Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਦੀਵਾਲੀ ਤੋਂ ਪਹਿਲਾਂ CM ਮਾਨ ਦਾ ਵੱਡਾ ਤੋਹਫਾ, ਮੁਆਵਜ਼ਾ ਰਾਸ਼ੀ ਵੰਡਣ ਦੀ ਕੀਤੀ ਸ਼ੁਰੂਆਤ

13 ਅਕਤੂਬਰ, 2025 06:25 PM

ਅਜਨਾਲਾ : ਅਜਨਾਲਾ 'ਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਮੁਆਵਜ਼ਾ ਵੰਡ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਲੋਕ ਦੁਖਾਂ 'ਚੋਂ ਗੁਜ਼ਰੇ ਹਨ, ਅੱਜ ਉਨ੍ਹਾਂ ਦੇ ਜ਼ਖਮਾਂ 'ਤੇ ਮਰਹਮ ਲਗਾਉਣ ਦਾ ਸਮਾਂ ਹੈ। ਉਨ੍ਹਾਂ ਕਿਹਾ ਕਿ ਪਰਮਾਤਮਾ ਦਾ ਭਾਣਾ ਹੈ, ਇਸ ਉੱਤੇ ਕਿਸੇ ਦਾ ਵੱਸ ਨਹੀਂ, ਪਰ ਹੁਣ ਸਾਡਾ ਫਰਜ਼ ਹੈ ਕਿ ਪ੍ਰਭਾਵਿਤ ਲੋਕਾਂ ਦੀ ਮਦਦ ਕਰੀਏ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 11 ਸਤੰਬਰ ਨੂੰ ਵਾਅਦਾ ਕੀਤਾ ਸੀ ਕਿ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਅੱਜ ਸਿਰਫ਼ 32 ਦਿਨਾਂ ਵਿੱਚ ਹੀ ਗੁਰੂਆਂ ਦੀ ਧਰਤੀ ਤੋਂ ਮੁਆਵਜ਼ਾ ਚੈਕ ਵੰਡ ਰਹੇ ਹਾਂ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਪਹਿਲੀ ਵਾਰ 20 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਰੂਪ ਵਿੱਚ ਮੁਆਵਜ਼ਾ ਦਿੱਤਾ ਜਾ ਰਿਹਾ ਹੈ, ਜੋ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਹੜ੍ਹਾਂ ਅਤੇ ਹਨੇਰੀਆਂ ਦੇ ਦੌਰਾਨ ਕੇਵਲ 25 ਤੋਂ 37 ਰੁਪਏ ਦੇ ਚੈਕ ਆਉਂਦੇ ਸਨ, ਅਤੇ ਜਿਨ੍ਹਾਂ ਨੂੰ ਨੁਕਸਾਨ ਹੁੰਦਾ ਸੀ ਉਨ੍ਹਾਂ ਨੂੰ ਪੈਸਾ ਨਹੀਂ ਮਿਲਦਾ ਸੀ, ਜਦਕਿ ਜਿਨ੍ਹਾਂ ਨੂੰ ਨੁਕਸਾਨ ਨਹੀਂ ਹੁੰਦਾ ਸੀ, ਉਨ੍ਹਾਂ ਦੇ ਪੈਸੇ ਆ ਜਾਂਦੇ ਸਨ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੀਆਂ ਬਹੁਤ ਸਾਰੀਆਂ ਸੰਸਥਾਵਾਂ ਨੇ ਹੜ੍ਹ ਪੀੜਤਾਂ ਦੀ ਬਾਂਹ ਫੜੀ ਹੈ। ਸਰਕਾਰਾਂ ਇਕੱਲੀਆਂ ਇਨ੍ਹਾਂ ਹਾਲਾਤਾਂ ਦਾ ਸਾਹਮਣਾ ਨਹੀਂ ਕਰ ਸਕਦੀਆਂ। ਉਨ੍ਹਾਂ ਕਿਹਾ ਕਿ ਜੇ ਇਹ ਕਹਿਰ ਕਿਸੇ ਹੋਰ ਸੂਬੇ 'ਚ ਆਇਆ ਹੁੰਦਾ, ਤਾਂ ਸ਼ਾਇਦ ਸਾਲ ਲੱਗ ਜਾਂਦੇ, ਪਰ ਇਹ ਸ਼ਹੀਦਾਂ ਅਤੇ ਗੁਰੂਆਂ ਦੀ ਧਰਤੀ ਹੈ, ਸਾਨੂੰ ਵਰਦਾਨ ਹੈ ਇਸ ਲਈ ਅਸੀਂ ਜਲਦੀ ਖੜ੍ਹੇ ਹੋਏ ਹਾਂ। ਉਨ੍ਹਾਂ ਕਿਹਾ ਕਿ ਸੰਕਟ ਦੇ ਬਾਵਜੂਦ ਵੀ ਪੰਜਾਬ ਦੇ ਕਿਸਾਨ 170 ਲੱਖ ਮੈਟਰਿਕ ਟਨ ਝੋਨਾ ਦੇਸ਼ ਨੂੰ ਦੇਣਗੇ ਅਤੇ ਹੁਣ ਕਣਕ ਦੀ ਫਸਲ ਵੀ ਤਿਆਰ ਹੈ ।

ਮਾਨ ਨੇ ਦੱਸਿਆ ਕਿ ਹੜ੍ਹਾਂ ਦੌਰਾਨ ਸੂਬੇ 'ਚ ਵੱਡਾ ਨੁਕਸਾਨ ਹੋਇਆ ਹੈ, ਜਿਸ 'ਚ 32 ਹਜ਼ਾਰ ਸਰਕਾਰੀ ਸਕੂਲ ਮਲਵੇ 'ਚ ਤਬਦੀਲ ਹੋਏ, 25 ਸੌ ਦੇ ਕਰੀਬ ਛੋਟੇ-ਵੱਡੇ ਪੁਲ ਰੁੜ ਗਏ, ਕਾਲਜ ਅਤੇ ਹਸਪਤਾਲ ਪ੍ਰਭਾਵਿਤ ਹੋਏ, 60 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ, 5 ਲੱਖ ਏਕੜ ਤੋਂ ਵੱਧ ਫਸਲ ਤਬਾਹ ਹੋ ਗਈ ਹੈ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਸਿਰਫ਼ ਅਜਨਾਲਾ ਵਿੱਚ ਹੀ 3 ਕਰੋੜ 84 ਲੱਖ ਰੁਪਏ ਘਰਾਂ ਦੇ ਮੁਆਵਜ਼ੇ ਵਜੋਂ, 1 ਕਰੋੜ 16 ਲੱਖ ਰੁਪਏ ਫਸਲਾਂ ਲਈ, ਅਤੇ 73 ਲੱਖ ਰੁਪਏ ਜਾਨਵਰਾਂ ਲਈ ਜਾਰੀ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਅੱਜ ਮੁਆਵਜ਼ਾ ਦੇਣ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਉਹ ਖੁਦ ਦੁਬਾਰਾ ਪਿੰਡਾਂ ਦਾ ਦੌਰਾ ਕਰਨਗੇ, ਜੇਕਰ ਕੋਈ ਪਿੰਡ ਬਾਕੀ ਰਹਿ ਗਿਆ ਹੋਵੇ, ਤਾਂ ਉਥੇ ਵੀ ਪਹੁੰਚਣਗੇ। ਉਨ੍ਹਾਂ ਕਿਹਾ ਕਿ ਇਹ ਸਾਡਾ ਫਰਜ਼ ਹੈ, ਕੋਈ ਅਹਿਸਾਨ ਨਹੀਂ। ਸਕੂਲੀ ਬੱਚਿਆਂ ਬਾਰੇ ਗੱਲ ਕਰਦਿਆਂ ਮਾਨ ਨੇ ਕਿਹਾ ਕਿ ਜਿਨ੍ਹਾਂ ਬੱਚਿਆਂ ਦੀਆਂ ਕਿਤਾਬਾਂ ਤੇ ਸਮਾਨ ਹੜ੍ਹ ਵਿੱਚ ਨਸ਼ਟ ਹੋ ਗਿਆ ਹੈ, ਉਨ੍ਹਾਂ ਨੂੰ ਨਵਾਂ ਸਾਮਾਨ ਮੁਹੱਈਆ ਕਰਵਾਇਆ ਜਾਵੇਗਾ ਤਾਂ ਜੋ ਉਹ ਆਪਣੀ ਪੜ੍ਹਾਈ ਜਾਰੀ ਰੱਖ ਸਕਣ।

ਡੀਸੀ ਸਾਕਸ਼ੀ ਸਾਹਨੀ ਦੀ ਵੀ ਕੀਤੀ ਤਾਰੀਫ਼
ਇਸ ਮੌਕੇ 'ਤੇ ਉਨ੍ਹਾਂ ਨੇ ਅੰਮ੍ਰਿਤਸਰ ਦੀ ਡੀਸੀ ਸਾਕਸ਼ੀ ਸਾਹਨੀ ਦੀ ਵੀ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਡੀਸੀ ਮੈਡਮ ਦੀ ਪੂਰੇ ਦੇਸ਼ ਵਿੱਚ ਸੀਫ਼ਤ ਹੋ ਰਹੀ ਹੈ, ਇਨ੍ਹਾਂ ਨੇ ਧੀ ਵਾਂਗ ਹੜ੍ਹ ਪੀੜਤਾਂ ਦੀ ਸੇਵਾ ਕੀਤੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.