Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਤਿਓਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ 'ਚ ਮਿਲਾਵਟਖੋਰੀ ਬਰਦਾਸ਼ਤ ਨਹੀਂ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ

29 ਸਤੰਬਰ, 2025 04:28 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਜੀ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨੇ ਤਿਓਹਾਰਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਆਮ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਾਵਧਾਨੀਆਂ ਵਰਤਣ ਸਬੰਧੀ ਖਾਧ ਪਦਾਰਥ ਵਿਕਰੇਤਾਵਾਂ ਅਤੇ ਜ਼ਿਲ੍ਹਾ ਨਿਵਾਸੀਆਂ ਲਈ ਅਡਵਾਈਜਰੀ ਜਾਰੀ ਕੀਤੀ ਹੈ। 

ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਅੱਜ ਇੱਥੋਂ ਜਾਰੀ ਇਕ ਪ੍ਰੈਸ ਬਿਆਨ ਵਿੱਚ ਜ਼ਿਲ੍ਹੇ ਦੇ ਖਾਧ ਪਦਾਰਥ ਵਿਕਰੇਤਾਵਾਂ ਨੂੰ ਸਾਵਧਾਨ ਕਰਦੇ ਹੋਏ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਵੱਲੋਂ ਮਠਿਆਈਆਂ ਅਤੇ ਹੋਰ ਖਾਧ ਪਦਾਰਥਾਂ ਵਿਚ ਮਿਲਾਵਟ ਨੂੰ ਰੋਕਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਜ਼ਰੀਏ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਖਾਧ ਪਦਾਰਥ ਵਿਕਰੇਤਾ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮਠਿਆਈਆਂ ਅਤੇ ਹੋਰ ਖਾਧ ਪਦਾਰਥਾਂ ਦੀ ਗੁਣਵੱਤਾ ਜਾਂਚਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਵਿੱਚ ਜੇਕਰ ਕੋਈ ਵੀ ਖਾਧ ਪਦਾਰਥ ਵਿਕਰੇਤਾ ਮਿਲਾਵਟਖੋਰੀ ਵਿਚ ਸ਼ਾਮਿਲ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਡਾ. ਸਿੰਘ ਨੇ ਖਾਧ ਪਦਾਰਥ ਵਿਕਰੇਤਾਵਾਂ ਨੂੰ ਇਹ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ ਕਿ ਖਾਧ ਪਦਾਰਥ ਤਿਆਰ ਕਰਦੇ ਸਮੇਂ ਸਾਫ-ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ, ਵਸਤਾਂ ਤਿਆਰ ਕਰਨ ਵਾਲੇ ਕਾਰੀਗਰਾਂ ਦੀ ਨਿੱਜੀ ਸਾਫ- ਸਫਾਈ ਰੱਖਣ ਦੇ ਨਾਲ-ਨਾਲ ਉਨ੍ਹਾਂ ਵੱਲੋਂ ਦਸਤਾਨੇ ਪਾ ਕੇ ਅਤੇ ਸਿਰ ਦੇ ਵਾਲਾਂ ਨੂੰ ਕਵਰ ਕਰਕੇ ਹੀ ਖਾਦ ਪਦਾਰਥ ਤਿਆਰ ਕੀਤੇ ਜਾਣ।  ਮਿਠਾਈਆਂ ਵਿੱਚ ਸਿੰਥੈਟਿਕ ਰੰਗਾਂ ਦੀ ਵਰਤੋਂ ਨਾ ਕੀਤੀ ਜਾਵੇ, ਸਿਰਫ ਪਰਮਿਟਿਡ ਰੰਗਾਂ ਦਾ ਹੀ ਪ੍ਰਯੋਗ ਕੀਤਾ ਜਾਵੇ ਅਤੇ ਮਿਠਾਈ ਤਿਆਰ ਕਰਨ ਦੀ ਮਿਤੀ ਅਤੇ ਉਸ ਦੀ ਐਕਸਪਾਇਰੀ ਮਿਤੀ ਬਾਰੇ ਵੀ ਦਰਸਾਇਆ ਜਾਵੇ। ਉਨ੍ਹਾਂ ਕਿਹਾ ਕਿ ਬਰਤਨ ਸਾਫ-ਸੁਥਰੇ ਰੱਖਣ ਅਤੇ ਖਾਧ ਪਦਾਰਥ ਸਹੀ ਤਾਪਮਾਨ 'ਤੇ ਤਿਆਰ ਕੀਤੇ ਜਾਣ, ਬਾਸੀ ਖਾਧ ਪਦਾਰਥ ਨਾ ਵੇਚਿਆ ਜਾਵੇ ਅਤੇ ਤਿਆਰ ਵਸਤਾਂ ਨੂੰ ਢੱਕ ਕੇ ਰੱਖਿਆ ਜਾਵੇ। 

ਉਨ੍ਹਾਂ ਜ਼ਿਲ੍ਹਾ ਭਰ ਦੇ ਖਾਦ ਪਦਾਰਥ ਵੇਚਣ ਵਾਲੇ ਦੁਕਾਨਦਾਰਾਂ ਤੇ ਹਲਵਾਈਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਖਾਣ ਪੀਣ ਦੀਆਂ ਵਸਤੂਆਂ ਨੂੰ ਢੱਕ ਕੇ ਰੱਖਿਆ ਜਾਵੇ।

ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਤਿਓਹਾਰਾਂ ਦੌਰਾਨ ਆਪਣੀ ਸਿਹਤ ਦਾ ਖ਼ਿਆਲ ਰੱਖਣ ਲਈ ਖਾਣ-ਪੀਣ ਦੀਆਂ ਵਸਤੂਆਂ ਖਾਸ ਕਰਕੇ ਮਿਠਾਈਆਂ ਦੀ ਵਰਤੋਂ ਧਿਆਨ ਨਾਲ ਕੀਤੀ ਜਾਵੇ, ਰੰਗਦਾਰ ਮਠਿਆਈਆਂ ਦਾ ਪ੍ਰਯੋਗ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਾਸੀ ਖਾਦ ਪਦਾਰਥ ਨਾ ਖਾਧੇ ਜਾਣ, ਖਾਣ ਪੀਣ ਦੀਆਂ ਵਸਤੂਆਂ ਨੂੰ ਢੱਕ ਕੇ ਰੱਖਿਆ ਜਾਵੇ, ਖੁੱਲੇ ਵਿਕਦੇ ਖਾਦ ਪਦਾਰਥਾਂ ਦੀ ਵਰਤੋਂ ਨਾ ਕੀਤੀ ਜਾਵੇ।

ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਨਾਗਰਿਕ ਨੂੰ ਕਿਸੇ ਵੀ ਸਥਾਨ ਤੇ ਮਿਲਾਵਟਖੋਰੀ ਦੀ ਕੋਈ ਸੂਹ ਮਿਲਦੀ ਹੈ ਤਾਂ ਉਸ ਦੀ ਸੂਚਨਾ ਤੁਰੰਤ ਸਿਹਤ ਵਿਭਾਗ ਨੂੰ ਦਿੱਤੀ ਜਾਵੇ ਤਾਂ ਜੋ ਉਨ੍ਹਾਂ 'ਤੇ ਸ਼ਿਕੰਜਾ ਕੱਸਿਆ ਜਾ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.