Saturday, October 17, 2026
BREAKING
• ਬਾਲ ਭਲਾਈ, ਬਜ਼ੁਰਗਾਂ, ਮਹਿਲਾਵਾਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ 20 ਅਕਤੂਬਰ ਤੱਕ ਕਰਵਾਉਣ ਆਨਲਾਈਨ ਰਜਿਸਟ੍ਰੇਸ਼ਨ • ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਧ ਪਦਾਰਥਾਂ ਦੀ ਗੁਣਵੱਤਾ ਨਾਲ ਨਾ ਕਰੋ ਸਮਝੌਤਾ: ਸਿਵਲ ਸਰਜਨ ਡਾ ਅਮਨ ਸੂਦ  • ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ

ਪੰਜਾਬ

ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਧ ਪਦਾਰਥਾਂ ਦੀ ਗੁਣਵੱਤਾ ਨਾਲ ਨਾ ਕਰੋ ਸਮਝੌਤਾ: ਸਿਵਲ ਸਰਜਨ ਡਾ ਅਮਨ ਸੂਦ 

17 ਅਕਤੂਬਰ, 2026 07:04 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਨੂੰ ਰੋਕਣ ਅਤੇ ਲੋਕਾਂ ਦੀ ਸਿਹਤ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸਿਵਲ ਸਰਜਨ ਡਾ. ਅਮਨ ਸੂਦ ਨੇ ਖਾਧ ਪਦਾਰਥ ਵਿਕਰੇਤਾਵਾਂ ਨੂੰ ਫੂਡ ਸੇਫ਼ਟੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਲੋੜ ਤੇ ਜ਼ੋਰ ਦੇਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਲੋਕਾਂ ਦੀ ਸਿਹਤ ਨਾਲ ਖਿਲਵਾੜ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
 
ਸਿਵਲ ਸਰਜਨ ਨੇ ਕਿਹਾ ਕਿ ਤਿਉਹਾਰਾਂ ਦੌਰਾਨ ਮਠਿਆਈਆਂ, ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਸਮੇਤ ਹੋਰ ਖਾਧ ਵਸਤਾਂ ਦੀ ਮੰਗ ਵਧ ਜਾਂਦੀ ਹੈ। ਅਜਿਹੇ ਸਮੇਂ ਖਾਧ ਪਦਾਰਥਾਂ ਦੀ ਗੁਣਵੱਤਾ, ਸਫ਼ਾਈ ਅਤੇ ਸੁਰੱਖਿਅਤ ਸਟੋਰੇਜ ਯਕੀਨੀ ਬਣਾਉਣਾ ਹੋਰ ਵੀ ਜ਼ਰੂਰੀ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਫੂਡ ਸੇਫ਼ਟੀ ਟੀਮਾਂ ਵੱਲੋਂ ਨਿਯਮਾਂ ਅਨੁਸਾਰ ਜਾਂਚ ਅਤੇ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਉਲੰਘਣਾ ਸਾਹਮਣੇ ਆਉਣ ’ਤੇ ਸਬੰਧਤ ਕਾਨੂੰਨ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ।
 
ਉਨ੍ਹਾਂ ਦੁਕਾਨਦਾਰਾਂ ਅਤੇ ਹਲਵਾਈਆਂ ਨੂੰ ਹਦਾਇਤ ਕੀਤੀ ਕਿ ਖਾਧ ਪਦਾਰਥ ਤਿਆਰ ਕਰਨ ਸਮੇਂ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਕਾਰੀਗਰ ਸਾਫ਼ ਕੱਪੜੇ ਪਹਿਨਣ, ਵਾਲਾਂ ਨੂੰ ਢੱਕ ਕੇ ਰੱਖਣ ਅਤੇ ਲੋੜ ਅਨੁਸਾਰ ਦਸਤਾਨਿਆਂ ਦੀ ਵਰਤੋਂ ਕਰਨ। ਖਾਧ ਪਦਾਰਥ ਤਿਆਰ ਕਰਨ ਅਤੇ ਸਟੋਰ ਕਰਨ ਲਈ ਸਾਫ਼ ਬਰਤਨਾਂ ਦੀ ਵਰਤੋਂ ਕੀਤੀ ਜਾਵੇ ਅਤੇ ਤਿਆਰ ਵਸਤਾਂ ਨੂੰ ਧੂੜ, ਮੱਖੀਆਂ ਅਤੇ ਹੋਰ ਗੰਦਗੀ ਤੋਂ ਬਚਾਉਣ ਲਈ ਢੱਕ ਕੇ ਰੱਖਿਆ ਜਾਵੇ।
 
ਡਾ. ਅਮਨ ਸੂਦ ਨੇ ਕਿਹਾ ਕਿ ਮਠਿਆਈਆਂ ਵਿੱਚ ਕੇਵਲ ਮਨਜ਼ੂਰਸ਼ੁਦਾ ਰੰਗਾਂ ਅਤੇ ਸਮੱਗਰੀ ਦੀ ਵਰਤੋਂ ਕੀਤੀ ਜਾਵੇ। ਬਾਸੀ, ਖ਼ਰਾਬ ਜਾਂ ਮਿਆਦ ਪੁੱਗ ਚੁੱਕੇ ਖਾਧ ਪਦਾਰਥਾਂ ਦੀ ਵਿਕਰੀ ਤੋਂ ਗੁਰੇਜ਼ ਕੀਤਾ ਜਾਵੇ। ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਨੂੰ ਉਚਿਤ ਤਾਪਮਾਨ ’ਤੇ ਸਟੋਰ ਕੀਤਾ ਜਾਵੇ ਅਤੇ ਖਾਧ ਪਦਾਰਥਾਂ ਦੇ ਲੇਬਲ, ਤਿਆਰੀ ਦੀ ਮਿਤੀ ਅਤੇ ਵਰਤੋਂ ਦੀ ਆਖ਼ਰੀ ਮਿਤੀ ਸਬੰਧੀ ਲਾਗੂ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਨੇ ਖਾਧ ਪਦਾਰਥ ਵਿਕਰੇਤਾਵਾਂ ਨੂੰ ਆਪਣੇ ਲਾਇਸੈਂਸ ਜਾਂ ਰਜਿਸਟ੍ਰੇਸ਼ਨ ਦੀ ਵੈਧਤਾ ਯਕੀਨੀ ਬਣਾਉਣ ਲਈ ਵੀ ਕਿਹਾ।
 
ਆਮ ਲੋਕਾਂ ਨੂੰ ਅਪੀਲ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਤਿਉਹਾਰਾਂ ਦੌਰਾਨ ਮਠਿਆਈਆਂ ਅਤੇ ਹੋਰ ਖਾਧ ਪਦਾਰਥ ਖਰੀਦਦੇ ਸਮੇਂ ਉਨ੍ਹਾਂ ਦੀ ਗੁਣਵੱਤਾ ਅਤੇ ਸਫ਼ਾਈ ਵੱਲ ਧਿਆਨ ਦਿੱਤਾ ਜਾਵੇ। ਖੁੱਲ੍ਹੇ ਵਿੱਚ ਪਏ, ਬਿਨਾਂ ਢੱਕੇ ਜਾਂ ਸ਼ੱਕੀ ਰੰਗ ਅਤੇ ਗੰਧ ਵਾਲੇ ਖਾਧ ਪਦਾਰਥਾਂ ਦੀ ਖਰੀਦ ਤੋਂ ਬਚਿਆ ਜਾਵੇ। ਭਰੋਸੇਯੋਗ ਦੁਕਾਨਾਂ ਤੋਂ ਹੀ ਖਾਧ ਪਦਾਰਥ ਖਰੀਦੇ ਜਾਣ ਅਤੇ ਪੈਕ ਕੀਤੀਆਂ ਵਸਤਾਂ ਦੀ ਮਿਆਦ ਅਤੇ ਲੇਬਲ ਦੀ ਜਾਂਚ ਕੀਤੀ ਜਾਵੇ।
 
ਉਨ੍ਹਾਂ ਕਿਹਾ ਕਿ ਸੁਰੱਖਿਅਤ ਖਾਧ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣਾ ਸਿਹਤ ਵਿਭਾਗ ਅਤੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਜੇਕਰ ਕਿਸੇ ਨਾਗਰਿਕ ਨੂੰ ਖਾਧ ਪਦਾਰਥਾਂ ਵਿੱਚ ਮਿਲਾਵਟ ਜਾਂ ਅਸੁਰੱਖਿਅਤ ਖਾਧ ਪਦਾਰਥਾਂ ਦੀ ਵਿਕਰੀ ਬਾਰੇ ਜਾਣਕਾਰੀ ਮਿਲਦੀ ਹੈ, ਤਾਂ ਉਹ ਸਿਹਤ ਵਿਭਾਗ ਜਾਂ ਫੂਡ ਸੇਫ਼ਟੀ ਅਧਿਕਾਰੀ ਨੂੰ ਸੂਚਿਤ ਕਰੇ, ਤਾਂ ਜੋ ਸਮੇਂ ਸਿਰ ਢੁਕਵੀਂ ਕਾਰਵਾਈ ਕੀਤੀ ਜਾ ਸਕੇ।
 
ਉਨ੍ਹਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਤਿਉਹਾਰਾਂ ਦੀਆਂ ਖ਼ੁਸ਼ੀਆਂ ਮਨਾਉਂਦੇ ਹੋਏ ਖਾਧ ਪਦਾਰਥਾਂ ਦੀ ਸੁਰੱਖਿਆ, ਸਫ਼ਾਈ ਅਤੇ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕਰਨ।
 
Have something to say? Post your comment

ਅਤੇ ਪੰਜਾਬ ਖਬਰਾਂ

ਬਾਲ ਭਲਾਈ, ਬਜ਼ੁਰਗਾਂ, ਮਹਿਲਾਵਾਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ 20 ਅਕਤੂਬਰ ਤੱਕ ਕਰਵਾਉਣ ਆਨਲਾਈਨ ਰਜਿਸਟ੍ਰੇਸ਼ਨ

ਬਾਲ ਭਲਾਈ, ਬਜ਼ੁਰਗਾਂ, ਮਹਿਲਾਵਾਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ 20 ਅਕਤੂਬਰ ਤੱਕ ਕਰਵਾਉਣ ਆਨਲਾਈਨ ਰਜਿਸਟ੍ਰੇਸ਼ਨ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ

ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ

ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ

ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ...

ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ...

LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ

LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ

ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ

ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ

CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ

CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ

ਕੰਨਿਆ ਭਰੂਣ ਹੱਤਿਆ ’ਤੇ ਜ਼ੀਰੋ ਟੌਲਰੈਂਸ, ਕਾਨੂੰਨ ਤੋਂ ਬਚ ਨਹੀਂ ਸਕਣਗੇ ਲਿੰਗ ਜਾਂਚ ਕਰਨ ਵਾਲੇ : ਡਾ. ਹਰੀਸ਼ ਕਿਰਪਾਲ

ਕੰਨਿਆ ਭਰੂਣ ਹੱਤਿਆ ’ਤੇ ਜ਼ੀਰੋ ਟੌਲਰੈਂਸ, ਕਾਨੂੰਨ ਤੋਂ ਬਚ ਨਹੀਂ ਸਕਣਗੇ ਲਿੰਗ ਜਾਂਚ ਕਰਨ ਵਾਲੇ : ਡਾ. ਹਰੀਸ਼ ਕਿਰਪਾਲ

ਡੇਲ੍ਹੀ ਮੋਰਨਿੰਗ ਫੁੱਟਬਾਲ ਕਲੱਬ ਦੇ ਸਟਾਰ ਖਿਡਾਰੀ ਵਿਕਰਮ ਨੇ ਜਨਮ ਦਿਨ ਤੇ ਫੁੱਟਬਾਲ ਮੈਚ ਕਰਵਾਇਆ

ਡੇਲ੍ਹੀ ਮੋਰਨਿੰਗ ਫੁੱਟਬਾਲ ਕਲੱਬ ਦੇ ਸਟਾਰ ਖਿਡਾਰੀ ਵਿਕਰਮ ਨੇ ਜਨਮ ਦਿਨ ਤੇ ਫੁੱਟਬਾਲ ਮੈਚ ਕਰਵਾਇਆ