Sunday, July 19, 2026
BREAKING
ਸੋਨਮ ਵਾਂਗਚੁਕ ਨੂੰ ਦਿੱਲੀ HC ਤੋਂ ਰਾਹਤ ਨਹੀਂ ! ਨਿੱਜੀ ਹਸਪਤਾਲ 'ਚ ਸ਼ਿਫਟ ਕਰਨ ਦੀ ਅਰਜ਼ੀ ਰੱਦ ਮੱਧ ਪ੍ਰਦੇਸ਼ 'ਚ ਲਾਗੂ ਹੋਵੇਗਾ UCC! ਮੋਹਨ ਕੈਬਨਿਟ ਨੇ ਲਾਈ ਮੋਹਰ, ਭਲਕੇ ਵਿਧਾਨ ਸਭਾ 'ਚ ਹੋਵੇਗਾ ਪੇਸ਼ 'ਵਾਂਗਚੁਕ ਨੂੰ ਕੀਤਾ ਜਾਵੇ ਰੈਫ਼ਰ..!' ਸੋਨਮ ਦੀ ਪਤਨੀ ਨੇ ਕੀਤਾ ਹਾਈ ਕੋਰਟ ਦਾ ਰੁਖ਼ 'ਚੁੱਪੀ ਤੋੜੋ PM ਸਾਬ੍ਹ..!', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਜੈਰਾਮ ਰਮੇਸ਼ ਨੇ ਸ਼ੇਅਰ ਕੀਤੀ ਪੋਸਟ ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼ ਮੰਤਰੀ ਮਨੀਲਾ 'ਚ ਹੋਣਗੇ ਇਕੱਠੇ ਪਾਕਿਸਤਾਨ 'ਚ ਅਫਗਾਨ ਸ਼ਰਨਾਰਥੀਆਂ 'ਤੇ ਕਹਿਰ, ਘਰ ਕੀਤੇ ਗਏ ਢਹਿ ਢੇਰੀ ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ 'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

ਚੰਡੀਗੜ੍ਹ

ਤਿਉਹਾਰਾਂ ਦੇ ਸੀਜ਼ਨ ’ਚ ਚੰਡੀਗੜ੍ਹ ਨੂੰ ਮਿਲੀਆਂ 2 ਹੋਰ ਸਪੈਸ਼ਲ ਰੇਲਗੱਡੀਆਂ

23 ਅਕਤੂਬਰ, 2024 01:54 PM

ਚੰਡੀਗੜ੍ਹ : ਤਿਉਹਾਰਾਂ ਦੇ ਸੀਜ਼ਨ ’ਚ ਚੰਡੀਗੜ੍ਹ ਨੂੰ ਦੋ ਹੋਰ ਸਪੈਸ਼ਲ ਰੇਲ ਗੱਡੀਆਂ ਮਿਲੀਆਂ ਹਨ। ਇਸ ਵਾਰ ਚੰਡੀਗੜ੍ਹ ਨੂੰ ਚਾਰ ਸਪੈਸ਼ਲ ਗੱਡੀਆਂ ਮਿਲ ਗਈਆਂ ਹਨ। ਇਹ ਪਹਿਲੀ ਵਾਰ ਹੈ ਕਿ ਚੰਡੀਗੜ੍ਹ ਨੂੰ ਇੰਨੀਆਂ ਜ਼ਿਆਦਾ ਰੇਲ ਗੱਡੀਆਂ ਮਿਲੀਆਂ ਹਨ, ਜਦੋਂ ਕਿ ਇਸ ਤੋਂ ਪਹਿਲਾਂ ਸਿਰਫ਼ ਚੰਡੀਗੜ੍ਹ-ਗੌਰਖਪੁਰ ਵਿਸ਼ੇਸ਼ ਰੇਲਗੱਡੀ ਹੀ ਮਿਲਦੀ ਸੀ। ਰੇਲਵੇ ਬੋਰਡ ਨੇ ਇਹ ਫ਼ੈਸਲਾ ਰੁਟੀਨ ਰੇਲਗੱਡੀਆਂ ’ਚ ਜ਼ਿਆਦਾ ਵੇਟਿੰਗ ਹੋਣ ਕਾਰਨ ਲਿਆ ਹੈ। ਇਹ ਦੋਵੇਂ ਗੱਡੀਆਂ 28 ਅਕਤੂਬਰ ਤੋਂ 5 ਨਵੰਬਰ ਤੱਕ ਚੱਲਣਗੀਆਂ। ਅੰਬਾਲਾ ਮੰਡਲ ਦੇ ਡੀ.ਆਰ.ਐੱਮ. ਮਨਦੀਪ ਸਿੰਘ ਭਾਟੀਆ ਨੇ ਦੱਸਿਆ ਕਿ ਚੰਡੀਗੜ੍ਹ ਤੋਂ ਗੋਰਖਪੁਰ ਤੇ ਨੰਗਲ ਡੈਮ ਤੋਂ ਵਾਰਾਣਸੀ ਦੋਵੇਂ ਵਿਸ਼ੇਸ਼ ਰੇਲ ਗੱਡੀਆਂ ਦੇ ਭਰ ਜਾਣ ਤੋਂ ਬਾਅਦ ਸ਼੍ਰੀਮਾਤਾ ਵੈਸ਼ਨੋ ਦੇਵੀ-ਨਿਊ ਬੋਂਗਾਈਗਾਂਵ ਅਤੇ ਜੰਮੂ ਤਵੀ-ਲਖਨਊ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

ਸ਼੍ਰੀਮਾਤਾ ਵੈਸ਼ਨੋ ਦੇਵੀ-ਨਿਊ ਬੋਂਗਾਈਗਾਂਵ ਸਪੈਸ਼ਲ ਰੇਲ ਗੱਡੀ
ਗੱਡੀ ਨੰਬਰ 04680 ਸ਼੍ਰੀਮਾਤਾ ਵੈਸ਼ਨੋ ਦੇਵੀ-ਨਿਊ ਬੋਂਗਾਈਗਾਂਵ ਸਪੈਸ਼ਲ ਗੱਡੀ 28 ਅਕਤੂਬਰ ਅਤੇ 2 ਨਵੰਬਰ ਨੂੰ ਸ਼ਾਮ 6.40 ਵਜੇ ਸ਼੍ਰੀਮਾਤਾ ਵੈਸ਼ਨੋ ਦੇਵੀ ਤੋਂ ਚੱਲੇਗੀ। ਅਗਲੇ ਦਿਨ ਇਹ ਸਵੇਰੇ 4.15 ਵਜੇ ਚੰਡੀਗੜ੍ਹ ਤੇ 5 ਵਜੇ ਅੰਬਾਲਾ ਪਹੁੰਚੇਗੀ। ਇਹ ਅਗਲੇ ਦਿਨ ਸ਼ਾਮ 4.20 ਵਜੇ ਨਿਊ ਬੋਂਗਾਈਗਾਂਵ ਪਹੁੰਚੇਗੀ। ਇਹ ਗੱਡੀ ਸ਼੍ਰੀਮਾਤਾ ਵੈਸ਼ਨੋ ਦੇਵੀ, ਜੰਮੂਤਵੀ, ਪਠਾਨਕੋਟ ਕੈਂਟ, ਜਲੰਧਰ ਕੈਂਟ, ਸਾਹਨੇਵਾਲ, ਚੰਡੀਗੜ੍ਹ, ਅੰਬਾਲਾ, ਸਹਾਰਨਪੁਰ, ਮੁਰਾਦਾਬਾਦ, ਬਰੇਲੀ, ਸੀਤਾਪੁਰ, ਗੋੜਾ, ਬਸਤੀ, ਗੋਰਖਪੁਰ, ਛਪਰਾ, ਹਾਜੀਪੁਰ, ਬਰੌਨੀ, ਬੇਗੂਸਰਾਏ, ਖਗੜੀਆ, ਕਟਿਹਾਰ ਅਤੇ ਕਿਸ਼ਨਗੰਜ ਤੇ ਨਵਾਂ ਬੋਂਗਾਈਗਾਂਵ ਪਹੁੰਚੇਗੀ।

ਜੰਮੂਤਵੀ-ਲਖਨਊ ਸਪੈਸ਼ਲ ਗੱਡੀ
ਗੱਡੀ ਨੰਬਰ 04608 ਜੰਮੂ ਤਵੀ-ਲਖਨਊ ਸਪੈਸ਼ਲ ਗੱਡੀ 30 ਅਕਤੂਬਰ ਤੇ 4 ਨਵੰਬਰ ਨੂੰ ਚੱਲੇਗੀ। ਇਹ ਗੱਡੀ ਜੰਮੂ ਤਵੀ ਤੋਂ ਰਾਤ 8.20 ਵਜੇ ਰਵਾਨਾ ਹੋਵੇਗੀ ਤੇ ਸਵੇਰੇ 4.05 ਵਜੇ ਚੰਡੀਗੜ੍ਹ ਪਹੁੰਚੇਗੀ। ਇਹ ਅਗਲੇ ਦਿਨ ਸ਼ਾਮ 4.55 ਵਜੇ ਲਖਨਊ ਪਹੁੰਚੇਗੀ। ਵਾਪਸੀ ਵਿਚ ਗੱਡੀ ਨੰਬਰ 04607 ਲਖਨਊ ਤੋਂ ਸ਼ਾਮ 7.10 ਵਜੇ ਚੱਲੇਗੀ। ਇਹ ਗੱਡੀ ਜੰਮੂਤਵੀ, ਪਠਾਨਕੋਟ, ਜਲੰਧਰ ਕੈਂਟ, ਚੰਡੀਗੜ੍ਹ, ਅੰਬਾਲਾ, ਸਹਾਰਨਪੁਰ, ਮੁਰਾਦਾਬਾਦ, ਬਰੇਲੀ, ਸ਼ਾਹਜਹਾਂਪੁਰ, ਹਰਦੋਈ ਤੇ ਲਖਨਊ ਜਾਵੇਗੀ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ