Thursday, October 29, 2026
BREAKING
• ਪੰਜਾਬੀ ਕਲਾਕਾਰਾਂ ਦੇ ਵਫ਼ਦ ਨੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਗੰਭੀਰ ਮੁੱਦਿਆਂ ਨੂੰ ਲੈ ਕੇ ਕੀਤੀ ਅਹਿਮ ਬੈਠਕ • ਜਾਖੜ ਵੱਲੋਂ ਗਵਰਨਰ ਪੱਤਰ, ਸੂਬੇ 'ਚ ਤੁਰੰਤ ਚੋਣ ਜ਼ਾਬਤਾ ਲਗਾਉਣ ਦੀ ਮੰਗ • ਪੰਜਾਬ ਕਾਂਗਰਸ ਵੱਲੋਂ ਇਨਸਾਫ਼ ਰੈਲੀ ਕਰਨ ਦਾ ਐਲਾਨ • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ ਕੀ ਬੋਲੇ • ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਦੀ ਰਿਸੈਪਸ਼ਨ 'ਚ ਪਹੁੰਚੇ ਸੁਖਬੀਰ, ਹਰਸਿਮਰਤ ਤੇ ਕੇਵਲ ਢਿੱਲੋਂ ਸਣੇ ਵੱਡੇ ਲੀਡਰ • ਪੰਜਾਬ 'ਚ ਰੂਹ ਕੰਬਾਊ ਘਟਨਾ! ਪਿਓ ਵੱਲੋਂ ਧੀ ਦਾ ਬੇਰਹਿਮੀ ਨਾਲ ਕਤ*ਲ • Diljit Dosanjh ਦੇ Concert 'ਚ ਜਾਣ ਵਾਲਿਆਂ ਲਈ ਅਹਿਮ ਖ਼ਬਰ, ਜਾਰੀ ਹੋਈ ਐਡਵਾਈਜ਼ਰੀ • ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ ’ਤੇ ਕੇਂਦਰ ਦੀ ਤਰਜ਼ ’ਤੇ ਮੁਲਾਜ਼ਮਾਂ ਨੂੰ ਮਿਲੇਗਾ 63% DA: ਕੇਵਲ ਸਿੰਘ ਢਿੱਲੋਂ • 'ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਬਣਾਵਾਂਗੇ ਨਵਾਂ ਕਾਨੂੰਨ', ਸੁਖਬੀਰ ਸਿੰਘ ਬਾਦਲ ਨੇ ਕੀਤੇ ਵੱਡੇ ਐਲਾਨ • ਪੰਜਾਬ : ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਬਦਲਿਆ ਸਮਾਂ

ਪੰਜਾਬ

ਤਿਉਹਾਰਾਂ ਦੌਰਾਨ ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਸਖ਼ਤ, ਮਠਿਆਈਆਂ ਦੇ ਸੈਂਪਲ ਭਰੇ

29 ਅਕਤੂਬਰ, 2026 06:40 PM

 

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਸ਼ੁੱਧ, ਸੁਰੱਖਿਅਤ ਅਤੇ ਮਿਆਰੀ ਖਾਧ ਪਦਾਰਥ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜਾਂਚ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। 
 
ਮਾਣਯੋਗ ਕਮਿਸ਼ਨਰ ਫੂਡ ਸੇਫਟੀ ਸ੍ਰੀਮਤੀ ਕੰਵਲਪ੍ਰੀਤ ਬਰਾੜ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਅਮਨ ਸੂਦ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਫੂਡ ਸੇਫਟੀ ਟੀਮ ਵੱਲੋਂ ਬਲਾਚੌਰ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਖਾਧ ਪਦਾਰਥਾਂ ਦੀਆਂ ਦੁਕਾਨਾਂ ਅਤੇ ਹਲਵਾਈਆਂ ਦੀਆਂ ਵਰਕਸ਼ਾਪਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਰੱਤੇਵਾਲ, ਕਾਠਗੜ੍ਹ ਅਤੇ ਹੋਰ ਇਲਾਕਿਆਂ ਵਿੱਚ ਮਠਿਆਈਆਂ ਦੀਆਂ ਦੁਕਾਨਾਂ ਤੋਂ ਬੇਸਣ, ਬਰਫ਼ੀ, ਦੁੱਧ, ਗੁਲਾਬ ਜਾਮੁਨ, ਰਸਗੁੱਲੇ, ਖੋਆ, ਫੇਣੀਆਂ ਅਤੇ ਪਤੀਸੇ ਦੇ ਸੈਂਪਲ ਲਏ ਗਏ। ਇਸ ਤੋਂ ਇਲਾਵਾ ਮਠਿਆਈਆਂ ਤਿਆਰ ਕਰਨ ਵਾਲੀਆਂ ਵਰਕਸ਼ਾਪਾਂ ਵਿੱਚ ਸਫ਼ਾਈ ਅਤੇ ਖਾਧ ਸੁਰੱਖਿਆ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਗਿਆ।
 
ਜਾਂਚ ਦੌਰਾਨ ਵਰਕਸ਼ਾਪਾਂ ਵਿੱਚ ਪਾਈਆਂ ਗਈਆਂ ਕਮੀਆਂ ਨੂੰ ਦੂਰ ਕਰਨ ਲਈ ਸਬੰਧਤ ਦੁਕਾਨਦਾਰਾਂ ਅਤੇ ਹਲਵਾਈਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ। ਉਨ੍ਹਾਂ ਨੂੰ ਕੰਮ ਵਾਲੀਆਂ ਥਾਵਾਂ, ਉਪਕਰਨਾਂ ਅਤੇ ਮਠਿਆਈਆਂ ਤਿਆਰ ਕਰਨ ਵਾਲੇ ਖੇਤਰਾਂ ਵਿੱਚ ਪੂਰੀ ਸਫ਼ਾਈ ਰੱਖਣ, ਕਰਮਚਾਰੀਆਂ ਵੱਲੋਂ ਦਸਤਾਨੇ, ਸਿਰ ਢਕਣ ਲਈ ਕੈਪ ਅਤੇ ਐਪਰਨ ਦੀ ਵਰਤੋਂ ਯਕੀਨੀ ਬਣਾਉਣ ਅਤੇ ਦੁੱਧ, ਖੋਆ, ਪਨੀਰ ਸਮੇਤ ਹੋਰ ਕੱਚਾ ਮਾਲ ਲਾਇਸੰਸਸ਼ੁਦਾ ਵਿਕਰੇਤਾਵਾਂ ਤੋਂ ਹੀ ਖਰੀਦਣ ਲਈ ਕਿਹਾ ਗਿਆ।
 
ਮਠਿਆਈਆਂ ਵਿੱਚ ਵਰਤੇ ਜਾਣ ਵਾਲੇ ਰੰਗ ਸਿਰਫ਼ ਮਨਜ਼ੂਰਸ਼ੁਦਾ ਖਾਧ ਰੰਗ ਹੀ ਹੋਣੇ ਚਾਹੀਦੇ ਹਨ ਅਤੇ ਉਨ੍ਹਾਂ ਦੀ ਵਰਤੋਂ ਨਿਰਧਾਰਤ ਹੱਦਾਂ ਅਨੁਸਾਰ ਕੀਤੀ ਜਾਵੇ। ਇਸੇ ਤਰ੍ਹਾਂ ਚਾਂਦੀ ਦਾ ਵਰਕ ਵੀ ਖਾਧ ਸੁਰੱਖਿਆ ਦੇ ਲਾਗੂ ਮਾਪਦੰਡਾਂ ਅਨੁਸਾਰ ਹੋਣਾ ਲਾਜ਼ਮੀ ਹੈ। ਦੁਕਾਨਦਾਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਖਾਧ ਪਦਾਰਥਾਂ ਦੀ ਤਿਆਰੀ, ਸਟੋਰੇਜ ਅਤੇ ਵਿਕਰੀ ਦੌਰਾਨ ਸਾਰੇ ਨਿਯਮਾਂ ਦੀ ਪਾਲਣਾ ਕਰਨ।
 
ਇਸ ਮੌਕੇ ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਨੇ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਵਿੱਚ ਮਠਿਆਈਆਂ ਅਤੇ ਹੋਰ ਖਾਧ ਪਦਾਰਥਾਂ ਦੀ ਮੰਗ ਵਧਣ ਕਾਰਨ ਉਨ੍ਹਾਂ ਦੀ ਗੁਣਵੱਤਾ ਅਤੇ ਸ਼ੁੱਧਤਾ ਯਕੀਨੀ ਬਣਾਉਣਾ ਹੋਰ ਵੀ ਜ਼ਰੂਰੀ ਹੋ ਜਾਂਦਾ ਹੈ। ਫੂਡ ਸੇਫਟੀ ਵਿਭਾਗ ਤੇ ਸਿਹਤ ਵਿਭਾਗ ਵੱਲੋਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੀ ਕਿਸੇ ਵੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੁਕਾਨਦਾਰਾਂ ਅਤੇ ਹਲਵਾਈਆਂ ਨੂੰ ਕਿਹਾ ਕਿ ਉਹ ਵੱਧ ਮੁਨਾਫ਼ੇ ਦੀ ਬਜਾਏ ਲੋਕਾਂ ਦੀ ਸਿਹਤ ਨੂੰ ਪਹਿਲ ਦੇਣ ਅਤੇ ਖਾਧ ਸੁਰੱਖਿਆ ਮਾਪਦੰਡਾਂ ਦੀ ਇਮਾਨਦਾਰੀ ਨਾਲ ਪਾਲਣਾ ਕਰਨ।
 
ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਮਠਿਆਈਆਂ ਅਤੇ ਹੋਰ ਖਾਧ ਪਦਾਰਥ ਭਰੋਸੇਯੋਗ ਦੁਕਾਨਾਂ ਤੋਂ ਖਰੀਦਣ, ਪੈਕ ਕੀਤੇ ਉਤਪਾਦਾਂ ’ਤੇ ਲੇਬਲ ਅਤੇ ਮਿਆਦ ਦੀ ਜਾਂਚ ਕਰਨ ਅਤੇ ਕਿਸੇ ਵੀ ਖਾਧ ਪਦਾਰਥ ਦੀ ਗੁਣਵੱਤਾ ਸਬੰਧੀ ਸ਼ੱਕ ਹੋਣ ’ਤੇ ਫੂਡ ਸੇਫਟੀ ਵਿਭਾਗ ਨੂੰ ਸੂਚਿਤ ਕਰਨ। ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਧ ਪਦਾਰਥਾਂ ਦੀ ਜਾਂਚ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
 
ਇਸ ਜਾਂਚ ਮੁਹਿੰਮ ਵਿੱਚ ਫੂਡ ਸੇਫਟੀ ਅਫ਼ਸਰ ਸ. ਬਿਕਰਮਜੀਤ ਸਿੰਘ ਅਤੇ ਸ. ਦਿਨੇਸ਼ਜੋਤ ਸਿੰਘ ਵਾਲੀਆ ਵੀ ਸ਼ਾਮਲ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬੀ ਕਲਾਕਾਰਾਂ ਦੇ ਵਫ਼ਦ ਨੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਗੰਭੀਰ ਮੁੱਦਿਆਂ ਨੂੰ ਲੈ ਕੇ ਕੀਤੀ ਅਹਿਮ ਬੈਠਕ

ਪੰਜਾਬੀ ਕਲਾਕਾਰਾਂ ਦੇ ਵਫ਼ਦ ਨੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਗੰਭੀਰ ਮੁੱਦਿਆਂ ਨੂੰ ਲੈ ਕੇ ਕੀਤੀ ਅਹਿਮ ਬੈਠਕ

ਜਾਖੜ ਵੱਲੋਂ ਗਵਰਨਰ ਪੱਤਰ, ਸੂਬੇ 'ਚ ਤੁਰੰਤ ਚੋਣ ਜ਼ਾਬਤਾ ਲਗਾਉਣ ਦੀ ਮੰਗ

ਜਾਖੜ ਵੱਲੋਂ ਗਵਰਨਰ ਪੱਤਰ, ਸੂਬੇ 'ਚ ਤੁਰੰਤ ਚੋਣ ਜ਼ਾਬਤਾ ਲਗਾਉਣ ਦੀ ਮੰਗ

ਪੰਜਾਬ ਕਾਂਗਰਸ ਵੱਲੋਂ ਇਨਸਾਫ਼ ਰੈਲੀ ਕਰਨ ਦਾ ਐਲਾਨ

ਪੰਜਾਬ ਕਾਂਗਰਸ ਵੱਲੋਂ ਇਨਸਾਫ਼ ਰੈਲੀ ਕਰਨ ਦਾ ਐਲਾਨ

ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ ਕੀ ਬੋਲੇ

ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ ਕੀ ਬੋਲੇ

ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਦੀ ਰਿਸੈਪਸ਼ਨ 'ਚ ਪਹੁੰਚੇ ਸੁਖਬੀਰ, ਹਰਸਿਮਰਤ ਤੇ ਕੇਵਲ ਢਿੱਲੋਂ ਸਣੇ ਵੱਡੇ ਲੀਡਰ

ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਦੀ ਰਿਸੈਪਸ਼ਨ 'ਚ ਪਹੁੰਚੇ ਸੁਖਬੀਰ, ਹਰਸਿਮਰਤ ਤੇ ਕੇਵਲ ਢਿੱਲੋਂ ਸਣੇ ਵੱਡੇ ਲੀਡਰ

ਪੰਜਾਬ 'ਚ ਰੂਹ ਕੰਬਾਊ ਘਟਨਾ! ਪਿਓ ਵੱਲੋਂ ਧੀ ਦਾ ਬੇਰਹਿਮੀ ਨਾਲ ਕਤ*ਲ

ਪੰਜਾਬ 'ਚ ਰੂਹ ਕੰਬਾਊ ਘਟਨਾ! ਪਿਓ ਵੱਲੋਂ ਧੀ ਦਾ ਬੇਰਹਿਮੀ ਨਾਲ ਕਤ*ਲ

ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ ’ਤੇ ਕੇਂਦਰ ਦੀ ਤਰਜ਼ ’ਤੇ ਮੁਲਾਜ਼ਮਾਂ ਨੂੰ ਮਿਲੇਗਾ 63% DA: ਕੇਵਲ ਸਿੰਘ ਢਿੱਲੋਂ

ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ ’ਤੇ ਕੇਂਦਰ ਦੀ ਤਰਜ਼ ’ਤੇ ਮੁਲਾਜ਼ਮਾਂ ਨੂੰ ਮਿਲੇਗਾ 63% DA: ਕੇਵਲ ਸਿੰਘ ਢਿੱਲੋਂ

'ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਬਣਾਵਾਂਗੇ ਨਵਾਂ ਕਾਨੂੰਨ', ਸੁਖਬੀਰ ਸਿੰਘ ਬਾਦਲ ਨੇ ਕੀਤੇ ਵੱਡੇ ਐਲਾਨ

'ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਬਣਾਵਾਂਗੇ ਨਵਾਂ ਕਾਨੂੰਨ', ਸੁਖਬੀਰ ਸਿੰਘ ਬਾਦਲ ਨੇ ਕੀਤੇ ਵੱਡੇ ਐਲਾਨ

ਪੰਜਾਬ : ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਬਦਲਿਆ ਸਮਾਂ

ਪੰਜਾਬ : ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਬਦਲਿਆ ਸਮਾਂ

ਸਟ੍ਰੋਕ ਦੀ ਸਥਿਤੀ ਵਿੱਚ ਹਰ ਮਿੰਟ ਕੀਮਤੀ; ਦੇਰੀ ਨਾਲ ਵਧ ਸਕਦਾ ਹੈ ਸਥਾਈ ਅਪੰਗਤਾ ਦਾ ਖ਼ਤਰਾ : ਸਿਵਲ ਸਰਜਨ ਡਾ ਅਮਨ ਸੂਦ 

ਸਟ੍ਰੋਕ ਦੀ ਸਥਿਤੀ ਵਿੱਚ ਹਰ ਮਿੰਟ ਕੀਮਤੀ; ਦੇਰੀ ਨਾਲ ਵਧ ਸਕਦਾ ਹੈ ਸਥਾਈ ਅਪੰਗਤਾ ਦਾ ਖ਼ਤਰਾ : ਸਿਵਲ ਸਰਜਨ ਡਾ ਅਮਨ ਸੂਦ