Friday, July 17, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਚੰਡੀਗੜ੍ਹ

ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ

03 ਜੁਲਾਈ, 2025 04:03 PM

ਖਰੜ/ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਪ੍ਰੀਤ ਪੱਤੀ : ਸਿਵਲ ਸਰਜਨ ਡਾ. ਸੰਗੀਤਾ ਜੈਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਪੀਐਚਸੀ ਘੜੂੰਆਂ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਦੀ ਅਗਵਾਈ ਵਿਚ ਸਿਹਤ ਬਲਾਕ ਘੜੂੰਆਂ ਅਧੀਨ ਤੀਬਰ ਦਸਤ ਰੋਕੂ ਮਹੀਨੇ ਦੇ ਮੱਦੇਨਜ਼ਰ ਲੋਕਾਂ ਨੂੰ ਡਾਇਰੀਆ ਤੋਂ ਬਚਾਅ, ਸਾਵਧਾਨੀਆਂ ਤੇ ਇਲਾਜ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਪੀਐਚਸੀ ਘੜੂੰਆਂ ਵਿਖੇ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਵਲੋਂ ਓਆਰਐਸ ਕਾਰਨਰ ਦਾ ਉਦਘਾਟਨ ਕੀਤਾ ਗਿਆ ਅਤੇ ਓਆਰਐਸ ਪੈਕਟ ਵੰਡੇ ਗਏ ਤੇ ਜਾਗਰੂਕ ਕੀਤਾ ਗਿਆ।

ਇਸ ਮੌਕੇ ਡਾ. ਸਰੋਜ, ਬਲਾਕ ਐਕਸਟੈਂਸ਼ਨ ਐਜੂਕੇਟਰ ਗੌਤਮ ਰਿਸ਼ੀ, ਆਪਥੈਲਮਿਕ ਅਫਸਰ ਇਵਸੁਖਮਨਜੀਤ ਕੌਰ, ਸਟਾਫ ਨਰਸ ਰਿਸ਼ਮਜੀਤ ਕੌਰ, ਸੀ.ਐਚ.ਓ. ਜਸਵਿੰਦਰ ਕੌਰ, ਬੀ.ਐਸ.ਏ. ਇਸ਼ਮੀਤ ਕੌਰ ਵੀ ਮੌਜੂਦ ਸਨ।

ਐਸ ਐਮ ਓ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਅਧੀਨ ਸਿਹਤ ਸੰਸਥਾਵਾਂ, ਆਮ ਆਦਮੀ ਕਲੀਨਿਕ, ਸਬ ਸੈਂਟਰ ਤੇ ਆਯੂਸ਼ਮਾਨ ਅਰੋਗਿਆ ਕੇਂਦਰ ਪੱਧਰ ਉਤੇ ਓਆਰਐਸ ਕਾਰਨਰ ਬਣਾਏ ਗਏ ਹਨ। ਦਸਤ ਤੋਂ ਬਚਾਅ ਲਈ ਓਆਰਐਸ ਦੇ ਪੈਕੇਟ ਅਤੇ ਜ਼ਿੰਕ ਦੀਆਂ ਗੋਲੀਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਆਸ਼ਾ ਵਰਕਰਾਂ ਵਲੋਂ ਓ ਆਰ ਐਸ ਪੈਕਟ ਵੰਡਣ ਦੇ ਨਾਲ-ਨਾਲ ਘੋਲ ਬਣਾਉਣ ਦੀ ਵਿਧੀ, ਬੱਚਿਆਂ ਤੇ ਵੱਡਿਆਂ ਨੂੰ ਹੱਥਾਂ ਦੀ ਸਾਫ ਸਫਾਈ ਬਾਰੇ ਅਤੇ ਗਰਭਵਤੀ ਔਰਤਾਂ ਤੇ ਨਵਜੰਮੇ ਬੱਚਿਆਂ ਦੀਆਂ ਮਾਂਵਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਪ੍ਰਤੀ ਵਿਸ਼ੇਸ਼ ਤੌਰ ’ਤੇ ਜਾਗਰੂਕ ਜਾ ਰਿਹਾ ਹੈ। ਮਮਤਾ ਦਿਵਸ ਮੌਕੇ ਟੀਕਾਕਰਨ ਲਈ ਆਉਣ ਵਾਲੀਆਂ ਮਹਿਲਾਵਾਂ ਨੂੰ ਵੀ ਇਸ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਡਾਇਰੀਆਂ ਕਾਰਨ ਹਰ ਸਾਲ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਅਤੇ ਬਿਮਾਰੀ ਦੀ ਰੋਕਥਾਮ ਆਪਣਾ ਖਾਣ-ਪੀਣ ਠੀਕ ਰੱਖਣ ਤੇ ਸਾਫ਼ ਸਫ਼ਾਈ ਦਾ ਵਧੇਰੇ ਧਿਆਨ ਰੱਖਣ ਨਾਲ ਕੀਤੀ ਜਾ ਸਕਦੀ ਹੈ।

ਬਲਾਕ ਐਕਸਟੈਂਸ਼ਨ ਐਜੂਕੇਟਰ ਗੌਤਮ ਰਿਸ਼ੀ ਨੇ ਦੱਸਿਆ ਕਿ ਡਾਇਰੀਆ ਮੁੱਖ ਤੌਰ 'ਤੇ ਗੰਦੇ ਹੱਥਾਂ ਨਾਲ ਖਾਣਾ ਖਾਣ, ਦੂਸ਼ਿਤ ਤਰੀਕੇ ਨਾਲ ਖਾਣਾ ਪਕਾਉਣ, ਦੂਸ਼ਿਤ ਪਾਣੀ ਪੀਣ ਅਤੇ ਖਰਾਬ ਤੇ ਬੈਕਟੀਰੀਆ ਯੁਕਤ ਖਾਣਾ ਨਾਲ ਨਾਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਬਿਮਾਰੀ ਪੈਦਾ ਕਰਨ ਵਾਲੇ ਇਨਾਂ ਸਰੋਤਾਂ ਨੂੰ ਖ਼ਤਮ ਕਰ ਦਿੱਤਾ ਜਾਵੇ ਤਾਂ ਬਹੁਤ ਹੱਦ ਤੱਕ ਡਾਇਰੀਆ ਤੋਂ ਬਚਿਆ ਜਾ ਸਕਦਾ ਹੈ।

ਡਾਇਰੀਆ ਦੇ ਮਰੀਜ਼ਾਂ ਨੂੰ ਦਿਓ "ਓ ਆਰ ਐਸ" ਦਾ ਘੋਲ

ਡਾਇਰੀਆ ਦੇ ਮਰੀਜਾਂ ਨੂੰ ਸ਼ੁਰੂਆਤੀ ਤੌਰ 'ਤੇ ਓ ਆਰ ਐਸ ਦਾ ਘੋਲ ਬਣਾ ਕੇ ਨਿਯਮਿਤ ਸਮੇਂ ਦੌਰਾਨ ਪਿਲਾਇਆ ਜਾਣਾ ਚਾਹੀਦਾ ਹੈ ਤਾਂ ਜੋ ਉਸਦੇ ਅੰਦਰ ਪਾਣੀ ਦੀ ਘਾਟ ਨਾ ਹੋਵੇ। ਜੇਕਰ ਓ ਆਰ ਐਸ ਦਾ ਪੈਕੇਟ ਉਪਲਬਧ ਨਾ ਹੋਵੇ ਤਾਂ ਚੀਨੀ ਅਤੇ ਨਮਕ ਦਾ ਘੋਲ ਸਾਫ਼ ਉਬਾਲੇ ਹੋਏ ਪਾਣੀ 'ਚ ਤਿਆਰ ਕਰਕੇ ਮਰੀਜ਼ ਨੂੰ ਪਿਲਾਉਣਾ ਚਾਹੀਦਾ ਹੈ। ਇਸ ਦੇ ਨਾਲ ਡਾਕਟਰ ਦੀ ਸਲਾਹ ਨਾਲ 14 ਦਿਨਾਂ ਤੱਕ ਜ਼ਿੰਕ ਦਵਾਈ ਦਾ ਸੇਵਨ ਕਰਨਾ ਹੁੰਦਾ ਹੈ ਤਾਂ ਜੋ ਲੰਮੇ ਸਮੇਂ ਤੱਕ ਦੁਬਾਰਾ ਇਹ ਬਿਮਾਰੀ ਨਾ ਹੋਵੇ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ