Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਦਾਨਵੀਰ ਫਾਊਂਡੇਸ਼ਨ ਐਨ.ਜੀ.ਓ. (ਰਜਿ.) ਖਰੜ ਵੱਲੋਂ ਅੱਜ ਇਕ ਜ਼ਰੂਰਤਮੰਦ ਪਰਿਵਾਰ ਦੀ ਮਦਦ ਲਈ 1 ਲੱਖ ਰੁਪਏ ਦਾ ਦਿੱਤਾ ਗਿਆ ਚੈੱਕ ।

31 ਮਾਰਚ, 2026 05:40 PM

ਪ੍ਰੀਤ ਪੱਤੀ

ਖਰੜ -ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਅੱਜ ਇਕ ਜ਼ਰੂਰਤਮੰਦ ਪਰਿਵਾਰ ਦੀ ਮਦਦ ਲਈ 1 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਤਰਨਦੀਪ ਸ਼ਰਮਾ ਨੇ ਦੱਸਿਆ ਕਿ ਬੀਤੇ ਦਿਨੀਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇਕ ਖ਼ਬਰ ਰਾਹੀਂ ਉਹਨਾਂ ਦੇ ਧਿਆਨ ਵਿੱਚ ਆਇਆ ਕਿ ਇਕ ਪਰਿਵਾਰ ਦੇ ਇਕ ਪੁੱਤਰ ਦੀ ਸਾਲ 2021 ਵਿੱਚ ਮੌਤ ਹੋ ਚੁੱਕੀ ਹੈ ਅਤੇ ਦੂਜੇ ਪੁੱਤਰ ਦੀਆਂ ਦੋਵੇਂ ਕਿਡਨੀਆਂ ਫੇਲ ਹੋ ਚੁੱਕੀਆਂ ਹਨ।

ਇਸ ਦੁੱਖਦਾਈ ਸਥਿਤੀ ਨੂੰ ਵੇਖਦੇ ਹੋਏ ਦਾਨਵੀਰ ਫਾਊਂਡੇਸ਼ਨ ਐਨਜੀਓ ਦੇ ਪ੍ਰਧਾਨ ਅਤੇ ਮੈਂਬਰ ਸਾਹਿਬਾਨ ਮੌਕੇ ‘ਤੇ ਪਹੁੰਚੇ ਅਤੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ 1 ਲੱਖ ਰੁਪਏ ਦਾ ਚੈੱਕ ਦੇ ਕੇ ਸਹਾਇਤਾ ਪ੍ਰਦਾਨ ਕੀਤੀ। ਇਸ ਦੇ ਨਾਲ ਹੀ ਸੰਸਥਾ ਵੱਲੋਂ ਭਵਿੱਖ ਵਿੱਚ ਵੀ ਕਿਸੇ ਵੀ ਤਰ੍ਹਾਂ ਦੀ ਲੋੜ ਪੈਣ ‘ਤੇ ਪਰਿਵਾਰ ਦੇ ਨਾਲ ਖੜ੍ਹੇ ਰਹਿਣ ਦਾ ਭਰੋਸਾ ਦਿੱਤਾ ਗਿਆ।

ਇਸ ਮੌਕੇ ਪ੍ਰਧਾਨ ਤਰਨਦੀਪ ਸ਼ਰਮਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਸੀਂ ਸਾਰੇ ਰੱਬ ਦੇ ਬਣਾਏ ਹੋਏ ਬੰਦੇ ਹਾਂ, ਇਸ ਲਈ ਸਾਨੂੰ ਇਕ-ਦੂਜੇ ਦੀ ਮਦਦ ਕਰਨੀ ਚਾਹੀਦੀ ਹੈ ਅਤੇ ਮਨੁੱਖਤਾ ਦੀ ਸੇਵਾ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।

ਪੀੜਤ ਪਰਿਵਾਰ ਵੱਲੋਂ ਦਾਨਵੀਰ ਫਾਊਂਡੇਸ਼ਨ ਦੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।

ਇਸ ਮੌਕੇ ਹੋਰਨਾ ਤੋਂ ਇਲਾਵਾ ਐਨਜੀਓ ਦੇ ਵਾਈਸ ਪ੍ਰਧਾਨ ਅਨਮੋਲ ਸ਼ਰਮਾ, ਚੇਅਰਮੈਨ ਆਕਾਸ਼ ਮਿੱਤਲ, ਕੈਸ਼ੀਅਰ ਅੰਕਿਤ ਗੋਇਲ, ਜੁਆਇੰਟ ਸਕੱਤਰ ਜੈਵਿਨ ਗੁਪਤਾ, ਜਨਰਲ ਸਕੱਤਰ ਸੰਯਮ ਜੈਨ, ਡਾ. ਸੁਰਿੰਦਰ ਰਾਣਾ, ਸ਼ੁਭਮ ਗਰਗ, ਪੁਨੀਤ ਜੋਸ਼ੀ, ਆਕਾਸ਼ ਜੋਲੀ ਅਤੇ ਸ਼ਿਵਮ ਸ਼ਰਮਾ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ