Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਰਾਸ਼ਟਰੀ

''ਦਿੱਲੀ ਨੂੰ ਦੇਸ਼ ਦੀ ਆਰਥਿਕ ਰਾਜਧਾਨੀ ਬਣਾਉਣ ਦਾ ਟੀਚਾ'', CM ਰੇਖਾ ਗੁਪਤਾ ਨੇ ਪੇਸ਼ ਕੀਤਾ ਰਿਪੋਰਟ ਕਾਰਡ

25 ਜਨਵਰੀ, 2026 07:31 PM

ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਨੇ ਗਣਤੰਤਰ ਦਿਵਸ ਸਮਾਰੋਹ ਦੌਰਾਨ ਦਿੱਲੀ ਨੂੰ ਦੇਸ਼ ਦਾ ਸਭ ਤੋਂ ਮਜ਼ਬੂਤ ਆਰਥਿਕ ਕੇਂਦਰ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਹੈ। ਛਤਰਸਾਲ ਸਟੇਡੀਅਮ ਵਿਖੇ ਆਪਣੇ ਪਹਿਲੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਸਰਕਾਰ ਦਿੱਲੀ ਨੂੰ "ਵਿਚਾਰਾਂ ਦੀ ਰਾਜਧਾਨੀ" ਬਣਾਉਣ ਲਈ ਸਟਾਰਟਅੱਪ ਨੀਤੀ 'ਤੇ ਕੰਮ ਕਰ ਰਹੀ ਹੈ। ਗੁਪਤਾ ਨੇ ਪਿਛਲੇ 11 ਮਹੀਨਿਆਂ ਵਿੱਚ ਦਿੱਲੀ ਵਿੱਚ ਸਿਹਤ, ਸਿੱਖਿਆ, ਬੁਨਿਆਦੀ ਢਾਂਚਾ, ਕਾਰੋਬਾਰ ਕਰਨ ਵਿੱਚ ਆਸਾਨੀ, ਸਮਾਜ ਭਲਾਈ, ਆਵਾਜਾਈ ਅਤੇ ਪੇਂਡੂ ਵਿਕਾਸ ਸਮੇਤ ਵੱਖ-ਵੱਖ ਖੇਤਰਾਂ ਵਿੱਚ ਆਪਣੀ ਸਰਕਾਰ ਵੱਲੋਂ ਕੀਤੇ ਗਏ ਕੰਮਾਂ 'ਤੇ ਚਾਨਣਾ ਪਾਇਆ।

ਵਪਾਰ ਅਤੇ ਉਦਯੋਗ ਨੂੰ ਮਿਲੇਗਾ ਹੁਲਾਰਾ 
ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਸ ਹਫ਼ਤੇ ਭਾਰਤ-ਯੂਰਪੀ ਸੰਘ (ਈਯੂ) ਵਪਾਰ ਸਮਝੌਤੇ ਦੀ ਘੋਸ਼ਣਾ ਹੋ ਸਕਦੀ ਹੈ, ਜਿਸ ਨਾਲ ਦਿੱਲੀ ਦੇ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗਾਂ (MSME) ਲਈ ਯੂਰਪੀ ਦੇਸ਼ਾਂ ਦੇ 45 ਲੱਖ ਖਪਤਕਾਰਾਂ ਤੱਕ ਪਹੁੰਚਣ ਦੇ ਰਾਹ ਖੁੱਲ੍ਹ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਾ ਆਵੇ, ਇਸ ਲਈ ਸਰਕਾਰ ਅਤੇ ਭਾਰਤੀ ਰਿਜ਼ਰਵ ਬੈਂਕ (RBI) ਵਿਚਕਾਰ ਇੱਕ ਸਮਝੌਤਾ ਸਹੀਬੰਦ ਕੀਤਾ ਗਿਆ ਹੈ।

ਸਿਹਤ ਅਤੇ ਸਿੱਖਿਆ ਵਿੱਚ ਵੱਡੇ ਸੁਧਾਰ 
ਸਿਹਤ ਖੇਤਰ ਦਾ ਜ਼ਿਕਰ ਕਰਦਿਆਂ ਰੇਖਾ ਗੁਪਤਾ ਨੇ ਦੱਸਿਆ ਕਿ ਦਿੱਲੀ ਵਿੱਚ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਹੁਣ ਤੱਕ 6.5 ਲੱਖ ਲੋਕ ਰਜਿਸਟਰਡ ਹੋ ਚੁੱਕੇ ਹਨ ਅਤੇ 30,000 ਤੋਂ ਵੱਧ ਲੋਕਾਂ ਨੂੰ ਇਸ ਦਾ ਲਾਭ ਮਿਲਿਆ ਹੈ। ਸ਼ਹਿਰ ਵਿੱਚ 300 ਤੋਂ ਵੱਧ ਆਯੁਸ਼ਮਾਨ ਆਰੋਗਿਆ ਸਿਹਤ ਕੇਂਦਰ ਸਥਾਪਿਤ ਕੀਤੇ ਗਏ ਹਨ। ਸਿੱਖਿਆ ਦੇ ਖੇਤਰ ਵਿੱਚ, ਨਿੱਜੀ ਸਕੂਲਾਂ ਵੱਲੋਂ ਕੀਤੀ ਜਾਂਦੀ ਮਨਮਾਨੀ ਫੀਸ ਵਾਧੇ ਨੂੰ ਰੋਕਣ ਲਈ ਦਿੱਲੀ ਸਿੱਖਿਆ ਐਕਟ ਪਾਸ ਕੀਤਾ ਗਿਆ ਹੈ, ਜਿਸ ਨਾਲ ਲੱਖਾਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਰਾਹਤ ਮਿਲੇਗੀ।

ਸੁਰੱਖਿਆ ਅਤੇ ਬੁਨਿਆਦੀ ਢਾਂਚਾ 
ਸਰਕਾਰ 'ਸੁਰੱਖਿਅਤ ਸ਼ਹਿਰ ਪ੍ਰੋਜੈਕਟ' ਤਹਿਤ ਪੂਰੀ ਦਿੱਲੀ ਵਿੱਚ 10,000 ਉੱਨਤ ਸੀਸੀਟੀਵੀ (CCTV) ਕੈਮਰੇ ਲਗਾਉਣ ਜਾ ਰਹੀ ਹੈ। ਇਸ ਤੋਂ ਇਲਾਵਾ, ਪੇਂਡੂ ਖੇਤਰਾਂ ਦੇ ਵਿਕਾਸ ਲਈ 1,700 ਕਰੋੜ ਰੁਪਏ ਅਤੇ ਝੁੱਗੀ-ਝੌਂਪੜੀ ਵਾਲੇ ਇਲਾਕਿਆਂ ਵਿੱਚ ਸਹੂਲਤਾਂ ਸੁਧਾਰਨ ਲਈ 700 ਕਰੋੜ ਰੁਪਏ ਅਲਾਟ ਕੀਤੇ ਗਏ ਹਨ।

ਪ੍ਰਦੂਸ਼ਣ ਮੁਕਤ ਦਿੱਲੀ ਅਤੇ ਆਵਾਜਾਈ 
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਅਗਲੇ ਤਿੰਨ ਸਾਲਾਂ ਵਿੱਚ ਜਨਤਕ ਆਵਾਜਾਈ ਵਿੱਚ 11,000 ਇਲੈਕਟ੍ਰਿਕ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ ਅਤੇ ਮੈਟਰੋ ਨੈੱਟਵਰਕ ਨੂੰ 396 ਕਿਲੋਮੀਟਰ ਤੋਂ ਵਧਾ ਕੇ 500 ਕਿਲੋਮੀਟਰ ਕੀਤਾ ਜਾਵੇਗਾ। ਉਨ੍ਹਾਂ ਯਮੁਨਾ ਦੀ ਸਫਾਈ ਅਤੇ ਪ੍ਰਦੂਸ਼ਣ ਵਰਗੀਆਂ "ਵਿਰਾਸਤ ਵਿੱਚ ਮਿਲੀਆਂ ਸਮੱਸਿਆਵਾਂ" ਨੂੰ ਹੱਲ ਕਰਨ ਲਈ ਯੋਜਨਾਬੱਧ ਕੰਮ ਕਰਨ ਦਾ ਭਰੋਸਾ ਦਿੱਤਾ ਅਤੇ ਲੋਕਾਂ ਨੂੰ ਸੂਰਜੀ ਊਰਜਾ ਤੇ ਜਨਤਕ ਆਵਾਜਾਈ ਦੀ ਵਰਤੋਂ ਕਰਨ ਦੀ ਅਪੀਲ ਕੀਤੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ