Monday, June 01, 2026
BREAKING
‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ ਗੈਂਗਸਟਰਾਂ ‘ਤੇ ਵਾਰ ਦਾ 132ਵਾਂ ਦਿਨ: ਪੰਜਾਬ ਪੁਲਿਸ ਵੱਲੋਂ 446 ਥਾਈਂ ਛਾਪੇਮਾਰੀ; 192 ਗ੍ਰਿਫ਼ਤਾਰ ਜੇਲ੍ਹ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਲਈ ਸਬੰਧਤ ਜੇਲ੍ਹ ਸੁਪਰਡੈਂਟ ਦੀ ਜ਼ਿੰਮੇਵਾਰੀ ਤੈਅ ਹੋਵੇਗੀ: ਡਾ. ਰਵਜੋਤ ਸਿੰਘ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ ਵੱਡੀਆਂ ਇਨਫੋਰਸਮੈਂਟ ਸਫਲਤਾਵਾਂ ਸਦਕਾ ਪੰਜਾਬ ਨੇ ਮਈ 2026 ਦੌਰਾਨ 14.59% ਜੀ.ਐੱਸ.ਟੀ. ਵਾਧੇ ਨਾਲ ਕੌਮੀ ਔਸਤ ਨੂੰ ਪਛਾੜਿਆ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਚੋਣ ਵਿਭਾਗ ਦੇ ਸੇਵਾ ਨਿਯਮਾਂ ’ਚ ਸੋਧ ਨੂੰ ਹਰੀ ਝੰਡੀ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਨੂੰ ਸੁਚਾਰੂ ਰੂਪ ਵਿੱਚ ਯਕੀਨੀ ਬਣਾਇਆ ਜਾ ਸਕੇਗਾ ਐਸ.ਸੀ. ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਵੱਲੋਂ 4 ਜੂਨ ਨੂੰ ਤਲਬ

ਪੰਜਾਬ

ਤੰਬਾਕੂ ਦੇ ‘ਕੂਲ’ ਪ੍ਰਚਾਰ ਦੀ ਅਸਲੀਅਤ ਨੂੰ ਪਛਾਣਨ ਦੀ ਲੋੜ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

01 ਜੂਨ, 2026 07:49 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਸੋਮਵਾਰ ਨੂੰ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ। ਇਸ ਸਾਲ ਵਿਸ਼ਵ ਤੰਬਾਕੂ ਰਹਿਤ ਦਿਵਸ ਦਾ ਥੀਮ “ਆਕਰਸ਼ਣ ਦਾ ਪਰਦਾਫਾਸ਼ – ਨਿਕੋਟੀਨ ਅਤੇ ਤੰਬਾਕੂ ਦੀ ਲਤ ਦਾ ਮੁਕਾਬਲਾ ਕਰੋ” ਹੈ। ਇਹ ਥੀਮ ਨੌਜਵਾਨਾਂ ਅਤੇ ਬੱਚਿਆਂ ਨੂੰ ਆਪਣੀ ਵੱਲ ਆਕਰਸ਼ਿਤ ਕਰਨ ਲਈ ਅਪਣਾਈਆਂ ਜਾਂਦੀਆਂ ਭਰਮਾਉਣ ਵਾਲੀਆਂ ਅਤੇ ‘ਆਧੁਨਿਕ’ ਜਾਂ ‘ਕੂਲ’ ਦਿਖਾਈ ਜਾਣ ਵਾਲੀਆਂ ਮਾਰਕੀਟਿੰਗ ਰਣਨੀਤੀਆਂ ਨੂੰ ਬੇਨਕਾਬ ਕਰਨ ’ਤੇ ਕੇਂਦਰਿਤ ਹੈ।

ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਤੰਬਾਕੂ ਉਦਯੋਗ ਨਵੇਂ-ਨਵੇਂ ਤਰੀਕਿਆਂ ਨਾਲ ਨੌਜਵਾਨਾਂ ਨੂੰ ਆਪਣੇ ਜਾਲ ਵਿੱਚ ਫਸਾਉਣ ਦੀ ਕੋਸ਼ਿਸ਼ ਕਰਦਾ ਹੈ। ਇਸ ਲਈ ਮਾਪਿਆਂ, ਅਧਿਆਪਕਾਂ ਅਤੇ ਸਮਾਜ ਨੂੰ ਮਿਲ ਕੇ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਭਰਮਾਉਣ ਵਾਲੀਆਂ ਰਣਨੀਤੀਆਂ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ ਤਾਂ ਜੋ ਉਹ ਤੰਬਾਕੂ ਅਤੇ ਨਿਕੋਟੀਨ ਦੀ ਲਤ ਤੋਂ ਬਚ ਸਕਣ। ਉਨ੍ਹਾਂ ਅੱਗੇ ਕਿਹਾ ਕਿ ਤੰਬਾਕੂ ਦੀ ਲਤ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਲਈ ਵੱਡਾ ਖ਼ਤਰਾ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਸੱਦਾ ਦਿੱਤਾ ਕਿ ਉਹ ਤੰਬਾਕੂ ਅਤੇ ਹੋਰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀ ਸਿਹਤ ਦੀ ਸੰਭਾਲ ਕਰਨ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ। ਉਨ੍ਹਾਂ ਕਿਹਾ ਕਿ ਤੰਬਾਕੂ ਦਾ ਸੇਵਨ ਕੈਂਸਰ, ਦਿਲ ਦੀਆਂ ਬਿਮਾਰੀਆਂ, ਫੇਫੜਿਆਂ ਦੇ ਰੋਗ ਅਤੇ ਹੋਰ ਕਈ ਗੰਭੀਰ ਸਿਹਤ ਸਮੱਸਿਆਵਾਂ ਦਾ ਮੁੱਖ ਕਾਰਨ ਬਣਦਾ ਹੈ।
 
ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਤੰਬਾਕੂ ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਨੌਜਵਾਨਾਂ ਨੂੰ ਤੰਬਾਕੂ ਉਦਯੋਗ ਦੀ ਭਰਮਾਉਣ ਵਾਲੀ ਮਾਰਕੀਟਿੰਗ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ।
 
ਇਸ ਮੌਕੇ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਲੋਕਾਂ ਵਿੱਚ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਅਤੇ ਤੰਬਾਕੂ ਛੱਡਣ ਦੇ ਇੱਛੁਕ ਵਿਅਕਤੀਆਂ ਦੀ ਹਰ ਸੰਭਵ ਮਦਦ ਕਰਨ ਦੀ ਸਹੁੰ ਵੀ ਚੁੱਕੀ।
 
ਇਸ ਮੌਕੇ ਜ਼ਿਲ੍ਹਾ ਸਿਹਤ ਅਫਸਰ ਡਾ ਰੇਣੂ ਮਿੱਤਲ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ, ਸਹਾਇਕ ਸਿਵਲ ਸਰਜਨ ਡਾ ਬਲਜੀਤ ਕਮਲ, ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਰਾਜ ਕੁਮਾਰੀ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ,ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਦਲਜੀਤ ਸਿੰਘ, ਸੀਨੀਅਰ ਫਾਰਮੇਸੀ ਅਫ਼ਸਰ ਕਮਲਜੀਤ ਕੌਰ, ਹੈਲਥ ਇੰਸਪੈਕਟਰ ਰਾਜੀਵ ਕੁਮਾਰ, ਜ਼ਿਲ੍ਹਾ ਅਕਾਊਂਟ ਅਫ਼ਸਰ ਦੀਪਕ ਵਰਮਾ, ਜ਼ਿਲ੍ਹਾ ਸਕੂਲ ਹੈਲਥ ਕੋਆਰਡੀਨੇਟਰ ਰਮਨਦੀਪ ਕੌਰ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ

ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ

ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ

ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ

ਗੈਂਗਸਟਰਾਂ ‘ਤੇ ਵਾਰ ਦਾ 132ਵਾਂ ਦਿਨ: ਪੰਜਾਬ ਪੁਲਿਸ ਵੱਲੋਂ 446 ਥਾਈਂ ਛਾਪੇਮਾਰੀ; 192 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 132ਵਾਂ ਦਿਨ: ਪੰਜਾਬ ਪੁਲਿਸ ਵੱਲੋਂ 446 ਥਾਈਂ ਛਾਪੇਮਾਰੀ; 192 ਗ੍ਰਿਫ਼ਤਾਰ

ਜੇਲ੍ਹ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਲਈ ਸਬੰਧਤ ਜੇਲ੍ਹ ਸੁਪਰਡੈਂਟ ਦੀ ਜ਼ਿੰਮੇਵਾਰੀ ਤੈਅ ਹੋਵੇਗੀ: ਡਾ. ਰਵਜੋਤ ਸਿੰਘ

ਜੇਲ੍ਹ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਲਈ ਸਬੰਧਤ ਜੇਲ੍ਹ ਸੁਪਰਡੈਂਟ ਦੀ ਜ਼ਿੰਮੇਵਾਰੀ ਤੈਅ ਹੋਵੇਗੀ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਵੱਡੀਆਂ ਇਨਫੋਰਸਮੈਂਟ ਸਫਲਤਾਵਾਂ ਸਦਕਾ ਪੰਜਾਬ ਨੇ ਮਈ 2026 ਦੌਰਾਨ 14.59% ਜੀ.ਐੱਸ.ਟੀ. ਵਾਧੇ ਨਾਲ ਕੌਮੀ ਔਸਤ ਨੂੰ ਪਛਾੜਿਆ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਵੱਡੀਆਂ ਇਨਫੋਰਸਮੈਂਟ ਸਫਲਤਾਵਾਂ ਸਦਕਾ ਪੰਜਾਬ ਨੇ ਮਈ 2026 ਦੌਰਾਨ 14.59% ਜੀ.ਐੱਸ.ਟੀ. ਵਾਧੇ ਨਾਲ ਕੌਮੀ ਔਸਤ ਨੂੰ ਪਛਾੜਿਆ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਚੋਣ ਵਿਭਾਗ ਦੇ ਸੇਵਾ ਨਿਯਮਾਂ ’ਚ ਸੋਧ ਨੂੰ ਹਰੀ ਝੰਡੀ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਨੂੰ ਸੁਚਾਰੂ ਰੂਪ ਵਿੱਚ ਯਕੀਨੀ ਬਣਾਇਆ ਜਾ ਸਕੇਗਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਚੋਣ ਵਿਭਾਗ ਦੇ ਸੇਵਾ ਨਿਯਮਾਂ ’ਚ ਸੋਧ ਨੂੰ ਹਰੀ ਝੰਡੀ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਨੂੰ ਸੁਚਾਰੂ ਰੂਪ ਵਿੱਚ ਯਕੀਨੀ ਬਣਾਇਆ ਜਾ ਸਕੇਗਾ

ਐਸ.ਸੀ. ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਵੱਲੋਂ 4 ਜੂਨ ਨੂੰ ਤਲਬ

ਐਸ.ਸੀ. ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਵੱਲੋਂ 4 ਜੂਨ ਨੂੰ ਤਲਬ