Monday, August 24, 2026
BREAKING
3 ਦਿਨਾ ਦੌਰੇ ਲਈ ਪੰਜਾਬ ਪਹੁੰਚੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ. ਐੱਲ. ਸੰਤੋਸ਼ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੰਜਾਬ ਨੂੰ ਮੁੜ ਚੰਨੀ ਵਰਗੇ ਮੁੱਖ ਮੰਤਰੀ ਦੀ ਲੋੜ FSSAI ਦੀ ਵੱਡੀ ਕਾਰਵਾਈ : Marche Retail ਦਾ ਲਾਇਸੈਂਸ ਕੀਤਾ ਰੱਦ, 3 ਘਿਓ ਬ੍ਰਾਂਡ 'ਤੇ ਲਗਾਈ ਪਾਬੰਦੀ 'ਕਰ ਦੇਵਾਂਗੇ ਖ਼ਾਤਮਾ..!', ਅਮਰੀਕਾ ਦੇ ਸਾਥੀਆਂ ਨੂੰ ਈਰਾਨ ਨੇ ਦੇ'ਤੀ ਚੇਤਾਵਨੀ ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ ਪੰਜਾਬ ਦੀਆਂ 2 ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ, ਜਾਰੀ ਹੋਏ ਹੁਕਮ ਰਖੜੀ ਤੋਂ ਪਹਿਲਾਂ ਸੋਨੇ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਜਾਰੀ, ਜਾਣੋ ਕਿੰਨੇ ਹੋਏ Gold-Silver ਦੇ ਰੇਟ ਡੇਰਾਬੱਸੀ ਪੁਲ ਹੇਠਾਂ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਸਵਾਰ ਦੀ ਮੌਤ ਪਿਸਤੌਲ ਦੀ ਨੋਕ ’ਤੇ ਨੌਜਵਾਨ ਅਗਵਾ, ਕਾਰ ਵੀ ਨਾਲ ਲੈ ਗਏ ਬਦਮਾਸ਼

ਪੰਜਾਬ

ਡੇਰਾਬੱਸੀ ਪੁਲ ਹੇਠਾਂ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਸਵਾਰ ਦੀ ਮੌਤ

24 ਅਗਸਤ, 2026 01:45 PM

ਡੇਰਾਬੱਸੀ : ਇੱਥੇ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ’ਤੇ ਡੇਰਾਬੱਸੀ ਪੁਲ਼ ਹੇਠਾਂ ਵਾਪਰੇ ਹਾਦਸੇ ’ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਪਿੱਛੋਂ ਤੇਜ਼ ਰਫ਼ਤਾਰ ਨਾਲ ਆ ਰਹੇ ਟਰੱਕ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਮੋਟਰਸਾਈਕਲ ਸਵਾਰ ਸੜਕ ’ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਟਰੱਕ ਚਾਲਕ ਵਾਹਨ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਨੇ ਮ੍ਰਿਤਕ ਦੇ ਪੁੱਤਰ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ। ਜਾਂਚ ਅਧਿਕਾਰੀ ਏ.ਐੱਸ.ਆਈ. ਮਲਕੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਵਿਜੇ ਵਰਮਾ ਵਾਸੀ ਪੁਰਾਣੀ ਅਨਾਜ ਮੰਡੀ ਡੇਰਾਬਸੀ ਨੇ ਦੱਸਿਆ ਕਿ ਉਸ ਦੇ ਪਿਤਾ ਗੁਲਸ਼ਨ ਕੁਮਾਰ ਕਾਲੇ ਰੰਗ ਦੀ ਸਪਲੈਂਡਰ ਮੋਟਰਸਾਈਕਲ ’ਤੇ ਬਰਵਾਲਾ ਰੋਡ ਵੱਲੋਂ ਘਰ ਵਾਪਸ ਆ ਰਹੇ ਸਨ। ਜਦੋਂ ਉਹ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ’ਤੇ ਫਲਾਈਓਵਰ ਹੇਠਾਂ ਪਹੁੰਚੇ ਤਾਂ ਪਿੱਛੋਂ ਆ ਰਹੇ ਇਕ ਟਰੱਕ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਵਾਹਨ ਚਲਾਉਂਦਿਆਂ ਉਨ੍ਹਾਂ ਦੀ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਗੁਲਸ਼ਨ ਕੁਮਾਰ ਮੋਟਰਸਾਈਕਲ ਸਮੇਤ ਸੜਕ ’ਤੇ ਡਿੱਗ ਪਿਆ ਅਤੇ ਉਸ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ। ਹਾਦਸੇ ’ਚ ਮੋਟਰਸਾਈਕਲ ਵੀ ਨੁਕਸਾਨੀ ਗਈ।

ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ
ਹਾਦਸੇ ਤੋਂ ਬਾਅਦ ਟਰੱਕ ਚਾਲਕ ਵਾਹਨ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਆਸ-ਪਾਸ ਮੌਜੂਦ ਰਾਹਗੀਰਾਂ ਨੇ ਸੜਕ ’ਤੇ ਗੰਭੀਰ ਹਾਲਤ ਵਿੱਚ ਪਏ ਗੁਲਸ਼ਨ ਕੁਮਾਰ ਨੂੰ ਤੁਰੰਤ ਸਿਵਲ ਹਸਪਤਾਲ ਡੇਰਾਬੱਸੀ ਪਹੁੰਚਾਇਆ। ਉੱਥੇ ਡਾਕਟਰਾਂ ਨੇ ਉਨ੍ਹਾਂ ਦਾ ਇਲਾਜ ਸ਼ੁਰੂ ਕੀਤਾ ਪਰ ਗੰਭੀਰ ਸੱਟਾਂ ਕਾਰਨ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਦੇ ਪੁੱਤਰ ਵਿਜੇ ਵਰਮਾ ਦੇ ਬਿਆਨਾਂ ਦੇ ਆਧਾਰ ’ਤੇ ਟਰੱਕ ਦੇ ਅਣਪਛਾਤੇ ਚਾਲਕ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ। ਪੁਲਸ ਵੱਲੋਂ ਹਾਦਸੇ ਵਾਲੀ ਥਾਂ ਦੇ ਆਲੇ-ਦੁਆਲੇ ਦੀ ਜਾਂਚ ਕਰਨ ਦੇ ਨਾਲ-ਨਾਲ ਟਰੱਕ ਚਾਲਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਸ ਇਹ ਵੀ ਪਤਾ ਲਗਾ ਰਹੀ ਹੈ ਕਿ ਹਾਦਸੇ ਤੋਂ ਬਾਅਦ ਫ਼ਰਾਰ ਹੋਇਆ ਟਰੱਕ ਕਿਸ ਦਿਸ਼ਾ ਵੱਲ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

3 ਦਿਨਾ ਦੌਰੇ ਲਈ ਪੰਜਾਬ ਪਹੁੰਚੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ. ਐੱਲ. ਸੰਤੋਸ਼

3 ਦਿਨਾ ਦੌਰੇ ਲਈ ਪੰਜਾਬ ਪਹੁੰਚੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ. ਐੱਲ. ਸੰਤੋਸ਼

ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੰਜਾਬ ਨੂੰ ਮੁੜ ਚੰਨੀ ਵਰਗੇ ਮੁੱਖ ਮੰਤਰੀ ਦੀ ਲੋੜ

ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੰਜਾਬ ਨੂੰ ਮੁੜ ਚੰਨੀ ਵਰਗੇ ਮੁੱਖ ਮੰਤਰੀ ਦੀ ਲੋੜ

ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ

ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ

ਪੰਜਾਬ ਦੀਆਂ 2 ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ, ਜਾਰੀ ਹੋਏ ਹੁਕਮ

ਪੰਜਾਬ ਦੀਆਂ 2 ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ, ਜਾਰੀ ਹੋਏ ਹੁਕਮ

ਪਿਸਤੌਲ ਦੀ ਨੋਕ ’ਤੇ ਨੌਜਵਾਨ ਅਗਵਾ, ਕਾਰ ਵੀ ਨਾਲ ਲੈ ਗਏ ਬਦਮਾਸ਼

ਪਿਸਤੌਲ ਦੀ ਨੋਕ ’ਤੇ ਨੌਜਵਾਨ ਅਗਵਾ, ਕਾਰ ਵੀ ਨਾਲ ਲੈ ਗਏ ਬਦਮਾਸ਼

ਖਰੜ ਦੇ ਪਦਮ ਸ਼੍ਰੀ ਐਵਾਰਡ ਜੇਤੂ ਪ੍ਰੇਮ ਸਿੰਘ ਦੇ ਸਪੁੱਤਰ ਜਤਿੰਦਰ ਸਿੰਘ ਦਾ ਮੁੱਖ ਮੰਤਰੀ ਪੰਜਾਬ ਵੱਲੋਂ ਵਿਸ਼ੇਸ਼ ਸਨਮਾਨ

ਖਰੜ ਦੇ ਪਦਮ ਸ਼੍ਰੀ ਐਵਾਰਡ ਜੇਤੂ ਪ੍ਰੇਮ ਸਿੰਘ ਦੇ ਸਪੁੱਤਰ ਜਤਿੰਦਰ ਸਿੰਘ ਦਾ ਮੁੱਖ ਮੰਤਰੀ ਪੰਜਾਬ ਵੱਲੋਂ ਵਿਸ਼ੇਸ਼ ਸਨਮਾਨ

ਪੰਜਾਬ ਬੰਦ ਦੌਰਾਨ ਜਾਮ 'ਚ ਫਸਿਆ ਲਾੜਾ, ਟਾਂਡਾ ਵਿਖੇ ਹਾਈਵੇਅ 'ਤੇ ਰੁਕੀਆਂ ਬਰਾਤ ਵਾਲੀਆਂ ਗੱਡੀਆਂ

ਪੰਜਾਬ ਬੰਦ ਦੌਰਾਨ ਜਾਮ 'ਚ ਫਸਿਆ ਲਾੜਾ, ਟਾਂਡਾ ਵਿਖੇ ਹਾਈਵੇਅ 'ਤੇ ਰੁਕੀਆਂ ਬਰਾਤ ਵਾਲੀਆਂ ਗੱਡੀਆਂ

'ਪੰਜਾਬ ਬੰਦ' ਵਿਚਾਲੇ ਜਾਮ 'ਚ ਫਸੀਆਂ ਐਂਬੂਲੈਂਸਾਂ! ਹਾਈਵੇ 'ਤੇ ਵੱਜੇ ਸਾਇਰਨ, ਮੌਕੇ 'ਤੇ ਭਖਿਆ ਮਾਹੌਲ

'ਪੰਜਾਬ ਬੰਦ' ਵਿਚਾਲੇ ਜਾਮ 'ਚ ਫਸੀਆਂ ਐਂਬੂਲੈਂਸਾਂ! ਹਾਈਵੇ 'ਤੇ ਵੱਜੇ ਸਾਇਰਨ, ਮੌਕੇ 'ਤੇ ਭਖਿਆ ਮਾਹੌਲ

ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੀ ਕਵਾਇਦ ਤੇਜ਼

ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੀ ਕਵਾਇਦ ਤੇਜ਼

ਪੰਜਾਬ ਬੰਦ: ਸਿੱਖ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇਅ ਜਾਮ

ਪੰਜਾਬ ਬੰਦ: ਸਿੱਖ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇਅ ਜਾਮ