ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਰਗ) : ਦਲਿਤ ਸਮਾਜ ਸੇਵਾ ਸੰਗਠਨ ਦੇ ਸੂਬਾ ਪ੍ਰਧਾਨ ਡਾ. ਹਰਮੇਸ਼ ਸਿੰਘ ਹਿਆਣਾ ਨੇ ਸੰਗਠਨ ਦੀ ਜ਼ਿਲ੍ਹਾ ਪ੍ਰਧਾਨ ਰਣਜੀਤ ਕੌਰ ਦੇ ਨਿਵਾਸ ਸਥਾਨ ਸੁਨਾਮ ਵਿਖੇ ਪਹੁੰਚ ਕੇ ਸੰਗਠਨ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸੰਗਠਨ ਵੱਲੋਂ ਸਮਾਜ ਭਲਾਈ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਸਮਾਜ ਨੂੰ ਇਕਜੁੱਟ ਹੋ ਕੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਡਾ. ਹਿਆਣਾ ਨੇ ਕਿਹਾ ਕਿ ਦਲਿਤ ਸਮਾਜ ਦੇ ਹੱਕਾਂ ਅਤੇ ਭਲਾਈ ਲਈ ਸੰਗਠਨ ਲਗਾਤਾਰ ਕਾਰਜ ਕਰ ਰਿਹਾ ਹੈ ਅਤੇ ਸੰਗਠਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ ਮਿਸ਼ਨ ਨੂੰ ਅੱਗੇ ਵਧਾਉਣ ਲਈ ਹਰ ਮੈਂਬਰ ਦੀ ਭੂਮਿਕਾ ਅਹਿਮ ਹੈ। ਉਹਨਾਂ ਕਿਹਾ ਕਿ ਬਾਬਾ ਸਾਹਿਬ ਦਾ ਮਿਸ਼ਨ ਕੇਵਲ ਨਾਅਰੇ ਲਗਾਉਣ ਜਾਂ ਦਿਨ ਮਨਾਉਣ ਨਾਲ ਪੂਰਾ ਨਹੀਂ ਹੋਵੇਗਾ, ਇਹ ਉਦੋਂ ਹੀ ਪੂਰਾ ਹੋ ਸਕਦਾ ਹੈ ਜਦੋਂ ਅਸੀਂ ਉਨ੍ਹਾਂ ਦੇ ਦੱਸੇ ਹੋਏ ਰਾਹ ਪੜ੍ਹੋ, ਜੁੜੋ ਅਤੇ ਸੰਘਰਸ਼ ਕਰੋ ਨੂੰ ਆਪਣੇ ਅਮਲੀ ਜੀਵਨ ਵਿੱਚ ਉਤਾਰਾਂਗੇ। ਉਹਨਾਂ ਕਿਹਾ ਕਿ ਬਾਬਾ ਸਾਹਿਬ ਨੇ ਭਾਰਤੀ ਸੰਵਿਧਾਨ ਰਾਹੀਂ ਹਰ ਨਾਗਰਿਕ ਨੂੰ ਬਰਾਬਰ ਦੇ ਅਧਿਕਾਰ ਦਿੱਤੇ ਹਨ, ਪਰ ਇਨ੍ਹਾਂ ਅਧਿਕਾਰਾਂ ਦੀ ਰਾਖੀ ਕਰਨਾ ਸਾਡਾ ਫ਼ਰਜ਼ ਹੈ। ਉਹਨਾਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ, ਯੁੱਗ ਪੁਰਸ਼ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ ਸੁਪਨਿਆਂ ਦਾ ਸਮਾਜ ਸਿਰਜਣ ਅਤੇ ਉਨ੍ਹਾਂ ਦੇ ਮਿਸ਼ਨ ਨੂੰ ਪੂਰਾ ਕਰਨ ਲਈ ਨਵੀਂ ਪੀੜ੍ਹੀ ਨੂੰ ਉੱਚ ਸਿੱਖਿਆ ਅਤੇ ਵਿਗਿਆਨਕ ਸੋਚ ਨਾਲ ਜੋੜਣ ਦੇ ਟੀਚੇ ਨੂੰ ਲੈ ਕੇ ਅੱਜ ਦੇਸ਼ ਭਰ ਵਿੱਚ ਵੱਖ-ਵੱਖ ਸੰਗਠਨ ਕਾਰਜਸ਼ੀਲ ਹਨ। ਇਸ ਦੌਰਾਨ ਡਾ. ਹਰਮੇਸ਼ ਸਿੰਘ ਹਿਆਣਾ ਨੇ ਸੰਗਠਨ ਪ੍ਰਤੀ ਨਿਸਵਾਰਥ ਭਾਵਨਾ ਨਾਲ ਸੇਵਾਵਾਂ ਨਿਭਾਉਣ ਵਾਲੇ ਰਣਜੀਤ ਕੌਰ ਨੂੰ ਮਾਲਵਾ ਜੋਨ ਪ੍ਰਧਾਨ ਇਸਤਰੀ ਵਿੰਗ, ਸੋਮਾ ਰਾਣੀ ਨੂੰ ਇਸਤਰੀ ਵਿੰਗ ਜ਼ਿਲ੍ਹਾ ਪ੍ਰਧਾਨ, ਬਲਵਿੰਦਰ ਕੁਮਾਰ (ਨਿੱਕੂ) ਨੂੰ ਜ਼ਿਲ੍ਹਾ ਯੂਥ ਪ੍ਰਧਾਨ, ਅਸ਼ੋਕ ਕੁਮਾਰ ਨੂੰ ਜ਼ਿਲ੍ਹਾ ਪ੍ਰਧਾਨ ਸ਼ਹਿਰੀ, ਸੱਤ ਪਾਲ ਨੂੰ ਤਹਿਸੀਲ ਪ੍ਰਧਾਨ ਅਤੇ ਕਮਲਜੀਤ ਕੌਰ ਨੂੰ ਚੇਅਰਪਰਸਨ ਜ਼ਿਲ੍ਹਾ ਲੁਧਿਆਣਾ ਦੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਨਵੇਂ ਨਿਯੁਕਤ ਹੋਏ ਆਹੁਦੇਦਾਰਾਂ ਨੇ ਸੰਗਠਨ ਦੀ ਹੋਰ ਵੀ ਚੜ੍ਹਤ ਲਈ ਪ੍ਰਣ ਲਿਆ ਅਤੇ ਸੰਗਠਨ ਵੱਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਸੰਗਠਨ ਦੇ ਸੂਬਾ ਪ੍ਰੈਸ ਸਕੱਤਰ ਹਾਕਮ ਸਿੰਘ ਭੱਟੀ, ਹਰਜਸ ਸਿੰਘ ਪ੍ਰਧਾਨ, ਹਰਵਿੰਦਰ ਸਿੰਘ ਪਪਨ, ਜ਼ਿਲ੍ਹੇਦਾਰ ਪ੍ਰਧਾਨ ਦੇਸ ਰਾਜ, ਪਰਮਜੀਤ ਕੌਰ, ਸੁਖਵਿੰਦਰ ਕੌਰ, ਹਰਪ੍ਰੀਤ ਕੌਰ, ਖੁਸ਼ੀ, ਊਸ਼ਾ ਰਾਣੀ, ਪਰਮੀਲਾ, ਰੁਪਿੰਦਰ ਕੌਰ, ਅਮਰਜੀਤ ਕੌਰ, ਇੰਦੂ ਰਾਣੀ, ਬਲਜੀਤ ਕੌਰ ਅਤੇ ਸਰਬਜੀਤ ਕੌਰ ਵੀ ਮੌਜੂਦ ਸਨ।