Saturday, May 16, 2026
BREAKING
NEET ਪੇਪਰ ਲੀਕ ਵਿਵਾਦ ਵਿਚਾਲੇ NTA 'ਚ ਹੋਇਆ ਵੱਡਾ ਫੇਰਬਦਲ, 4 ਸੀਨੀਅਰ ਅਧਿਕਾਰੀ ਨਿਯੁਕਤ ਹੁਣ ਹਵਾਈ ਸਫਰ ਹੋਵੇਗਾ ਸਸਤਾ! ਦਿੱਲੀ ਸਰਕਾਰ ਨੇ ATF 'ਤੇ ਵੈਟ 25% ਤੋਂ ਘਟਾ ਕੇ ਕੀਤਾ 7% ਨੀਟ ਪੇਪਰ ਲੀਕ ਮਾਮਲਾ: ਰਾਹੁਲ ਗਾਂਧੀ ਦਾ ਕੇਂਦਰ 'ਤੇ ਵੱਡਾ ਹਮਲਾ; ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਬੰਗਾਲ 'ਚ ਸੁਭੇਂਦੂ ਅਧਿਕਾਰੀ ਦਾ ਵੱਡਾ ਐਕਸ਼ਨ: ਪੁਲਸ ਭਲਾਈ ਬੋਰਡ ਭੰਗ, 7 ਦਿਨਾਂ 'ਚ ਲਏ 7 ਇਤਿਹਾਸਕ ਫੈਸਲੇ 'ਅਜਿਹਾ ਲੱਗ ਰਿਹਾ ਹੈ ਜਿਵੇਂ ਮੈਂ ਭਾਰਤ 'ਚ ਹੀ ਹਾਂ', ਨੀਦਰਲੈਂਡ ਪਹੁੰਚੇ PM ਮੋਦੀ ਨੇ ਕੀਤਾ ਸੰਬੋਧਨ ਸੁਨਾਮ ਦੇ ਵਿੱਚ ਵੱਡੀ ਗਿਣਤੀ ਦੇ ਵਿੱਚ ਅੱਜ ਨਾਮਜਦਗੀ ਪੱਤਰ ਨਗਰ ਕੌਂਸਲ ਚੋਣਾਂ ਲਈ ਉਮੀਦਵਾਰਾਂ ਵੱਲੋਂ ਦਾਖਲ ਕੀਤੇ ਗਏ ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂਆਂ ਸਾਂਝੇ ਤੌਰ ਤੇ ਖੜੇ ਕੀਤੇ ਗਏ ਉਮੀਦਵਾਰ ਚੋਣ ਆਬਜ਼ਰਵਰ ਨੇ ਐਸਬੀਐਸ ਨਗਰ ਵਿੱਚ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਡੇੰਗੂ ਖ਼ਿਲਾਫ਼ ਮੁਹਿੰਮ ਵਿੱਚ ਲੋਕਾਂ ਦੀ ਸਾਂਝੀ ਭਾਗੀਦਾਰੀ ਸਭ ਤੋਂ ਵੱਡਾ ਹਥਿਆਰ” – ਐੱਸ.ਐੱਮ.ਓ.  ਡਾ. ਸਤਵਿੰਦਰਪਾਲ ਸਿੰਘ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦਾ ਪੰਜਾਬ ਪ੍ਰਦੇਸ਼ ਵਪਾਰ ਮੰਡਲ ਵੱਲੋਂ ਸਨਮਾਨ

ਪੰਜਾਬ

ਡੇੰਗੂ ਖ਼ਿਲਾਫ਼ ਮੁਹਿੰਮ ਵਿੱਚ ਲੋਕਾਂ ਦੀ ਸਾਂਝੀ ਭਾਗੀਦਾਰੀ ਸਭ ਤੋਂ ਵੱਡਾ ਹਥਿਆਰ” – ਐੱਸ.ਐੱਮ.ਓ.  ਡਾ. ਸਤਵਿੰਦਰਪਾਲ ਸਿੰਘ

16 ਮਈ, 2026 09:09 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਮਾਣਯੋਗ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਸ਼ਨਿੱਚਰਵਾਰ ਨੂੰ ਰਾਸ਼ਟਰੀ ਡੇੰਗੂ ਦਿਵਸ ਮਨਾਇਆ ਗਿਆ। ਇਸ ਮੌਕੇ ਹਸਪਤਾਲ ਵਿੱਚ ਆਏ ਮਰੀਜ਼ਾਂ, ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਅਤੇ ਆਮ ਲੋਕਾਂ ਨੂੰ ਡੇੰਗੂ ਬਿਮਾਰੀ ਤੋਂ ਬਚਾਅ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਹ ਦਿਨ ਮਨਾਉਣ ਦਾ ਮਕਸਦ ਹਰ ਘਰ ਤੱਕ ਇਹ ਸੰਦੇਸ਼ ਪਹੁੰਚਾਉਣਾ ਹੈ ਕਿ ਡੇੰਗੂ ਤੋਂ ਬਚਾਅ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ।
 
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਨੇ ਕਿਹਾ ਕਿ ਡੇੰਗੂ ਸਿਰਫ਼ ਇੱਕ ਬਿਮਾਰੀ ਨਹੀਂ, ਸਗੋਂ ਲਾਪ੍ਰਵਾਹੀ ਨਾਲ ਪੈਦਾ ਹੋਣ ਵਾਲਾ ਖ਼ਤਰਾ ਹੈ, ਜਿਸ ਤੋਂ ਬਚਾਅ ਲਈ ਲੋਕਾਂ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਡੇੰਗੂ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਣ ਵਾਲੀ ਵਾਇਰਲ ਬਿਮਾਰੀ ਹੈ ਅਤੇ ਇਹ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ। ਇਹ ਮੱਛਰ ਜ਼ਿਆਦਾਤਰ ਸਵੇਰੇ ਤੇ ਸ਼ਾਮ ਵੇਲੇ ਜ਼ਿਆਦਾ ਐਕਟਿਵ ਹੁੰਦਾ ਹੈ, ਇਸ ਲਈ ਸਵੇਰੇ ਤੇ ਸ਼ਾਮ ਵੇਲੇ ਮੱਛਰਾਂ ਤੋਂ ਬਚਾਅ ਲਈ ਪੂਰੀ ਸਾਵਧਾਨੀ ਵਰਤਣੀ ਚਾਹੀਦੀ ਹੈ।
 
ਉਨ੍ਹਾਂ ਕਿਹਾ ਕਿ ਤੇਜ਼ ਬੁਖਾਰ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ, ਸਰੀਰ ਅਤੇ ਜੋੜਾਂ ਵਿੱਚ ਦਰਦ, ਉਲਟੀਆਂ, ਕਮਜ਼ੋਰੀ ਅਤੇ ਚਮੜੀ ’ਤੇ ਲਾਲ ਧੱਬੇ ਡੇੰਗੂ ਦੇ ਮੁੱਖ ਲੱਛਣ ਹਨ। ਅਜਿਹੇ ਲੱਛਣ ਨਜ਼ਰ ਆਉਣ ’ਤੇ ਤੁਰੰਤ ਸਰਕਾਰੀ ਸਿਹਤ ਸੰਸਥਾ ਵਿੱਚ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਬਿਨਾਂ ਡਾਕਟਰੀ ਸਲਾਹ ਦੇ ਦਵਾਈ ਨਹੀਂ ਲੈਣੀ ਚਾਹੀਦੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਡੇੰਗੂ ਨੂੰ ਗੰਭੀਰ ਹੋਣ ਤੋਂ ਰੋਕਿਆ ਜਾ ਸਕਦਾ ਹੈ।
 
ਡਾ. ਸਤਵਿੰਦਰਪਾਲ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਅਤੇ ਆਲੇ-ਦੁਆਲੇ ਸਾਫ਼-ਸਫਾਈ ਰੱਖਣੀ ਹੀ ਡੇੰਗੂ ਰੋਕਥਾਮ ਦੀ ਸਭ ਤੋਂ ਵੱਡੀ ਕੁੰਜੀ ਹੈ। ਉਨ੍ਹਾਂ ਕਿਹਾ ਕਿ ਕੂਲਰਾਂ, ਗਮਲਿਆਂ, ਫਰਿੱਜ ਟਰੇ, ਪੁਰਾਣੇ ਟਾਇਰਾਂ, ਟੁੱਟੇ ਬਰਤਨਾਂ ਅਤੇ ਹੋਰ ਪਾਣੀ ਇਕੱਠਾ ਕਰਨ ਵਾਲੀਆਂ ਵਸਤਾਂ ਨੂੰ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਜ਼ਰੂਰ ਖਾਲੀ ਅਤੇ ਸਾਫ਼ ਕੀਤਾ ਜਾਵੇ, ਤਾਂ ਜੋ ਡੇੰਗੂ ਮੱਛਰ ਦਾ ਲਾਰਵਾ ਪੈਦਾ ਨਾ ਹੋ ਸਕੇ।
 
ਇਸ ਮੌਕੇ ਮੈਡੀਕਲ ਅਫਸਰ ਡਾ ਹਰਕੇਸ਼ ਕੁਮਾਰ, ਐੱਲ ਐੱਚ ਵੀ ਗਗਨਦੀਪ ਕੌਰ, ਏ.ਐੱਨ.ਐੱਮ ਸੁਰੇਖਾ ਰਾਣੀ, ਬਲਜੀਤ ਕੌਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ, ਕਰਮਚਾਰੀ ਅਤੇ ਵੱਡੀ ਗਿਣਤੀ ਵਿੱਚ ਆਮ ਲੋਕ ਹਾਜ਼ਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਸੁਨਾਮ ਦੇ ਵਿੱਚ ਵੱਡੀ ਗਿਣਤੀ ਦੇ ਵਿੱਚ ਅੱਜ ਨਾਮਜਦਗੀ ਪੱਤਰ ਨਗਰ ਕੌਂਸਲ ਚੋਣਾਂ ਲਈ ਉਮੀਦਵਾਰਾਂ ਵੱਲੋਂ ਦਾਖਲ ਕੀਤੇ ਗਏ

ਸੁਨਾਮ ਦੇ ਵਿੱਚ ਵੱਡੀ ਗਿਣਤੀ ਦੇ ਵਿੱਚ ਅੱਜ ਨਾਮਜਦਗੀ ਪੱਤਰ ਨਗਰ ਕੌਂਸਲ ਚੋਣਾਂ ਲਈ ਉਮੀਦਵਾਰਾਂ ਵੱਲੋਂ ਦਾਖਲ ਕੀਤੇ ਗਏ

ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂਆਂ ਸਾਂਝੇ ਤੌਰ ਤੇ ਖੜੇ ਕੀਤੇ ਗਏ ਉਮੀਦਵਾਰ

ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂਆਂ ਸਾਂਝੇ ਤੌਰ ਤੇ ਖੜੇ ਕੀਤੇ ਗਏ ਉਮੀਦਵਾਰ

ਚੋਣ ਆਬਜ਼ਰਵਰ ਨੇ ਐਸਬੀਐਸ ਨਗਰ ਵਿੱਚ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਚੋਣ ਆਬਜ਼ਰਵਰ ਨੇ ਐਸਬੀਐਸ ਨਗਰ ਵਿੱਚ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦਾ ਪੰਜਾਬ ਪ੍ਰਦੇਸ਼ ਵਪਾਰ ਮੰਡਲ ਵੱਲੋਂ ਸਨਮਾਨ

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦਾ ਪੰਜਾਬ ਪ੍ਰਦੇਸ਼ ਵਪਾਰ ਮੰਡਲ ਵੱਲੋਂ ਸਨਮਾਨ

ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜ ਚੋਣ ਕਮਿਸ਼ਨ, ਪੰਜਾਬ ਨੇ ਨਗਰ ਨਿਗਮ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਈਏਐਸ/ਸੀਨੀਅਰ ਪੀਸੀਐਸ ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰਾਂ ਵਜੋਂ ਕੀਤਾ ਨਿਯੁਕਤ

ਰਾਜ ਚੋਣ ਕਮਿਸ਼ਨ, ਪੰਜਾਬ ਨੇ ਨਗਰ ਨਿਗਮ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਈਏਐਸ/ਸੀਨੀਅਰ ਪੀਸੀਐਸ ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰਾਂ ਵਜੋਂ ਕੀਤਾ ਨਿਯੁਕਤ

ਗੈਂਗਸਟਰਾਂ ‘ਤੇ ਵਾਰ ਦਾ 116ਵਾਂ ਦਿਨ: ਪੰਜਾਬ ਪੁਲਿਸ ਵੱਲੋਂ 598 ਥਾਵਾਂ ‘ਤੇ ਛਾਪੇਮਾਰੀ; 315 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 116ਵਾਂ ਦਿਨ: ਪੰਜਾਬ ਪੁਲਿਸ ਵੱਲੋਂ 598 ਥਾਵਾਂ ‘ਤੇ ਛਾਪੇਮਾਰੀ; 315 ਗ੍ਰਿਫ਼ਤਾਰ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਵਫ਼ਦ ਸਿਖਲਾਈ ਲਈ ਫਿਨਲੈਂਡ ਰਵਾਨਾ, ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤੀ ਮਿਲੇਗੀ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਵਫ਼ਦ ਸਿਖਲਾਈ ਲਈ ਫਿਨਲੈਂਡ ਰਵਾਨਾ, ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤੀ ਮਿਲੇਗੀ

ਆਕਾਸ਼ਵਾਣੀ ਦੇ 90 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਵਾਕਾਥੌਨ ਦਾ ਆਯੋਜਨ

ਆਕਾਸ਼ਵਾਣੀ ਦੇ 90 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਵਾਕਾਥੌਨ ਦਾ ਆਯੋਜਨ

ਬਲਦੇਵ ਸਿੰਘ ਮੈਮੋਰੀਅਲ ਸਿੱਖ ਗਰਲਜ਼ ਸੀਨੀਅਰ ਸਕੂਲ (ਸੋਢੀ ਸਕੂਲ) ਦਾ ਦਸਵੀਂ ਤੇ ਬਾਰਵੀਂ ਜਮਾਤਾਂ ਦਾ ਨਤੀਜਾ ਰਿਹਾ 100% ਫੀਸਦੀ ਸ਼ਾਨਦਾਰ।

ਬਲਦੇਵ ਸਿੰਘ ਮੈਮੋਰੀਅਲ ਸਿੱਖ ਗਰਲਜ਼ ਸੀਨੀਅਰ ਸਕੂਲ (ਸੋਢੀ ਸਕੂਲ) ਦਾ ਦਸਵੀਂ ਤੇ ਬਾਰਵੀਂ ਜਮਾਤਾਂ ਦਾ ਨਤੀਜਾ ਰਿਹਾ 100% ਫੀਸਦੀ ਸ਼ਾਨਦਾਰ।