Sunday, April 12, 2026
BREAKING
ਦਿਲਪ੍ਰੀਤ ਢਿੱਲੋਂ ਨੇ ਮਹਿੰਦਰਾ BE 6 ਲਈ ਲਾਂਚ ਕੀਤਾ ਧਮਾਕੇਦਾਰ ਐਂਥਮ, ਪ੍ਰੈੱਸ ਕਾਨਫਰੰਸ ‘ਚ ਛਾਇਆ ਜਲਵਾ ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ

ਰਾਸ਼ਟਰੀ

ਦਿੱਲੀ ਕਟੜਾ ਐਕਸਪ੍ਰੈਸ-ਵੇ ਦੇ ਓਵਰਬ੍ਰਿਜ ਨੇੜੇ ਹਦਾਸਿਆਂ ਦਾ ਦੌਰ ਲਗਾਤਾਰ ਜਾਰੀ

29 ਦਸੰਬਰ, 2025 09:29 PM

ਭਵਾਨੀਗੜ੍ਹ : ਸਥਾਨਕ ਸ਼ਹਿਰ ਤੋਂ ਸੰਗਰੂਰ ਨੂੰ ਜਾਂਦੀ ਨੈਸ਼ਨਲ ਹਾਈਵੇ ਨੰਬਰ 7 ਉਪਰ ਪਿੰਡ ਰੋਸ਼ਨਵਾਲਾ ਵਿਖੇ ਨਵੇ ਬਣ ਰਹੇ ਦਿੱਲੀ ਕਟੜਾ ਐਕਸਪ੍ਰੈਸ-ਵੇ ਦੇ ਓਵਰਬ੍ਰਿਜ ਨੇੜੇ ਸੰਘਣੀ ਧੁੰਦ ਦੇ ਕਾਰਨ ਪਿਛਲੇ ਕਈ ਦਿਨਾਂ ਲਗਾਤਾਰ ਵਾਪਰ ਰਹੇ ਹਾਦਸਿਆਂ ਨੂੰ ਰੋਕਣ ਲਈ ਵਿਭਾਗ ਵੱਲੋਂ ਕੀਤੇ ਆਰਜੀ ਪ੍ਰਬੰਧ ਖੇਰੂ ਖੇਰੂ ਹੋ ਜਾਣ ਕਾਰਨ ਇਥੇ ਹਾਦਸਿਆਂ ਦਾ ਦੌਰ ਲਗਾਤਾਰ ਜਾਰੀ ਹੈ। ਹਾਦਸਿਆਂ ਕਾਰਨ ਇਥੇ ਆਮ ਲੋਕਾਂ ਦਾ ਕਾਫੀ ਜਾਨੀ ਮਾਲੀ ਨੁਕਸਾਨ ਹੋ ਰਿਹਾ ਹੈ ਜਿਸ ਨੂੰ ਲੈ ਕੇ ਇਲਾਕਾ ਨਿਵਾਸੀਆਂ ਅਤੇ ਰਾਹਗੀਰਾਂ ’ਚ ਸਰਕਾਰ ਅਤੇ ਪ੍ਰਸ਼ਾਸਨ ਪ੍ਰਤੀ ਸਖ਼ਤ ਰੋਸ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਕਾਂ ਦੀ ਸੁਰੱਖਿਆ ਲਈ ਇਥੇ ਡਿਊਟੀ ’ਤੇ ਤਾਇਨਾਤ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਥੇ ਓਵਰਬ੍ਰਿਜ ਨੇੜੇ ਨਵੀਆਂ ਬਣਾਈਆਂ ਗਈਆਂ ਸੜਕਾਂ ਦੀ ਬਣਤਰ ਠੀਕ ਨਾ ਹੋਣ ਅਤੇ ਓਵਰਬ੍ਰਿਜ ਦੇ ਪਿੱਲਰ ਇਥੋਂ ਪਹਿਲਾਂ ਤੋਂ ਜਾਂਦੀਆਂ ਨੈਸ਼ਨਲ ਹਾਈਵੇ ਨੰਬਰ 7 ਦੀਆਂ ਸੜਕਾਂ ਦੇ ਬਿਲਕੁੱਲ ਉਪਰ ਬਣਾ ਦਿੱਤੇ ਜਾਣ ਕਾਰਨ ਸੰਘਣੀ ਧੁੰਦ ਦੇ ਵਿਚ ਕੁਝ ਵੀ ਨਜ਼ਰ ਨਾ ਆਉਣ ਕਾਰਨ ਵਾਹਾਨ ਚਾਲਕ ਇਥੇ ਆ ਕੇ ਰਸਤਾ ਭਟਕਣ ਕਾਰਨ ਰੋਜ਼ਾਨਾਂ ਹੀ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ।


ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਇਥੇ ਹਾਦਸਿਆਂ ਨੂੰ ਰੋਕਣ ਲਈ ਕੀਤੇ ਗਏ ਆਰਜੀ ਪ੍ਰਬੰਧ ਨਾ ਕਾਫ਼ੀ ਸਿੱਧ ਹੋਏ ਸਨ ਜੋ ਕਿ ਸੰਘਣੀ ਧੁੰਦ ਕਾਰਨ ਅਗਲੇ ਦਿਨ ਹੀ ਖੇਰੂ ਖੇਰੂ ਹੋ ਗਏ ਸਨ ਅਤੇ ਇਸ ਤੋਂ ਬਾਅਦ ਫਿਰ ਇਥੇ ਦਰਜਨ ਤੋਂ ਵੱਧ ਛੋਟੇ ਵੱਡੇ ਵਾਹਨ ਹਾਦਸਿਆਂ ਦਾ ਸ਼ਿਕਾਰ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਥੇ ਓਵਰਬ੍ਰਿਜ ਉਪਰ ਚਿੱਟੀ ਰੋਸ਼ਨੀ ਵਾਲੀਆਂ ਲਾਈਟਾਂ ਲਗਾਈਆਂ ਸਨ ਜਿਸ ਦੀ ਰੋਸ਼ਨੀ ਧੁੰਦ ’ਚ ਨਜ਼ਰ ਨਹੀਂ ਆਉਂਦੀ ਅਤੇ ਦਿਸ਼ਾ ਸੂਚਕ ਲਈ ਰਿਫ਼ਲੈਕਟਰ ਲਗਾ ਕੇ ਖੜੇ ਕੀਤੇ ਗਏ ਢੋਲ ਵਾਹਨਾਂ ਦੀ ਟੱਕਰ ਨਾਲ ਇਥੋਂ ਰੁੜ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਥੇ ਲਗਾਏ ਗਏ ਮਿੱਟੀ ਦੇ ਢੇਰ ਕਾਰਨ ਹੀ ਵਾਹਨ ਦੀ ਰਫ਼ਤਾਰ ਘੱਟ ਹੁੰਦੀ ਹੈ ਅਤੇ ਵਾਹਨਾਂ ਦਾ ਇਨ੍ਹਾਂ ਪਿੱਲਰਾਂ ਨਾਲ ਜ਼ੋਰਦਾਰ ਟੱਕਰ ਹੋਣ ਤੋਂ ਬਚਾਅ ਹੋ ਜਾਂਦ ਹੈ।


ਉਨ੍ਹਾਂ ਕਿਹਾ ਉਹ ਇਸ ਸਬੰਧੀ ਆਪਣੇ ਉਚ ਅਧਿਕਾਰੀਆਂ ਸਮੇਤ ਨੈਸ਼ਨਲ ਹਾਈਵੇ ਨੂੰ ਵੀ ਕਈ ਵਾਰ ਇਥੇ ਪੁੱਖਤਾ ਪ੍ਰਬੰਧ ਕਾਰਨ ਸਬੰਧੀ ਲਿਖਤੀ ਪੱਤਰ ਭੇਜ ਚੁੱਕੇ ਹਨ। ਪਰ ਅਫ਼ਸੋਸ ਦੀ ਗੱਲ ਹੈ ਕਿ ਨੈਸ਼ਨਲ ਹਾਈਵੇ ਵੱਲੋਂ ਇਸ ਨੂੰ ਗੰਭੀਰਤਾਂ ਨਾਲ ਨਹੀਂ ਲਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਇਥੇ ਪਹਿਲਾਂ ਵਾਂਗ ਸੜਕਾਂ ਉਪਰ ਦੋਵੇ ਸਾਇਡ ਵਾਹਨਾਂ ਦੀ ਰਫ਼ਤਾਰ ਘੱਟ ਕਾਰਨ ਲਈ ਛੋਟੇ-ਛੋਟੇ ਸਪੀਡ ਬਰੇਗਰ ਬਣਾਏ ਜਾਣ ਅਤੇ ਹਾਦਸਿਆਂ ਨੂੰ ਰੋਕਣ ਲਈ ਸੜਕਾਂ ਨੇੜੇ ਆਏ ਓਵਰਬ੍ਰਿਜ ਦੇ ਪਿੱਲਰਾਂ ਦਾ ਵੀ ਕੋਈ ਹੱਲ ਕੀਤਾ ਜਾਵੇ।


ਇਲਾਕਾ ਨਿਵਾਸੀਆਂ ਨੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਸਰਕਾਰ ਅਤੇ ਵਿਭਾਗ ਨੂੰ ਇਥੇ ਖਾਨਾਪੂਰਤੀ ਕਰਕੇ ਡੰਗ ਟਪਾਊ ਕੰਮ ਨਹੀਂ ਕਰਨਾ ਚਾਹੀਦਾ ਸਗੋਂ ਭਵਿੱਖ ’ਚ ਵੀ ਲੋਕਾਂ ਦੇ ਜਾਨ ਮਾਲ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਹਾਈਵੇ ਉਪਰ ਪੁੱਖਤਾ ਪ੍ਰਬੰਧ ਕਰਨੇ ਚਾਹੀਦੇ ਹਨ ਅਤੇ ਯੋਜਨਾ ’ਚ ਬਦਲਾਅ ਕਰਕੇ ਜੇਕਰ ਓਵਰਬ੍ਰਿਜ ਦੇ ਪਿੱਲਰ ਗਲਤ ਹਨ ਤਾਂ ਇਨ੍ਹਾਂ ਨੂੰ ਇਥੋਂ ਹਟਾਅ ਕੇ ਪਹਿਲਾਂ ਵਾਂਗ ਸੜਕਾਂ ਦਾ ਸਿੱਧਾ ਨਿਰਮਾਣ ਕਰਨਾ ਚਾਹੀਦਾ ਹੈ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਮਥੁਰਾ ਕਿਸ਼ਤੀ ਹਾਦਸਾ : PM ਮੋਦੀ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

ਮਥੁਰਾ ਕਿਸ਼ਤੀ ਹਾਦਸਾ : PM ਮੋਦੀ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

ਵੱਡਾ ਹਾਦਸਾ : ਪੰਜਾਬ ਦੇ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 9 ਦੀ ਮੌਤ ; ਕਈ ਲਾਪਤਾ

ਵੱਡਾ ਹਾਦਸਾ : ਪੰਜਾਬ ਦੇ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 9 ਦੀ ਮੌਤ ; ਕਈ ਲਾਪਤਾ

ਤੇਲੰਗਾਨਾ 'ਚ ਮਾਓਵਾਦੀ ਕਮਾਂਡਰ ਸਣੇ 42 ਮਾਓਵਾਦੀਆਂ ਨੇ ਹਥਿਆਰਾਂ ਨਾਲ ਕੀਤਾ ਆਤਮ-ਸਮਰਪਣ

ਤੇਲੰਗਾਨਾ 'ਚ ਮਾਓਵਾਦੀ ਕਮਾਂਡਰ ਸਣੇ 42 ਮਾਓਵਾਦੀਆਂ ਨੇ ਹਥਿਆਰਾਂ ਨਾਲ ਕੀਤਾ ਆਤਮ-ਸਮਰਪਣ

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫ਼ਾ

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫ਼ਾ

PM ਮੋਦੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਨਿਤੀਸ਼ ਕੁਮਾਰ ਨੂੰ ਦਿੱਤੀ ਵਧਾਈ

PM ਮੋਦੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਨਿਤੀਸ਼ ਕੁਮਾਰ ਨੂੰ ਦਿੱਤੀ ਵਧਾਈ

ਭਾਜਪਾ ਸੱਤਾ 'ਚ ਆਈ ਤਾਂ 6 ਮਹੀਨਿਆਂ ਅੰਦਰ ਲਾਗੂ ਕੀਤੀ ਜਾਵੇਗੀ UCC : ਅਮਿਤ ਸ਼ਾਹ

ਭਾਜਪਾ ਸੱਤਾ 'ਚ ਆਈ ਤਾਂ 6 ਮਹੀਨਿਆਂ ਅੰਦਰ ਲਾਗੂ ਕੀਤੀ ਜਾਵੇਗੀ UCC : ਅਮਿਤ ਸ਼ਾਹ

ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ, ਵਿਦੇਸ਼ ਨੀਤੀ 'ਤੇ ਖੜ੍ਹੇ ਕੀਤੇ ਵੱਡੇ ਸਵਾਲ

ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ, ਵਿਦੇਸ਼ ਨੀਤੀ 'ਤੇ ਖੜ੍ਹੇ ਕੀਤੇ ਵੱਡੇ ਸਵਾਲ

ਬਿਹਾਰ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੂੰ ਪਈਆਂ ਭਾਜੜਾਂ

ਬਿਹਾਰ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੂੰ ਪਈਆਂ ਭਾਜੜਾਂ

ਬੰਗਾਲ ਚੋਣਾਂ ਲਈ ਭਾਜਪਾ ਦਾ 'ਮੈਨੀਫੈਸਟੋ' ਜਾਰੀ, ਔਰਤਾਂ ਤੇ ਬੇਰੁਜ਼ਗਾਰਾਂ ਨੂੰ 3000 ਰੁਪਏ ਮਹੀਨਾ ਦੇਣ ਦਾ ਵਾਅਦਾ

ਬੰਗਾਲ ਚੋਣਾਂ ਲਈ ਭਾਜਪਾ ਦਾ 'ਮੈਨੀਫੈਸਟੋ' ਜਾਰੀ, ਔਰਤਾਂ ਤੇ ਬੇਰੁਜ਼ਗਾਰਾਂ ਨੂੰ 3000 ਰੁਪਏ ਮਹੀਨਾ ਦੇਣ ਦਾ ਵਾਅਦਾ

ਹਰੀਵੰਸ਼ ਮੁੜ ਬਣੇ ਰਾਜ ਸਭਾ ਸੰਸਦ ਮੈਂਬਰ, ਰਾਸ਼ਟਰਪਤੀ ਨੇ ਕੀਤਾ ਨਾਮਜ਼ਦ

ਹਰੀਵੰਸ਼ ਮੁੜ ਬਣੇ ਰਾਜ ਸਭਾ ਸੰਸਦ ਮੈਂਬਰ, ਰਾਸ਼ਟਰਪਤੀ ਨੇ ਕੀਤਾ ਨਾਮਜ਼ਦ