Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਦੀਵਾਲੀ ਤੋਂ ਪਹਿਲਾਂ ਐਕਸ਼ਨ 'ਚ ਮਾਨ ਸਰਕਾਰ, ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ

19 ਅਕਤੂਬਰ, 2025 08:16 PM

ਚੰਡੀਗੜ੍ਹ/ਜਲੰਧਰ : ਦੀਵਾਲੀ ਤੋਂ ਪਹਿਲਾਂ ਪੰਜਾਬ ਦੀ ਮਾਨ ਸਰਕਾਰ ਪੂਰੀ ਤਰ੍ਹਾਂ ਐਕਸ਼ਨ 'ਚ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਆਈ. ਏ. ਐੱਸ. ਅਧਿਕਾਰੀਆਂ ਤੇ ਪ੍ਰਬੰਧਕੀ ਸਕੱਤਰਾਂ ਨੂੰ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਝੋਨੇ ਦੀ ਚੱਲ ਰਹੀ ਖ਼ਰੀਦ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਚੰਡੀਗੜ੍ਹ ’ਚ ਆਪਣੀ ਰਿਹਾਇਸ਼ ਵਿਖੇ ਆਈ. ਏ. ਐੱਸ. ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ’ਚ ਹੜ੍ਹਾਂ ਕਾਰਨ ਹੋਈ ਭਾਰੀ ਤਬਾਹੀ ਦੇ ਬਾਵਜੂਦ ਪੰਜਾਬ ਵੱਲੋਂ ਅਜੇ ਵੀ ਕੌਮੀ ਅਨਾਜ ਭੰਡਾਰ ’ਚ 175 ਲੱਖ ਮੀਟ੍ਰਿਕ ਟਨ ਝੋਨੇ ਦਾ ਯੋਗਦਾਨ ਪਾਉਣ ਦੀ ਸੰਭਾਵਨਾ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਖ਼ਤ ਮਿਹਨਤ ਅਤੇ ਲਗਨ ਨਾਲ ਪੈਦਾ ਹੋਇਆ ਇਕ-ਇਕ ਦਾਣਾ ਖ਼ਰੀਦਿਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਉਣੀ ਮੰਡੀਕਰਨ ਸੀਜ਼ਨ 2025-26 ’ਚ ਝੋਨੇ ਦੀ ਖ਼ਰੀਦ ਲਈ 1,822 ਨਿਯਮਤ ਖ਼ਰੀਦ ਕੇਂਦਰਾਂ ਨੂੰ ਨੋਟੀਫਾਈ ਕੀਤਾ ਗਿਆ ਹੈ ਤੇ ਇਹ ਸਾਰੀਆਂ ਨੋਟੀਫਾਈਡ ਮੰਡੀਆਂ ਖ਼ੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਵਿਭਾਗ, ਪੰਜਾਬ ਵੱਲੋਂ ਅਲਾਟ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਤੱਕ ਸੂਬੇ ਭਰ ਦੀਆਂ ਮੰਡੀਆਂ ’ਚ 38.65 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ’ਚੋਂ 37.20 ਲੱਖ ਮੀਟ੍ਰਿਕ ਟਨ ਝੋਨਾ ਪਹਿਲਾਂ ਹੀ ਖ਼ਰੀਦਿਆ ਜਾ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਖ਼ਰੀਦ ਦੇ 72 ਘੰਟਿਆਂ ਦੇ ਅੰਦਰ-ਅੰਦਰ ਲਿਫਟਿੰਗ ਨੂੰ ਯਕੀਨੀ ਬਣਾਉਣ ਸਬੰਧੀ ਸੂਬਾ ਸਰਕਾਰ ਦੇ ਮਾਪਦੰਡ ਦੀ ਪਾਲਣਾ ਕਰਦਿਆਂ ਸੂਬੇ ਵੱਲੋਂ 100 ਫ਼ੀਸਦੀ ਲਿਫਟਿੰਗ ਹੋ ਚੁੱਕੀ ਹੈ। ਖ਼ਰੀਦੇ ਗਏ ਅਨਾਜ ਲਈ ਕਿਸਾਨਾਂ ਨੂੰ ਕੁੱਲ 7,472.20 ਕਰੋੜ ਰੁਪਏ ਦੀ ਅਦਾਇਗੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੇਠਲੇ ਪੱਧਰ ’ਤੇ ਪੁਖ਼ਤਾ ਪ੍ਰਬੰਧਾਂ ਰਾਹੀਂ ਕਿਸਾਨਾਂ ਨੂੰ ਹਰ ਸਹੂਲਤ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਤੇ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.