Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਡੇੰਗੂ ਦਾ ਡੰਗ: ਏਡੀਜ ਮੱਛਰ ਦੇ ਕੱਟਣ ਨਾਲ ਫੈਲਦੀ ਹੈ ਡੇੰਗੂ ਦੀ ਬਿਮਾਰੀ : ਡਾ ਸਤਵਿੰਦਰਪਾਲ ਸਿੰਘ

20 ਜੂਨ, 2025 04:16 PM
ਨਵਾਂਸ਼ਹਿਰ, (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਹਤ ਵਿਭਾਗ ਜ਼ਿਲ੍ਹੇ ਅੰਦਰ "ਹਰ ਸ਼ੁੱਕਰਵਾਰ-ਡੇਂਗੂ 'ਤੇ ਵਾਰ" ਮੁਹਿੰਮ ਤਹਿਤ ਡੇਂਗੂ ਦੇ ਪ੍ਰਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਨਾਲ ਚੌਕਸ ਹੈ।
 
ਇਸੇ ਕੜੀ ਤਹਿਤ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਨੇ ਅੱਜ ਨਵਾਂਸ਼ਹਿਰ ਵਿੱਚ ਪੈਂਦੀਆਂ ਨਰਸਰੀਆਂ ਤੇ ਨਿਰਮਾਣ ਅਧੀਨ ਇਮਾਰਤਾਂ ਵਿੱਚ ਡੇਂਗੂ ਦੇ ਪ੍ਰਸਾਰ ਨੂੰ ਰੋਕਣ ਲਈ ਚਲਾਈ ਜਾ ਰਹੀ "ਹਰ ਸ਼ੁੱਕਰਵਾਰ-ਡੇਂਗੂ 'ਤੇ ਵਾਰ" ਮੁਹਿੰਮ ਦਾ ਨਿਰੀਖਣ ਕੀਤਾ। ਡਾ. ਸਤਵਿੰਦਰਪਾਲ ਸਿੰਘ ਨੇ ਖੁਦ ਆਪਣੀ ਸਮੁੱਚੀ ਸਿਹਤ ਟੀਮ ਸਮੇਤ ਜ਼ਿਲ੍ਹੇ ਦੀਆਂ ਨਰਸਰੀਆਂ ਤੇ ਨਿਰਮਾਣ ਅਧੀਨ ਇਮਾਰਤਾਂ ਵਿਚ ਜਾ ਕੇ ਡੇਂਗੂ ਫੈਲਾਉਣ ਵਾਲੇ ਮੱਛਰ ਦੀ ਬ੍ਰੀਡਿੰਗ ਰੋਕਣ ਲਈ ਲਾਰਵਾ ਚੈੱਕ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੰਤਵ ਇਸ ਭਿਆਨਕ ਬਿਮਾਰੀ ਦੇ ਫੈਲਾਅ ਨੂੰ ਰੋਕ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣਾ ਹੈ।
 
ਇਸ ਮੌਕੇ ਡਾ. ਸਤਵਿੰਦਰਪਾਲ ਸਿੰਘ ਨੇ ਇਨ੍ਹਾਂ ਫੂਡ ਪੁਆਇੰਟਾਂ ਦੇ ਕਰਮਚਾਰੀਆਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਡੇਂਗੂ ਇਕ ਵਾਇਰਲ ਬਿਮਾਰੀ ਹੈ ਜੋ ਕਿ ਏਡੀਜ ਮੱਛਰ ਦੇ ਕੱਟਣ ਨਾਲ ਫੈਲਦੀ ਹੈ। ਇਹ ਮੱਛਰ ਦਿਨ ਵੇਲੇ ਕਟੱਦਾ ਹੈ ਅਤੇ ਇਹ ਰੁਕੇ ਹੋਏ ਸਾਫ ਪਾਣੀ ਵਿੱਚ ਹੀ ਪੈਦਾ ਹੁੰਦਾ ਹੈ। ਉਨ੍ਹਾਂ ਨੇ ਕਰਮਚਾਰੀਆਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਮੱਛਰਾਂ, ਜੋ ਸਿਰਫ ਇੱਕ ਹਫ਼ਤੇ ਵਿੱਚ ਅੰਡੇ ਤੋਂ ਵਿਕਸਿਤ ਹੋ ਸਕਦੇ ਹਨ, ਦੇ ਪ੍ਰਜਨਨ ਚੱਕਰ ਨੂੰ ਤੋੜਨ ਦੀ ਲੋੜ ਤੇ ਜੋਰ ਦਿੱਤਾ ਜਾਵੇ। ਇਸ ਲਈ ਉਹ ਆਪਣੇ ਘਰਾਂ, ਫਰਿੱਜਾਂ ਦੀਆਂ ਟਰੇਆਂ, ਕੂਲਰਾਂ, ਕੰਟੇਨਰਾਂ, ਗਮਲਿਆਂ, ਛੱਤਾਂ 'ਤੇ ਪਏ ਕਬਾੜ ਆਦਿ ਸਮੇਤ ਪਾਣੀ ਖੜ੍ਹਾ ਹੋਣ ਦੀ ਸੰਭਾਵਨਾ ਵਾਲੀਆਂ ਸਾਰੀਆਂ ਸੰਭਾਵਿਤ ਥਾਵਾਂ ਨੂੰ ਹਰੇਕ ਹਫਤੇ ਸਾਫ਼ ਕਰਕੇ ਸੁਕਾਉਣ। ਘਰਾਂ ਅੰਦਰ ਅਤੇ ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਹੋਣ ਕਾਰਨ ਮੱਛਰ ਦੇ ਪ੍ਰਜਣਨ ਵਿੱਚ ਹੁੰਦੇ ਵਾਧੇ ਨੂੰ ਰੋਕਣ ਦੀ ਸਖ਼ਤ ਲੋੜ ਹੈ। ਇਸ ਮੁਹਿੰਮ ਦਾ ਕੇਂਦਰ ਜ਼ਿਲ੍ਹੇ ਨੂੰ ਮੱਛਰਾਂ ਤੋਂ ਮੁਕਤ ਕਰਨ 'ਤੇ ਕੇਂਦਰਿਤ ਹੈ ਤਾਂ ਜੋ ਡੇਂਗੂ ਆਪਣੇ ਪੈਰ ਨਾ ਪਸਾਰ ਸਕੇ। ਘਰਾਂ ਅੰਦਰ ਅਤੇ ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਨ ਕਾਰਨ ਪੈਦਾ ਹੋਈਆਂ ਬਿਮਾਰੀਆਂ 'ਤੇ ਕਾਬੂ ਪਾਉਣਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਹੈ।
 
ਉਨ੍ਹਾਂ ਨੇ ਨਾਰੀਅਲ ਦੇ ਖਾਲੀ ਖੋਲਾਂ, ਸਿੰਗਲ ਯੂਜ਼ ਡਿਸਪੋਜੇਬਲ ਕੱਪ, ਗਲਾਸ ਤੇ ਪਲੇਟਾਂ ਨੂੰ ਸਹੀ ਢੰਗ ਨਾਲ ਨਸ਼ਟ ਕਰਨ ਸਬੰਧੀ ਵੀ ਕਿਹਾ, ਕਿਉਂਕਿ ਅਜਿਹੇ ਸਿੰਗਲ ਯੂਜ਼ ਡਿਸਪੋਜੇਬਲ ਕੱਪ, ਗਲਾਸ ਤੇ ਪਲੇਟਾਂ ਵਿੱਚ ਪਾਣੀ ਦੀ ਇੱਕ ਬੂੰਦ ਲੋਕਾਂ ਦੀ ਸਿਹਤ ਸੁਰੱਖਿਆ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਸਕਦੀ ਹੈ। ਇਸ ਲਈ ਕੱਪ, ਗਲਾਸ ਤੇ ਪਲੇਟਾਂ ਨੂੰ ਸਹੀ ਢੰਗ ਨਾਲ ਨਸ਼ਟ ਕਰਨ ਦੀ ਆਦਤ ਪਾ ਲਓ। ਜਨਤਕ ਥਾਵਾਂ ਅਤੇ ਘਰ ਦੇ ਆਲੇ-ਦੁਆਲੇ ਆਮ ਤੌਰ 'ਤੇ ਸੁੱਟੇ ਜਾਣ ਵਾਲੇ ਸਿੰਗਲ ਯੂਜ਼ ਡਿਸਪੋਜੇਬਲ ਕੱਪ, ਗਲਾਸ ਤੇ ਪਲੇਟਾਂ ਪਾਣੀ ਦੇ ਸੰਪਰਕ ਵਿੱਚ ਆਉਂਦੇ ਹੀ ਮੱਛਰਾਂ ਦੇ ਪ੍ਰਜਨਨ ਲਈ ਮਾਕੂਲ ਮਾਹੌਲ ਅਤੇ ਸਥਾਨ ਸਾਬਤ ਹੁੰਦੇ ਹਨ। ਅਕਸਰ ਅਜਿਹੇ ਡਿਸਪੋਜੇਬਲ ਕੱਪ, ਗਲਾਸ ਤੇ ਪਲੇਟਾਂ ਸੜਕਾਂ ਅਤੇ ਬਾਜ਼ਾਰਾਂ ਵਿੱਚ ਬਿਖਰੇ ਪਏ ਹੁੰਦੇ ਹਨ, ਜਿਨ੍ਹਾਂ ਵਿਚ ਮੀਂਹ ਪੈਣ ਤੋਂ ਬਾਅਦ ਪਾਣੀ ਭਰ ਜਾਂਦਾ ਹੈ। ਜੇਕਰ ਪਾਣੀ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਕੂੜੇਦਾਨ ਵਿੱਚ ਵੀ ਦੋ ਦਿਨਾਂ ਤੋਂ ਵੱਧ ਸਮੇਂ ਤੱਕ ਡਿਸਪੋਜੇਬਲਜ ਪਿਆ ਰਹਿ ਗਿਆ ਹੋਵੇ, ਤਾਂ ਇਸ ਵਿਚ ਲਾਰਵਾ ਪੈਦਾ ਹੋ ਸਕਦਾ ਹੈ। ਇਸ ਲਈ ਇਸ ਨੂੰ ਨਸ਼ਟ ਕਰਨ ਦੇ ਬਾਅਦ ਹੀ ਸੁੱਟਣਾ ਚਾਹੀਦਾ ਹੈ ਤੇ ਇਨ੍ਹਾਂ ਦਿਨਾਂ ਵਿੱਚ ਡਿਸਪੋਜੇਬਲ ਕੱਪ, ਗਲਾਸ ਤੇ ਪਲੇਟਾਂ ਦੀ ਘੱਟ ਤੋਂ ਘੱਟ ਵਰਤੋਂ ਕਰਨੀ ਚਾਹੀਦੀ ਹੈ ਜਾਂ ਫਿਰ ਵਰਤੋਂ ਤੋਂ ਬਾਅਦ ਇਨਾਂ ਨੂੰ ਟੋਇਆ ਪੁੱਟ ਕੇ ਦਬਾ ਦਿੱਤਾ ਜਾਣਾ ਚਾਹੀਦਾ ਹੈ।
 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ