Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਦਿੱਲੀ ਦੇ ਸੈਂਟਰਲ ਰਿਜ ਦੀ ਸੁਰੱਖਿਆ ਲਈ ਕਾਨੂੰਨੀ ਰਾਹ ਅਪਣਾਇਆ ਜਾਵੇਗਾ : ਅਮਿਤ ਸ਼ਾਹ

08 ਜੁਲਾਈ, 2026 05:22 PM

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਸਰਕਾਰ ਸੈਂਟਰਲ ਰਿਜ ਦੀ ਜੈਵ ਵੰਨ-ਸੁਵੰਨਤਾ, ਮਿੱਟੀ ਤੇ ਪਾਣੀ ਦੀ ਸੁਰੱਖਿਆ ਲਈ ਕਾਨੂੰਨੀ ਰਾਹ ਅਪਣਾਏਗੀ। ਮੰਗਲਵਾਰ ਇੱਥੇ ਦਿੱਲੀ ਸਰਕਾਰ ਦੀ ਮੈਗਾ ਰੁੱਖ ਲਾਉਣ ਦੀ ਮੁਹਿੰਮ ਦਾ ਉਦਘਾਟਨ ਕਰਨ ਤੋਂ ਬਾਅਦ ਸ਼ਾਹ ਨੇ ਕਿਹਾ ਕਿ ਜਾਮੁਨ, ਅੰਬ, ਅਰਜੁਨ ਤੇ ਨਿੰਮ ਵਰਗੇ ਰੁੱਖ ਰਿਜ ’ਤੇ ਲਾਏ ਜਾਣਗੇ ਕਿਉਂਕਿ ਉਹ 100 ਸਾਲ ਤੱਕ ਜਿਊਂਦੇ ਰਹਿੰਦੇ ਹਨ। ਵਿਸ਼ਾਲ ਰੁੱਖ ਲਾਉਣ ਦੀ ਮੁਹਿੰਮ ਅਧੀਨ ਸ਼ਹਿਰ ’ਚ 70 ਲੱਖ ਰੁੱਖ ਲਾਏ ਜਾਣਗੇ।

ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਅਗਲੇ 4 ਸਾਲਾਂ ’ਚ 1 ਕਰੋੜ ਦੇਸੀ ਰੁੱਖਾਂ ਦੀਆਂ ਕਿਸਮਾਂ, 23 ਲੱਖ ਉੱਚੇ ਰੁੱਖਾਂ ਦੀਆਂ ਕਿਸਮਾਂ ਤੇ 65 ਲੱਖ ਬੂਟੇ ਤੇ ਔਸ਼ਧੀ ਪੌਦੇ ਲਾ ਕੇ ਰਿਜ ਖੇਤਰ ਦੇ 6300 ਹੈਕਟੇਅਰ ਨੂੰ ਹਰਿਆਲੀ ਪ੍ਰਦਾਨ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਰਿਜ ਖੇਤਰ ਨੂੰ ‘ਗ੍ਰੀਨ ਰਿਜ’ ’ਚ ਬਦਲਣ ਲਈ ਇਕ ਵਿਆਪਕ ਮਾਸਟਰ ਪਲਾਨ ਤਿਆਰ ਕੀਤਾ ਗਿਆ ਹੈ। ਇਸ ਯੋਜਨਾ ਅਧੀਨ 100 ਜਲ ਭੰਡਾਰ ਵਿਕਸਤ ਕੀਤੇ ਜਾਣਗੇ। ਇਸ ਤੋਂ ਇਲਾਵਾ ਦਿੱਲੀ ਨੂੰ ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਟੀਚੇ ਨੂੰ ਹਾਸਲ ਕਰਨ ਲਈ ‘ਨਕਸ਼ਤਰ ਵਨ’, ‘ਤੀਰਥੰਕਰ ਵਨ’ ਤੇ ‘ਵਰਣਨ ਵਨ’ ਵਰਗੇ ਰੈਸਟੋਰੈਂਟ ਤੇ ਛੋਟੇ ਪਾਰਕ ਵੀ ਬਣਾਏ ਜਾਣਗੇ।

ਉਨ੍ਹਾਂ ਕਿਹਾ ਕਿ ਰਿਜ ਦੀ ਜੈਵ ਵੰਨ-ਸੁਵੰਨਤਾ, ਮਿੱਟੀ ਤੇ ਪਾਣੀ ਦੀ ਸੰਭਾਲ ਨੂੰ ਯਕੀਨੀ ਬਣਾਉਣ ਲਈ ਕਾਨੂੰਨੀ ਸੁਰੱਖਿਆ ਦੀ ਵਰਤੋਂ ਕੀਤੀ ਜਾਵੇਗੀ। ਗ੍ਰਹਿ ਮੰਤਰੀ ਨੇ 300 ਈ-ਬੱਸਾਂ ਨੂੰ ਹਰੀ ਝੰਡੀ ਵੀ ਦਿਖਾਈ ਤੇ ਨਰੇਲਾ ’ਚ ਇਕ ਉੱਚ-ਸੁਰੱਖਿਆ ਜੇਲ ਦਾ ਡਿਜੀਟਲੀ ਨੀਂਹ ਪੱਥਰ ਰੱਖਿਆ। ਉਨ੍ਹਾਂ ਨੰਦ ਨਗਰੀ ’ਚ ਤਿੰਨ ਬੱਸ ਡਿਪੂ ਤੇ ਇਕ ਆਟੋਮੇਟਿਡ ਵਾਹਨ ਟੈਸਟਿੰਗ ਸਟੇਸ਼ਨ ਦਾ ਵੀ ਉਦਘਾਟਨ ਕੀਤਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ