Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਦੁਨੀਆਂ

ਤੇਲ-ਗੈਸ ਦੀ ਕਿੱਲਤ ਵਿਚਾਲੇ Strait Of Hormuz ਬਾਰੇ ਇਰਾਨ ਦਾ ਵੱਡਾ ਬਿਆਨ

22 ਮਾਰਚ, 2026 07:59 PM

ਪੱਛਮੀ ਏਸ਼ੀਆ ਵਿੱਚ ਜਾਰੀ ਜੰਗ ਹੁਣ ਇੱਕ ਅਜਿਹੇ ਮੋੜ 'ਤੇ ਪਹੁੰਚ ਗਈ ਹੈ ਜਿੱਥੇ ਪੂਰੀ ਦੁਨੀਆ ਦੀ ਆਰਥਿਕਤਾ ਖ਼ਤਰੇ ਵਿੱਚ ਹੈ। ਅੰਤਰਰਾਸ਼ਟਰੀ ਸਮੁੰਦਰੀ ਸੰਗਠਨ (IMO) ਵਿੱਚ ਇਰਾਨੀ ਆਗੂ ਅਲੀ ਮੂਸਵੀ ਨੇ ਐਲਾਨ ਕੀਤਾ ਹੈ ਕਿ ਹਾਰਮੁਜ਼ ਦੀ ਖਾੜੀ ਸਿਰਫ਼ ਇਰਾਨ ਦੇ ਦੁਸ਼ਮਣਾਂ ਲਈ ਬੰਦ ਹੈ ਤੇ ਬਾਕੀ ਦੇਸ਼ਾਂ ਲਈ ਇਹ ਰਸਤਾ ਪੂਰੀ ਤਰ੍ਹਾਂ ਖੁੱਲ੍ਹਾ ਹੈ। ਇਸ ਦੇ ਜਵਾਬ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਰਾਨ ਨੂੰ ਸਿੱਧੀ ਫ਼ੌਜੀ ਕਾਰਵਾਈ ਦੀ ਧਮਕੀ ਦਿੱਤੀ ਹੈ।

ਅਲੀ ਮੂਸਵੀ ਨੇ ਸਪੱਸ਼ਟ ਕੀਤਾ ਕਿ ਵਿਦੇਸ਼ੀ ਜਹਾਜ਼ ਹਰਮੁਜ਼ ਦੀ ਖਾੜੀ ਵਿੱਚੋਂ ਲੰਘ ਸਕਦੇ ਹਨ, ਪਰ ਉਨ੍ਹਾਂ ਨੂੰ ਸੁਰੱਖਿਆ ਨਿਯਮਾਂ ਲਈ ਇਰਾਨੀ ਸਰਕਾਰ ਨਾਲ ਤਾਲਮੇਲ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਤਣਾਅ ਦੀ ਜੜ੍ਹ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਛੇੜੀ ਗਈ ਜੰਗ ਹੈ।

ਜ਼ਿਕਰਯੋਗ ਹੈ ਕਿ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਦਿਆਂ ਕਿਹਾ, "ਜੇਕਰ ਇਰਾਨ ਨੇ ਅਗਲੇ 48 ਘੰਟਿਆਂ ਦੇ ਅੰਦਰ ਹਾਰਮੁਜ਼ ਦੀ ਖਾੜੀ ਨੂੰ ਪੂਰੀ ਤਰ੍ਹਾਂ ਨਹੀਂ ਖੋਲ੍ਹਿਆ, ਤਾਂ ਅਮਰੀਕਾ ਇਰਾਨ ਦੇ ਸਾਰੇ ਪਾਵਰ ਪਲਾਂਟਾਂ ਨੂੰ ਤਬਾਹ ਕਰ ਦੇਵੇਗਾ।" ਹਰਮੁਜ਼ ਦੀ ਖਾੜੀ ਦੁਨੀਆ ਦੇ 20 ਫ਼ੀਸਦੀ ਤੇਲ ਅਤੇ ਗੈਸ ਦੀ ਸਪਲਾਈ ਦਾ ਮੁੱਖ ਰਸਤਾ ਹੈ। ਇਰਾਨ ਵੱਲੋਂ ਇਹ ਰਸਤਾ ਬੰਦ ਕੀਤੇ ਜਾਣ ਮਗਰੋਂ ਗਲੋਬਲ ਮਾਰਕੀਟ ਵਿੱਚ ਤੇਲ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ।

ਅਮਰੀਕੀ ਰੱਖਿਆ ਖੁਫੀਆ ਏਜੰਸੀ ਦੇ ਅਨੁਸਾਰ, ਇਰਾਨ ਕੋਲ ਇੰਨੀ ਸਮਰੱਥਾ ਹੈ ਕਿ ਉਹ ਹਾਰਮੁਜ਼ ਦੀ ਖਾੜੀ ਨੂੰ 1 ਤੋਂ 6 ਮਹੀਨਿਆਂ ਤੱਕ ਬੰਦ ਰੱਖ ਸਕਦਾ ਹੈ। ਇਹ ਰਿਪੋਰਟ ਟਰੰਪ ਪ੍ਰਸ਼ਾਸਨ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ ਕਿਉਂਕਿ ਲੰਬੇ ਸਮੇਂ ਤੱਕ ਰਸਤਾ ਬੰਦ ਰਹਿਣ ਨਾਲ ਅਮਰੀਕੀ ਆਰਥਿਕਤਾ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ। ਜੇਕਰ ਇਰਾਨ ਟਰੰਪ ਦੀ ਧਮਕੀ ਅੱਗੇ ਨਹੀਂ ਝੁਕਦਾ, ਤਾਂ ਅਸੀਂ ਅਮਰੀਕਾ ਵੱਲੋਂ ਇਰਾਨ ਦੇ ਊਰਜਾ ਢਾਂਚੇ 'ਤੇ ਵੱਡੇ ਹਵਾਈ ਹਮਲੇ ਦੇਖ ਸਕਦੇ ਹਾਂ। ਇਸ ਨਾਲ ਜੰਗ ਪੂਰੇ ਖਾੜੀ ਖੇਤਰ ਵਿੱਚ ਫੈਲ ਜਾਵੇਗੀ, ਜਿਸ ਦਾ ਅਸਰ ਭਾਰਤ ਸਮੇਤ ਪੂਰੀ ਦੁਨੀਆ 'ਤੇ ਪਵੇਗਾ।

Have something to say? Post your comment

ਅਤੇ ਦੁਨੀਆਂ ਖਬਰਾਂ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ