Wednesday, April 29, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

ਡੇਂਗੂ ’ਤੇ ਵਾਰ : ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਨਰਸਰੀਆਂ, ਖ਼ਾਲੀ ਪਲਾਟਾਂ ਅਤੇ ਨਿਰਮਾਣ ਅਧੀਨ ਇਮਾਰਤਾਂ ਦਾ ਨਿਰੀਖਣ

22 ਜੂਨ, 2025 04:45 PM
ਨਵਾਂਸ਼ਹਿਰ   (ਮਨੋਰੰਜਨ ਕਾਲੀਆ)  : ਪੰਜਾਬ ਸਰਕਾਰ ਦੀ "ਹਰ ਸ਼ੁੱਕਰਵਾਰ-ਡੇਂਗੂ 'ਤੇ ਵਾਰ" ਮੁਹਿੰਮ ਤਹਿਤ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਦੀਆਂ ਟੀਮਾਂ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿਚ ਵੱਖ-ਵੱਖ ਥਾਈਂ ਜਾ ਕੇ ਚੈਕਿੰਗ ਕੀਤੀ।
 
ਇਸ ਸਬੰਧੀ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਨੇ ਦੱਸਿਆ ਕਿ ਸਿਹਤ ਦੀਆਂ ਵਿਸ਼ੇਸ਼ ਟੀਮਾਂ ਜਿਨ੍ਹਾਂ ਵਿੱਚ ਖੁਦ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਬਲਬੀਰ ਕੁਮਾਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਮਨਦੀਪ ਕਮਲ ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਰੇਣੂ ਮਿੱਤਲ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਹਰੀਸ਼ ਕਿਰਪਾਲ, ਜ਼ਿਲ੍ਹਾ ਡੈੰਟਲ ਹੈਲਥ ਅਫ਼ਸਰ ਡਾ ਰਾਜ ਕੁਮਾਰੀ ਸਮੇਤ ਹੋਰ ਅਧਿਕਾਰੀ ਸ਼ਾਮਲ ਸਨ, ਨੇ ਵਿਸ਼ੇਸ਼ ਤੌਰ ’ਤੇ ਨਰਸਰੀਆਂ, ਖ਼ਾਲੀ ਪਲਾਟਾਂ ਅਤੇ ਨਿਰਮਾਣ ਅਧੀਨ ਇਮਾਰਤਾਂ ’ਤੇ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦਾ ਲਾਰਵਾ ਲੱਭਣ ਲਈ ਕੰਟੇਨਰ ਚੈੱਕ ਕੀਤੇ ਅਤੇ ਮੱਛਰ ਦੀ ਪੈਦਾਇਸ਼ ਵਾਲੀਆਂ ਹੋਰ ਸੰਭਾਵੀ ਥਾਵਾਂ ਦਾ ਨਿਰੀਖਣ ਕੀਤਾ। ਮੌਕੇ ’ਤੇ ਮੌਜੂਦ ਲੋਕਾਂ ਨੂੰ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵੀ ਵਿਸਥਾਰਪੂਰਵਕ ਸਮਝਾਇਆ। ਨਿਰੀਖਣ ਟੀਮਾਂ ਵਿਚ ਖ਼ਾਸ ਤੌਰ ’ਤੇ ਜ਼ਿਲ੍ਹੇ ਦੇ ਨਰਸਿੰਗ ਕਾਲਜਾਂ ਦੇ ਵਿਦਿਆਰਥੀ ਅਤੇ ਆਸ਼ਾ ਵਰਕਰ ਸ਼ਾਮਲ ਸਨ।
 
ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ‘ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ’ ਮੁਹਿੰਮ ਸਾਰੇ ਜ਼ਿਲ੍ਹੇ ਵਿਚ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ। ਅਧਿਕਾਰੀਆਂ ਸਮੇਤ ਹੋਰ ਸਟਾਫ਼ ਜਿੱਥੇ ਘਰ-ਘਰ ਜਾ ਕੇ ਸਰਵੇਖਣ ਕਰ ਰਹੇ ਹਨ, ਉੱਥੇ ਚੇਤਾਵਨੀ ਨੋਟਿਸ ਜਾਰੀ ਕਰਨ ਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਸਰਵੇ ਦੌਰਾਨ ਕੰਟੇਨਰ, ਗਮਲੇ, ਕੂਲਰ, ਫ਼ਰਿੱਜ, ਬਕਸੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਦਾ ਇਕੋ-ਇਕ ਕਾਰਗਰ ਤਰੀਕਾ ਹੈ ਕਿ ਕਿਸੇ ਵੀ ਥਾਂ ’ਤੇ ਪਾਣੀ ਖੜ੍ਹਾ ਨਾ ਹੋਣ ਦਿਤਾ ਜਾਵੇ।
 
ਡਾ. ਪਾਲ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੂਨ ਤੋਂ ਲੈ ਕੇ ਨਵੰਬਰ ਅਖ਼ੀਰ ਤੱਕ ਜ਼ਿਆਦਾ ਹੁੰਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
 
ਡੇਂਗੂ ਬੁਖ਼ਾਰ ਦੇ ਲੱਛਣ
 
ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ।
 
Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ