Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਤੇਲੰਗਾਨਾ ਦੀਆਂ ਦੋ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

18 ਫ਼ਰਵਰੀ, 2026 06:39 PM

ਹੈਦਰਾਬਾਦ/ਕਰੀਮਨਗਰ : ਤੇਲੰਗਾਨਾ ਦੇ ਦੋ ਅਦਾਲਤੀ ਕੰਪਲੈਕਸਾਂ ਵਿੱਚ ਵੱਖ-ਵੱਖ ਬੰਬ ਧਮਕੀਆਂ ਮਿਲਣ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ, ਜਿਸ ਤੋਂ ਬਾਅਦ ਸੁਰੱਖਿਆ ਅਲਰਟ ਜਾਰੀ ਕਰ ਦਿੱਤਾ ਗਿਆ। ਹੈਦਰਾਬਾਦ ਦੀ ਨਾਮਪੱਲੀ ਸਥਿਤ ਸੀ.ਬੀ.ਆਈ. (CBI) ਅਦਾਲਤ ਨੂੰ ਇੱਕ ਈ-ਮੇਲ ਪ੍ਰਾਪਤ ਹੋਈ ਜਿਸ 'ਚ ਦਾਅਵਾ ਕੀਤਾ ਗਿਆ ਸੀ ਕਿ ਜੱਜ ਦੇ ਚੈਂਬਰ ਅਤੇ ਅਦਾਲਤ ਦੇ ਪਰਿਸਰ ਵਿੱਚ ਆਰ.ਡੀ.ਐਕਸ (RDX) ਆਈ.ਈ.ਡੀ. (IED) ਲਗਾਏ ਗਏ ਹਨ। ਇਸ ਮੇਲ 'ਚ ਇਹ ਵੀ ਕਿਹਾ ਗਿਆ ਸੀ ਕਿ ਜਿਵੇਂ ਹੀ ਰਿਮੋਟ ਕੰਟਰੋਲ ਲੈ ਕੇ ਕੋਈ ਵਿਅਕਤੀ ਦਫ਼ਤਰ ਦੇ ਨੇੜੇ ਪਹੁੰਚੇਗਾ, ਇਹ ਧਮਾਕਾ ਹੋ ਜਾਵੇਗਾ। ਬੰਬ ਨਿਰੋਧਕ ਅਤੇ ਨਿਪਟਾਰਾ ਟੀਮਾਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਤਲਾਸ਼ੀ ਲਈ ਅਤੇ ਜਾਂਚ ਤੋਂ ਬਾਅਦ ਇਸ ਧਮਕੀ ਨੂੰ ਫਰਜ਼ੀ (ਹੋਕਸ) ਐਲਾਨ ਦਿੱਤਾ ਗਿਆ।

ਇੱਕ ਹੋਰ ਘਟਨਾ 'ਚ ਕਰੀਮਨਗਰ ਦੀ ਜ਼ਿਲ੍ਹਾ ਅਦਾਲਤ ਨੂੰ ਇੱਕ ਗੁਮਨਾਮ ਈ-ਮੇਲ ਮਿਲੀ ਜਿਸ ਵਿੱਚ ਕਿਹਾ ਗਿਆ ਸੀ ਕਿ ਕੰਪਲੈਕਸ ਵਿੱਚ ਵਿਸਫੋਟਕ ਯੰਤਰ ਰੱਖੇ ਗਏ ਹਨ ਜੋ ਦੁਪਹਿਰ 12:05 ਵਜੇ ਫਟ ਜਾਣਗੇ। ਅਧਿਕਾਰੀਆਂ ਨੇ ਤੁਰੰਤ ਕਰੀਮਨਗਰ II ਟਾਊਨ ਪੁਲਸ ਸਟੇਸ਼ਨ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪਰਿਸਰ ਦੇ ਕੁਝ ਹਿੱਸਿਆਂ ਨੂੰ ਖਾਲੀ ਕਰਵਾਇਆ ਗਿਆ ਅਤੇ ਬੰਬ ਤੇ ਡੌਗ ਸਕੁਐਡ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ।

ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਅਤੇ ਇਸ ਧਮਕੀ ਨੂੰ ਵੀ ਫਰਜ਼ੀ ਕਰਾਰ ਦਿੱਤਾ ਗਿਆ। ਪੁਲਸ ਅਨੁਸਾਰ, ਇਨ੍ਹਾਂ ਈ-ਮੇਲਾਂ ਦੇ ਸਰੋਤ ਦਾ ਪਤਾ ਲਗਾਉਣ ਅਤੇ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕਰਨ ਲਈ ਦੋਵਾਂ ਮਾਮਲਿਆਂ ਵਿੱਚ ਜਾਂਚ ਜਾਰੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ