Friday, August 22, 2025
BREAKING
ਰੂਸ ਨੇ ਇਸ ਸਾਲ ਯੂਕ੍ਰੇਨ 'ਤੇ ਕੀਤਾ ਸਭ ਤੋਂ ਵੱਡਾ ਹਵਾਈ ਹਮਲਾ ਇਟਲੀ 'ਚ ਦੁਨੀਆ ਦੇ ਸਭ ਤੋਂ ਲੰਬੇ ਪੁਲ਼ ਦੇ ਨਿਰਮਾਣ ਨੂੰ ਮਿਲੀ ਮਨਜ਼ੂਰੀ, ਪ੍ਰਾਜੈਕਟ ਦਾ ਵੱਡੇ ਪੱਧਰ 'ਤੇ ਵਿਰੋਧ ਸ਼ੁਰੂ ਫਿਲਮ ‘ਤੇਹਰਾਨ’ 'ਚ ਆਪਣੀ ਭੂਮਿਕਾ 'ਤੇ ਬੋਲੀ ਨੀਰੂ ਬਾਜਵਾ, ਜਾਸੂਸੀ ਫਿਲਮਾਂ ਤੋਂ ਸਿੱਖੇ ਹਾਵ-ਭਾਵ ਅਸਲੀ 'ਚਤੁਰ' ਕੌਣ ਹੈ? 'ਏਕ ਚਤੁਰ ਨਾਰ' ਦਾ ਟੀਜ਼ਰ ਹੋਇਆ ਰਿਲੀਜ਼ ASIA CUP ਤੋਂ ਪਹਿਲਾਂ ਵੱਡੀ ਅਪਡੇਟ! IND vs PAK ਮੁਕਾਬਲਿਆਂ ਬਾਰੇ ਭਾਰਤ ਸਰਕਾਰ ਦਾ ਫ਼ੈਸਲਾ ਇੰਗਲੈਂਡ ਨੇ ਵਿਸ਼ਵ ਕੱਪ ਲਈ 15 ਮੈਂਬਰੀ ਟੀਮ ਦਾ ਐਲਾਨ ਕੀਤਾ, ਹੀਥਰ ਨਾਈਟ ਦੀ ਵਾਪਸੀ ਬੈਂਕਿੰਗ ਅਤੇ ਵਿੱਤੀ ਧੋਖਾਦੇਹੀ ਸਲਾਹਕਾਰ ਬੋਰਡ ਦਾ ਪੁਨਰਗਠਨ ਭਾਰਤ ਦੀਆਂ ਪ੍ਰਮੁੱਖ ਟੈਕਸਟਾਈਲ ਵਸਤਾਂ ਦਾ ਨਿਰਯਾਤ ਵਧਿਆ : ਕੇਂਦਰ ਸਰਕਾਰ ਦੇਸ਼ ਦੀ ਜਨਤਾ ਨੂੰ ਜਲਦ ਮਿਲੇਗੀ ਹਵਾਈ ਜਹਾਜ਼ ਵਰਗੀ ਲਗਜ਼ਰੀ ਈ-ਬੱਸ, ਜਾਣੋ ਕਿੰਨਾ ਹੋਵੇਗਾ ਕਿਰਾਇਆ Rain Alert : 22, 23, 24, 25 ਤੇ 26 ਤਰੀਕ ਲਈ ਹੋ ਗਈ ਵੱਡੀ ਭਵਿੱਖਬਾਣੀ ! ਸਾਵਧਾਨ ਰਹਿਣ ਲੋਕ

ਰਾਜਨੀਤੀ

ਦਿੱਲੀ ਸਰਕਾਰ ਨੇ 100 ਦਿਨਾਂ 'ਚ ਕੀ-ਕੀ ਕੀਤਾ? CM ਰੇਖਾ ਗੁਪਤਾ ਨੇ ਜਾਰੀ ਕੀਤੀ Work Book

31 ਮਈ, 2025 10:09 PM

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੇ 31 ਮਈ ਨੂੰ ਆਪਣੇ ਕਾਰਜਕਾਲ ਦੇ 100 ਦਿਨ ਪੂਰੇ ਕਰ ਲਏ। ਇਸ ਮੌਕੇ ਮੁੱਖ ਮੰਤਰੀ ਰੇਖਾ ਗੁਪਤਾ ਨੇ ਸਰਕਾਰ ਦੀਆਂ ਪ੍ਰਾਪਤੀਆਂ 'ਤੇ ਆਧਾਰਿਤ ਇੱਕ ਬੁਕਲੇਟ ਜਾਰੀ ਕੀਤੀ, ਜਿਸ ਵਿਚ ਲੋਕ ਭਲਾਈ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਨੂੰ ਵਿਸਥਾਰ ਵਿੱਚ ਪੇਸ਼ ਕੀਤਾ ਗਿਆ ਹੈ। ਰੇਖਾ ਗੁਪਤਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ 24 ਘੰਟੇ ਲੋਕਾਂ ਦੀ ਸੇਵਾ ਕਰਨ ਲਈ ਸਮਰਪਿਤ ਹੈ। 'ਕੰਮ ਕਰਨ ਵਾਲੀ ਸਰਕਾਰ : ਦਿਨ ਸੇਵਾ ਦੇ' ਸਿਰਲੇਖ ਵਾਲੀ ਵਰਕਬੁੱਕ ਵਿਚ ਦਿੱਲੀ ਸਰਕਾਰ ਵਲੋਂ ਸ਼ੁਰੂ ਕੀਤੇ ਵੱਖ-ਵੱਖ ਪਹਿਲਕਦਮੀਆਂ ਅਤੇ ਪ੍ਰਾਜੈਕਟਾਂ ਨੂੰ ਉਜਾਗਰ ਕੀਤਾ, ਜਿਸ ਵਿਚ ਯਮੁਨਾ ਦੀ ਸਫ਼ਾਈ, ਆਯੁਸ਼ਮਾਨ ਭਾਰਤ ਨੂੰ ਲਾਗੂ ਕਰਨਾ, ਵਯ ਵੰਦਨਾ ਯੋਜਨਾ, ਟੈਂਕਰਾਂ ਰਾਹੀਂ ਪਾਣੀ ਦੀ ਸਪਲਾਈ ਨੂੰ ਵਧਾਉਣਾ ਅਤੇ ਈ-ਬੱਸ ਸ਼ਾਮਲ ਹੈ।

ਸੀਐੱਮ ਰੇਖਾ ਗੁਪਤਾ ਨੇ ਕਿਹਾ ਕਿ ਹੁਣ ਦਿੱਲੀ ਨੂੰ ਵੀ ਆਯੁਸ਼ਮਾਨ ਭਾਰਤ ਯੋਜਨਾ ਦਾ ਲਾਭ ਦਿੱਤਾ ਜਾ ਰਿਹਾ ਹੈ। ਕੇਂਦਰ ਅਤੇ ਰਾਜ ਦੀ ਸਾਂਝੇਦਾਰੀ ਨਾਲ ਹੁਣ ਲੋਕਾਂ ਨੂੰ 10 ਲੱਖ ਤੱਕ ਦਾ ਮੁਫ਼ਤ ਇਲਾਜ ਮਿਲ ਰਿਹਾ ਹੈ। ਸਿਰਫ਼ 100 ਦਿਨਾਂ ਵਿੱਚ ਸਾਢੇ ਤਿੰਨ ਲੱਖ ਤੋਂ ਵੱਧ ਲੋਕਾਂ ਨੂੰ ਰਜਿਸਟਰ ਕੀਤਾ ਗਿਆ ਹੈ। ਖ਼ਾਸ ਕਰਕੇ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਇਸ ਯੋਜਨਾ ਨਾਲ ਜੋੜਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਯਮੁਨਾ ਨਦੀ ਦੀ ਹਾਲਤ ਸੁਧਾਰਨਾ ਸਾਡੀ ਤਰਜੀਹ ਹੈ। ਪਿਛਲੀਆਂ ਸਰਕਾਰਾਂ 'ਤੇ ਨਿਸ਼ਾਨਾ ਸਾਧਦੇ ਉਨ੍ਹਾਂ ਕਿਹਾ, "ਯਮੁਨਾ ਦੀ ਸਫ਼ਾਈ ਨੂੰ ਕਦੇ ਵੀ ਗੰਭੀਰਤਾ ਨਾਲ ਨਹੀਂ ਲਿਆ ਗਿਆ। ਅੱਜ ਸਿਰਫ਼ ਨਾਲੀ ਅਤੇ ਸੀਵਰੇਜ ਦਾ ਪਾਣੀ ਹੀ ਯਮੁਨਾ ਵਿੱਚ ਜਾਂਦਾ ਹੈ। ਅਸੀਂ ਇਸਨੂੰ ਇੱਕ ਚੁਣੌਤੀ ਵਜੋਂ ਲਿਆ ਹੈ ਅਤੇ ਕੰਮ ਸ਼ੁਰੂ ਕਰ ਦਿੱਤਾ।"

ਮੁੱਖ ਮੰਤਰੀ ਨੇ ਮਹਿਲਾ ਸਮ੍ਰਿਧੀ ਯੋਜਨਾ ਦਾ ਵੀ ਜ਼ਿਕਰ ਕੀਤਾ, ਜਿਸ ਤਹਿਤ ਔਰਤਾਂ ਨੂੰ ਆਰਥਿਕ ਤੌਰ 'ਤੇ ਸਸ਼ਕਤ ਬਣਾਉਣ ਲਈ ਵਿਸ਼ੇਸ਼ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ, "ਸਾਡੇ ਵਿਧਾਇਕ, ਮੰਤਰੀ ਅਤੇ ਜਨ ਪ੍ਰਤੀਨਿਧੀ ਸੜਕਾਂ 'ਤੇ ਲੋਕਾਂ ਵਿਚਕਾਰ ਲਗਾਤਾਰ ਕੰਮ ਕਰ ਰਹੇ ਹਨ। ਸਰਕਾਰ ਪੂਰੀ ਇਮਾਨਦਾਰੀ ਨਾਲ ਦਿੱਲੀ ਦੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਦੇਣ ਲਈ ਵਚਨਬੱਧ ਹੈ।" ਰੇਖਾ ਗੁਪਤਾ ਨੇ ਰਾਮਲੀਲਾ ਮੈਦਾਨ ਤੋਂ ਸ਼ੁਰੂ ਹੋਏ ਅੰਦੋਲਨ ਨੂੰ ਯਾਦ ਕਰਦੇ ਕਿਹਾ ਕਿ "ਉਸ ਸਮੇਂ ਸੱਤਾ ਦਾ ਕੋਈ ਲਾਲਚ ਨਹੀਂ ਸੀ ਪਰ ਅੱਜ ਕੁਝ ਲੋਕ ਸੱਤਾ ਦੇ ਲਾਲਚ ਵਿੱਚ ਇੰਨੇ ਅੰਨ੍ਹੇ ਹੋ ਗਏ ਹਨ ਕਿ ਉਨ੍ਹਾਂ ਨੂੰ ਜਨਤਾ ਦੀ ਕੋਈ ਪਰਵਾਹ ਨਹੀਂ।" ਆਪਣੀ ਸਰਕਾਰ ਨੂੰ ਜਨਤਾ ਪ੍ਰਤੀ ਸਮਰਪਿਤ ਦੱਸਦਿਆਂ ਉਨ੍ਹਾਂ ਕਿਹਾ ਕਿ "ਦਿੱਲੀ ਅਤੇ ਦੇਸ਼ ਦਾ ਵਿਕਾਸ ਇਕੱਠੇ ਹੋਣਾ ਚਾਹੀਦਾ ਹੈ।"

ਸਰਕਾਰ ਦੀਆਂ ਪ੍ਰਾਪਤੀਆਂ ਨੂੰ ਪੇਸ਼ ਕਰਨ ਵਾਲੀ ਵਰਕਬੁੱਕ 'ਤੇ ਉਹਨਾਂ ਕਿਹਾ ਕਿ ਇਹ ਕੋਈ ਰਿਪੋਰਟ ਕਾਰਡ ਨਹੀਂ, ਸਗੋਂ ਇਕ ਵਰਕ ਬੁੱਕ ਹੈ। ਸਰਕਾਰ ਵਲੋ ਕੀਤੇ ਗਏ ਸਾਰੇ ਕੰਮ ਇਸ ਵਿਚ ਜੋੜੇ ਜਾਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਨਾ ਸਿਰਫ਼ ਆਪਣੀਆਂ ਪ੍ਰਾਪਤੀਆਂ ਦਾ ਵੇਰਵਾ ਦੇਵਾਂਗੇ, ਸਗੋਂ ਆਉਣ ਵਾਲੇ ਦਿਨਾਂ ਵਿਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਵੀ ਲੋਕਾਂ ਤੋਂ ਰਾਏ ਲਵਾਂਗੇ। 'ਆਪ' ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਹ ਅਜਿਹੀ ਸਰਕਾਰ ਸੀ, ਜਿਸ ਨੇ ਭ੍ਰਿਸ਼ਟਾਚਾਰ ਦਾ ਫਲ ਭੁਗਤਿਆ, ਜਦਕਿ ਭਾਜਪਾ ਦੀ ਇਹ ਸਰਕਾਰ ਲੋਕਾਂ ਦੀ ਸੇਵਾ ਕਰਨ ਲਈ ਹੈ। ਉਹਨਾਂ ਕਿਹਾ ਕਿ ਉਹਨਾਂ ਦੀ ਸਰਕਾਰ ਨੇ ਵਿੱਤੀ ਸਾਲ 2025-26 ਲਈ ਇਕ ਲੱਖ ਕਰੋੜ ਰੁਪਏ ਦੇ ਬਜਟ ਦਾ ਐਲਾਨ ਕੀਤਾ ਅਤੇ ਇਸ ਨੂੰ ਇਮਾਨਦਾਰੀ ਨਾਲ ਲਾਗੂ ਕਰਨ ਲਈ ਵਚਨਬੱਧ ਹੈ।  

Have something to say? Post your comment