Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਦੁਨੀਆ ਦੀ ਸਭ ਤੋਂ ਲੰਬੀ ਸੁਰੰਗ ਬਣਾਏਗਾ ਭਾਰਤ ! ਹਾਸਲ ਕੀਤਾ 'ਬ੍ਰੇਕਥਰੂ', ਛੇਤੀ ਪੂਰਾ ਹੋਵੇਗਾ ਨਿਰਮਾਣ

09 ਜੂਨ, 2026 05:05 PM

ਮਿਨੀਮਾਰਗ (ਲੱਦਾਖ) : ਦੇਸ਼ ਦੇ ਸਭ ਤੋਂ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ 'ਚੋਂ ਇਕ ਜ਼ੋਜਿਲਾ ਸੁਰੰਗ 'ਚ ਮੰਗਲਵਾਰ ਨੂੰ ਇਕ ਧਮਾਕੇ ਤੋਂ ਬਾਅਦ ਅੰਤਿਮ 'ਬ੍ਰੇਕਥਰੂ' (ਆਰ-ਪਾਰ ਰਸਤਾ) ਪ੍ਰਾਪਤ ਕਰ ਲਿਆ ਗਿਆ। ਇਹ ਰਿਕਾਰਡ ਉੱਚਾਈ 'ਤੇ ਸਥਿਤ ਦੁਨੀਆ ਦੀ ਸਭ ਤੋਂ ਲੰਬੀ ਸਿੰਗਲ-ਟਿਊਬ, ਦੋ-ਲੇਨ ਵਾਲੀ ਸੁਰੰਗ ਹੈ ਜੋ ਹੁਣ ਮੁਕੰਮਲ ਹੋਣ ਦੇ ਕਰੀਬ ਹੈ। ਸੁਰੰਗ ਦੇ ਨਿਰਮਾਣ ਕੰਮ 'ਚ 'ਬ੍ਰੇਕਥਰੂ' ਉਸ ਸਥਿਤੀ ਨੂੰ ਕਹਿੰਦੇ ਹਨ, ਜਦੋਂ ਸੁਰੰਗ ਦੀ ਖੋਦਾਈ ਦੋਵਾਂ ਪਾਸਿਓਂ ਪੂਰੀ ਹੋ ਜਾਂਦੀ ਹੈ ਅਤੇ ਸੁਰੰਗ ਦੋਵੇਂ ਪਾਸੇ ਆਰ-ਪਾਰ ਲਈ ਖੁੱਲ੍ਹ ਜਾਂਦੀ ਹੈ।

ਅਧਿਕਾਰੀਆਂ ਨੇ ਕਿਹਾ,"ਸੁਰੰਗ ਦੇ ਅੰਦਰ ਅੰਤਿਮ 2.5 ਮੀਟਰ ਦੀ ਦੂਰੀ ਨੂੰ ਸਫਲਤਾਪੂਰਵਕ ਪਾਰ ਕਰ ਲਿਆ ਗਿਆ ਹੈ।" ਇਸ ਸਫਲਤਾ ਨੇ ਕਸ਼ਮੀਰ ਘਾਟੀ ਅਤੇ ਲੱਦਾਖ ਵਿਚਕਾਰ ਹਰ ਮੌਸਮ 'ਚ ਸੰਪਰਕ (ਆਲ-ਵੈਦਰ ਕਨੈਕਟੀਵਿਟੀ) ਦੇ ਦਹਾਕਿਆਂ ਪੁਰਾਣੇ ਸੁਪਨੇ ਨੂੰ ਹਕੀਕਤ ਦੇ ਨੇੜੇ ਲਿਆ ਦਿੱਤਾ ਹੈ। ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਰਿਮੋਟ ਦਾ ਬਟਨ ਦਬਾ ਕੇ ਲੱਦਾਖ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਮਿਨੀਮਾਰਗ 'ਚ ਸਥਿਤ ਸੁਰੰਗ ਦੇ ਪੂਰਬੀ ਪੋਰਟਲ ਕੋਲ 'ਬ੍ਰੇਕਥਰੂ' ਸਥਾਨ 'ਤੇ ਧਮਾਕਾ ਕੀਤਾ।

ਇਸ ਮੌਕੇ ਜੰਮੂ ਅਤੇ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਅਤੇ ਮੁੱਖ ਮੰਤਰੀ ਉਮਰ ਅਬਦੁੱਲਾ ਵੀ ਮੌਜੂਦ ਸਨ। ਰਾਸ਼ਟਰੀ ਰਾਜਮਾਰਗ ਅਤੇ ਬੁਨਿਆਦੀ ਢਾਂਚਾ ਵਿਕਾਸ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਸਫਲਤਾ ਨਿਰਧਾਰਤ ਸਮੇਂ ਤੋਂ ਛੇ ਮਹੀਨੇ ਪਹਿਲਾਂ ਪ੍ਰਾਪਤ ਹੋ ਗਈ ਹੈ। ਅਧਿਕਾਰੀਆਂ ਦੇ ਅਨੁਸਾਰ, ਸੁਰੰਗ ਦੇ ਫਰਵਰੀ 2028 'ਚ ਜਨਤਾ ਲਈ ਖੋਲ੍ਹੇ ਜਾਣ ਦੀ ਉਮੀਦ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਸਫਲਤਾ ਤੋਂ ਬਾਅਦ, ਸਿਵਲ ਕੰਮਾਂ 'ਚ ਹੋਰ 7-8 ਮਹੀਨੇ ਲੱਗਣਗੇ ਅਤੇ ਉਸ ਤੋਂ ਬਾਅਦ ਬਿਜਲੀ ਦਾ ਕੰਮ ਸ਼ੁਰੂ ਹੋ ਜਾਵੇਗਾ।

ਪ੍ਰਾਜੈਕਟ ਦੇ 'ਅਥਾਰਟੀ ਇੰਜੀਨੀਅਰ' ਯੂਸਫ਼ ਇਸ਼ਾਗਪੁਰ ਰਹੀਮਾਬਾਦੀ ਨੇ ਦੱਸਿਆ ਕਿ ਹੁਣ ਤੱਕ ਕੁੱਲ ਕੰਮ ਦਾ ਲਗਭਗ 85 ਫੀਸਦੀ ਪੂਰਾ ਹੋ ਚੁੱਕਾ ਹੈ। ਇਹ ਸੁਰੰਗ 9.5 ਮੀਟਰ ਚੌੜੀ, 7.57 ਮੀਟਰ ਉੱਚੀ ਅਤੇ 13.153 ਕਿਲੋਮੀਟਰ ਲੰਬੀ ਹੈ, ਜੋ ਸਮੁੰਦਰ ਤਲ ਤੋਂ ਲਗਭਗ 11,578 ਫੁੱਟ ਦੀ ਉਚਾਈ 'ਤੇ ਬਣਾਈ ਜਾ ਰਹੀ ਹੈ। ਇਹ ਘੋੜੇ ਦੀ ਨਾਲ (horseshoe) ਦੇ ਆਕਾਰ ਦੀ ਸਿੰਗਲ-ਟਿਊਬ, ਦੋ-ਲੇਨ ਵਾਲੀ ਸੜਕ ਸੁਰੰਗ ਹੈ। ਅਧਿਕਾਰੀਆਂ ਨੇ ਕਿਹਾ ਕਿ ਸ਼੍ਰੀਨਗਰ-ਲੇਹ ਰਾਸ਼ਟਰੀ ਰਾਜਮਾਰਗ 'ਤੇ ਸਥਿਤ, ਇਹ ਭੂ-ਰਣਨੀਤਕ ਤੌਰ 'ਤੇ ਮਹੱਤਵਪੂਰਨ ਸੁਰੰਗ ਲੱਦਾਖ ਨੂੰ ਸਾਲ ਭਰ ਸੜਕ ਸੰਪਰਕ ਪ੍ਰਦਾਨ ਕਰੇਗੀ ਅਤੇ ਪਹਿਲੇ ਦੇ 1-1.5 ਘੰਟੇ ਦੇ ਯਾਤਰਾ ਸਮੇਂ ਘਟਾ ਕੇ ਸਿਰਫ਼ 15 ਮਿੰਟ ਕਰ ਦੇਵੇਗੀ। ਚਾਲੂ ਹੋਣ ਤੋਂ ਬਾਅਦ ਇਹ ਸੁਰੰਗ ਖ਼ਤਰਨਾਕ ਜ਼ੋਜਿਲਾ ਦੱਰੇ ਜੇ ਆਰ-ਪਾਰ ਨਾਗਰਿਕਾਂ ਅਤੇ ਫ਼ੌਜ ਆਵਜਾਈ, ਦੋਵਾਂ ਨੂੰ ਸੌਖਾ ਬਣਾਏਗੀ। ਭਾਰੀ ਬਰਫ਼ਬਾਰੀ ਕਾਰਨ ਇਹ ਦੱਰਾ ਆਮ ਤੌਰ 'ਤੇ ਸਰਦੀਆਂ ਦੇ ਤਿੰਨ ਮਹੀਨਿਆਂ ਲਈ ਆਵਾਜਾਈ ਲਈ ਬੰਦ ਰਹਿੰਦਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ