਿਲ੍ਹਾ ਹਸਪਤਾਲ, ਨਵਾਂਸਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ, ਨਵਾਂਸ਼ਹਿਰ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੀ "ਹਰ ਸ਼ੁੱਕਰਵਾਰ-ਡੇਂਗੂ 'ਤੇ ਵਾਰ" ਮੁਹਿੰਮ ਬਾਰੇ ਦੱਸਿਆ। ਉਨ੍ਹਾਂ ਨੇ ਦੱਸਿਆ ਕਿ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਦਾ ਮਕਸਦ ਡੇਂਗੂ, ਮਲੇਰੀਆਂ ਤੇ ਚਿਕਨਗੁਨੀਆਂ ਤੋਂ ਬਚਾਅ ਲਈ ਆਮ ਲੋਕਾਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਲੋਕ ਸਾਵਧਾਨੀਆਂ ਵਰਤ ਕੇ ਆਪਣੀ ਤੇ ਆਪਣੇ ਇਲਾਕੇ ਦੇ ਲੋਕਾਂ ਦਾ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕਰ ਸਕਣ।

ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ, ਜ਼ਿਲ੍ਹਾ ਹਸਪਤਾਲ, ਨਵਾਂਸਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ, ਨਵਾਂਸ਼ਹਿਰ ਵਿੱਚ ਜਾ ਕੇ ਪਾਣੀ ਵਾਲੇ ਸਰੋਤਾਂ, ਕੂਲਰਾਂ, ਫੁੱਲਾਂ ਦੇ ਗਮਲੇ ਅਤੇ ਪੰਛੀਆਂ ਨੂੰ ਪਾਣੀ ਪਿਲਾਉਣ ਲਈ ਵਰਤੇ ਜਾਂਦੇ ਭਾਂਡਿਆਂ ਦੀ ਜਾਂਚ ਕੀਤੀ। ਸਿਹਤ ਅਧਿਕਾਰੀਆਂ ਵੱਲੋਂ ਹਰ ਉਸ ਥਾਂ ਦੀ ਚੈਕਿੰਗ ਕੀਤੀ ਗਈ, ਜਿੱਥੇ ਡੇਂਗੂ ਦਾ ਲਾਰਵਾ ਹੋਣ ਦੀ ਸੰਭਾਵਨਾ ਸੀ। 
 
ਸਿਵਲ ਸਰਜਨ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਇਕ ਅਹਿਮ ਉਪਾਅ ਹੈ ਅਤੇ ਲੋਕਾਂ ਨੂੰ ਸਿੱਖਿਅਤ ਕਰਕੇ ਹੀ ਡੇਂਗੂ ਫੈਲਾਉਣ ਵਾਲੇ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਜਿੱਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉਥੇ ਹੀ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
 
ਇਸ ਮੌਕੇ ਜ਼ਿਲ੍ਹਾ ਹਸਪਤਾਲ, ਨਵਾਂਸਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਨੇ ਦੱਸਿਆ ਕਿ ਭਾਵੇਂ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਹੈ ਪਰ ਅਸੀਂ ਕੁਝ ਸਾਧਾਰਨ ਸਾਵਧਾਨੀਆਂ ਅਪਣਾ ਕੇ ਡੇਂਗੂ ਵਰਗੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾਅ ਸਕਦੇ ਹਾਂ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ