Friday, July 17, 2026
BREAKING
ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ 'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ ਤੋਂ ਬੋਲੇ ਹਰਭਜਨ ਸਿੰਘ ਮੋਗਾ ਦੀ ਧੀ ਨੇ NEET 'ਚ ਗੱਡੇ ਝੰਡੇ, ਦੇਸ਼ ਭਰ ਵਿਚ 9ਵਾਂ ਸਥਾਨ ਕੀਤਾ ਹਾਸਲ ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਖੇਡ

ਤ੍ਰਿਕੋਣੀ ਮਹਿਲਾ ਵਨਡੇ ਲੜੀ : ਸ਼੍ਰੀਲੰਕਾ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

05 ਮਈ, 2025 04:41 PM

ਕੋਲੰਬੋ : ਤਜਰਬੇਕਾਰ ਆਲਰਾਊਂਡਰ ਨੀਲਕਸ਼ਿਕਾ ਸਿਲਵਾ ਦੇ ਤਾਬੜਤੋੜ ਅਰਧ-ਸੈਂਕੜਾ ਨਾਲ ਸ਼੍ਰੀਲੰਕਾ ਤ੍ਰਿਕੋਣੀ ਮਹਿਲਾ ਵਨਡੇ ਲੜੀ ’ਚ ਐਤਵਾਰ ਨੂੰ ਇਥੇ ਭਾਰਤ ਨੂੰ 3 ਵਿਕਟਾਂ ਨਾਲ ਹਰਾ ਕੇ ਉਸ ਖਿਲਾਫ 7 ਸਾਲ ’ਚ ਪਹਿਲੀ ਜਿੱਤ ਦਰਜ ਕੀਤੀ। ਸ਼੍ਰੀਲੰਕਾ ਦੀ ਇਹ ਟੂਰਨਾਮੈਂਟ ’ਚ ਦੂਸਰੀ ਜਿੱਤ ਹੈ, ਜਿਸ ਨਾਲ ਉਹ ਫਾਈਨਲ ’ਚ ਜਗ੍ਹਾ ਬਣਾਉਣ ਦੇ ਨੇੜੇ ਪਹੁੰਚ ਗਈ ਹੈ। ਇਹ ਟੂਰਨਾਮੈਂਟ ’ਚ ਭਾਰਤ ਦੀ ਪਹਿਲੀ ਹਾਰ ਹੈ ਪਰ ਪਹਿਲੇ 2 ਮੈਚਾਂ ’ਚ ਮਿਲੀ ਜਿੱਤ ਦੀ ਬਦੌਲਤ ਹੁਣ ਵੀ ਟੀਮ ਫਾਈਨਲ ’ਚ ਜਗ੍ਹਾ ਬਣਾਉਣ ਦੀ ਮਜ਼ਬੂਤ ਦਾਅਵੇਦਾਰ ਹੈ।

ਵਿਕਟਕੀਪਰ ਬੱਲੇਬਾਜ਼ ਰੀਚਾ ਘੋਸ਼ ਦੀ 48 ਗੇਂਦਾਂ ’ਚ 58 ਦੌੜਾਂ ਦੀ ਸ਼ਾਨਦਾਰ ਪਾਰੀ ਨਾਲ ਭਾਰਤ ਨੇ ਬੱਲੇਬਾਜ਼ੀ ਦਾ ਸੱਦਾ ਮਿਲਣ ’ਤੇ 9 ਵਿਕਟਾਂ ’ਤੇ 275 ਦੌੜਾਂ ਬਣਾਈਆਂ। ਸ਼੍ਰੀਲੰਕਾ ਨੇ ਇਸ ਦੇ ਜਵਾਬ ’ਚ ਨੀਲਕਸ਼ਿਕਾ ਦੀਆਂ 33 ਗੇਂਦਾਂ ’ਚ 3 ਛੱਕਿਆਂ ਅਤੇ 5 ਚੌਕਿਆਂ ਨਾਲ 56 ਦੌੜਾਂ ਦੀ ਪਾਰੀ ਦੀ ਬਦੌਲਤ 49.1 ਓਵਰ ’ਚ 7 ਵਿਕਟਾਂ ’ਤੇ 278 ਦੌੜਾਂ ਬਣਾ ਕੇ ਜਿੱਤ ਦਰਜ ਕੀਤੀ। ਨੀਲਕਸ਼ਿਕਾ ਦੇ ਆਊਟ ਹੋਣ ਤੋਂ ਬਾਅਦ ਅਨੁਸ਼ਕਾ ਸੰਜੀਵਨੀ (28 ਗੇਂਦਾਂ ’ਚ ਅਜੇਤੂ 23) ਅਤੇ ਸੁਗੰਧਿਕਾ ਕੁਮਾਰੀ (20 ਗੇਂਦਾਂ ’ਚ ਅਜੇਤੂ 19) ਨੇ 8ਵੀਂ ਵਿਕਟ ਲਈ 39 ਗੇਂਦਾਂ ’ਚ 40 ਦੌੜਾਂ ਦੀ ਅਟੁੱਟ ਸਾਂਝੇਦਾਰੀ ਕਰ ਕੇ ਸ਼੍ਰੀਲੰਕਾ ਨੂੰ ਜਿੱਤ ਦੁਆਈ।

ਟੀਚੇ ਦਾ ਪਿੱਛਾ ਕਰਦੇ ਹੋਏ ਹਸਿਨੀ ਪਰੇਰਾ (27 ਗੇਂਦਾਂ ’ਚ 22 ਦੌੜਾਂ) ਨੇ ਚੰਗੀ ਸ਼ੁਰੂਆਤ ਕੀਤੀ ਪਰ ਦੀਪਤੀ ਸ਼ਰਮਾ ਦੇ ਸ਼ਾਨਦਾਰ ਥ੍ਰੋਅ ’ਤੇ ਆਊਟ ਹੋ ਗਈ। ਹਰਸ਼ਿਤਾ ਸ੍ਰਮਵਿਕਰਮ (53) ਨੇ ਵਿਸ਼ਮੀ ਗੁਣਾਰਤਨੇ (58 ਗੇਂਦਾਂ ’ਤੇ 33 ਦੌੜਾਂ) ਨਾਲ ਦੂਸਰੀ ਵਿਕਟ ਲਈ 78 ਦੌੜਾਂ ਜੋੜ ਕੇ ਸ਼੍ਰੀਲੰਕਾ ਦੀ ਪਾਰੀ ਨੂੰ ਸੰਭਾਲਿਆ। ਕਪਤਾਨ ਚਾਮਰੀ ਅੱਟਾਪੱਟੂ (23) ਅਤੇ ਕਵਿਸ਼ਾ ਦਿਲਹਾਰੀ (35) ਨੇ ਲੋੜੀਂਦਾ ਯੋਗਦਾਨ ਦਿੱਤਾ ਪਰ ਦੋਨਾਂ ਨੂੰ ਸਨੇਹਾ ਰਾਣਾ (45 ਦੌੜਾਂ ’ਤੇ 3 ਵਿਕਟਾਂ) ਨੇ ਪਵੇਲੀਅਨ ਭੇਜ ਕੇ ਭਾਰਤ ਨੂੰ ਵਾਪਸੀ ਦੁਆਉਣ ਦੀ ਕੋਸ਼ਿਸ਼ ਕੀਤੀ।

ਇਸ ਤੋਂ ਪਹਿਲਾਂ ਰੀਚਾ ਨੇ ਆਪਣੀ ਪਾਰੀ ’ਚ 5 ਚੌਕੇ ਅਤੇ 3 ਛੱਕੇ ਜੜੇ ਅਤੇ ਉਹ ਭਾਰਤ ਵੱਲੋਂ ਟਾਪ ਸਕੋਰਰ ਰਹੀ। ਕਪਤਾਨ ਹਰਮਨਪ੍ਰੀਤ ਕੌਰ (45 ਗੇਂਦਾਂ ’ਤੇ 30 ਦੌੜਾਂ) ਅਤੇ ਹਰਲੀਨ ਦਿਓਲ (35 ਗੇਂਦਾਂ ’ਤੇ 29 ਦੌੜਾਂ) ਨੇ ਚੰਗੀ ਸ਼ੁਰੂਆਤ ਕੀਤੀ ਪਰ ਉਹ ਇਸ ਨੂੰ ਵੱਡੇ ਸਕੋਰ ’ਚ ਨਹੀਂ ਬਦਲ ਸਕੀ।

Have something to say? Post your comment

ਅਤੇ ਖੇਡ ਖਬਰਾਂ

ENG Vs IND: ਭਾਰਤ ਨੂੰ ਇੰਗਲੈਂਡ 'ਚ ਇੱਕ ਹੋਰ ਝਟਕਾ, ਧਾਕੜ ਖਿਡਾਰੀ ਆਖਰੀ ਮੈਚ ਤੋਂ ਬਾਹਰ

ENG Vs IND: ਭਾਰਤ ਨੂੰ ਇੰਗਲੈਂਡ 'ਚ ਇੱਕ ਹੋਰ ਝਟਕਾ, ਧਾਕੜ ਖਿਡਾਰੀ ਆਖਰੀ ਮੈਚ ਤੋਂ ਬਾਹਰ

ਵਿਸ਼ਵ ਕੱਪ ’ਚ ਫਿਰ ਦਿਸਿਆ ਮੈਸੀ ‘ਮੈਜਿਕ’, ਕੇਨ ਵੀ ਹੋਇਆ ਫਿਦਾ ; ਇੰਗਲੈਂਡ ’ਤੇ 2-1 ਨਾਲ ਦਿਵਾਈ ਜਿੱਤ

ਵਿਸ਼ਵ ਕੱਪ ’ਚ ਫਿਰ ਦਿਸਿਆ ਮੈਸੀ ‘ਮੈਜਿਕ’, ਕੇਨ ਵੀ ਹੋਇਆ ਫਿਦਾ ; ਇੰਗਲੈਂਡ ’ਤੇ 2-1 ਨਾਲ ਦਿਵਾਈ ਜਿੱਤ

ਰੋਹਿਤ ਸ਼ਰਮਾ ਦੇ ਆਖਰੀ ਮੈਚ ਨੂੰ ਲੈ ਕੇ ਪਾਰਥਿਵ ਪਟੇਲ ਦੀ ਵੱਡੀ ਉਮੀਦ; ਕਿਹਾ- 'ਖੇਡਣਗੇ ਯਾਦਗਾਰ ਪਾਰੀ'

ਰੋਹਿਤ ਸ਼ਰਮਾ ਦੇ ਆਖਰੀ ਮੈਚ ਨੂੰ ਲੈ ਕੇ ਪਾਰਥਿਵ ਪਟੇਲ ਦੀ ਵੱਡੀ ਉਮੀਦ; ਕਿਹਾ- 'ਖੇਡਣਗੇ ਯਾਦਗਾਰ ਪਾਰੀ'

IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

ਵਨਡੇ ਅਤੇ ਟੀ20 ਵਿਸ਼ਵ ਕੱਪ ਫਾਰਮੈਟਾਂ ਵਿੱਚ ਬਦਲਾਅ 'ਤੇ ਬੋਲੇ ਅਸ਼ਵਿਨ, ਆਪਣਾ ਸੁਝਾਅ ਵੀ ਦਿੱਤਾ

ਵਨਡੇ ਅਤੇ ਟੀ20 ਵਿਸ਼ਵ ਕੱਪ ਫਾਰਮੈਟਾਂ ਵਿੱਚ ਬਦਲਾਅ 'ਤੇ ਬੋਲੇ ਅਸ਼ਵਿਨ, ਆਪਣਾ ਸੁਝਾਅ ਵੀ ਦਿੱਤਾ

ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਡਰਹਮ ਲਈ ਕਾਊਂਟੀ ਕ੍ਰਿਕਟ ਖੇਡਣਗੇ ਸਟੋਕਸ

ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਡਰਹਮ ਲਈ ਕਾਊਂਟੀ ਕ੍ਰਿਕਟ ਖੇਡਣਗੇ ਸਟੋਕਸ

ਸਿੰਧੂ ਜਾਪਾਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਪੁੱਜੀ

ਸਿੰਧੂ ਜਾਪਾਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਪੁੱਜੀ

ਐਮਬਾਪੇ ਨੇ ਟੀਮ ਮੈਨੇਜਰ ਦਿਦਿਏਰ ਡੇਸਚੈਂਪਸ ਦੀ ਰਣਨੀਤੀ ਦੀ ਕੀਤੀ ਆਲੋਚਨਾ

ਐਮਬਾਪੇ ਨੇ ਟੀਮ ਮੈਨੇਜਰ ਦਿਦਿਏਰ ਡੇਸਚੈਂਪਸ ਦੀ ਰਣਨੀਤੀ ਦੀ ਕੀਤੀ ਆਲੋਚਨਾ

IND vs ENG: ਜਿੱਤ ਤੋਂ ਬਾਅਦ ਸ਼ੁਭਮਨ ਗਿੱਲ ਨੇ ਵੱਡਾ ਖੁਲਾਸਾ ਕੀਤਾ, ਦੱਸਿਆ 2027 ਵਿਸ਼ਵ ਕੱਪ ਦਾ ਪਲਾਨ

IND vs ENG: ਜਿੱਤ ਤੋਂ ਬਾਅਦ ਸ਼ੁਭਮਨ ਗਿੱਲ ਨੇ ਵੱਡਾ ਖੁਲਾਸਾ ਕੀਤਾ, ਦੱਸਿਆ 2027 ਵਿਸ਼ਵ ਕੱਪ ਦਾ ਪਲਾਨ

ICC ਵਨਡੇ ਰੈਂਕਿੰਗ 'ਚ ਸਿਖਰ ਦੇ ਕਰੀਬ ਪੁੱਜੇ ਸ਼ੁਭਮਨ ਗਿੱਲ, ਭਾਰਤੀ ਖਿਡਾਰੀਆਂ ਦਾ ਜਲਵਾ ਬਰਕਰਾਰ

ICC ਵਨਡੇ ਰੈਂਕਿੰਗ 'ਚ ਸਿਖਰ ਦੇ ਕਰੀਬ ਪੁੱਜੇ ਸ਼ੁਭਮਨ ਗਿੱਲ, ਭਾਰਤੀ ਖਿਡਾਰੀਆਂ ਦਾ ਜਲਵਾ ਬਰਕਰਾਰ