ਨਵੀਂ ਦਿੱਲੀ : ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਨੇ ਸੋਮਵਾਰ ਨੂੰ ਦਿੱਲੀ ਵਿਚ ਪਿਛਲੇ ਕੁਝ ਦਿਨਾਂ ਤੋਂ ਮੁੱਖ ਚੋਣ ਕਮਿਸ਼ਨਰ ਖ਼ਿਲਾਫ ਹੋ ਰਹੇ ਪ੍ਰਦਰਸ਼ਨਾਂ ਅਤੇ ਇਸ ਦੇ ਚਲਦਿਆਂ ਲਗਾਈਆਂ ਗਈਆਂ ਪਾਬੰਦੀਆਂ ਬਾਰੇ ਪੁੱਛੇ ਜਾਣ ’ਤੇ ਕਿਹਾ, ‘ਇਹ ਮੇਰਾ ਮੁੱਦਾ ਨਹੀਂ ਹੈ।’
ਚੀਫ਼ ਜਸਟਿਸ ਵਿਗਿਆਨ ਭਵਨ ਵਿਚ ਰਾਸ਼ਟਰੀ ਮਾਨਵ-ਅਧਿਕਾਰ ਕਮਿਸ਼ਨ ਦੇ 33ਵੇਂ ਸਥਾਪਨਾ ਦਿਵਸ ਮੌਕੇ ਆਯੋਜਿਤ ਇਕ ਪ੍ਰੋਗਰਾਮ ਤੋਂ ਇਲਾਵਾ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਸੁਪਰੀਮ ਕੋਰਟ ਤੱਕ ਵਿਰੋਧੀ ਧਿਰ ਦੇ ਮਾਰਚ ਬਾਰੇ ਪੁੱਛੇ ਜਾਣ ’ਤੇ ਚੀਫ਼ ਜਸਟਿਸ ਨੇ ਕਿਹਾ, ‘ਮੈਂ ਇਸ ’ਤੇ ਕੋਈ ਟਿੱਪਣੀ ਨਹੀਂ ਕਰਾਂਗਾ।’