Thursday, November 12, 2026
BREAKING
• ਚੰਡੀਗੜ੍ਹ 'ਚ ਦਿਲਜੀਤ ਦੇ ਸ਼ੋਅ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੈਂਕਾਂ ਤੇ ਮੋਹਾਲੀ ਏਅਰਪੋਰਟ ਲਈ ਵੀ ਆਈ ਈਮੇਲ • ਗਮਾਡਾ ਨੇ ਚਾਰ ਪਿੰਡਾਂ 'ਚ ਚਲਾਇਆ ਪੀਲਾ ਪੰਜਾ, ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕੀਤੀ ਕਾਰਵਾਈ • ਕਾਂਗਰਸ 'ਚ ਟਿਕਟਾਂ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ, ਪਰਗਟ ਸਿੰਘ ਦੀ ਕੀਤੀ ਤਾਰੀਫ਼ • ਦੇਸ਼ 'ਚ ਵਧ ਰਹੀ ਮਹਿੰਗਾਈ 'ਤੇ ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ • ਬਾਲ ਦਿਵਸ 'ਤੇ ਤਾਮਿਲਨਾਡੂ 'ਚ 61.84 ਲੱਖ ਤੋਂ ਵੱਧ ਸਕੂਲੀ ਵਿਦਿਆਰਥੀਆਂ ਨੂੰ ਵੰਡੇ ਜਾਣਗੇ ਕੇਕ • ਰੇਅਰ ਅਰਥ ਮਿਨਰਲਜ਼ ਦੇ ਮਾਮਲੇ 'ਚ ਤੇਜ਼ੀ ਨਾਲ ਅੱਗੇ ਵਧ ਰਿਹਾ ਭਾਰਤ ! 2025 ਤੋਂ ਹੁਣ ਤੱਕ ਕੀਤੇ 15 ਸਮਝੌਤੇ • ਨਿਊਯਾਰਕ ਦੀ ਜੇਲ੍ਹ ਤੋਂ ਬ੍ਰਿਟਿਸ਼ ਏਅਰਬੇਸ ’ਤੇ ਹਮਲੇ ਦੀ ਸਾਜ਼ਿਸ਼ ! ਫ਼ੋਨ ’ਤੇ ਕੋਡ ਭਾਸ਼ਾ ’ਚ ਆ ਰਹੇ ਸੀ ਹੁਕਮ • ਅਮਰੀਕਾ ਈਰਾਨ ਦੇ ਗੁਆਂਢੀ ਦੇਸ਼ਾਂ 'ਤੇ ਜ਼ਮੀਨੀ ਵਪਾਰ ਮਾਰਗਾਂ ਨੂੰ ਬੰਦ ਕਰਨ ਲਈ ਪਾ ਰਿਹੈ ਦਬਾਅ • 34 ਸਾਲਾਂ ਬਾਅਦ ਮੁੜ ਲਾੜੀ ਬਣੇਗੀ ਅਰਚਨਾ ਪੂਰਨ ਸਿੰਘ ! ਇਸ ਦਿਨ ਲਵੇਗੀ ਸੱਤ ਫੇਰੇ • ਬਾਲ-ਟੈਂਪਰਿੰਗ ਵਿਵਾਦ: ਮਿਚੇਲ ਮਾਰਸ਼ ਨੇ ਘਟਨਾ 'ਤੇ ਬੋਲਣ ਤੋਂ ਕੀਤਾ ਇਨਕਾਰ

ਪੰਜਾਬ

ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

12 ਨਵੰਬਰ, 2026 06:34 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਹਤ ਵਿਭਾਗ ਵੱਲੋਂ 1 ਨਵੰਬਰ ਤੋਂ ਸ਼ੁਰੂ ਕੀਤੀ ਗਈ ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਸਮੂਹ ਰਾਸ਼ਟਰੀ ਤੇ ਸੂਬਾਈ ਸਿਹਤ ਪ੍ਰੋਗਰਾਮਾਂ ਤਹਿਤ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਅੱਜ ਦਫ਼ਤਰ ਸਿਵਲ ਸਰਜਨ ਵਿਖੇ ਸਮੂਹ ਬਲਾਕ ਐਜੂਕੇਟਰਾਂ, ਬਲਾਕ ਹੈਲਥ ਇੰਸਪੈਕਟਰਾਂ ਅਤੇ ਐੱਲ.ਐੱਚ.ਵੀਜ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ।

 
ਇਸ ਸਬੰਧੀ ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨੇ ਕਿਹਾ ਕਿ ਤੰਬਾਕੂ ਦਾ ਸੇਵਨ ਨੌਜਵਾਨਾਂ ਦੀ ਸਿਹਤ ਲਈ ਗੰਭੀਰ ਖ਼ਤਰਾ ਹੈ। ਇਸ ਲਈ ਤੰਬਾਕੂ ਮੁਕਤ ਯੂਥ ਕੰਪੇਨ 4.0 ਤਹਿਤ ਨੌਜਵਾਨਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਿਦਿਅਕ ਸੰਸਥਾਵਾਂ ਅਤੇ ਭਾਈਚਾਰਕ ਪੱਧਰ 'ਤੇ ਜਾਗਰੂਕਤਾ ਗਤੀਵਿਧੀਆਂ ਕਰਕੇ ਨੌਜਵਾਨਾਂ ਨੂੰ ਤੰਬਾਕੂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇ।
 
ਮੀਟਿੰਗ ਦੌਰਾਨ ਸਮੂਹ ਬਲਾਕ ਐਜੂਕੇਟਰਾਂ, ਬਲਾਕ ਹੈਲਥ ਇੰਸਪੈਕਟਰਾਂ ਅਤੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਤੇ ਸੀ.ਐੱਚ.ਸੀ. ਬੰਗਾ ਦੀਆਂ ਲੇਡੀ ਹੈਲਥ ਵਿਜ਼ਿਟਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਸਿਹਤ ਵਿਭਾਗ ਦੇ ਸਮੂਹ ਰਾਸ਼ਟਰੀ ਅਤੇ ਸੂਬਾਈ ਸਿਹਤ ਪ੍ਰੋਗਰਾਮਾਂ ਤਹਿਤ ਜਾਗਰੂਕਤਾ ਗਤੀਵਿਧੀਆਂ ਨੂੰ ਯੋਜਨਾਬੱਧ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ।
 
ਡਾ. ਗੀਤਾਂਜਲੀ ਸਿੰਘ ਨੇ ਸਮੂਹ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਆਯੁਸ਼ਮਾਨ ਭਾਰਤ ਹੈਲਥ ਅਕਾਊਂਟ ਆਈ.ਡੀ. ਬਣਾਉਣ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਭਾ ਆਈ.ਡੀ. ਦੇ ਲਾਭਾਂ ਬਾਰੇ ਜਾਗਰੂਕ ਕਰਦਿਆਂ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਦੀਆਂ ਆਈ.ਡੀਜ਼ ਬਣਾਈਆਂ ਜਾਣ ਅਤੇ ਇਸ ਕੰਮ ਦੀ ਨਿਯਮਿਤ ਸਮੀਖਿਆ ਵੀ ਯਕੀਨੀ ਬਣਾਈ ਜਾਵੇ।
 
ਡਾ. ਗੀਤਾਂਜਲੀ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਮੁਹਿੰਮਾਂ ਦੀ ਸਫ਼ਲਤਾ ਲਈ ਲੋਕਾਂ ਦੀ ਸਰਗਰਮ ਸ਼ਮੂਲੀਅਤ ਬਹੁਤ ਮਹੱਤਵਪੂਰਨ ਹੈ। ਇਸ ਲਈ ਸਕੂਲਾਂ, ਪਿੰਡਾਂ, ਸ਼ਹਿਰੀ ਖੇਤਰਾਂ ਅਤੇ ਹੋਰ ਜਨਤਕ ਥਾਵਾਂ 'ਤੇ ਸਿਹਤ ਜਾਗਰੂਕਤਾ ਗਤੀਵਿਧੀਆਂ ਕਰਕੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਅ, ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਅਤੇ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਜਾਵੇ।
 
ਉਨ੍ਹਾਂ ਨੇ ਫੀਲਡ ਪੱਧਰ 'ਤੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਨਿਯਮਿਤ ਨਿਗਰਾਨੀ ਕਰਨ, ਉਨ੍ਹਾਂ ਦਾ ਸਹੀ ਰਿਕਾਰਡ ਰੱਖਣ ਅਤੇ ਪ੍ਰਗਤੀ ਰਿਪੋਰਟ ਸਮੇਂ ਸਿਰ ਦਫ਼ਤਰ ਭੇਜਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਸਿਹਤ ਵਿਭਾਗ ਦੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ 'ਤੇ ਸਫ਼ਲ ਬਣਾਉਣ ਲਈ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ।
 
ਮੀਟਿੰਗ ਵਿੱਚ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਹਰੀਸ਼ ਕਿਰਪਾਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਲਜੀਤ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।
 
 
 

Have something to say? Post your comment

ਅਤੇ ਪੰਜਾਬ ਖਬਰਾਂ

ਗਮਾਡਾ ਨੇ ਚਾਰ ਪਿੰਡਾਂ 'ਚ ਚਲਾਇਆ ਪੀਲਾ ਪੰਜਾ, ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕੀਤੀ ਕਾਰਵਾਈ

ਗਮਾਡਾ ਨੇ ਚਾਰ ਪਿੰਡਾਂ 'ਚ ਚਲਾਇਆ ਪੀਲਾ ਪੰਜਾ, ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕੀਤੀ ਕਾਰਵਾਈ

ਕਾਂਗਰਸ 'ਚ ਟਿਕਟਾਂ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ, ਪਰਗਟ ਸਿੰਘ ਦੀ ਕੀਤੀ ਤਾਰੀਫ਼

ਕਾਂਗਰਸ 'ਚ ਟਿਕਟਾਂ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ, ਪਰਗਟ ਸਿੰਘ ਦੀ ਕੀਤੀ ਤਾਰੀਫ਼

ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਨਿਯੁਕਤ ਹੋਏ ਡਿੰਪਲ ਮਸੀਹ

ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਨਿਯੁਕਤ ਹੋਏ ਡਿੰਪਲ ਮਸੀਹ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਅੱਠ ਪਿੰਡਾਂ ਦੇ 2,256 ਪਰਿਵਾਰਾਂ ਨੂੰ ਮਾਲਕੀ ਦਸਤਾਵੇਜ਼ ਸੌਂਪੇ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਅੱਠ ਪਿੰਡਾਂ ਦੇ 2,256 ਪਰਿਵਾਰਾਂ ਨੂੰ ਮਾਲਕੀ ਦਸਤਾਵੇਜ਼ ਸੌਂਪੇ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ