Monday, August 17, 2026
BREAKING
ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਸਲਾਨਾ ਜੋੜ ਮੇਲੇ ਦੌਰਾਨ ਹੋਏ ਨਤਮਸਤਕ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਕੀਤੀ ਖ਼ਾਸ ਅਪੀਲ, ਘੱਟੋ-ਘੱਟ 3 ਬੱਚੇ ਕਰੋ ਫਗਵਾੜਾ ਦੇ ਮਸ਼ਹੂਰ ਹਸਪਤਾਲ 'ਚ ਲੱਗੀ ਅੱਗ! ਪਈਆਂ ਭਾਜੜਾਂ ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ ਦਿੱਤੀ ਵੱਡੀ ਜ਼ਿੰਮੇਵਾਰੀ, ਨਿਤਿਨ ਨਬੀਨ ਨੇ ਕੀਤਾ ਐਲਾਨ ਪਾਕਿਸਤਾਨ, ਤੁਰਕੀ ਤੇ ਸਾਊਦੀ ਅਰਬ ਵਿਚਾਲੇ ਹੋਏ ਰੱਖਿਆ ਸਮਝੌਤੇ 'ਤੇ ਟਰੰਪ ਦਾ ਵੱਡਾ ਬਿਆਨ ਚੰਡੀਗੜ੍ਹ ’ਚ ਕੌਮੀ ਇਨਸਾਫ਼ ਮੋਰਚਾ ਦੇ ਪ੍ਰਦਰਸ਼ਨਾਂ ਸਬੰਧੀ 4 FIR ਦਰਜ, 17 ਵਿਅਕਤੀ ਗ੍ਰਿਫ਼ਤਾਰ PGI ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ, ਲੰਬੇ ਚਿਰਾਂ ਤੋਂ ਲਟਕੀ ਮੰਗ ਹੋਈ ਪੂਰੀ, ਹੁਣ ਐਮਰਜੈਂਸੀ 'ਚ... ਸ਼ੇਰ-ਏ-ਪੰਜਾਬ ਢਾਬਾ ਮਾਲਕ ਖ਼ਿਲਾਫ਼ ਗ਼ੈਰ-ਕਾਨੂੰਨੀ ਤੌਰ ’ਤੇ ਸ਼ਰਾਬ ਪਿਆਉਣ ਦੇ ਦੋਸ਼ ਹੇਠ ਕੇਸ ਦਰਜ ਭਾਰਤ-ਪਾਕਿ ਸਰਹੱਦ 'ਤੇ ਵਿਸ਼ੇਸ਼ ਤਰੀਕੇ ਨਾਲ ਮਨਾਇਆ ਜਾਵੇਗਾ 'ਰੱਖੜੀ' ਦਾ ਤਿਉਹਾਰ ਸ਼ਿਮਲਾ ਹੋਵੇਗਾ ਖ਼ਾਲਿਸਤਾਨ ਦੀ ਰਾਜਧਾਨੀ - ਗੁਰਪਤਵੰਤ ਸਿੰਘ ਪੰਨੂੰ

ਪੰਜਾਬ

ਤਿਆਰੀਆਂ ਮੁਕੰਮਲ: 23 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਵੇਗਾ 'ਮੀਰੀ-ਪੀਰੀ ਖਾਲਸਾ ਮਾਰਚ' ਦਾ ਦੂਜਾ ਪੜਾਅ

17 ਅਗਸਤ, 2026 06:19 PM

ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਏ ਮੀਰੀ ਪੀਰੀ ਖਾਲਸਾ ਮਾਰਚ ਦੇ ਦੂਜੇ ਪੜਾਅ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ 23 ਅਗਸਤ ਨੂੰ ਹੋ ਰਹੀ ਆਰੰਭਤਾ ਦੀਆਂ ਤਿਆਰੀਆਂ ਸਬੰਧੀ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਇਕੱਤਰਤਾ ਹੋਈ। ਇਸ ਇਕੱਤਰਤਾ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਤੱਕ ਸਜਾਏ ਜਾਣ ਵਾਲੇ ਮੀਰੀ ਪੀਰੀ ਖਾਲਸਾ ਮਾਰਚ ਦੀ ਰੂਪ-ਰੇਖਾ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।


ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਰੀ ਪੀਰੀ ਖਾਲਸਾ ਮਾਰਚ ਦਾ ਮਕਸਦ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਬਉਚਤਾ, ਸਿੱਖੀ ਦਾ ਪ੍ਰਚਾਰ ਪ੍ਰਸਾਰ ਅਤੇ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕਰਕੇ ਸਿੱਖ ਨੂੰ ਧਰਮ ਅਤੇ ਰਾਜਨੀਤੀ ਦਾ ਸਿਧਾਂਤ ਬਖਸ਼ਿਸ਼ ਕੀਤਾ। ਹਰ ਸਿੱਖ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੈ ਅਤੇ ਇਥੋਂ ਆਏ ਹਰ ਹੁਕਮ ਪ੍ਰਤੀ ਸਤਿਕਾਰ ਰੱਖਦਾ ਹੈ। ਉਨ੍ਹਾਂ ਸੰਗਤਾਂ ਨੂੰ ਜਿਥੇ ਮੀਰੀ ਪੀਰੀ ਖਾਲਸਾ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਉਥੇ ਰਸਤੇ ਵਿਚ ਹੀ ਸਹਿਯੋਗ ਦੀ ਪ੍ਰੇਰਨਾ ਕੀਤੀ। ਇਸ ਮੌਕੇ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਮੁੱਖ ਮਕਸਦ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਨਾ, ਸਿੱਖੀ ਸਿਧਾਂਤਾਂ ਨੂੰ ਮਜ਼ਬੂਤ ਕਰਨਾ ਅਤੇ ਕੌਮ ਵਿੱਚ ਏਕਤਾ ਦਾ ਸੁਨੇਹਾ ਦੇਣਾ ਹੈ। ਉਨ੍ਹਾਂ ਗੁਰੂ-ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਕਾਰਵਾਈਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਨੂੰ ਕੌਮ ਕਦੇ ਪ੍ਰਵਾਨ ਨਹੀਂ ਕਰਦੀ। ਉਨ੍ਹਾਂ ਇਤਿਹਾਸ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਬਦਾਲੀ ਅਤੇ ਨਾਦਰ ਸ਼ਾਹ ਵਰਗੇ ਅਨੇਕਾਂ ਹਮਲਾਵਰ ਆਏ ਤੇ ਖ਼ਤਮ ਹੋ ਗਏ, ਪਰ ਗੁਰੂ ਦਾ ਪੰਥ ਸਦਾ ਅਡੋਲ ਰਿਹਾ ਅਤੇ ਰਹੇਗਾ। ਉਨ੍ਹਾਂ ਸੰਗਤ ਨੂੰ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।


ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਨੇ ਵਿਸ਼ਵਾਸ ਦਿਵਾਇਆ ਕਿ ਇਸ ਮਾਰਚ ਪ੍ਰਤੀ ਨੌਜਵਾਨਾਂ ਅਤੇ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਘਰ-ਘਰ ਜਾ ਕੇ ਪ੍ਰਚਾਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਵੀ ਮੀਰੀ ਪੀਰੀ ਖਾਲਸਾ ਮਾਰਚ ਨੂੰ ਸੁਚੱਜੇ ਅਤੇ ਸਫ਼ਲ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਪਣੇ ਅਹਿਮ ਸੁਝਾਅ ਦਿੱਤੇ। ਇਸ ਮੌਕੇ ਸ਼੍ਰੋਮਣੀ ਕਮੇਟੀ ਅੰਤ੍ਰਿੰਗ ਮੈਂਬਰ ਸ. ਮੇਜਰ ਸਿੰਘ ਢਿੱਲੋਂ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਅਮਰਜੀਤ ਸਿੰਘ ਚਾਵਲਾ, ਸ. ਹਰਪਾਲ ਸਿੰਘ ਜੱਲ੍ਹਾ , ਜਥੇਦਾਰ ਕੇਵਲ ਸਿੰਘ, ਸ. ਪਰਮਜੀਤ ਸਿੰਘ ਲੱਖੇਵਾਲ, ਬਾਬਾ ਬੂਟਾ ਸਿੰਘ, ਜਥੇਦਾਰ ਰਣਬੀਰ ਸਿੰਘ ਖੱਟੜਾ, ਜਥੇਦਾਰ ਅਵਤਾਰ ਸਿੰਘ ਰਿਆ, ਸ. ਅਜਮੇਰ ਸਿੰਘ ਖੇੜਾ, ਸ. ਅਵਤਾਰ ਸਿੰਘ ਵਣਵਾਲਾ, ਸ. ਗੁਰਬਖ਼ਸ਼ ਸਿੰਘ ਖਾਲਸਾ, ਸਕੱਤਰ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਬਾਬਾ ਗੁਰਤਾ ਸਿੰਘ , ਸ. ਸੁਰਜੀਤ ਸਿੰਘ ਗੋਬਿੰਦਪੁਰ, ਜਥੇਦਾਰ ਧਿਆਨ ਸਿੰਘ, ਸ. ਗੁਰਪ੍ਰਤਾਪ ਸਿੰਘ ਇੰਚਾਰਜ ਸਬ ਆਫਿਸ ਧਰਮ ਪ੍ਰਚਾਰ ਸ੍ਰੀ ਅਨੰਦਪੁਰ ਸਾਹਿਬ, ਸ: ਭੋਲਾ ਸਿੰਘ ਇੰਚਾਰਜ ਸਬ ਆਫਿਸ ਧਰਮ ਪ੍ਰਚਾਰ ਤਲਵੰਡੀ ਸਾਹਿਬ, ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ ਅਤੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਹਾਜ਼ਰ ਸਨ।

 

Have something to say? Post your comment

ਅਤੇ ਪੰਜਾਬ ਖਬਰਾਂ

ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਸਲਾਨਾ ਜੋੜ ਮੇਲੇ ਦੌਰਾਨ ਹੋਏ ਨਤਮਸਤਕ

ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਸਲਾਨਾ ਜੋੜ ਮੇਲੇ ਦੌਰਾਨ ਹੋਏ ਨਤਮਸਤਕ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਕੀਤੀ ਖ਼ਾਸ ਅਪੀਲ, ਘੱਟੋ-ਘੱਟ 3 ਬੱਚੇ ਕਰੋ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਕੀਤੀ ਖ਼ਾਸ ਅਪੀਲ, ਘੱਟੋ-ਘੱਟ 3 ਬੱਚੇ ਕਰੋ

ਫਗਵਾੜਾ ਦੇ ਮਸ਼ਹੂਰ ਹਸਪਤਾਲ 'ਚ ਲੱਗੀ ਅੱਗ! ਪਈਆਂ ਭਾਜੜਾਂ

ਫਗਵਾੜਾ ਦੇ ਮਸ਼ਹੂਰ ਹਸਪਤਾਲ 'ਚ ਲੱਗੀ ਅੱਗ! ਪਈਆਂ ਭਾਜੜਾਂ

ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ ਦਿੱਤੀ ਵੱਡੀ ਜ਼ਿੰਮੇਵਾਰੀ, ਨਿਤਿਨ ਨਬੀਨ ਨੇ ਕੀਤਾ ਐਲਾਨ

ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ ਦਿੱਤੀ ਵੱਡੀ ਜ਼ਿੰਮੇਵਾਰੀ, ਨਿਤਿਨ ਨਬੀਨ ਨੇ ਕੀਤਾ ਐਲਾਨ

ਸ਼ੇਰ-ਏ-ਪੰਜਾਬ ਢਾਬਾ ਮਾਲਕ ਖ਼ਿਲਾਫ਼ ਗ਼ੈਰ-ਕਾਨੂੰਨੀ ਤੌਰ ’ਤੇ ਸ਼ਰਾਬ ਪਿਆਉਣ ਦੇ ਦੋਸ਼ ਹੇਠ ਕੇਸ ਦਰਜ

ਸ਼ੇਰ-ਏ-ਪੰਜਾਬ ਢਾਬਾ ਮਾਲਕ ਖ਼ਿਲਾਫ਼ ਗ਼ੈਰ-ਕਾਨੂੰਨੀ ਤੌਰ ’ਤੇ ਸ਼ਰਾਬ ਪਿਆਉਣ ਦੇ ਦੋਸ਼ ਹੇਠ ਕੇਸ ਦਰਜ

ਭਾਰਤ-ਪਾਕਿ ਸਰਹੱਦ 'ਤੇ ਵਿਸ਼ੇਸ਼ ਤਰੀਕੇ ਨਾਲ ਮਨਾਇਆ ਜਾਵੇਗਾ 'ਰੱਖੜੀ' ਦਾ ਤਿਉਹਾਰ

ਭਾਰਤ-ਪਾਕਿ ਸਰਹੱਦ 'ਤੇ ਵਿਸ਼ੇਸ਼ ਤਰੀਕੇ ਨਾਲ ਮਨਾਇਆ ਜਾਵੇਗਾ 'ਰੱਖੜੀ' ਦਾ ਤਿਉਹਾਰ

ਸ਼ਿਮਲਾ ਹੋਵੇਗਾ ਖ਼ਾਲਿਸਤਾਨ ਦੀ ਰਾਜਧਾਨੀ - ਗੁਰਪਤਵੰਤ ਸਿੰਘ ਪੰਨੂੰ

ਸ਼ਿਮਲਾ ਹੋਵੇਗਾ ਖ਼ਾਲਿਸਤਾਨ ਦੀ ਰਾਜਧਾਨੀ - ਗੁਰਪਤਵੰਤ ਸਿੰਘ ਪੰਨੂੰ

ਅਗਰਵਾਲ ਸਭਾ ਵੱਲੋਂ  ਆਜਾਦੀ ਦਿਹਾੜਾ ਮਨਾਇਆ ਗਿਆ   

ਅਗਰਵਾਲ ਸਭਾ ਵੱਲੋਂ  ਆਜਾਦੀ ਦਿਹਾੜਾ ਮਨਾਇਆ ਗਿਆ   

ਗਗਨ PA ਦੇ ਮਾਤਾ ਜੀ ਦੇ ਅਕਾਲ ਚਲਾਣੇ ’ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਗਗਨ PA ਦੇ ਮਾਤਾ ਜੀ ਦੇ ਅਕਾਲ ਚਲਾਣੇ ’ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਧੀ ਮਾਰੂ ਸੋਚ ਬਰਦਾਸ਼ਤ ਨਹੀਂ—ਕਾਨੂੰਨ ਤੋੜਨ ਵਾਲੇ ਜਾਣਗੇ ਜੇਲ੍ਹ : ਡਾ. ਹਰੀਸ਼ ਕਿਰਪਾਲ

ਧੀ ਮਾਰੂ ਸੋਚ ਬਰਦਾਸ਼ਤ ਨਹੀਂ—ਕਾਨੂੰਨ ਤੋੜਨ ਵਾਲੇ ਜਾਣਗੇ ਜੇਲ੍ਹ : ਡਾ. ਹਰੀਸ਼ ਕਿਰਪਾਲ