Friday, July 31, 2026
BREAKING
ਸ਼ਾਂਤੀ ਦੀ ਪਹਿਲ ! ਟਰੰਪ ਨੇ ਹਮਾਸ ਅਤੇ ਇਜ਼ਰਾਇਲੀ ਫੌਜਾਂ ਨੂੰ ਲੈ ਕੇ ਕਰ'ਤਾ ਵੱਡਾ ਦਾਅਵਾ ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ' ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...'' PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ ਭਾਰਤ ਵੱਲੋਂ ਸ਼੍ਰੀਲੰਕਾ ਨੂੰ ਦਿੱਤੀ ਜਾ ਰਹੀ ਮਦਦ 7.5 ਬਿਲੀਅਨ ਅਮਰੀਕੀ ਡਾਲਰ ਤੋਂ ਪਾਰ ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਪੰਜਾਬ

ਤਰਨਤਾਰਨ 'ਚ CM ਮਾਨ ਦਾ ਰੋਡ ਸ਼ੋਅ, 'ਆਪ' ਉਮੀਦਵਾਰ ਹਰਮੀਤ ਸਿੰਘ ਸਿੱਧੂ ਵੀ ਨਾਲ ਮੌਜੂਦ

04 ਨਵੰਬਰ, 2025 06:26 PM

ਤਰਨਤਾਰਨ : ਤਰਨਤਾਰਨ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਤੋਂ ਰੋਡ ਸ਼ੋਅ ਦੀ ਸ਼ੁਰੂਆਤ ਪਿੰਡ ਕੋਟ ਧਰਮ ਚੰਦ ਕਲਾਂ ਤੋਂ ਕੀਤੀ। ਇਸ ਤੋਂ ਪਹਿਲਾਂ ਵੀ 26 ਅਕਤੂਬਰ ਅਤੇ ਬੀਤੇ ਦਿਨ ਵੀ ਮੁੱਖ ਮੰਤਰੀ ਮਾਨ ਨੇ ਤਰਨਾਤਰਨ 'ਚ ਰੋਡ ਸ਼ੋਅ ਕੀਤਾ ਸੀ। ਇਸ ਮੌਕੇ ਰੋਡ ਸ਼ੋਅ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਦਾ ਭਾਰੀ ਇਕੱਠ ਨਜ਼ਰ ਆਇਆ। ਮੁੱਖ ਮੰਤਰੀ ਭਗਵੰਤ ਮਾਨ ਨੇ 'ਆਪ' ਉਮੀਦਵਾਰ ਹਰਮੀਤ ਸਿੰਘ ਸਿੱਧੂ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਉਮੀਦਵਾਰ ਹਰਮੀਤ ਸਿੰਘ ਸਣੇ 'ਆਪ' ਵਰਕਰ ਮੌਜੂਦ ਰਹੇ । ਇਸ ਮੌਕੇ ਰੋਡ ਸ਼ੋਅ ਪਿੰਡ ਕੋਟ ਧਰਮ ਚੰਦ ਕਲਾਂ ਤੋਂ ਸ਼ੁਰੂ ਹੁੰਦਾ ਹੋਇਆ ਪਿੰਡ ਕਿਲ੍ਹਾ ਕਵੀ ਸੰਤੋਖ ਸਿੰਘ, ਪਿੰਡ ਭੋਜੀਆਂ ਤੇ ਪਿੰਡ ਝਾਮਕੇ ਕਲਾਂ ਪਹੁੰਚਿਆ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਤਰਨਤਾਰਨ ਹਲਕੇ ਦੇ ਲੋਕਾਂ ਨੂੰ ਵਿਕਾਸ ਪੱਖੋਂ ਵਾਂਝੇ ਰੱਖ ਕੇ ਕਿਸਮਤ ਦੇ ਭਰੋਸੇ ਛੱਡ ਦਿੱਤਾ। ਪਰ ਲੋਕਾਂ ਨੇ ਸਾਨੂੰ ਚੁਣ ਕੇ ਜੋ ਤੁਹਾਡੇ ਬੱਚਿਆਂ ਦੇ ਭਵਿੱਖ, ਘਰਾਂ ਦੇ ਚੁੱਲ੍ਹਿਆਂ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਜ਼ਿੰਮੇਵਾਰੀ ਦਿੱਤੀ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ 'ਤੇ ਲੱਗੇ ਹੋਏ ਹਾਂ। ਉਨ੍ਹਾਂ ਕਿਹਾ ਕਿ ਤਰਨਤਾਰਨ ਵਾਲਿਓ, ਇੱਕ ਪਾਸੇ ਲੜਾਈ ਵਾਲੇ ਨੇ, ਦੂਜੇ ਪਾਸੇ ਪੜ੍ਹਾਈ ਵਾਲੇ ਨੇ। ਵਿਰੋਧੀਆਂ ਦੀ ਚੋਣ ਤੁਹਾਡੇ ਇਲਾਕੇ ਵਿੱਚ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰੇਗੀ ਅਤੇ ਸਾਡੀ ਚੋਣ ਤੁਹਾਡੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕਰੇਗੀ। ਸਾਨੂੰ ਭਰੋਸਾ ਹੈ ਕਿ ਹਲਕੇ ਦੇ ਸੂਝਵਾਨ ਲੋਕ ਬੱਚਿਆਂ ਦਾ ਚੰਗਾ ਭਵਿੱਖ ਚੁਣਨਗੇ।

ਉਨ੍ਹਾਂ ਕਿਹਾ ਇੱਕ ਪਾਸੇ ਹਲਕੇ ਨੂੰ ਨਸ਼ਿਆਂ ਅਤੇ ਗੈਂਗਸਟਰਵਾਦ ਵੱਲ ਧੱਕ ਕੇ ਬਰਬਾਦ ਕਰਨ ਵਾਲੇ ਨੇ, ਦੂਜੇ ਪਾਸੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਕੇ ਬਚਾਉਣ ਵਾਲੇ ਨੇ। ਤੁਹਾਡਾ ਇਕੱਠ ਦੱਸ ਰਿਹਾ ਹੈ ਕਿ 11 ਨਵੰਬਰ ਨੂੰ ਤੁਸੀਂ ਝਾੜੂ ਦਾ ਬਟਨ ਦਬਾ ਕੇ ਹਲਕੇ ਦੀ ਤਰੱਕੀ ਵਿੱਚ ਯੋਗਦਾਨ ਪਾਓਗੇ। 2022 'ਚ ਤੁਸੀਂ ਜੋ ਸਾਨੂੰ ਤਾਕਤ ਦੇ ਕੇ ਲੋਕ ਸੇਵਾ ਕਰਨ ਲਈ ਜ਼ਿੰਮੇਵਾਰੀ ਦਿੱਤੀ, ਅਸੀਂ ਉਸ ਦੇ ਤਹਿਤ ਇਹੋ ਜਿਹੇ ਲੋਕ ਪੱਖੀ ਫ਼ੈਸਲੇ ਲੈ ਰਹੇ ਹਾਂ ਜੋ ਹਾਲੇ ਤੱਕ ਦੇਸ਼ ਵਿੱਚ ਕਿਸੇ ਵੀ ਸੂਬੇ ਨੇ ਨਹੀਂ ਕੀਤੇ। ਉਨ੍ਹਾਂ ਕਿਹਾ ਸਰਕਾਰ ਨੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਹੈਲਥ ਕਾਰਡ ਜਾਰੀ ਕੀਤਾ, ਜਿਸ ਦੇ ਤਹਿਤ 10 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਹੋਵੇਗਾ।

ਇਸ ਦੌਰਾਨ ਉਨ੍ਹਾਂ ਕਿਹਾ ਤਰਨਤਾਰਨ ਹਲਕੇ ਦੇ ਪਿੰਡਾਂ ਵਿੱਚ ਚੋਣ ਪ੍ਰਚਾਰ ਦੇ ਨਾਲ-ਨਾਲ ਵਿਕਾਸ ਦੇ ਕੰਮਾਂ ਦਾ ਜਾਇਜ਼ਾ ਵੀ ਲੈਣ ਆਇਆ ਹਾਂ। ਜਿਹੜੇ-ਜਿਹੜੇ ਪਿੰਡਾਂ ਵਿੱਚ ਕੁਝ ਕੰਮ ਅਧੂਰੇ ਨੇ ਉਨ੍ਹਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ। ਅਸੀਂ ਤੁਹਾਡੇ ਮੰਗ ਪੱਤਰਾਂ 'ਤੇ ਖ਼ਾਸ ਧਿਆਨ ਦੇ ਕੇ ਸਾਲਾਂ ਵਾਲੇ ਕੰਮ ਘੰਟਿਆਂ ਵਿੱਚ ਕਰਨ ਵਾਲੇ ਹਾਂ। ਉਨ੍ਹਾਂ ਅੱਗੇ ਬੋਲਦਿਆਂ ਕਿ ਵਿਰੋਧੀਆਂ ਨੇ ਤਾਂ ਤਰਨਤਾਰਨ ਹਲਕੇ ਦੇ ਲੋਕਾਂ ਦੀਆਂ ਆਪਸ ਵਿੱਚ ਦੁਸ਼ਮਣੀਆਂ ਪਵਾ ਕੇ ਆਪਣੇ ਸਿਆਸੀ ਫਾਇਦੇ ਲਏ। ਪਰ ਅਸੀਂ ਲੋਕਾਂ ਦੀ ਸਿਹਤ, ਬੱਚਿਆਂ ਦੀ ਸਿੱਖਿਆ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਕੇ ਹਲਕੇ ਨੂੰ ਤਰੱਕੀ ਦੀਆਂ ਲੀਹਾਂ 'ਤੇ ਲੈਕੇ ਜਾ ਰਹੇ ਹਾਂ। ਹਲਕਾ ਤਰਨਤਾਰਨ ਦੇ ਪਿੰਡ ਭੋਜੀਆਂ ਦੇ ਲੋਕਾਂ ਦੀ ਖੇਡ ਦੇ ਮੈਦਾਨ ਦੀ ਮੰਗ ਨੂੰ ਤੁਰੰਤ ਹੱਲ ਕੀਤਾ। ਪਿੰਡ ਵਿੱਚ ਸ਼ਾਨਦਾਰ ਖੇਡ ਦਾ ਮੈਦਾਨ ਬਣਾਉਣ ਲਈ ਸਰਕਾਰ ਵੱਲੋਂ ਜ਼ਮੀਨ ਦਾ ਪ੍ਰਬੰਧ ਕੀਤਾ ਜਾਵੇਗਾ। ਤਰਨਤਾਰਨ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਅਸੀਂ ਕੋਈ ਕਸਰ ਨਹੀਂ ਛੱਡਾਂਗੇ।

Have something to say? Post your comment

ਅਤੇ ਪੰਜਾਬ ਖਬਰਾਂ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ