Friday, October 23, 2026
BREAKING
• ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ • ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ • ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ • 1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ • ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ • ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ • ‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ • ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ • ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ • JIO ਦੇ IPO ਨੇ ਰਚਿਆ ਇਤਿਹਾਸ, 1 ਕਰੋੜ ਅਰਜ਼ੀਆਂ ਨਾਲ ਬਣਾਇਆ ਵਿਸ਼ਵ ਰਿਕਾਰਡ

ਪੰਜਾਬ

ਤਿਉਹਾਰਾਂ ਦੀਆਂ ਖ਼ੁਸ਼ੀਆਂ ਦਰਮਿਆਨ ਮਠਿਆਈਆਂ ਵਿੱਚ ਮਿਲਾਵਟ ਬਰਦਾਸ਼ਤ ਨਹੀਂ: ਸਿਵਲ ਸਰਜਨ ਡਾ ਅਮਨ ਸੂਦ 

23 ਅਕਤੂਬਰ, 2026 06:19 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਸਾਫ਼-ਸੁਥਰੀਆਂ, ਮਿਆਰੀ, ਸੁਰੱਖਿਅਤ ਤੇ ਉੱਚ ਗੁਣਵੱਤਾ ਵਾਲੀਆਂ ਮਠਿਆਈਆਂ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਅਤੇ ਫੂਡ ਸੇਫਟੀ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਚੈਕਿੰਗ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਕਮਿਸ਼ਨਰ (ਫੂਡ) ਸ੍ਰੀਮਤੀ ਕੰਵਲਪ੍ਰੀਤ ਬਰਾੜ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਅਮਨ ਸੂਦ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਅਤੇ ਫੂਡ ਸੇਫਟੀ ਵਿਭਾਗ ਦੀ ਉੱਚ ਪੱਧਰੀ ਟੀਮ ਨੇ ਸ਼ੁੱਕਰਵਾਰ ਨੂੰ ਨਵਾਂਸ਼ਹਿਰ ਦੀਆਂ ਵੱਖ-ਵੱਖ ਮਠਿਆਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ।
 
ਇਸ ਦੌਰਾਨ ਤਿਉਹਾਰਾਂ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਅੰਦਰ ਮਠਿਆਈਆਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਸਿਵਲ ਸਰਜਨ ਡਾ. ਅਮਨ ਸੂਦ ਨੇ ਖੁਦ ਜਾਂਚ ਮੁਹਿੰਮ ਦੀ ਕਮਾਨ ਸੰਭਾਲ ਲਈ ਹੈ। ਸਿਵਲ ਸਰਜਨ ਡਾ ਅਮਨ ਸੂਦ ਖੁਦ ਮੈਦਾਨ ਵਿੱਚ ਉਤਰੇ ਅਤੇ ਫੂਡ ਸੇਫਟੀ ਟੀਮ ਨਾਲ ਮਿਲ ਕੇ ਰੰਗਦਾਰ ਪੇਠੇ, ਕਲਾਕੰਦ ਸਮੇਤ ਵੱਖ-ਵੱਖ ਰੰਗਦਾਰ ਮਠਿਆਈਆਂ ਦੇ ਸੈਂਪਲ ਭਰੇ। ਇਸ ਕਾਰਵਾਈ ਦਾ ਮਕਸਦ ਮਠਿਆਈਆਂ ਦੀ ਗੁਣਵੱਤਾ ਦੀ ਜਾਂਚ ਕਰਨਾ ਅਤੇ ਖਪਤਕਾਰਾਂ ਨੂੰ ਸੰਭਾਵਿਤ ਮਿਲਾਵਟ ਜਾਂ ਅਸੁਰੱਖਿਅਤ ਖੁਰਾਕ ਤੋਂ ਬਚਾਉਣਾ ਹੈ।
 
ਇਸ ਮੌਕੇ ਸਿਵਲ ਸਰਜਨ ਡਾ. ਅਮਨ ਸੂਦ ਨੇ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਮਠਿਆਈਆਂ ਦੀ ਮੰਗ ਵਧਣ ਕਾਰਨ ਮਠਿਆਈ ਵਿਕਰੇਤਾਵਾਂ ਨੂੰ ਖਾਧ ਵਸਤਾਂ ਦੀ ਗੁਣਵੱਤਾ, ਸਫ਼ਾਈ ਅਤੇ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਖੁਰਾਕ ਸੁਰੱਖਿਆ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਣ ’ਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ।
 
ਡਾ. ਅਮਨ ਸੂਦ ਨੇ ਕਿਹਾ ਕਿ ਮਠਿਆਈਆਂ ਵਿੱਚ ਵਰਤੇ ਜਾਣ ਵਾਲੇ ਰੰਗ, ਸਮੱਗਰੀ ਅਤੇ ਤਿਆਰੀ ਦੀ ਪ੍ਰਕਿਰਿਆ ਖੁਰਾਕ ਸੁਰੱਖਿਆ ਮਾਪਦੰਡਾਂ ਅਨੁਸਾਰ ਹੋਣੀ ਲਾਜ਼ਮੀ ਹੈ। ਉਨ੍ਹਾਂ ਮਠਿਆਈ ਵਿਕਰੇਤਾਵਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਮਠਿਆਈਆਂ ਵਿੱਚ ਸਿਰਫ਼ ਖੁਰਾਕ ਸੁਰੱਖਿਆ ਮਾਪਦੰਡਾਂ ਅਨੁਸਾਰ ਮਨਜ਼ੂਰਸ਼ੁਦਾ ਰੰਗਾਂ ਦੀ ਹੀ ਨਿਰਧਾਰਤ ਮਾਤਰਾ ਵਿੱਚ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮਠਿਆਈਆਂ ਨੂੰ ਆਕਰਸ਼ਕ ਦਿਖਾਉਣ ਲਈ ਗੈਰ-ਮਨਜ਼ੂਰਸ਼ੁਦਾ ਰੰਗਾਂ ਦੀ ਵਰਤੋਂ ਕਰਨਾ ਖਪਤਕਾਰਾਂ ਦੀ ਸਿਹਤ ਲਈ ਨੁਕਸਾਨਦੇਹ ਹੋ ਸਕਦਾ ਹੈ। ਇਸ ਲਈ ਦੁਕਾਨਦਾਰ ਮਠਿਆਈਆਂ ਦੀ ਦਿੱਖ ਦੀ ਬਜਾਏ ਉਨ੍ਹਾਂ ਦੀ ਗੁਣਵੱਤਾ, ਸ਼ੁੱਧਤਾ ਅਤੇ ਸੁਰੱਖਿਆ ਨੂੰ ਪਹਿਲ ਦੇਣ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਮਠਿਆਈਆਂ ਤਿਆਰ ਕਰਨ ਅਤੇ ਸਟੋਰ ਕਰਨ ਸਮੇਂ ਸਫ਼ਾਈ ਦੇ ਉੱਚ ਮਾਪਦੰਡਾਂ ਦੀ ਪਾਲਣਾ ਕੀਤੀ ਜਾਵੇ ਅਤੇ ਖੁਰਾਕ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
 
ਉਨ੍ਹਾਂ ਕਿਹਾ ਕਿ ਫੂਡ ਸੇਫਟੀ ਟੀਮ ਵੱਲੋਂ ਭਰੇ ਗਏ ਸੈਂਪਲ ਜਾਂਚ ਲਈ ਸਟੇਟ ਲੈਬਾਰਟਰੀ ਭੇਜੇ ਜਾਣਗੇ ਅਤੇ ਰਿਪੋਰਟਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਬੰਧਤ ਫੂਡ ਸੇਫਟੀ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਖੁਰਾਕੀ ਵਸਤਾਂ ਦੀ ਗੁਣਵੱਤਾ ਦੀ ਨਿਗਰਾਨੀ ਲਗਾਤਾਰ ਜਾਰੀ ਰੱਖੀ ਜਾਵੇ।
 
ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮਠਿਆਈਆਂ ਖਰੀਦਣ ਸਮੇਂ ਸਫ਼ਾਈ, ਗੁਣਵੱਤਾ ਅਤੇ ਭਰੋਸੇਯੋਗ ਦੁਕਾਨਦਾਰਾਂ ਨੂੰ ਤਰਜੀਹ ਦੇਣ। ਕਿਸੇ ਵੀ ਖੁਰਾਕੀ ਵਸਤੂ ਦੀ ਗੁਣਵੱਤਾ ਬਾਰੇ ਸ਼ੱਕ ਹੋਣ ’ਤੇ ਸਬੰਧਤ ਫੂਡ ਸੇਫਟੀ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ।
 
ਇਸ ਮੌਕੇ ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ, ਫੂਡ ਸੇਫਟੀ ਅਫਸਰ ਸ. ਬਿਕਰਮਜੀਤ ਸਿੰਘ, ਫੂਡ ਸੇਫਟੀ ਅਫਸਰ ਸ਼੍ਰੀ ਦਿਨੇਸ਼ਜੋਤ ਸਿੰਘ ਵਾਲੀਆ ਤੇ ਸਿਵਲ ਸਰਜਨ ਦੇ ਪੀ.ਏ. ਅਜੇ ਕੁਮਾਰ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
 
 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ 'ਚ ਭਾਰੀ ਹੰਗਾਮਾ, ਹਰਪਾਲ ਚੀਮਾ ਤੇ ਪਰਗਟ ਸਿੰਘ ਵਿਚਾਲੇ ਖੜਕੀ

ਪੰਜਾਬ ਵਿਧਾਨ ਸਭਾ 'ਚ ਭਾਰੀ ਹੰਗਾਮਾ, ਹਰਪਾਲ ਚੀਮਾ ਤੇ ਪਰਗਟ ਸਿੰਘ ਵਿਚਾਲੇ ਖੜਕੀ

ਨਿੱਕੇ ਸਿੱਧੂ ਲਈ Z+ ਸਿਕਿਓਰਿਟੀ ਦੀ ਮੰਗ, ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਪਹੁੰਚੀ ਚਿੱਠੀ

ਨਿੱਕੇ ਸਿੱਧੂ ਲਈ Z+ ਸਿਕਿਓਰਿਟੀ ਦੀ ਮੰਗ, ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਪਹੁੰਚੀ ਚਿੱਠੀ

ਪਰਵਿੰਦਰ ਝੋਟਾ ਕੇਸ: ਪ੍ਰਸ਼ਾਸਨ ਨੇ ਮੰਨੀਆਂ ਮੰਗਾਂ ਦਾ ਲਿਖਤੀ ਵੇਰਵਾ ਪਰਿਵਾਰ ਤੇ ਐਕਸ਼ਨ ਕਮੇਟੀ ਨੂੰ ਸੌਂਪਿਆ

ਪਰਵਿੰਦਰ ਝੋਟਾ ਕੇਸ: ਪ੍ਰਸ਼ਾਸਨ ਨੇ ਮੰਨੀਆਂ ਮੰਗਾਂ ਦਾ ਲਿਖਤੀ ਵੇਰਵਾ ਪਰਿਵਾਰ ਤੇ ਐਕਸ਼ਨ ਕਮੇਟੀ ਨੂੰ ਸੌਂਪਿਆ

2027 ਚੋਣਾਂ ਦੀ ਕਾਂਗਰਸ ਨੇ ਖਿੱਚੀ ਤਿਆਰੀ, 25 ਅਕਤੂਬਰ ਨੂੰ ਚੰਡੀਗੜ੍ਹ ਪੁੱਜਣਗੇ ਕੇ. ਸੀ. ਵੇਣੂਗੋਪਾਲ

2027 ਚੋਣਾਂ ਦੀ ਕਾਂਗਰਸ ਨੇ ਖਿੱਚੀ ਤਿਆਰੀ, 25 ਅਕਤੂਬਰ ਨੂੰ ਚੰਡੀਗੜ੍ਹ ਪੁੱਜਣਗੇ ਕੇ. ਸੀ. ਵੇਣੂਗੋਪਾਲ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਪੰਜਾਬ 'ਚ ਨਸ਼ਿਆਂ ਨੂੰ ਰੋਕਣ ਦੀ ਦਿਸ਼ਾ 'ਚ ਵੱਡਾ ਕਦਮ! ਗਜ਼ਟ ਨੋਟੀਫ਼ਿਕੇਸ਼ਨ ਜਾਰੀ

ਪੰਜਾਬ 'ਚ ਨਸ਼ਿਆਂ ਨੂੰ ਰੋਕਣ ਦੀ ਦਿਸ਼ਾ 'ਚ ਵੱਡਾ ਕਦਮ! ਗਜ਼ਟ ਨੋਟੀਫ਼ਿਕੇਸ਼ਨ ਜਾਰੀ

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਇਕ ਹੋਰ ਮੈਡੀਕਲ ਸਟੋਰ ਹੋਇਆ ਸੀਲ

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਇਕ ਹੋਰ ਮੈਡੀਕਲ ਸਟੋਰ ਹੋਇਆ ਸੀਲ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ 27 ਅਕਤੂਬਰ ਤੱਕ ਮੁਲਤਵੀ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ 27 ਅਕਤੂਬਰ ਤੱਕ ਮੁਲਤਵੀ

ਪਰਵਿੰਦਰ ਝੋਟੇ ਦਾ ਕਾਤਲ ਅਸ਼ਵਨੀ ਪਤਨੀ ਸਣੇ 5 ਦਿਨਾਂ ਦੇ ਪੁਲਸ ਰਿਮਾਂਡ 'ਤੇ, CBI ਨੇ ਪਾਈ ਸੀ ਗ੍ਰਿਫ਼ਤਾਰੀ

ਪਰਵਿੰਦਰ ਝੋਟੇ ਦਾ ਕਾਤਲ ਅਸ਼ਵਨੀ ਪਤਨੀ ਸਣੇ 5 ਦਿਨਾਂ ਦੇ ਪੁਲਸ ਰਿਮਾਂਡ 'ਤੇ, CBI ਨੇ ਪਾਈ ਸੀ ਗ੍ਰਿਫ਼ਤਾਰੀ

OSD ਰਾਜਬੀਰ ਘੁੰਮਣ CBI ਦਫ਼ਤਰ 'ਚ ਹੋਏ ਪੇਸ਼, ਮੁੜ ਕੀਤੀ ਗਈ ਪੁੱਛਗਿੱਛ

OSD ਰਾਜਬੀਰ ਘੁੰਮਣ CBI ਦਫ਼ਤਰ 'ਚ ਹੋਏ ਪੇਸ਼, ਮੁੜ ਕੀਤੀ ਗਈ ਪੁੱਛਗਿੱਛ