Friday, July 31, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਡੇੰਗੂ ਦਾ ਡੰਗ: ਏਡੀਜ ਮੱਛਰ ਦੇ ਕੱਟਣ ਨਾਲ ਫੈਲਦੀ ਹੈ ਡੇੰਗੂ ਦੀ ਬਿਮਾਰੀ : ਡਾ. ਸਤਵਿੰਦਰਪਾਲ ਸਿੰਘ 

31 ਅਕਤੂਬਰ, 2025 05:39 PM

 

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਹਤ ਵਿਭਾਗ ਜ਼ਿਲ੍ਹੇ ਅੰਦਰ "ਹਰ ਸ਼ੁੱਕਰਵਾਰ-ਡੇਂਗੂ 'ਤੇ ਵਾਰ" ਮੁਹਿੰਮ ਤਹਿਤ ਡੇਂਗੂ ਦੇ ਪ੍ਰਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਨਾਲ ਚੌਕਸ ਹੈ।
 
ਇਸੇ ਕੜੀ ਤਹਿਤ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਨੇ ਅੱਜ ਨਵਾਂਸ਼ਹਿਰ ਵਿੱਚ ਧਾਰਮਿਕ ਸਥਾਨਾਂ ਵਿੱਚ ਡੇਂਗੂ ਦੇ ਪ੍ਰਸਾਰ ਨੂੰ ਰੋਕਣ ਲਈ ਚਲਾਈ ਜਾ ਰਹੀ "ਹਰ ਸ਼ੁੱਕਰਵਾਰ-ਡੇਂਗੂ 'ਤੇ ਵਾਰ" ਮੁਹਿੰਮ ਦਾ ਨਿਰੀਖਣ ਕੀਤਾ। ਡਾ. ਸਤਵਿੰਦਰਪਾਲ ਸਿੰਘ ਨੇ ਖੁਦ ਆਪਣੀ ਸਮੁੱਚੀ ਸਿਹਤ ਟੀਮ ਸਮੇਤ ਨਵਾਂਸ਼ਹਿਰ ਦੇ ਧਾਰਮਿਕ ਸਥਾਨਾਂ ਵਿਚ ਜਾ ਕੇ ਡੇਂਗੂ ਫੈਲਾਉਣ ਵਾਲੇ ਮੱਛਰ ਦੀ ਬ੍ਰੀਡਿੰਗ ਰੋਕਣ ਲਈ ਲਾਰਵਾ ਚੈੱਕ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੰਤਵ ਇਸ ਭਿਆਨਕ ਬਿਮਾਰੀ ਦੇ ਫੈਲਾਅ ਨੂੰ ਰੋਕ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣਾ ਹੈ।
 
ਇਸ ਮੌਕੇ ਡਾ. ਸਤਵਿੰਦਰਪਾਲ ਸਿੰਘ ਨੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਡੇਂਗੂ ਇਕ ਵਾਇਰਲ ਬਿਮਾਰੀ ਹੈ ਜੋ ਕਿ ਏਡੀਜ ਮੱਛਰ ਦੇ ਕੱਟਣ ਨਾਲ ਫੈਲਦੀ ਹੈ। ਇਹ ਮੱਛਰ ਦਿਨ ਵੇਲੇ ਕਟੱਦਾ ਹੈ ਅਤੇ ਇਹ ਰੁਕੇ ਹੋਏ ਸਾਫ ਪਾਣੀ ਵਿੱਚ ਹੀ ਪੈਦਾ ਹੁੰਦਾ ਹੈ। ਉਨ੍ਹਾਂ ਨੇ ਕਰਮਚਾਰੀਆਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਮੱਛਰਾਂ, ਜੋ ਸਿਰਫ ਇੱਕ ਹਫ਼ਤੇ ਵਿੱਚ ਅੰਡੇ ਤੋਂ ਵਿਕਸਿਤ ਹੋ ਸਕਦੇ ਹਨ, ਦੇ ਪ੍ਰਜਨਨ ਚੱਕਰ ਨੂੰ ਤੋੜਨ ਦੀ ਲੋੜ ਤੇ ਜੋਰ ਦਿੱਤਾ ਜਾਵੇ। ਇਸ ਲਈ ਉਹ ਆਪਣੇ ਘਰਾਂ, ਫਰਿੱਜਾਂ ਦੀਆਂ ਟਰੇਆਂ, ਕੂਲਰਾਂ, ਕੰਟੇਨਰਾਂ, ਗਮਲਿਆਂ, ਛੱਤਾਂ 'ਤੇ ਪਏ ਕਬਾੜ ਆਦਿ ਸਮੇਤ ਪਾਣੀ ਖੜ੍ਹਾ ਹੋਣ ਦੀ ਸੰਭਾਵਨਾ ਵਾਲੀਆਂ ਸਾਰੀਆਂ ਸੰਭਾਵਿਤ ਥਾਵਾਂ ਨੂੰ ਹਰੇਕ ਹਫਤੇ ਸਾਫ਼ ਕਰਕੇ ਸੁਕਾਉਣ। ਘਰਾਂ ਅੰਦਰ ਅਤੇ ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਹੋਣ ਕਾਰਨ ਮੱਛਰ ਦੇ ਪ੍ਰਜਣਨ ਵਿੱਚ ਹੁੰਦੇ ਵਾਧੇ ਨੂੰ ਰੋਕਣ ਦੀ ਸਖ਼ਤ ਲੋੜ ਹੈ। ਇਸ ਮੁਹਿੰਮ ਦਾ ਕੇਂਦਰ ਜ਼ਿਲ੍ਹੇ ਨੂੰ ਮੱਛਰਾਂ ਤੋਂ ਮੁਕਤ ਕਰਨ 'ਤੇ ਕੇਂਦਰਿਤ ਹੈ ਤਾਂ ਜੋ ਡੇਂਗੂ ਆਪਣੇ ਪੈਰ ਨਾ ਪਸਾਰ ਸਕੇ। ਘਰਾਂ ਅੰਦਰ ਅਤੇ ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਨ ਕਾਰਨ ਪੈਦਾ ਹੋਈਆਂ ਬਿਮਾਰੀਆਂ 'ਤੇ ਕਾਬੂ ਪਾਉਣਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਹੈ।
 
ਉਨ੍ਹਾਂ ਨੇ ਨਾਰੀਅਲ ਦੇ ਖਾਲੀ ਖੋਲਾਂ, ਸਿੰਗਲ ਯੂਜ਼ ਡਿਸਪੋਜੇਬਲ ਕੱਪ, ਗਲਾਸ ਤੇ ਪਲੇਟਾਂ ਨੂੰ ਸਹੀ ਢੰਗ ਨਾਲ ਨਸ਼ਟ ਕਰਨ ਸਬੰਧੀ ਵੀ ਕਿਹਾ, ਕਿਉਂਕਿ ਅਜਿਹੇ ਸਿੰਗਲ ਯੂਜ਼ ਡਿਸਪੋਜੇਬਲ ਕੱਪ, ਗਲਾਸ ਤੇ ਪਲੇਟਾਂ ਵਿੱਚ ਪਾਣੀ ਦੀ ਇੱਕ ਬੂੰਦ ਲੋਕਾਂ ਦੀ ਸਿਹਤ ਸੁਰੱਖਿਆ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਸਕਦੀ ਹੈ। ਇਸ ਲਈ ਕੱਪ, ਗਲਾਸ ਤੇ ਪਲੇਟਾਂ ਨੂੰ ਸਹੀ ਢੰਗ ਨਾਲ ਨਸ਼ਟ ਕਰਨ ਦੀ ਆਦਤ ਪਾ ਲਓ। ਜਨਤਕ ਥਾਵਾਂ ਅਤੇ ਘਰ ਦੇ ਆਲੇ-ਦੁਆਲੇ ਆਮ ਤੌਰ 'ਤੇ ਸੁੱਟੇ ਜਾਣ ਵਾਲੇ ਸਿੰਗਲ ਯੂਜ਼ ਡਿਸਪੋਜੇਬਲ ਕੱਪ, ਗਲਾਸ ਤੇ ਪਲੇਟਾਂ ਪਾਣੀ ਦੇ ਸੰਪਰਕ ਵਿੱਚ ਆਉਂਦੇ ਹੀ ਮੱਛਰਾਂ ਦੇ ਪ੍ਰਜਨਨ ਲਈ ਮਾਕੂਲ ਮਾਹੌਲ ਅਤੇ ਸਥਾਨ ਸਾਬਤ ਹੁੰਦੇ ਹਨ। ਅਕਸਰ ਅਜਿਹੇ ਡਿਸਪੋਜੇਬਲ ਕੱਪ, ਗਲਾਸ ਤੇ ਪਲੇਟਾਂ ਸੜਕਾਂ ਅਤੇ ਬਾਜ਼ਾਰਾਂ ਵਿੱਚ ਬਿਖਰੇ ਪਏ ਹੁੰਦੇ ਹਨ, ਜਿਨ੍ਹਾਂ ਵਿਚ ਮੀਂਹ ਪੈਣ ਤੋਂ ਬਾਅਦ ਪਾਣੀ ਭਰ ਜਾਂਦਾ ਹੈ। ਜੇਕਰ ਪਾਣੀ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਕੂੜੇਦਾਨ ਵਿੱਚ ਵੀ ਦੋ ਦਿਨਾਂ ਤੋਂ ਵੱਧ ਸਮੇਂ ਤੱਕ ਡਿਸਪੋਜੇਬਲਜ ਪਿਆ ਰਹਿ ਗਿਆ ਹੋਵੇ, ਤਾਂ ਇਸ ਵਿਚ ਲਾਰਵਾ ਪੈਦਾ ਹੋ ਸਕਦਾ ਹੈ। ਇਸ ਲਈ ਇਸ ਨੂੰ ਨਸ਼ਟ ਕਰਨ ਦੇ ਬਾਅਦ ਹੀ ਸੁੱਟਣਾ ਚਾਹੀਦਾ ਹੈ ਤੇ ਇਨ੍ਹਾਂ ਦਿਨਾਂ ਵਿੱਚ ਡਿਸਪੋਜੇਬਲ ਕੱਪ, ਗਲਾਸ ਤੇ ਪਲੇਟਾਂ ਦੀ ਘੱਟ ਤੋਂ ਘੱਟ ਵਰਤੋਂ ਕਰਨੀ ਚਾਹੀਦੀ ਹੈ ਜਾਂ ਫਿਰ ਵਰਤੋਂ ਤੋਂ ਬਾਅਦ ਇਨਾਂ ਨੂੰ ਟੋਇਆ ਪੁੱਟ ਕੇ ਦਬਾ ਦਿੱਤਾ ਜਾਣਾ ਚਾਹੀਦਾ ਹੈ।
 
ਉਨ੍ਹਾਂ  ਨੇ ਕਿਹਾ ਕਿ ਜਾਗਰੂਕਤਾ ਹੀ ਇਸ ਬਿਮਾਰੀ ਉਤੇ ਕਾਬੂ ਪਾਉਣ ਦੀ ਕੁੰਜੀ ਹੈ। ਉਨ੍ਹਾਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਡੇਂਗੂ ਵਿਰੁੱਧ ਮੁਹਿੰਮ ਵਿੱਚ ਸਿਹਤ ਵਿਭਾਗ ਦਾ ਸਾਥ ਦੇਣ।
 
ਡੇਂਗੂ ਦੇ ਲੱਛਣ:
 
* ਤੇਜ਼ ਬੁਖਾਰ, ਸਿਰ ਦਰਦ, ਚਮੜੀ ਤੇ ਲਾਲ ਨਿਸ਼ਾਨ, ਮਾਸ ਪੇਸ਼ੀਆਂ ਵਿੱਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜਿਆਂ ਅਤੇ ਨੱਕ ਵਿੱਚ ਖੂਨ ਦਾ ਵਗਣਾ
 
 
ਡੇਂਗੂ ਬੁਖਾਰ ਤੋਂ ਬਚਾਓ ਦੇ ਤਰੀਕੇ:
 
• ਕੂਲਰਾਂ ਅਤੇ ਗਮਲਿਆਂ ਦੀਆਂ ਟਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਰ ਸ਼ੁੱਕਰਵਾਰ ਜ਼ਰੂਰ ਸਾਫ਼ ਕਰੋ।
 
• ਕੱਪੜੇ ਅਜਿਹੇ ਪਾਓ, ਜਿਸ ਨਾਲ ਸ਼ਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟੇ।
 
• ਸੌਣ ਵੇਲੇ ਮੱਛਰਦਾਨੀ, ਮੱਛਰਾਂ ਦੇ ਕੱਟਣ ਤੋਂ ਬਚਾਅ ਕਰਨ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕਰੋ। 
 
• ਬੁਖਾਰ ਹੋਣ ਤੇ ਐਸਪਰੀਨ ਅਤੇ ਬਰੂਫਿਨ ਨਾ ਲਵੋ, ਬੁਖਾਰ ਹੋਣ ਤੇ ਸਿਰਫ ਪੈਰਾਸੀਟਾਮੋਲ ਗੋਲੀ ਹੀ ਲਵੋ। ਛੱਤਾਂ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣਾਂ ਨੂੰ ਚੰਗੀ ਤਰ੍ਹਾਂ ਬੰਦ ਕਰੋ।
 
• ਟੁੱਟੇ ਬਰਤਨਾਂ, ਡਰੰਮਾਂ ਅਤੇ ਟਾਇਰਾਂ ਆਦਿ ਨੂੰ ਖੁੱਲ੍ਹੇ ਵਿੱਚ ਨਾ ਰੱਖੋ।
 
• ਪਸ਼ੂ-ਪੱਛੀਆਂ ਲਈ ਪੀਣ ਦੇ ਪਾਣੀ ਦੇ ਬਰਤਨਾਂ ਨੂੰ ਹਰ ਸ਼ੁੱਕਰਵਾਰ ਜ਼ਰੂਰ ਸਾਫ਼ ਕਰੋ। ਵਧੇਰੇ ਮਾਤਰਾ ਵਿੱਚ ਤਰਲ ਪਦਾਰਥ ਲਓ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.