Friday, October 02, 2026
BREAKING
• LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤੀ ਨਵੀਂ ਅਪਡੇਟ • ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ ਸਣੇ ਵੱਡੇ ਹਥਿਆਰ ਵੀ ਜ਼ਬਤ • ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਬਿਆਨ • ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ • LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ ਗ੍ਰਿਫ਼ਤਾਰ, DC ਦਫ਼ਤਰ ਨਾਲ ਜੁੜੇ ਤਾਰ • ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ ਮੁਲਜ਼ਮ ਗ੍ਰਿਫ਼ਤਾਰ • ਅਮਿਤ ਸ਼ਾਹ ਦਾ 'ਨਸ਼ਾ ਮੁਕਤ ਪੰਜਾਬ' ਦਾ ਸੰਕਲਪ ਪੰਜਾਬੀਆਂ ਲਈ ਬਣਿਆ ਉਮੀਦ ਦੀ ਕਿਰਨ : ਕੇਵਲ ਸਿੰਘ ਢਿੱਲੋਂ • ਆਕਾਸ਼ ਆਨੰਦ ਨੇ ਮਾਇਆਵਤੀ ਤੋਂ ਮੰਗੀ ਮੁਆਫ਼ੀ, ਕਿਹਾ- ਬਸਪਾ ਛੱਡ ਕੇ ਕਿਤੇ ਨਹੀਂ ਜਾ ਰਿਹਾ • ਗਰੀਬ ਪਰਿਵਾਰ ਦੀ ਰਸੋਈ 'ਤੇ ਪੈ ਰਿਹਾ ਮਹਿੰਗਾਈ ਦਾ ਅਸਰ : ਜੈਰਾਮ ਰਮੇਸ਼ • ਵੰਦੇ ਭਾਰਤ ਨੇ ਦੁਨੀਆ ਦੇ ਸਭ ਤੋਂ ਉੱਚੇ ਬਰਿੱਜ ਨੂੰ 100 ਕਿਲੋਮੀਟਰ ਦੀ ਰਫ਼ਤਾਰ ਨਾਲ ਕੀਤਾ ਪਾਰ

ਪੰਜਾਬ

ਡੇਂਗੂ ਦੀ ਰੋਕਥਾਮ ’ਚ ਹਰ ਘਰ ਬਣੇ ਸਿਹਤ ਵਿਭਾਗ ਦਾ ਸਾਥੀ : ਸਿਵਲ ਸਰਜਨ ਡਾ. ਅਮਨ ਸੂਦ

02 ਅਕਤੂਬਰ, 2026 06:05 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਚਲਾਈ ਜਾ ਰਹੀ ਮੁਹਿੰਮ ਤਹਿਤ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਅਮਨ ਸੂਦ ਨੇ ਅੱਜ ਸ਼ਹਿਰੀ ਇਲਾਕੇ ਨਵਾਂਸ਼ਹਿਰ ਦੇ ਵਿਕਾਸ ਨਗਰ ਖੇਤਰ ਦਾ ਦੌਰਾ ਕਰਕੇ ਡੇਂਗੂ ਵਿਰੋਧੀ ਗਤੀਵਿਧੀਆਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਸਿਹਤ ਟੀਮਾਂ ਵੱਲੋਂ ਕੀਤੇ ਜਾ ਰਹੇ ਲਾਰਵਾ ਸਰਵੇਖਣ, ਮੱਛਰਾਂ ਦੇ ਪ੍ਰਜਨਨ ਸਥਾਨਾਂ ਦੀ ਜਾਂਚ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਦਿੱਤੀ ਜਾ ਰਹੀ ਜਾਗਰੂਕਤਾ ਦਾ ਜਾਇਜ਼ਾ ਲਿਆ।

ਸਿਵਲ ਸਰਜਨ ਡਾ. ਅਮਨ ਸੂਦ ਨੇ ਨਰਸਿੰਗ ਵਿਦਿਆਰਥੀਆਂ ਅਤੇ ਲਾਰਵਾ ਜਾਂਚ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਪੂਰੀ ਜ਼ਿੰਮੇਵਾਰੀ ਅਤੇ ਗੰਭੀਰਤਾ ਨਾਲ ਕੰਮ ਕਰਨ.ਤਾਂ ਜੋ ਡੇੰਗੂ ਦੀ ਬਿਮਾਰੀ ਨੂੰ ਕਾਬੂ ਵਿੱਚ ਰੱਖਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਹੋਣ ਵਾਲੀਆਂ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ ਅਤੇ ਜਿੱਥੇ ਵੀ ਡੇਂਗੂ ਮੱਛਰ ਦੇ ਲਾਰਵੇ ਜਾਂ ਪ੍ਰਜਨਨ ਲਈ ਅਨੁਕੂਲ ਸਥਾਨ ਮਿਲਣ, ਉੱਥੇ ਤੁਰੰਤ ਲੋੜੀਂਦੀ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਸਿਰਫ਼ ਦਵਾਈਆਂ ਜਾਂ ਇਲਾਜ ’ਤੇ ਨਿਰਭਰ ਰਹਿਣ ਦੀ ਬਜਾਏ ਮੱਛਰ ਦੇ ਪ੍ਰਜਨਨ ਸਥਾਨਾਂ ਨੂੰ ਖ਼ਤਮ ਕਰਨਾ ਸਭ ਤੋਂ ਅਹਿਮ ਹੈ। ਇਸ ਲਈ ਕੂਲਰਾਂ, ਗਮਲਿਆਂ ਦੀਆਂ ਟਰੇਆਂ, ਪਾਣੀ ਵਾਲੇ ਕੰਟੇਨਰਾਂ, ਟਾਇਰਾਂ, ਟੁੱਟੇ ਬਰਤਨਾਂ, ਛੱਤਾਂ ’ਤੇ ਪਏ ਕਬਾੜ ਅਤੇ ਹੋਰ ਅਜਿਹੀਆਂ ਥਾਵਾਂ ਦੀ ਨਿਯਮਤ ਜਾਂਚ ਕੀਤੀ ਜਾਵੇ ਜਿੱਥੇ ਪਾਣੀ ਇਕੱਠਾ ਹੋ ਸਕਦਾ ਹੈ।

ਡਾ. ਅਮਨ ਸੂਦ ਨੇ ਕਿਹਾ ਕਿ “ਡੇਂਗੂ ਵਿਰੁੱਧ ਲੜਾਈ ਵਿੱਚ ਹਰ ਘਰ ਅਤੇ ਹਰ ਨਾਗਰਿਕ ਦੀ ਭੂਮਿਕਾ ਮਹੱਤਵਪੂਰਨ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਾਰਵਾ ਸਰਵੇਖਣ ਦੇ ਨਾਲ-ਨਾਲ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਆਪਣੇ ਘਰਾਂ ਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਲਈ ਪ੍ਰੇਰਿਤ ਕੀਤਾ ਜਾਵੇ।”
ਸਿਵਲ ਸਰਜਨ ਨੇ ਨਰਸਿੰਗ ਵਿਦਿਆਰਥੀਆਂ ਨੂੰ ਵੀ ਕਿਹਾ ਕਿ ਉਹ ਫੀਲਡ ਵਿੱਚ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਡੇਂਗੂ ਦੇ ਲੱਛਣਾਂ, ਬਚਾਅ ਦੇ ਤਰੀਕਿਆਂ ਅਤੇ ਮੱਛਰ ਦੇ ਪ੍ਰਜਨਨ ਸਥਾਨਾਂ ਬਾਰੇ ਜਾਗਰੂਕਤਾ ਪੈਦਾ ਕਰਨ। ਉਨ੍ਹਾਂ ਜ਼ੋਰ ਦਿੱਤਾ ਕਿ ਫੀਲਡ ਵਿੱਚ ਕੀਤੀ ਜਾ ਰਹੀ ਹਰ ਗਤੀਵਿਧੀ ਦਾ ਸਹੀ ਰਿਕਾਰਡ ਰੱਖਿਆ ਜਾਵੇ ਅਤੇ ਮਿਲੇ ਲਾਰਵੇ ਦੇ ਮਾਮਲਿਆਂ ਦੀ ਨਿਗਰਾਨੀ ਕਰਕੇ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇ।

ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ ਨੇ ਕਿਹਾ ਕਿ ਹਰ ਸ਼ੁੱਕਰਵਾਰ ਘਰਾਂ ਅਤੇ ਆਲੇ-ਦੁਆਲੇ ਦੀ ਜਾਂਚ ਕਰਕੇ ਪਾਣੀ ਇਕੱਠਾ ਕਰਨ ਵਾਲੇ ਸਥਾਨਾਂ ਨੂੰ ਖਾਲੀ, ਸਾਫ਼ ਅਤੇ ਸੁੱਕਾ ਰੱਖਣਾ ਡੇਂਗੂ ਰੋਕਥਾਮ ਦੀ ਕੁੰਜੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੁਖਾਰ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ, ਮਾਸਪੇਸ਼ੀਆਂ ਜਾਂ ਜੋੜਾਂ ਵਿੱਚ ਦਰਦ ਅਤੇ ਚਮੜੀ ’ਤੇ ਧੱਫੜ ਵਰਗੇ ਲੱਛਣ ਹੋਣ ’ਤੇ ਤੁਰੰਤ ਨੇੜਲੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਲਥ ਇੰਸਪੈਕਟਰ ਰਾਜੀਵ ਕੁਮਾਰ ਸ਼ਰਮਾ ਤੇ ਜੋਗਿੰਦਰਪਾਲ ਸਿੰਘ ਮੌਜੂਦ ਸਨ। 


ਡੇਂਗੂ ਦੇ ਮੁੱਖ ਲੱਛਣ
ਤੇਜ਼ ਬੁਖਾਰ
ਸਿਰ ਦਰਦ
ਅੱਖਾਂ ਦੇ ਪਿੱਛੇ ਦਰਦ
ਮਾਸਪੇਸ਼ੀਆਂ, ਹੱਡੀਆਂ ਜਾਂ ਜੋੜਾਂ ਵਿੱਚ ਦਰਦ
ਮਤਲੀ ਜਾਂ ਉਲਟੀਆਂ
ਚਮੜੀ ’ਤੇ ਧੱਫੜ


ਡੇਂਗੂ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ
• ਹਰ ਸ਼ੁੱਕਰਵਾਰ ਕੂਲਰਾਂ, ਗਮਲਿਆਂ ਦੀਆਂ ਟਰੇਆਂ ਅਤੇ ਪਾਣੀ ਵਾਲੇ ਹੋਰ ਬਰਤਨਾਂ ਨੂੰ ਖਾਲੀ ਕਰਕੇ ਚੰਗੀ ਤਰ੍ਹਾਂ ਸਾਫ਼ ਅਤੇ ਸੁੱਕਾ ਕਰੋ।
• ਪਾਣੀ ਦੀਆਂ ਟੈਂਕੀਆਂ ਅਤੇ ਹੋਰ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਢੱਕ ਕੇ ਰੱਖੋ।
• ਸਰੀਰ ਨੂੰ ਵੱਧ ਤੋਂ ਵੱਧ ਢੱਕਣ ਵਾਲੇ ਕੱਪੜੇ ਪਹਿਨੋ ਅਤੇ ਮੱਛਰ ਭਜਾਉਣ ਵਾਲੇ ਰਿਪੈਲੈਂਟ ਦੀ ਵਰਤੋਂ ਕਰੋ।
• ਦਿਨ ਵੇਲੇ, ਖ਼ਾਸ ਕਰਕੇ ਮੱਛਰਾਂ ਦੀ ਸਰਗਰਮੀ ਵਾਲੇ ਸਮੇਂ, ਮੱਛਰਾਂ ਦੇ ਕੱਟਣ ਤੋਂ ਬਚਾਅ ਲਈ ਵਧੇਰੇ ਸਾਵਧਾਨੀ ਵਰਤੋ।
• ਟੁੱਟੇ ਬਰਤਨ, ਪੁਰਾਣੇ ਟਾਇਰ, ਡਰੰਮ ਅਤੇ ਹੋਰ ਪਾਣੀ ਇਕੱਠਾ ਕਰਨ ਵਾਲੀਆਂ ਵਸਤੂਆਂ ਖੁੱਲ੍ਹੇ ਵਿੱਚ ਨਾ ਰੱਖੋ।
• ਪਸ਼ੂ-ਪੰਛੀਆਂ ਲਈ ਰੱਖੇ ਪਾਣੀ ਦੇ ਬਰਤਨਾਂ ਨੂੰ ਨਿਯਮਤ ਤੌਰ ’ਤੇ ਸਾਫ਼ ਕਰੋ।
• ਡੇਂਗੂ ਦੇ ਸ਼ੱਕ ਜਾਂ ਬੁਖਾਰ ਦੀ ਸਥਿਤੀ ਵਿੱਚ ਡਾਕਟਰ ਦੀ ਸਲਾਹ ਲਓ ਅਤੇ ਵੱਧ ਮਾਤਰਾ ਵਿੱਚ ਤਰਲ ਪਦਾਰਥ ਲਓ।
 
 
 

Have something to say? Post your comment

ਅਤੇ ਪੰਜਾਬ ਖਬਰਾਂ

LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤੀ ਨਵੀਂ ਅਪਡੇਟ

LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤੀ ਨਵੀਂ ਅਪਡੇਟ

ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ ਸਣੇ ਵੱਡੇ ਹਥਿਆਰ ਵੀ ਜ਼ਬਤ

ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ ਸਣੇ ਵੱਡੇ ਹਥਿਆਰ ਵੀ ਜ਼ਬਤ

ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਬਿਆਨ

ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਬਿਆਨ

ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ

ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ

LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ ਗ੍ਰਿਫ਼ਤਾਰ, DC ਦਫ਼ਤਰ ਨਾਲ ਜੁੜੇ ਤਾਰ

LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ ਗ੍ਰਿਫ਼ਤਾਰ, DC ਦਫ਼ਤਰ ਨਾਲ ਜੁੜੇ ਤਾਰ

ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ ਮੁਲਜ਼ਮ ਗ੍ਰਿਫ਼ਤਾਰ

ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ ਮੁਲਜ਼ਮ ਗ੍ਰਿਫ਼ਤਾਰ

ਅਮਿਤ ਸ਼ਾਹ ਦਾ 'ਨਸ਼ਾ ਮੁਕਤ ਪੰਜਾਬ' ਦਾ ਸੰਕਲਪ ਪੰਜਾਬੀਆਂ ਲਈ ਬਣਿਆ ਉਮੀਦ ਦੀ ਕਿਰਨ : ਕੇਵਲ ਸਿੰਘ ਢਿੱਲੋਂ

ਅਮਿਤ ਸ਼ਾਹ ਦਾ 'ਨਸ਼ਾ ਮੁਕਤ ਪੰਜਾਬ' ਦਾ ਸੰਕਲਪ ਪੰਜਾਬੀਆਂ ਲਈ ਬਣਿਆ ਉਮੀਦ ਦੀ ਕਿਰਨ : ਕੇਵਲ ਸਿੰਘ ਢਿੱਲੋਂ

ਖਰੜ ਦੇ ਅੱਜ ਸਰੋਵਰ ਲਈ 94 ਕਰੋੜ ਰੁਪਏ ਦੀ ਗ੍ਰਾਂਟ ਮਿਲਣ ਉਪਰੰਤ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਹੋਏ ਸ੍ਰੀ ਰਾਮ ਮੰਦਰ ਵਿਖੇ ਨਤਮਸਤਕ

ਖਰੜ ਦੇ ਅੱਜ ਸਰੋਵਰ ਲਈ 94 ਕਰੋੜ ਰੁਪਏ ਦੀ ਗ੍ਰਾਂਟ ਮਿਲਣ ਉਪਰੰਤ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਹੋਏ ਸ੍ਰੀ ਰਾਮ ਮੰਦਰ ਵਿਖੇ ਨਤਮਸਤਕ

ਐਨ.ਸੀ.ਸੀ. ਦੀ ਫਰਸਟ ਪੰਜਾਬ ਬਟਾਲੀਅਨ ਦੇ ਸਹਿਯੋਗ ਨਾਲ ਦਿੱਤਾ ਗਿਆ ਸਵੱਛਤਾ ਦਾ ਸੁਨੇਹਾ

ਐਨ.ਸੀ.ਸੀ. ਦੀ ਫਰਸਟ ਪੰਜਾਬ ਬਟਾਲੀਅਨ ਦੇ ਸਹਿਯੋਗ ਨਾਲ ਦਿੱਤਾ ਗਿਆ ਸਵੱਛਤਾ ਦਾ ਸੁਨੇਹਾ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦਾ ਚੌਥਾ ਦਿਨ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦਾ ਚੌਥਾ ਦਿਨ