Monday, April 27, 2026
BREAKING
ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ  ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ      5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free ਅਕਸੈਸ! ਭਾਰਤ-NZ ਵਿਚਾਲੇ ਇਤਿਹਾਸਕ ਸਮਝੌਤਾ ਸਹੀਬੱਧ ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ 'ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ਾਨਦਾਰ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

ਪੰਜਾਬ

ਡੇੰਗੂ ਦਾ ਡੰਗ: ਏਡੀਜ ਮੱਛਰ ਦੇ ਕੱਟਣ ਨਾਲ ਫੈਲਦੀ ਹੈ ਡੇੰਗੂ ਦੀ ਬਿਮਾਰੀ : ਡਾ. ਸਤਵਿੰਦਰਪਾਲ ਸਿੰਘ 

14 ਅਗਸਤ, 2025 05:40 PM

 

 
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਹਤ ਵਿਭਾਗ ਜ਼ਿਲ੍ਹੇ ਅੰਦਰ ਡੇਂਗੂ ਦੇ ਪ੍ਰਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਨਾਲ ਚੌਕਸ ਹੈ।
 
ਇਸੇ ਕੜੀ ਤਹਿਤ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਨੇ ਅੱਜ ਸਰਕਾਰੀ ਆਈ.ਟੀ.ਆਈ., ਨਵਾਂਸ਼ਹਿਰ ਵਿੱਚ ਡੇਂਗੂ ਦੇ ਪ੍ਰਸਾਰ ਨੂੰ ਰੋਕਣ ਲਈ ਡੇਂਗੂ ਵਿਰੋਧੀ ਮੁਹਿੰਮ ਦਾ ਨਿਰੀਖਣ ਕੀਤਾ। ਡਾ. ਸਤਵਿੰਦਰਪਾਲ ਸਿੰਘ ਨੇ ਖੁਦ ਆਪਣੀ ਸਮੁੱਚੀ ਸਿਹਤ ਟੀਮ ਸਮੇਤ ਸਰਕਾਰੀ ਆਈ.ਟੀ.ਆਈ., ਨਵਾਂਸ਼ਹਿਰ ਵਿਚ ਜਾ ਕੇ ਡੇਂਗੂ ਫੈਲਾਉਣ ਵਾਲੇ ਮੱਛਰ ਦੀ ਬ੍ਰੀਡਿੰਗ ਰੋਕਣ ਲਈ ਲਾਰਵਾ ਚੈੱਕ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੰਤਵ ਇਸ ਭਿਆਨਕ ਬਿਮਾਰੀ ਦੇ ਫੈਲਾਅ ਨੂੰ ਰੋਕ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣਾ ਹੈ।
 
ਇਸ ਮੌਕੇ ਡਾ. ਸਤਵਿੰਦਰਪਾਲ ਸਿੰਘ ਨੇ ਹਾਜ਼ਰੀਨ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਡੇਂਗੂ ਇਕ ਵਾਇਰਲ ਬਿਮਾਰੀ ਹੈ ਜੋ ਕਿ ਏਡੀਜ ਮੱਛਰ ਦੇ ਕੱਟਣ ਨਾਲ ਫੈਲਦੀ ਹੈ। ਇਹ ਮੱਛਰ ਦਿਨ ਵੇਲੇ ਕਟੱਦਾ ਹੈ ਅਤੇ ਇਹ ਰੁਕੇ ਹੋਏ ਸਾਫ ਪਾਣੀ ਵਿੱਚ ਹੀ ਪੈਦਾ ਹੁੰਦਾ ਹੈ। ਉਨ੍ਹਾਂ ਨੇ ਕਰਮਚਾਰੀਆਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਮੱਛਰਾਂ, ਜੋ ਸਿਰਫ ਇੱਕ ਹਫ਼ਤੇ ਵਿੱਚ ਅੰਡੇ ਤੋਂ ਵਿਕਸਿਤ ਹੋ ਸਕਦੇ ਹਨ, ਦੇ ਪ੍ਰਜਨਨ ਚੱਕਰ ਨੂੰ ਤੋੜਨ ਦੀ ਲੋੜ ਤੇ ਜੋਰ ਦਿੱਤਾ ਜਾਵੇ। ਇਸ ਲਈ ਉਹ ਆਪਣੇ ਘਰਾਂ, ਫਰਿੱਜਾਂ ਦੀਆਂ ਟਰੇਆਂ, ਕੂਲਰਾਂ, ਕੰਟੇਨਰਾਂ, ਗਮਲਿਆਂ, ਛੱਤਾਂ 'ਤੇ ਪਏ ਕਬਾੜ ਆਦਿ ਸਮੇਤ ਪਾਣੀ ਖੜ੍ਹਾ ਹੋਣ ਦੀ ਸੰਭਾਵਨਾ ਵਾਲੀਆਂ ਸਾਰੀਆਂ ਸੰਭਾਵਿਤ ਥਾਵਾਂ ਨੂੰ ਹਰੇਕ ਹਫਤੇ ਸਾਫ਼ ਕਰਕੇ ਸੁਕਾਉਣ। ਘਰਾਂ ਅੰਦਰ ਅਤੇ ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਹੋਣ ਕਾਰਨ ਮੱਛਰ ਦੇ ਪ੍ਰਜਣਨ ਵਿੱਚ ਹੁੰਦੇ ਵਾਧੇ ਨੂੰ ਰੋਕਣ ਦੀ ਸਖ਼ਤ ਲੋੜ ਹੈ। ਇਸ ਮੁਹਿੰਮ ਦਾ ਕੇਂਦਰ ਜ਼ਿਲ੍ਹੇ ਨੂੰ ਮੱਛਰਾਂ ਤੋਂ ਮੁਕਤ ਕਰਨ 'ਤੇ ਕੇਂਦਰਿਤ ਹੈ ਤਾਂ ਜੋ ਡੇਂਗੂ ਆਪਣੇ ਪੈਰ ਨਾ ਪਸਾਰ ਸਕੇ। ਘਰਾਂ ਅੰਦਰ ਅਤੇ ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਨ ਕਾਰਨ ਪੈਦਾ ਹੋਈਆਂ ਬਿਮਾਰੀਆਂ 'ਤੇ ਕਾਬੂ ਪਾਉਣਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਹੈ।
 
ਉਨ੍ਹਾਂ ਨੇ ਨਾਰੀਅਲ ਦੇ ਖਾਲੀ ਖੋਲਾਂ, ਸਿੰਗਲ ਯੂਜ਼ ਡਿਸਪੋਜੇਬਲ ਕੱਪ, ਗਲਾਸ ਤੇ ਪਲੇਟਾਂ ਨੂੰ ਸਹੀ ਢੰਗ ਨਾਲ ਨਸ਼ਟ ਕਰਨ ਸਬੰਧੀ ਵੀ ਕਿਹਾ, ਕਿਉਂਕਿ ਅਜਿਹੇ ਸਿੰਗਲ ਯੂਜ਼ ਡਿਸਪੋਜੇਬਲ ਕੱਪ, ਗਲਾਸ ਤੇ ਪਲੇਟਾਂ ਵਿੱਚ ਪਾਣੀ ਦੀ ਇੱਕ ਬੂੰਦ ਲੋਕਾਂ ਦੀ ਸਿਹਤ ਸੁਰੱਖਿਆ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਸਕਦੀ ਹੈ। ਇਸ ਲਈ ਕੱਪ, ਗਲਾਸ ਤੇ ਪਲੇਟਾਂ ਨੂੰ ਸਹੀ ਢੰਗ ਨਾਲ ਨਸ਼ਟ ਕਰਨ ਦੀ ਆਦਤ ਪਾ ਲਓ। ਜਨਤਕ ਥਾਵਾਂ ਅਤੇ ਘਰ ਦੇ ਆਲੇ-ਦੁਆਲੇ ਆਮ ਤੌਰ 'ਤੇ ਸੁੱਟੇ ਜਾਣ ਵਾਲੇ ਸਿੰਗਲ ਯੂਜ਼ ਡਿਸਪੋਜੇਬਲ ਕੱਪ, ਗਲਾਸ ਤੇ ਪਲੇਟਾਂ ਪਾਣੀ ਦੇ ਸੰਪਰਕ ਵਿੱਚ ਆਉਂਦੇ ਹੀ ਮੱਛਰਾਂ ਦੇ ਪ੍ਰਜਨਨ ਲਈ ਮਾਕੂਲ ਮਾਹੌਲ ਅਤੇ ਸਥਾਨ ਸਾਬਤ ਹੁੰਦੇ ਹਨ। ਅਕਸਰ ਅਜਿਹੇ ਡਿਸਪੋਜੇਬਲ ਕੱਪ, ਗਲਾਸ ਤੇ ਪਲੇਟਾਂ ਸੜਕਾਂ ਅਤੇ ਬਾਜ਼ਾਰਾਂ ਵਿੱਚ ਬਿਖਰੇ ਪਏ ਹੁੰਦੇ ਹਨ, ਜਿਨ੍ਹਾਂ ਵਿਚ ਮੀਂਹ ਪੈਣ ਤੋਂ ਬਾਅਦ ਪਾਣੀ ਭਰ ਜਾਂਦਾ ਹੈ। ਜੇਕਰ ਪਾਣੀ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਕੂੜੇਦਾਨ ਵਿੱਚ ਵੀ ਦੋ ਦਿਨਾਂ ਤੋਂ ਵੱਧ ਸਮੇਂ ਤੱਕ ਡਿਸਪੋਜੇਬਲਜ ਪਿਆ ਰਹਿ ਗਿਆ ਹੋਵੇ, ਤਾਂ ਇਸ ਵਿਚ ਲਾਰਵਾ ਪੈਦਾ ਹੋ ਸਕਦਾ ਹੈ। ਇਸ ਲਈ ਇਸ ਨੂੰ ਨਸ਼ਟ ਕਰਨ ਦੇ ਬਾਅਦ ਹੀ ਸੁੱਟਣਾ ਚਾਹੀਦਾ ਹੈ ਤੇ ਇਨ੍ਹਾਂ ਦਿਨਾਂ ਵਿੱਚ ਡਿਸਪੋਜੇਬਲ ਕੱਪ, ਗਲਾਸ ਤੇ ਪਲੇਟਾਂ ਦੀ ਘੱਟ ਤੋਂ ਘੱਟ ਵਰਤੋਂ ਕਰਨੀ ਚਾਹੀਦੀ ਹੈ ਜਾਂ ਫਿਰ ਵਰਤੋਂ ਤੋਂ ਬਾਅਦ ਇਨਾਂ ਨੂੰ ਟੋਇਆ ਪੁੱਟ ਕੇ ਦਬਾ ਦਿੱਤਾ ਜਾਣਾ ਚਾਹੀਦਾ ਹੈ।
 
ਉਨ੍ਹਾਂ  ਨੇ ਕਿਹਾ ਕਿ ਜਾਗਰੂਕਤਾ ਹੀ ਇਸ ਬਿਮਾਰੀ ਉਤੇ ਕਾਬੂ ਪਾਉਣ ਦੀ ਕੁੰਜੀ ਹੈ। ਉਨ੍ਹਾਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਡੇਂਗੂ ਵਿਰੁੱਧ ਮੁਹਿੰਮ ਵਿੱਚ ਸਿਹਤ ਵਿਭਾਗ ਦਾ ਸਾਥ ਦੇਣ।
 
ਡੇਂਗੂ ਦੇ ਲੱਛਣ:
 
* ਤੇਜ਼ ਬੁਖਾਰ, ਸਿਰ ਦਰਦ, ਚਮੜੀ ਤੇ ਲਾਲ ਨਿਸ਼ਾਨ, ਮਾਸ ਪੇਸ਼ੀਆਂ ਵਿੱਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜਿਆਂ ਅਤੇ ਨੱਕ ਵਿੱਚ ਖੂਨ ਦਾ ਵਗਣਾ
 
 
ਡੇਂਗੂ ਬੁਖਾਰ ਤੋਂ ਬਚਾਓ ਦੇ ਤਰੀਕੇ:
 
• ਕੂਲਰਾਂ ਅਤੇ ਗਮਲਿਆਂ ਦੀਆਂ ਟਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਰ ਸ਼ੁੱਕਰਵਾਰ ਜ਼ਰੂਰ ਸਾਫ਼ ਕਰੋ।
 
• ਕੱਪੜੇ ਅਜਿਹੇ ਪਾਓ, ਜਿਸ ਨਾਲ ਸ਼ਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟੇ।
 
• ਸੌਣ ਵੇਲੇ ਮੱਛਰਦਾਨੀ, ਮੱਛਰਾਂ ਦੇ ਕੱਟਣ ਤੋਂ ਬਚਾਅ ਕਰਨ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕਰੋ। 
 
• ਬੁਖਾਰ ਹੋਣ ਤੇ ਐਸਪਰੀਨ ਅਤੇ ਬਰੂਫਿਨ ਨਾ ਲਵੋ, ਬੁਖਾਰ ਹੋਣ ਤੇ ਸਿਰਫ ਪੈਰਾਸੀਟਾਮੋਲ ਗੋਲੀ ਹੀ ਲਵੋ। ਛੱਤਾਂ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣਾਂ ਨੂੰ ਚੰਗੀ ਤਰ੍ਹਾਂ ਬੰਦ ਕਰੋ।
 
• ਟੁੱਟੇ ਬਰਤਨਾਂ, ਡਰੰਮਾਂ ਅਤੇ ਟਾਇਰਾਂ ਆਦਿ ਨੂੰ ਖੁੱਲ੍ਹੇ ਵਿੱਚ ਨਾ ਰੱਖੋ।
 
• ਪਸ਼ੂ-ਪੱਛੀਆਂ ਲਈ ਪੀਣ ਦੇ ਪਾਣੀ ਦੇ ਬਰਤਨਾਂ ਨੂੰ ਹਰ ਸ਼ੁੱਕਰਵਾਰ ਜ਼ਰੂਰ ਸਾਫ਼ ਕਰੋ। ਵਧੇਰੇ ਮਾਤਰਾ ਵਿੱਚ ਤਰਲ ਪਦਾਰਥ ਲਓ।
 
 
 

Have something to say? Post your comment

ਅਤੇ ਪੰਜਾਬ ਖਬਰਾਂ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ