Thursday, October 22, 2026
BREAKING
• ਕਾਰੋਬਾਰੀਆਂ ਲ਼ਈ ਵੱਡੀ ਖ਼ਬਰ , 1 ਨਵੰਬਰ ਤੋਂ GST 'ਚ ਹੋਣ ਜਾ ਰਹੇ ਵੱਡੇ ਬਦਲਾਅ • ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ • IND vs NZ 1st T20I: ਭਾਰਤ ਨੇ ਰੋਮਾਂਚਕ ਮੈਚ 'ਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ • ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ • ICICI ਬੈਂਕ ਦੇ ਇਨ੍ਹਾਂ ਖ਼ਾਤਾਧਾਰਕਾਂ ਨੂੰ ਲੱਗੇਗਾ ਝਟਕਾ! 1 ਦਸੰਬਰ ਤੋਂ ਲਾਗੂ ਹੋਣ ਜਾ ਰਹੇ ਨਵੇਂ ਚਾਰਜ • ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ • ਪੰਜਾਬ 'ਚ SIR ਮਗਰੋਂ ਹੁਣ SSR ਦੀ ਸ਼ੁਰੂਆਤ! 24 ਅਕਤੂਬਰ ਨੂੰ ਲੱਗਣੇ ਵਿਸ਼ੇਸ਼ ਕੈਂਪ • ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਨਿਗਮ ਮੋਹਾਲੀ ਦੀ ਕਾਰਵਾਈ, ਚਲਾਨ ਕੱਟੇ • CM ਮਾਨ ਦੇ OSD ਰਾਜਬੀਰ ਘੁੰਮਣ ਕੋਲੋਂ ਤੀਜੀ ਵਾਰ ਅੱਜ CBI ਕਰੇਗੀ ਪੁੱਛਗਿੱਛ • ਚੰਡੀਗੜ੍ਹ 'ਚ ਦਸੰਬਰ ਦੇ ਅਖ਼ੀਰ ਤੱਕ ਹੋ ਸਕਦੀਆਂ ਨੇ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਸੂਚੀ ਜਾਰੀ

ਪੰਜਾਬ

ਦੁਆਬਾ ਗਰੁੱਪ ਆਫ਼ ਕਾਲਜਿਜ਼ ਖਰੜ ਵਿਖੇ ਨਸ਼ਿਆਂ ਵਿਰੁੱਧ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ

22 ਅਕਤੂਬਰ, 2026 06:02 PM

 

ਖਰੜ (ਪ੍ਰੀਤ ਪੱਤੀ) : ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ, ਸੜਕ ਸੁਰੱਖਿਆ ਪ੍ਰਤੀ ਜ਼ਿੰਮੇਵਾਰ ਵਿਵਹਾਰ ਅਪਣਾਉਣ ਅਤੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪੁਲਿਸ ਵੱਲੋਂ ਦੁਆਬਾ ਗਰੁੱਪ ਆਫ਼ ਕਾਲਜਿਜ਼, ਖਰੜ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।

ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ. ਨਗਰ ਸ੍ਰੀ ਵਰੁਣ ਸ਼ਰਮਾ ਅਤੇ ਕਪਤਾਨ ਪੁਲਿਸ (ਟ੍ਰੈਫਿਕ) ਸ੍ਰੀ ਰਮਨਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਉਪ ਕਪਤਾਨ ਪੁਲਿਸ (ਟ੍ਰੈਫਿਕ) ਸ੍ਰੀ ਕਰਨੈਲ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਨਸ਼ਿਆਂ ਦੀ ਵਰਤੋਂ ਨੌਜਵਾਨਾਂ ਦੇ ਸਰੀਰਕ ਅਤੇ ਮਾਨਸਿਕ ਸਿਹਤ ਦੇ ਨਾਲ-ਨਾਲ ਉਨ੍ਹਾਂ ਦੇ ਭਵਿੱਖ ਨੂੰ ਵੀ ਨੁਕਸਾਨ ਪਹੁੰਚਾਉਂਦੀ ਹੈ। ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ।

ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਦਿਆਂ ਵਿਦਿਆਰਥੀਆਂ ਨੂੰ ਵਾਹਨ ਚਲਾਉਂਦੇ ਸਮੇਂ ਰਫ਼ਤਾਰ ਕਾਬੂ ਵਿੱਚ ਰੱਖਣ, ਲਾਲ ਬੱਤੀ ਪਾਰ ਨਾ ਕਰਨ, ਦੋਪਹੀਆ ਵਾਹਨ ਚਲਾਉਂਦੇ ਸਮੇਂ ਹੈਲਮਟ ਪਹਿਨਣ, ਚਾਰ ਪਹੀਆ ਵਾਹਨ ਵਿੱਚ ਸੀਟ ਬੈਲਟ ਲਗਾਉਣ, ਸ਼ਰਾਬ ਜਾਂ ਨਸ਼ੇ ਦੀ ਹਾਲਤ ਵਿੱਚ ਵਾਹਨ ਨਾ ਚਲਾਉਣ ਅਤੇ ਡਰਾਈਵਿੰਗ ਦੌਰਾਨ ਮੋਬਾਈਲ ਫ਼ੋਨ ਦੀ ਵਰਤੋਂ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਗਈ।

ਵਿਦਿਆਰਥੀਆਂ ਨੂੰ ਸੜਕ 'ਤੇ ਚੱਲਦਿਆਂ ਮਨੁੱਖੀ ਕਦਰਾਂ-ਕੀਮਤਾਂ ਅਤੇ ਦੂਜਿਆਂ ਦੀ ਸੁਰੱਖਿਆ ਦਾ ਖ਼ਿਆਲ ਰੱਖਣ ਲਈ ਵੀ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੂੰ ਸਮਝਾਇਆ ਗਿਆ ਕਿ ਐਂਬੂਲੈਂਸ ਨੂੰ ਤੁਰੰਤ ਰਸਤਾ ਦੇਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ ਅਤੇ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀ ਦੀ ਬਿਨਾਂ ਕਿਸੇ ਡਰ ਦੇ ਮਦਦ ਕਰਨੀ ਚਾਹੀਦੀ ਹੈ।

ਉਨ੍ਹਾਂ ਵਿਦਿਆਰਥੀਆਂ ਨੂੰ ਮੋਟਰ ਵਹੀਕਲ ਐਕਟ ਦੀ ਧਾਰਾ 184 ਤਹਿਤ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਦੇ ਕਾਨੂੰਨੀ ਨਤੀਜਿਆਂ ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਵਾਹਨ ਚਲਾਉਂਦੇ ਸਮੇਂ ਮੋਬਾਈਲ ਫ਼ੋਨ ਦੀ ਵਰਤੋਂ ਕਰਨ 'ਤੇ ਪਹਿਲੀ ਵਾਰ ਉਲੰਘਣਾ ਕਰਨ ਲਈ 5,000 ਰੁਪਏ ਅਤੇ ਦੂਜੀ ਵਾਰ ਉਲੰਘਣਾ ਕਰਨ ਲਈ 10,000 ਰੁਪਏ ਜੁਰਮਾਨਾ ਹੋ ਸਕਦਾ ਹੈ। ਇਸ ਤੋਂ ਇਲਾਵਾ, ਕਾਨੂੰਨ ਦੇ ਲਾਗੂ ਉਪਬੰਧਾਂ ਅਨੁਸਾਰ ਛੇ ਮਹੀਨੇ ਤੱਕ ਦੀ ਕੈਦ ਅਤੇ ਤਿੰਨ ਮਹੀਨਿਆਂ ਲਈ ਡਰਾਈਵਿੰਗ ਲਾਇਸੈਂਸ ਮੁਅੱਤਲ ਕਰਨ ਦੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ।

ਸੈਮੀਨਾਰ ਦੇ ਅੰਤ ਵਿੱਚ ਸ੍ਰੀ ਕਰਨੈਲ ਸਿੰਘ ਨੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਨ, ਅਨੁਸ਼ਾਸਨ ਅਪਣਾਉਣ ਅਤੇ ਸਮਾਜ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦਾ ਸੱਦਾ ਦਿੱਤਾ।

ਇਸ ਮੌਕੇ ਦੁਆਬਾ ਗਰੁੱਪ ਆਫ਼ ਕਾਲਜਿਜ਼, ਖਰੜ ਦੇ ਪ੍ਰਿੰਸੀਪਲ ਡਾਇਰੈਕਟਰ ਡਾ. ਮੀਨਾ ਜੇਤਲੀ, ਪ੍ਰਿੰਸੀਪਲ ਡਾਇਰੈਕਟਰ ਡਾ. ਪ੍ਰੀਤ ਮੋਹਿੰਦਰ ਸਿੰਘ, ਸ. ਬਾਥ ਸਿੰਘ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ। ਉਨ੍ਹਾਂ ਨੇ ਵਿਦਿਆਰਥੀਆਂ ਦੇ ਹਿੱਤ ਵਿੱਚ ਅਜਿਹਾ ਜਾਗਰੂਕਤਾ ਸੈਮੀਨਾਰ ਕਰਵਾਉਣ ਲਈ ਟ੍ਰੈਫਿਕ ਪੁਲਿਸ ਦਾ ਧੰਨਵਾਦ ਕੀਤਾ।

Have something to say? Post your comment

ਅਤੇ ਪੰਜਾਬ ਖਬਰਾਂ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ

ਪੰਜਾਬ 'ਚ SIR ਮਗਰੋਂ ਹੁਣ SSR ਦੀ ਸ਼ੁਰੂਆਤ! 24 ਅਕਤੂਬਰ ਨੂੰ ਲੱਗਣੇ ਵਿਸ਼ੇਸ਼ ਕੈਂਪ

ਪੰਜਾਬ 'ਚ SIR ਮਗਰੋਂ ਹੁਣ SSR ਦੀ ਸ਼ੁਰੂਆਤ! 24 ਅਕਤੂਬਰ ਨੂੰ ਲੱਗਣੇ ਵਿਸ਼ੇਸ਼ ਕੈਂਪ

ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਨਿਗਮ ਮੋਹਾਲੀ ਦੀ ਕਾਰਵਾਈ, ਚਲਾਨ ਕੱਟੇ

ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਨਿਗਮ ਮੋਹਾਲੀ ਦੀ ਕਾਰਵਾਈ, ਚਲਾਨ ਕੱਟੇ

CM ਮਾਨ ਦੇ OSD ਰਾਜਬੀਰ ਘੁੰਮਣ ਕੋਲੋਂ ਤੀਜੀ ਵਾਰ ਅੱਜ CBI ਕਰੇਗੀ ਪੁੱਛਗਿੱਛ

CM ਮਾਨ ਦੇ OSD ਰਾਜਬੀਰ ਘੁੰਮਣ ਕੋਲੋਂ ਤੀਜੀ ਵਾਰ ਅੱਜ CBI ਕਰੇਗੀ ਪੁੱਛਗਿੱਛ

ਪੰਜਾਬ ਵਿਧਾਨ ਸਭਾ 'ਚ ਪਰਵਿੰਦਰ ਸਿੰਘ ਝੋਟਾ ਨੂੰ ਦਿੱਤੀ ਗਈ ਸ਼ਰਧਾਂਜਲੀ, ਭਲਕੇ ਤੱਕ ਲਈ ਸਦਨ ਦੀ ਕਾਰਵਾਈ ਮੁਲਤਵੀ

ਪੰਜਾਬ ਵਿਧਾਨ ਸਭਾ 'ਚ ਪਰਵਿੰਦਰ ਸਿੰਘ ਝੋਟਾ ਨੂੰ ਦਿੱਤੀ ਗਈ ਸ਼ਰਧਾਂਜਲੀ, ਭਲਕੇ ਤੱਕ ਲਈ ਸਦਨ ਦੀ ਕਾਰਵਾਈ ਮੁਲਤਵੀ

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3 ਜ਼ਿਲ੍ਹਿਆਂ ਦੇ ਨੌਜਵਾਨ ਲੈਣਗੇ ਹਿੱਸਾ

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3 ਜ਼ਿਲ੍ਹਿਆਂ ਦੇ ਨੌਜਵਾਨ ਲੈਣਗੇ ਹਿੱਸਾ

ਪਰਮਿੰਦਰ ਸਿੰਘ ਗੋਲਡੀ ਨੇ ਸਨੀ ਐਨਕਲੇਵ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾਈ

ਪਰਮਿੰਦਰ ਸਿੰਘ ਗੋਲਡੀ ਨੇ ਸਨੀ ਐਨਕਲੇਵ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾਈ

ਪਰਮਿੰਦਰ ਸਿੰਘ ਗੋਲਡੀ ਨੇ ਖਰੜ ਦੇ ਨਵੇਂ ਬੱਸ ਸਟੈਂਡ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਪਰਮਿੰਦਰ ਸਿੰਘ ਗੋਲਡੀ ਨੇ ਖਰੜ ਦੇ ਨਵੇਂ ਬੱਸ ਸਟੈਂਡ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸ਼੍ਰੀ ਰਾਮਲੀਲਾ ਡਰਾਮਾਟਿਕ ਕਲੱਬ ਵੱਲੋਂ ਰਾਮ ਚੰਦਰ ਜੀ ਦਾ ਰਾਜ ਤਿਲਕ ਸਮਾਗਮ ਕਰਵਾਇਆ

ਸ਼੍ਰੀ ਰਾਮਲੀਲਾ ਡਰਾਮਾਟਿਕ ਕਲੱਬ ਵੱਲੋਂ ਰਾਮ ਚੰਦਰ ਜੀ ਦਾ ਰਾਜ ਤਿਲਕ ਸਮਾਗਮ ਕਰਵਾਇਆ

ਨਵਾਂਸ਼ਹਿਰ ਵਿਖੇ ਗੰਨਾ ਮਿੱਲ ਵਿਚ ਕਿਸਾਨ ਜਥੇਬੰਦੀਆਂ ਦਾ ਇਕੱਠ ਹੋਇਆ

ਨਵਾਂਸ਼ਹਿਰ ਵਿਖੇ ਗੰਨਾ ਮਿੱਲ ਵਿਚ ਕਿਸਾਨ ਜਥੇਬੰਦੀਆਂ ਦਾ ਇਕੱਠ ਹੋਇਆ