Thursday, February 26, 2026
BREAKING
ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ IND vs ZIM T20 WC : ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ 'ਚ ਹੋਏ ਵੱਡੇ ਬਦਲਾਅ ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ' ਈਰਾਨ 'ਚ ਤਖ਼ਤਾਪਲਟ ਦੀ ਆਹਟ ! ਖਮੇਨੀ ਦੇ ਦਫਤਰ ਨੇੜੇ ਖੂਨੀ ਝੜਪ, 100 MEK ਲੜਾਕੇ ਢੇਰ SGPC ਵੱਲੋਂ ਦਫਤਰਾਂ 'ਚ ਪੈਂਟ-ਸ਼ਰਟ 'ਤੇ ਪਾਬੰਦੀ! ਕੀ ਅਕਾਲੀ ਦਲ ਦੀ ਟਿਕਟ 'ਤੇ ਚੋਣ ਲੜਨਗੇ ਬੱਬੂ ਮਾਨ ? KS ਮੱਖਣ ਦੇ ਬਿਆਨ 'ਤੇ 'ਮਾਨ' ਦਾ ਵੱਡਾ ਖੁਲਾਸਾ 'ਅਗਲਾ ਹਮਲਾ ਹੋਵੇਗਾ 'ਆਪ੍ਰੇਸ਼ਨ ਸਿੰਦੂਰ' ਤੋਂ ਵੀ ਖ਼ਤਰਨਾਕ', ਭਾਰਤੀ ਫੌਜ ਦੀ ਪਾਕਿਸਤਾਨ ਨੂੰ ਵੱਡੀ ਚਿਤਾਵਨੀ T20 CWC ; 'ਕਰੋ ਜਾਂ ਮਰੋ' ਮੁਕਾਬਲੇ 'ਚ ਭਾਰਤ ਦਾ ਸਾਹਮਣਾ ਅੱਜ Giant Killer ਜ਼ਿੰਬਾਬਵੇ ਨਾਲ ਕੀ ਅਕਾਲੀ-ਭਾਜਪਾ ਦਾ ਟੁੱਟਿਆ ਰਿਸ਼ਤਾ ਫਿਰ ਜੁੜੇਗਾ? ਅਮਿਤ ਸ਼ਾਹ ਦੇ ਦੌਰੇ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ

ਪੰਜਾਬ

ਤਿਉਹਾਰਾਂ ਤੋਂ ਪਹਿਲਾਂ ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ

01 ਅਕਤੂਬਰ, 2025 05:47 PM

ਚੰਡੀਗੜ੍ਹ : ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੇ 'ਗਰੁੱਪ ਡੀ' ਕਰਮਚਾਰੀਆਂ ਲਈ ਤਿਉਹਾਰਾਂ ਨੂੰ ਮਨਾਉਣ ਲਈ 10,000 ਰੁਪਏ ਪ੍ਰਤੀ ਕਰਮਚਾਰੀ ਵਿਆਜ-ਮੁਕਤ ਐਡਵਾਂਸ ਹਾਸਲ ਕਰਨ ਦੀ ਪੇਸ਼ਕਸ਼ ਦਾ ਐਲਾਨ ਕੀਤਾ। ਇਸ ਪਹਿਲਕਦਮੀ ਦਾ ਉਦੇਸ਼ ਲਗਭਗ 35,894 ਕਰਮਚਾਰੀਆਂ ਨੂੰ ਤਿਉਹਾਰਾਂ ਦੇ ਮੱਦੇਨਜ਼ਰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ। ਇੱਥੇ ਜਾਰੀ ਇਕ ਪ੍ਰੈਸ ਬਿਆਨ ਰਾਹੀਂ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀ ਆਪਣੇ ਕਰਮਚਾਰੀਆਂ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਕਿਹਾ ਕਿ ਵਿੱਤੀ ਸਾਲ 2024-25 ਦੌਰਾਨ ਸੂਬੇ ਵਿਚ 36,065 ਗਰੁੱਪ ਡੀ ਕਰਮਚਾਰੀ ਸਨ, ਜਿਨ੍ਹਾਂ ਵਿਚੋਂ 13,375 (ਲਗਭਗ 37 ਪ੍ਰਤੀਸ਼ਤ) ਨੇ ਇਹੀ ਐਡਵਾਂਸ ਲਿਆ, ਜਿਸ 'ਤੇ 13,37,50,000 ਰੁਪਏ ਖਰਚ ਹੋਏ।

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਜੇਕਰ ਸਾਰੇ ਯੋਗ ਗਰੁੱਪ ਡੀ ਕਰਮਚਾਰੀ ਇਸ ਵਿੱਤੀ ਸਾਲ ਵਿਚ ਇਸ ਐਡਵਾਂਸ ਦਾ ਲਾਭ ਲੈਂਦੇ ਹਨ, ਤਾਂ ਕੁੱਲ ਖਰਚ 35.89 ਕਰੋੜ ਰੁਪਏ ਹੋਣ ਦਾ ਅਨੁਮਾਨ ਹੈ। ਉਨ੍ਹਾਂ ਪੁਸ਼ਟੀ ਕੀਤੀ ਕਿ ਵਿੱਤੀ ਸਾਲ 2025-26 ਲਈ ਇਸ ਉਦੇਸ਼ ਲਈ 20 ਕਰੋੜ ਰੁਪਏ ਦਾ ਸ਼ੁਰੂਆਤੀ ਬਜਟ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਵਾਧੂ ਖਰਚ ਦੀ ਲੋੜ ਪਈ ਤਾਂ ਇਸ ਵਿੱਤੀ ਸਾਲ ਲਈ ਸੋਧੇ ਹੋਏ ਅਨੁਮਾਨਾਂ ਰਾਹੀਂ ਵਾਧੂ ਅਲਾਟਮੈਂਟ ਪ੍ਰਾਪਤ ਕਰਕੇ ਲੋੜੀਂਦੇ ਫੰਡ ਮੁਹੱਈਆ ਕਰ ਦਿੱਤੇ ਜਾਣਗੇ।

20 ਅਕਤੂਬਰ ਨੂੰ ਦੀਵਾਲੀ ਦੇ ਤਿਉਹਾਰ ਨੂੰ ਦੇਖਦੇ ਹੋਏ, ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਇਸ ਰਕਮ ਦੀ ਵੰਡ 17 ਅਕਤੂਬਰ ਤੱਕ ਖਜ਼ਾਨੇ ਵਿਚੋਂ ਕਰਵਾ ਦਿੱਤੀ ਜਾਵੇਗੀ। ਇਸ ਵਿਆਜ-ਮੁਕਤ ਐਡਵਾਂਸ ਦੀ ਅਦਾਇਗੀ ਸੰਬੰਧਤ ਕਰਮਚਾਰੀ ਵੱਲੋਂ ਪੰਜ ਬਰਾਬਰ ਮਾਸਿਕ ਕਿਸ਼ਤਾਂ ਵਿਚ ਕੀਤੀ ਜਾਵੇਗੀ, ਜਿਸਦੀ ਕਟੌਤੀ ਪ੍ਰਕਿਰਿਆ ਨਵੰਬਰ 2025 ਦੀ ਤਨਖਾਹ ਤੋਂ ਸ਼ੁਰੂ ਹੋਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'

SGPC ਵੱਲੋਂ ਦਫਤਰਾਂ 'ਚ ਪੈਂਟ-ਸ਼ਰਟ 'ਤੇ ਪਾਬੰਦੀ!

SGPC ਵੱਲੋਂ ਦਫਤਰਾਂ 'ਚ ਪੈਂਟ-ਸ਼ਰਟ 'ਤੇ ਪਾਬੰਦੀ!

ਕੀ ਅਕਾਲੀ-ਭਾਜਪਾ ਦਾ ਟੁੱਟਿਆ ਰਿਸ਼ਤਾ ਫਿਰ ਜੁੜੇਗਾ? ਅਮਿਤ ਸ਼ਾਹ ਦੇ ਦੌਰੇ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ

ਕੀ ਅਕਾਲੀ-ਭਾਜਪਾ ਦਾ ਟੁੱਟਿਆ ਰਿਸ਼ਤਾ ਫਿਰ ਜੁੜੇਗਾ? ਅਮਿਤ ਸ਼ਾਹ ਦੇ ਦੌਰੇ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ

ਇਲਾਜ ਲਈ ਬੈਂਗਲੁਰੂ ਪਹੁੰਚੇ CM ਮਾਨ! ਇਕ ਹਫ਼ਤਾ ਕੁਦਰਤੀ ਤਰੀਕੇ ਨਾਲ ਕਰਵਾਉਣਗੇ Treatment

ਇਲਾਜ ਲਈ ਬੈਂਗਲੁਰੂ ਪਹੁੰਚੇ CM ਮਾਨ! ਇਕ ਹਫ਼ਤਾ ਕੁਦਰਤੀ ਤਰੀਕੇ ਨਾਲ ਕਰਵਾਉਣਗੇ Treatment

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ 7ਵੀਂ ਬੱਸ ਰਵਾਨਾ

ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ 7ਵੀਂ ਬੱਸ ਰਵਾਨਾ

ਸਿਵਲ ਸਰਜਨ ਵਲੋਂ ਐਨ.ਸੀ.ਡੀ. ਤੇ ਹੋਰ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ

ਸਿਵਲ ਸਰਜਨ ਵਲੋਂ ਐਨ.ਸੀ.ਡੀ. ਤੇ ਹੋਰ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ