ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਰਗ) : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਸਥਾਨਕ ਤਾਜ ਕਲੋਨੀ ਵਿਖੇ ਸੜਕਾਂ ਦੇ ਨਿਰਮਾਣ ਦਾ ਕੰਮ ਕਰਵਾਉਣ ਲਈ ਕਲੋਨੀ ਵਾਸੀਆਂ ਵੱਲੋਂ ਇੱਕ ਧੰਨਵਾਦੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਇਸ ਮੌਕੇ ਤਾਜ ਕਲੋਨੀ ਦੇ ਪ੍ਰਧਾਨ ਪ੍ਰਗਟ ਸਿੰਘ ਬੰਟੀ, ਡਾ. ਨਿਰਮਲ ਸਿੰਘ, ਉਪਿੰਦਰ ਬਬਲਾ, ਨਵੀਨ ਕੁਮਾਰ ਲੱਕੀ, ਅਸ਼ੋਕ ਸਿੰਗਲਾ, ਸੁਰਿੰਦਰ ਸਿੰਗਲਾ, ਕਮਲ ਜੈਨ ਅਤੇ ਅਮਿਤ ਸ਼ਰਮਾ ਸਮੇਤ ਹੋਰ ਕਲੋਨੀ ਵਾਸੀਆਂ ਨੇ ਸ੍ਰੀ ਅਮਨ ਅਰੋੜਾ ਦਾ ਹਾਰ ਪਾ ਕੇ ਸਵਾਗਤ ਕੀਤਾ ਅਤੇ ਸੜਕਾਂ ਦੇ ਨਿਰਮਾਣ ਲਈ ਧੰਨਵਾਦ ਪ੍ਰਗਟਾਇਆ।
ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੇ ਫਰਜ਼ਾਂ ਵਿੱਚ ਸ਼ਾਮਲ ਹੈ। ਉਹ ਹਮੇਸ਼ਾ ਲੋਕਾਂ ਦੀ ਸੇਵਾ ਲਈ ਸਮਰਪਿਤ ਰਹੇ ਹਨ ਅਤੇ ਭਵਿੱਖ ਵਿੱਚ ਵੀ ਇਸੇ ਭਾਵਨਾ ਨਾਲ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨਾ ਉਨ੍ਹਾਂ ਦੀ ਤਰਜੀਹ ਹੈ। ਜੇਕਰ ਤਾਜ ਕਲੋਨੀ ਵਾਸੀਆਂ ਦੀ ਕੋਈ ਹੋਰ ਮੰਗ ਵੀ ਹੈ ਤਾਂ ਉਸ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਸੁਨਾਮ ਦੇ ਸਰਬਪੱਖੀ ਵਿਕਾਸ ਲਈ ਉਹ ਦਿਨ-ਰਾਤ ਯਤਨਸ਼ੀਲ ਹਨ।
ਇਸ ਮੌਕੇ ਡਾ. ਨਿਰਮਲ ਸਿੰਘ ਨੇ ਕਿਹਾ ਕਿ ਤਾਜ ਕਲੋਨੀ ਵਾਸੀਆਂ ਵੱਲੋਂ ਸੜਕਾਂ ਦੇ ਨਿਰਮਾਣ ਦੀ ਰੱਖੀ ਗਈ ਮੰਗ ਨੂੰ ਸ੍ਰੀ ਅਮਨ ਅਰੋੜਾ ਨੇ ਸਮੇਂ ਸਿਰ ਪੂਰਾ ਕਰਵਾ ਕੇ ਕਲੋਨੀ ਵਾਸੀਆਂ ਨਾਲ ਕੀਤੇ ਵਾਅਦੇ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਸਹੂਲਤ ਮਿਲੇਗੀ ਅਤੇ ਕਲੋਨੀ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ। ਇਸ ਮੌਕੇ ਉਨਾਂ ਨੇ ਕਲੋਨੀ ਦੀਆਂ ਹੋਰ ਮੰਗਾਂ ਦਾ ਜ਼ਿਕਰ ਵੀ ਕੀਤਾ।
ਨਵੀਨ ਕੁਮਾਰ ਲੱਕੀ ਨੇ ਕਿਹਾ ਕਿ ਸ੍ਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਸ਼ਹਿਰ ਵਿੱਚ ਵੱਡੀ ਗਿਣਤੀ ਵਿੱਚ ਵਿਕਾਸ ਕਾਰਜ ਹੋਏ ਹਨ, ਜਿਨ੍ਹਾਂ ਦਾ ਲਾਭ ਸ਼ਹਿਰ ਵਾਸੀਆਂ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ ਅਤੇ ਤਾਜ ਕਲੋਨੀ ਦੀਆਂ ਸੜਕਾਂ ਦਾ ਨਿਰਮਾਣ ਕਰਕੇ ਮੰਤਰੀ ਜੀ ਨੇ ਦਿਵਾਲੀ ਦਾ ਗਿਫਟ ਕਲੋਨੀ ਵਾਸੀਆਂ ਨੂੰ ਦਿੱਤਾ ਹੈ ਜਿਸ ਲਈ ਉਹ ਉਨਾਂ ਦੇ ਤਹਿ ਦਿਲੋਂ ਧੰਨਵਾਦੀ ਹਨ।
ਨਗਰ ਕੌਂਸਲ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਨੇ ਕਿਹਾ ਕਿ ਸ੍ਰੀ ਅਮਨ ਅਰੋੜਾ ਜੋ ਵੀ ਵਾਅਦਾ ਕਰਦੇ ਹਨ, ਉਸ ਨੂੰ ਪੂਰਾ ਕਰਨ ਲਈ ਗੰਭੀਰਤਾ ਨਾਲ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਸੁਨਾਮ ਨੂੰ ਇੱਕ ਨਮੂਨੇ ਦਾ ਸ਼ਹਿਰ ਬਣਾਉਣ ਦਾ ਜੋ ਸੁਪਨਾ ਲਿਆ ਗਿਆ ਹੈ, ਉਸ ਨੂੰ ਸਾਕਾਰ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਇਸ ਮੌਕੇ ਮਾਰਕੀਟ ਕਮੇਟੀ ਦੇ ਪ੍ਰਧਾਨ ਮੁਕੇਸ਼ ਝਨੇਜਾ, ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਯਾਦਵਿੰਦਰ ਨਿਰਮਾਣ, ਵਾਰਡ ਦੇ ਕੌਂਸਲਰ ਕੁਲਬੀਰ ਭੰਗੂ ਅਤੇ ਕੈਬਨਿਟ ਮੰਤਰੀ ਦੇ ਮੀਡੀਆ ਕੋਆਰਡੀਨੇਟਰ ਯਸ਼ਪਾਲ ਮੰਗਲਾ ਵੀ ਹਾਜ਼ਰ ਸਨ।
ਇਸ ਤੋਂ ਇਲਾਵਾ ਤਾਜ ਕਲੋਨੀ ਦੇ ਵਿਨੈ ਖੋਸਲਾ, ਸੰਜੀਵ ਗੋਇਲ, ਵਿਪਨ ਗੋਇਲ, ਗੁਰਮੇਲ ਸਿੰਘ, ਜਤਿੰਦਰ ਮਾਦਾ, ਚਿੰਮਨ ਲਾਲ, ਮੁਕੇਸ਼ ਨਾਗਪਾਲ, ਪਰਮਜੀਤ ਅਨੰਦ, ਮਨਪ੍ਰੀਤ ਸਿੰਘ, ਅਮਨ, ਹਰਮੀਤ ਫੌਜੀ, ਰਤਨ ਕੁਮਾਰ, ਡਾ. ਅੰਸ਼ਮਨ ਫੁਲ ਸਮੇਤ ਵੱਡੀ ਗਿਣਤੀ ਵਿੱਚ ਕਲੋਨੀ ਵਾਸੀ ਮੌਜੂਦ ਸਨ।